ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫ਼ਰਾਂਸ ਦੇ ਈਵੀਅਨ ਵਿੱਚ ਜੀ-7 ਸਿਖਰ ਸੰਮੇਲਨ ਦੌਰਾਨ ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਮਹਾਮਹਿਮ ਸਰ ਕੀਰ ਸਟਾਰਮਰ ਨਾਲ ਇੱਕ ਦੁਵੱਲੀ ਮੀਟਿੰਗ ਕੀਤੀ।

ਦੋਵਾਂ ਨੇਤਾਵਾਂ ਨੇ ਪਿਛਲੇ ਸਾਲ ਹੋਏ ਆਪਸੀ ਦੌਰਿਆਂ ਤੋਂ ਬਾਅਦ ਭਾਰਤ-ਯੂਕੇ ਸਬੰਧਾਂ ਵਿੱਚ ਆਈ ਮਜ਼ਬੂਤ ਗਤੀ ਦੀ ਸਮੀਖਿਆ ਕੀਤੀ ਅਤੇ ‘ਵਿਜ਼ਨ 2035’ ਦੇ ਸਾਰੇ ਪ੍ਰਮੁੱਖ ਥੰਮ੍ਹਾਂ - ਵਪਾਰ ਅਤੇ ਆਰਥਿਕ ਵਿਕਾਸ, ਰੱਖਿਆ ਅਤੇ ਸੁਰੱਖਿਆ, ਜਲਵਾਯੂ ਕਾਰਵਾਈ ਅਤੇ ਗ੍ਰੀਨ ਐਨਰਜੀ, ਤਕਨਾਲੋਜੀ ਅਤੇ ਨਵੀਨਤਾ ਦੇ ਨਾਲ-ਨਾਲ ਸਿੱਖਿਆ ਅਤੇ ਲੋਕਾਂ ਦੇ ਆਪਸੀ ਸਬੰਧਾਂ ਵਿੱਚ ਹੋਈ ਪ੍ਰਗਤੀ ਦਾ ਸਵਾਗਤ ਕੀਤਾ। ਦੋਵਾਂ ਨੇਤਾਵਾਂ ਨੇ ਵਿਆਪਕ ਆਰਥਿਕ ਅਤੇ ਵਪਾਰਕ ਸਮਝੌਤੇ ਨੂੰ ਜਲਦੀ ਲਾਗੂ ਕੀਤੇ ਜਾਣ ਦੀ ਉਮੀਦ ਪ੍ਰਗਟ ਕੀਤੀ। ਉਹਨਾਂ ਨੇ ਮਜ਼ਬੂਤ ਸਿੱਖਿਆ ਭਾਈਵਾਲੀ ’ਤੇ ਸੰਤੁਸ਼ਟੀ ਪ੍ਰਗਟ ਕੀਤੀ ਅਤੇ ਬੰਗਲੁਰੂ ਵਿੱਚ ਯੂਨੀਵਰਸਿਟੀ ਆਫ਼ ਲਿਵਰਪੂਲ ਵੱਲੋਂ ਆਪਣਾ ਕੈਂਪਸ ਸਥਾਪਤ ਕਰਨ ਅਤੇ ਮੁੰਬਈ ਵਿੱਚ ਯੂਨੀਵਰਸਿਟੀ ਆਫ਼ ਯਾਰਕ ਅਤੇ ਯੂਨੀਵਰਸਿਟੀ ਆਫ਼ ਬ੍ਰਿਸਟਲ ਦੇ ਕੈਂਪਸ ਖੋਲ੍ਹਣ ਲਈ ਹਾਲ ਹੀ ਵਿੱਚ ਹੋਈ ਪ੍ਰਗਤੀ ਦਾ ਜ਼ਿਕਰ ਕੀਤਾ।
ਪ੍ਰਧਾਨ ਮੰਤਰੀ ਮੋਦੀ ਨੇ ਇਸ ਸਾਲ ਦੇ ਸ਼ੁਰੂ ਵਿੱਚ ਦਿੱਲੀ ਵਿੱਚ ਆਯੋਜਿਤ ‘ਏਆਈ ਇੰਪੈਕਟ ਸਮਿਟ’ ਵਿੱਚ ਯੂਕੇ ਦੀ ਮਜ਼ਬੂਤ ਭਾਗੀਦਾਰੀ ਲਈ ਪ੍ਰਧਾਨ ਮੰਤਰੀ ਸਟਾਰਮਰ ਦਾ ਧੰਨਵਾਦ ਕੀਤਾ ਅਤੇ ਤਕਨਾਲੋਜੀ ਸੁਰੱਖਿਆ ਪਹਿਲ ਦੇ ਤਹਿਤ ਹੋਈ ਲਗਾਤਾਰ ਪ੍ਰਗਤੀ ਦਾ ਸਵਾਗਤ ਕੀਤਾ, ਜਿਸ ਵਿੱਚ ‘ਇੰਡੀਆ-ਯੂਕੇ ਕ੍ਰਿਟੀਕਲ ਮਿਨਰਲਜ਼ ਗਲੋਬਲ ਸਪਲਾਈ ਚੇਨ ਅਬਜ਼ਰਵੇਟਰੀ’ ਦੀ ਹਾਲੀਆ ਸ਼ੁਰੂਆਤ ਵੀ ਸ਼ਾਮਲ ਹੈ।

ਦੋਵਾਂ ਨੇਤਾਵਾਂ ਨੇ ਪੱਛਮੀ ਏਸ਼ੀਆ ਅਤੇ ਯੂਕਰੇਨ ਸਮੇਤ ਆਪਸੀ ਹਿੱਤਾਂ ਦੇ ਖੇਤਰੀ ਅਤੇ ਗਲੋਬਲ ਵਿਕਾਸ ’ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ। ਉਹਨਾਂ ਨੇ ਭਾਰਤ-ਯੂਕੇ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਆਪਣੀ ਸਾਂਝੀ ਵਚਨਬੱਧਤਾ ਨੂੰ ਦੁਹਰਾਇਆ।
Had a wonderful meeting with PM Keir Starmer in Evian. The last year has been outstanding as far as India-UK relations are concerned. The trade deal has opened many avenues of economic cooperation. Today’s talks focused on how to add even more momentum to India-UK ties.… pic.twitter.com/dAazvLxBiX
— Narendra Modi (@narendramodi) June 16, 2026
We discussed ways to work closely in areas like innovation, AI, skill development, sports and more. We also discussed how to increase investment linkages for the benefit of the people of our nations.
— Narendra Modi (@narendramodi) June 16, 2026


