ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੈਨੇਡਾ ਦੇ ਕਨਾਨਸਕਿਸ (Kananaskis) ਵਿੱਚ ਜੀ7 ਸਮਿਟ ਦੌਰਾਨ ਮੈਕਸਿਕੋ ਦੇ ਰਾਸ਼ਟਰਪਤੀ ਮਹਾਮਹਿਮ ਡਾ. ਕਲਾਉਡੀਆ ਸ਼ੀਨਬੌਮ ਪਾਰਡੋ (Dr. Claudia Sheinbaum Pardo) ਨਾਲ ਮੁਲਾਕਾਤ ਕੀਤੀ। ਇਹ ਦੋਵੇਂ ਨੇਤਾਵਾਂ ਦਰਮਿਆਨ ਪਹਿਲੀ ਮੁਲਾਕਾਤ ਸੀ। ਪ੍ਰਧਾਨ ਮਤਰੀ ਨੇ ਮੈਕਸਿਕੋ ਦੀ ਰਾਸ਼ਟਰਪਤੀ ਨੂੰ ਇਤਿਹਾਸਕ ਜਿੱਤ ‘ਤੇ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਨੇ ਆਤੰਕਵਾਦ ਤੋਂ ਭਾਰਤ ਦੀ ਲੜਾਈ ਵਿੱਚ ਮੈਕਸਿਕੋ ਦੇ ਸਮਰਥਨ ਲਈ ਰਾਸ਼ਟਰਪਤੀ ਸ਼ੀਨਬੌਮ ਦਾ ਧੰਨਵਾਦ ਕੀਤਾ। ਭਾਰਤ ਅਤੇ ਮੈਕਸਿਕੋ ਦੇ ਦਰਮਿਆਨ ਦੋਸਤੀ ਦੇ ਇਤਿਹਾਸਕ ਰਿਸ਼ਤਿਆਂ ‘ਤੇ ਜ਼ੋਰ ਦਿੰਦੇ ਹੋਏ, ਦੋਵੇਂ ਨੇਤਾਵਾਂ ਨੇ ਵਪਾਰ, ਨਿਵੇਸ਼, ਸਟਾਰਟ-ਅੱਪ, ਇਨੋਵੇਸ਼ਨ, ਵਿਗਿਆਨ ਅਤੇ ਟੈਕਨੋਲੋਜੀ ਅਤੇ ਆਟੋਮੋਟਿਵ ਸੈਕਟਰ ਵਿੱਚ ਸਬੰਧਾਂ ਨੂੰ ਹੋਰ ਵਧਾਉਣ ਅਤੇ ਲੋਕਾਂ ਦਰਮਿਆਨ ਸੰਪਰਕ ਨੂੰ ਹੁਲਾਰਾ ਦੇਣ ਦੀ ਦਿਸ਼ਾ ਵਿੱਚ ਕੰਮ ਕਰਨ ‘ਤੇ ਸਹਿਮਤੀ ਵਿਅਕਤ ਕੀਤੀ। ਦੋਵਾਂ ਦੇਸ਼ਾਂ ਦੇ ਦਰਮਿਆਨ ਵਧਦੇ ਵਪਾਰ ਅਤੇ ਨਿਵੇਸ਼ ਸਹਿਯੋਗ ‘ਤੇ ਸੰਤੋਸ਼ ਵਿਅਕਤ ਕਰਦੇ ਹੋਏ, ਨੇਤਾਵਾਂ ਨੇ ਨੇੜਲੇ ਖੇਤਰ ਦੇ ਸੰਦਰਭ ਵਿੱਚ ਮੈਕਸਿਕੋ ਦੁਆਰਾ ਪੇਸ਼ ਕੀਤੇ ਗਏ ਅਵਸਰਾਂ ‘ਤੇ ਚਰਚਾ ਕੀਤੀ। ਫਾਰਮਾਸਿਊਟੀਕਲ ਖੇਤਰ ਵਿੱਚ ਵਧਦੇ ਅਵਸਰਾਂ ‘ਤੇ ਚਰਚਾ ਹੋਈ, ਜਿੱਥੇ ਭਾਰਤ ਕਿਫਾਇਤੀ ਗੁਣਵੱਤਾ ਵਾਲੀਆਂ ਦਵਾਈਆਂ ਅਤੇ ਹੋਰ ਫਾਰਮਾਸਿਊਟੀਕਲ ਉਤਪਾਦਾਂ ਦੀ ਸਪਲਾਈ ਅਤੇ ਉਤਪਾਦਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ। ਇਸ ਤੋਂ ਇਲਾਵਾ ਖੇਤੀਬਾੜੀ ਅਤੇ ਸੰਪੂਰਨ ਸਿਹਤ ਦੇ ਖੇਤਰ ਵਿੱਚ ਸਹਿਯੋਗ ‘ਤੇ ਵੀ ਚਰਚਾ ਹੋਈ।

ਰਾਸ਼ਟਰਪਤੀ ਸ਼ੀਨਬੌਮ ਨੇ ਟੈਕਨੋਲੋਜੀ, ਇਨੋਵੇਸ਼ਨ ਅਤੇ ਡਿਜੀਟਲ ਪਬਲਿਕ ਇਨਫ੍ਰਾਸਟ੍ਰਕਚਰ ਵਿੱਚ ਭਾਰਤ ਦੀ ਤਰੱਕੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਇਨ੍ਹਾਂ ਖੇਤਰਾਂ ਵਿੱਚ ਭਾਰਤ ਦੇ ਨਾਲ ਸਹਿਯੋਗ ਦੀ ਇੱਛਾ ਵਿਅਕਤ ਕੀਤੀ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਦੋਵੇਂ ਦੇਸ਼ਾਂ ਨੂੰ ਸੈਮੀਕੰਡਕਟਰ, ਏਆਈ, ਕੁਆਂਟਮ ਅਤੇ ਮਹੱਤਵਪੂਰਨ ਖਣਿਜਾਂ ਦੇ ਖੇਤਰ ਵਿੱਚ ਸਹਿਯੋਗ ਦੀਆਂ ਸੰਭਾਵਨਾਵਾਂ ਦੀ ਤਲਾਸ਼ ਕਰਨੀ ਚਾਹੀਦੀ ਹੈ। ਨੇਤਾਵਾਂ ਨੇ ਦੋਵੇਂ ਧਿਰਾਂ ਦੇ ਥਿੰਕ-ਟੈਂਕ ਭਾਈਚਾਰਿਆਂ ਦੇ ਦਰਮਿਆਨ ਆਗਾਮੀ ਰੁਝੇਵਿਆਂ ਅਤੇ ਦੋਵਾਂ ਦੇਸ਼ਾਂ ਦਰਮਿਆਨ ਜੀਵੰਤ ਸੱਭਿਆਚਾਰਕ ਅਤੇ ਲੋਕਾਂ ਦਰਮਿਆਨ ਸਬੰਧਾਂ ‘ਤੇ ਵੀ ਧਿਆਨ ਦਿੱਤਾ, ਜੋ ਟੂਰਿਜ਼ਮ ਪ੍ਰਵਾਹ ਨੂੰ ਵੀ ਹੁਲਾਰਾ ਦੇਵੇਗਾ।
ਸਾਂਝੇਦਾਰ ਦੇਸ਼ਾਂ ਦੇ ਰੂਪ ਵਿੱਚ, ਨੇਤਾਵਾਂ ਨੇ ਆਲਮੀ ਅਤੇ ਖੇਤਰੀ ਮੁੱਦਿਆਂ ਅਤੇ ਗਲੋਬਲ ਸਾਊਥ ਦੀਆਂ ਪ੍ਰਾਥਮਿਕਤਾਵਾਂ ‘ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਪ੍ਰਧਾਨ ਮੰਤਰੀ ਨੇ 2016 ਵਿੱਚ ਮੈਕਸਿਕੋ ਦੀ ਯਾਤਰਾ ਨੂੰ ਯਾਦ ਕੀਤਾ ਅਤੇ ਰਾਸ਼ਟਰਪਤੀ ਸ਼ੀਨਬੌਮ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ।
Had a very good meeting with President Claudia Sheinbaum of Mexico. Personally congratulated her on her historic electoral win, becoming the first female Mexican President in two centuries. We both see immense potential in India-Mexico ties growing even stronger in the times to… pic.twitter.com/iH9usejSqM
— Narendra Modi (@narendramodi) June 17, 2025
Tuve una muy buena reunión con la Presidenta de México, Claudia Sheinbaum. La felicité personalmente por su histórica victoria electoral, convirtiéndose en la primera mujer Presidente de México en dos siglos. Ambos vemos un inmenso potencial para que los lazos entre la India y… pic.twitter.com/8hg1BHEi4U
— Narendra Modi (@narendramodi) June 17, 2025


