ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜ਼ਗਰੇਬ ਵਿੱਚ ਕ੍ਰੋਏਸ਼ੀਆ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਜ਼ੋਰਾਨ ਮਿਲਨੋਵਿਕ (Zoran Milanović) ਨਾਲ ਮੁਲਾਕਾਤ ਕੀਤੀ।
ਦੋਵੇਂ ਨੇਤਾਵਾਂ ਨੇ ਦੁਵੱਲੇ ਸਬੰਧਾਂ ਦੇ ਵੱਖ-ਵੱਖ ਪਹਿਲੂਆਂ ‘ਤੇ ਚਰਚਾ ਕੀਤੀ। ਉਨ੍ਹਾਂ ਨੇ ਲੋਕਤੰਤਰ, ਕਾਨੂੰਨ ਦੇ ਸ਼ਾਸਨ ਅਤੇ ਅੰਤਰਰਾਸ਼ਟਰੀ ਸ਼ਾਂਤੀ ਅਤੇ ਸਥਿਰਤਾ ਦੇ ਸਾਂਝੇ ਟੀਚੇ ਦੀਆਂ ਸਾਂਝੀਆਂ ਕਦਰਾਂ-ਕੀਮਤਾਂ ‘ਤੇ ਅਧਾਰਿਤ ਦੋਨਾਂ ਦੇਸ਼ਾਂ ਦਰਮਿਆਨ ਗਹਿਰੇ ਅਤੇ ਮਿੱਤਰਤਾਪੂਰਨ ਸਬੰਧਾਂ ਪ੍ਰਤੀ ਆਪਣੀ ਪ੍ਰਤੀਬੱਧਤਾ ਦੁਹਰਾਈ। ਉਨ੍ਹਾਂ ਨੇ ਰੱਖਿਆ, ਸਟਾਰਟ-ਅੱਪ, ਸਪੋਰਟਸ ਅਤੇ ਇਨੋਵੇਸ਼ਨ ਜਿਹੇ ਨਵੇਂ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਦੇ ਵਿਵਿਧੀਕਰਣ ‘ਤੇ ਸੰਤੋਸ਼ ਵਿਅਕਤ ਕੀਤਾ। ਪ੍ਰਧਾਨ ਮੰਤਰੀ ਨੇ ਆਤੰਕਵਾਦ ਦੇ ਖਿਲਾਫ ਲੜਾਈ ਵਿੱਚ ਭਾਰਤ ਨੂੰ ਦਿੱਤੇ ਗਏ ਕ੍ਰੋਏਸ਼ੀਆ ਦੇ ਮਜ਼ਬੂਤ ਸਮਰਥਨ ਅਤੇ ਇਕਜੁੱਟਤਾ ਦੇ ਲਈ ਰਾਸ਼ਟਰਪਤੀ ਮਿਲਨੋਵਿਕ ਦਾ ਧੰਨਵਾਦ ਕੀਤਾ। ਦੋਨੋਂ ਨੇਤਾਵਾਂ ਨੇ ਸਦੀਆਂ ਪੁਰਾਣੇ ਗਹਿਰੇ ਸੱਭਿਆਚਾਰਕ ਸਬੰਧਾਂ ‘ਤੇ ਵੀ ਚਰਚਾ ਕੀਤੀ ਜੋ ਦੋਨੋਂ ਦੇਸ਼ਾਂ ਨੂੰ ਇਕੱਠਿਆਂ ਬੰਨ੍ਹਦੇ ਹਨ।

ਉਨ੍ਹਾਂ ਨੇ ਆਪਸੀ ਹਿਤਾਂ ਦੇ ਖੇਤਰੀ ਅਤੇ ਆਲਮੀ ਮੁੱਦਿਆਂ ‘ਤੇ ਵੀ ਚਰਚਾ ਕੀਤੀ। ਉਨ੍ਹਾਂ ਨੇ ਕਿਹਾ ਕਿ ਹਾਲ ਦੇ ਦਿਨਾਂ ਵਿੱਚ ਭਾਰਤ-ਯੂਰੋਪੀਅਨ ਸੰਘ ਦੀ ਰਣਨੀਤਕ ਸਾਂਝੇਦਾਰੀ ਹੋਰ ਵੀ ਡੂੰਘੀ ਹੋਈ ਹੈ ਅਤੇ ਇਸ ਨਾਲ ਭਾਰਤ-ਕ੍ਰੋਏਸ਼ੀਆ ਸਬੰਧਾਂ ਨੂੰ ਕਈ ਤਰ੍ਹਾਂ ਨਾਲ ਹੁਲਾਰਾ ਮਿਲੇਗਾ।
ਦੋਨੋਂ ਨੇਤਾਵਾਂ ਨੇ ਭਾਰਤ-ਕ੍ਰੋਏਸ਼ੀਆ ਸਬੰਧਾਂ ਦੀ ਪੂਰੀ ਸਮਰੱਥਾ ਨੂੰ ਉਜਾਗਰ ਕਰਨ ਲਈ ਮਿਲ ਕੇ ਕੰਮ ਕਰਨ ‘ਤੇ ਸਹਿਮਤੀ ਜਤਾਈ


