ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ, ਨੇ ਅੱਜ ਕੈਨਾਨਾਸਕਿਸ, ਅਲਬਰਟਾ ਵਿੱਚ ਜੀ-7 ਸਮਿਟ ਦੇ ਅਵਸਰ ‘ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਸ਼੍ਰੀ ਮਾਰਕ ਕਾਰਨੀ ਦੇ ਨਾਲ ਦੁਵੱਲੀ ਮੀਟਿੰਗ ਕੀਤੀ।
ਕੈਨੇਡਾ ਵਿੱਚ ਹਾਲ ਹੀ ਵਿੱਚ ਹੋਈਆਂ ਆਮ ਚੋਣਾਂ ਦੇ ਬਾਅਦ ਪ੍ਰਧਾਨ ਮੰਤਰੀ ਕਾਰਨੀ ਦੇ ਅਹੁਦਾ ਗ੍ਰਹਿਣ ਕਰਨ ਤੋਂ ਬਾਅਦ ਦੋਵੋਂ ਨੇਤਾਵਾਂ ਦਰਮਿਆਨ ਇਹ ਪਹਿਲੀ ਸਿੱਧੀ ਗੱਲਬਾਤ ਸੀ। ਇਸ ਮੀਟਿੰਗ ਨੇ ਦੋਵਾਂ ਦਿਰਾਂ ਨੂੰ ਭਾਰਤ-ਕੈਨੇਡਾ ਸਬੰਧਾਂ ਦੀ ਮੌਜੂਦਾ ਸਥਿਤੀ ਅਤੇ ਭਵਿੱਖ ਬਾਰੇ ਸਪਸ਼ਟ ਅਤੇ ਖੁੱਲ੍ਹੇ ਵਿਚਾਰਾਂ ਦੇ ਨਾਲ ਚਰਚਾ ਕਰਨ ਦਾ ਅਵਸਰ ਪ੍ਰਦਾਨ ਕੀਤਾ।
ਦੋਵੇਂ ਨੇਤਾਵਾਂ ਨੇ ਸਾਂਝੀਆਂ ਲੋਕਤੰਤਰੀ ਕਦਰਾਂ-ਕੀਮਤਾਂ, ਕਾਨੂੰਨ ਦੇ ਸ਼ਾਸਨ ਦੇ ਸਨਮਾਨ ਅਤੇ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੇ ਸਿਧਾਂਤਾਂ ਨੂੰ ਬਣਾਏ ਰੱਖਣ ਦੀ ਪ੍ਰਤੀਬੱਧਤਾ ਦੇ ਅਧਾਰ ‘ਤੇ ਭਾਰਤ-ਕੈਨੇਡਾ ਸਬੰਧਾਂ ਦੇ ਮਹੱਤਵ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਚਿੰਤਾਵਾਂ ਅਤੇ ਸੰਵੇਦਨਸ਼ੀਲਤਾਵਾਂ ਲਈ ਆਪਸੀ ਸਨਮਾਨ, ਲੋਕਾਂ ਦਰਮਿਆਨ ਮਜ਼ਬੂਤ ਸਬੰਧਾਂ ਅਤੇ ਵਧਦੀਆਂ ਆਰਥਿਕ ਪੂਰਕਤਾਵਾਂ (ਪੂਰਕਾਂ) ‘ਤੇ ਅਧਾਰਿਤ ਰਚਨਾਤਮਕ ਅਤੇ ਸੰਤੁਲਿਤ ਸਾਂਝੇਦਾਰੀ ਨੂੰ ਅੱਗੇ ਵਧਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਇਸ ਬਾਰੇ, ਦੋਵੇਂ ਧਿਰਾਂ ਸਬੰਧਾਂ ਵਿੱਚ ਸਥਿਰਤਾ ਬਹਾਲ ਕਰਨ ਲਈ ਸੰਤੁਲਿਤ ਅਤੇ ਰਚਨਾਤਮਕ ਕਦਮ ਚੁੱਕਣ ‘ਤੇ ਸਹਿਮਤ ਹੋਈਆਂ ਅਤੇ ਇਸ ਦੀ ਸ਼ੁਰੂਆਤ ਇੱਕ –ਦੂਸਰੇ ਦੀਆਂ ਰਾਜਧਾਨੀਆਂ ਵਿੱਚ ਹਾਈ ਕਮਿਸ਼ਨਰਾਂ ਦੀ ਜਲਦੀ ਵਾਪਸੀ ਨਾਲ ਹੋਵੇਗੀ।
ਦੋਵੇਂ ਨੇਤਾਵਾਂ ਨੇ ਵਿਸ਼ਵਾਸ ਬਹਾਲੀ ਅਤੇ ਸਬੰਧਾਂ ਵਿੱਚ ਗਤੀ ਲਿਆਉਣ ਲਈ ਵੱਖ-ਵੱਖ ਖੇਤਰਾਂ ਵਿੱਚ ਸੀਨੀਅਰ ਮੰਤਰੀ ਪੱਧਰੀ ਅਤੇ ਕਾਰਜ-ਪੱਧਰੀ ਸਬੰਧਾਂ ਨੂੰ ਮੁੜ ਤੋਂ ਸ਼ੁਰੂ ਕਰਨ ਦੇ ਮਹੱਤਵ ‘ਤੇ ਜ਼ੋਰ ਦਿੱਤਾ।
ਨੇਤਾਵਾਂ ਨੇ ਸਵੱਛ ਊਰਜਾ, ਡਿਜੀਟਲ ਪਰਿਵਰਤਨ, ਆਰਟੀਫਿਸ਼ੀਅਲ ਇੰਟੈਲੀਜੈਂਸ, ਐੱਲਐੱਨਜੀ, ਖੁਰਾਕ ਸੁਰੱਖਿਆ, ਮਹੱਤਵਪੂਰਨ ਖਣਿਜ, ਉੱਚ ਸਿੱਖਿਆ, ਗਤੀਸ਼ੀਲਤਾ ਅਤੇ ਮਜ਼ਬੂਤ ਸਪਲਾਈ ਚੇਨ ਜਿਹੇ ਖੇਤਰਾਂ ਵਿੱਚ ਸਹਿਯੋਗ ਦੇ ਮੌਕਿਆਂ ‘ਤੇ ਚਰਚਾ ਕੀਤੀ। ਉਨ੍ਹਾਂ ਨੇ ਇੱਕ ਸੁਤੰਤਰ ਅਤੇ ਖੁੱਲ੍ਹੇ ਇੰਡੋ-ਪੈਸੀਫਿਕ ਨੂੰ ਹੁਲਾਰਾ ਦੇਣ ਵਿੱਚ ਆਪਣੀ ਸਾਂਝਾ ਦਿਲਚਸਪੀ ਵਿਅਕਤ ਕੀਤੀ। ਨੇਤਾਵਾਂ ਨੇ ਵਿਆਪਕ ਆਰਥਿਕ ਭਾਗੀਦਾਰੀ ਸਮਝੌਤੇ (CEPA) ਦਾ ਮਾਰਗ ਪੱਧਰਾ ਕਰਨ ਦੇ ਉਦੇਸ਼ ਨਾਲ ਸ਼ੁਰੂਆਤੀ ਵਿਕਾਸ ਵਪਾਰ ਸਮਝੌਤੇ (Early Progress Trade Agreement (EPTA) ‘ਤੇ ਰੁਕੀ ਹੋਈ ਵਾਰਤਾ ਨੂੰ ਫਿਰ ਤੋਂ ਸ਼ੁਰੂ ਕਰਨ ‘ਤੇ ਵੀ ਚਰਚਾ ਕੀਤੀ। ਉਨ੍ਹਾਂ ਨੇ ਇਸ ਸਬੰਧ ਨੂੰ ਅੱਗੇ ਵਧਾਉਣ ਲਈ ਆਪਣੇ-ਆਪਣੇ ਅਧਿਕਾਰੀਆਂ ਨੂੰ ਕੰਮ ਸੌਂਪਣ ‘ਤੇ ਸਹਿਮਤੀ ਵਿਅਕਤੀ ਕੀਤੀ।
ਦੋਵੇਂ ਨੇਤਾਵਾਂ ਨੇ ਮੰਨਿਆ ਕਿ ਜੀ-7 ਸਮਿਟ ਵਿੱਚ ਮਹੱਤਵਪੂਰਨ ਵਿਕਾਸ ਹੋਇਆ ਹੈ ਅਤੇ ਜਲਵਾਯੂ ਕਾਰਵਾਈ, ਸਮਾਵੇਸ਼ੀ ਵਿਕਾਸ ਅਤੇ ਟਿਕਾਊ ਵਿਕਾਸ ਜਿਹੀਆਂ ਆਲਮੀ ਪ੍ਰਾਥਮਿਕਤਾਵਾਂ ‘ਤੇ ਰਚਨਾਤਮਕ ਤੌਰ ‘ਤੇ ਮਿਲ ਕੇ ਕੰਮ ਕਰਨ ਦੀ ਇੱਛਾ ਵਿਅਕਤ ਕੀਤੀ।
ਨੇਤਾਵਾਂ ਨੇ ਦੋਵਾਂ ਦੇਸ਼ਾਂ ਦੇ ਲੋਕਾਂ ਦਰਮਿਆਨ ਮਜ਼ਬੂਤ ਸਬੰਧਾਂ ਦਾ ਜ਼ਿਕਰ ਕਰਦੇ ਹੋਏ ਆਪਸੀ ਲਾਭ ਲਈ ਇਸ ਜੀਵੰਤ ਸੇਤੂ (living bridge) ਦਾ ਲਾਭ ਲੈਣ ‘ਤੇ ਸਹਿਮਤੀ ਵਿਅਕਤ ਕੀਤੀ।
ਦੋਵੇਂ ਨੇਤਾਵਾਂ ਨੇ ਇੱਕ-ਦੂਸਰੇ ਦੇ ਸੰਪਰਕ ਵਿੱਚ ਰਹਿਣ ‘ਤੇ ਸਹਿਮਤੀ ਵਿਅਕਤ ਕੀਤੀ ਅਤੇ ਜਲਦੀ ਤੋਂ ਜਲਦੀ ਮੁੜ ਤੋਂ ਮਿਲਣ ਦੀ ਉਮੀਦ ਜਤਾਈ।
Had an excellent meeting with Prime Minister Mark Carney. Complimented him and the Canadian Government for successfully hosting the G7 Summit. India and Canada are connected by a strong belief in democracy, freedom and rule of law. PM Carney and I look forward to working closely… pic.twitter.com/QyadmnThwH
— Narendra Modi (@narendramodi) June 17, 2025


