ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮਾਣਯੋਗ ਸ਼੍ਰੀ ਐਂਥਨੀ ਅਲਬਨੀਜ਼ ਨੇ ਅੱਜ ਜੋਹੈੱਨਸਬਰਗ , ਦੱਖਣੀ ਅਫ਼ਰੀਕਾ ਵਿੱਚ ਜੀ20 ਆਗੂਆਂ ਦੇ ਸਿਖਰ ਸੰਮੇਲਨ ਦੌਰਾਨ ਮੁਲਾਕਾਤ ਕੀਤੀ। ਦੋਹਾਂ ਆਗੂਆਂ ਨੇ 2020 ਵਿੱਚ ਸਬੰਧਾਂ ਨੂੰ ਵਿਆਪਕ ਰਣਨੀਤਕ ਭਾਈਵਾਲੀ ਦੇ ਪੱਧਰ ਤੱਕ ਲਿਜਾਣ ਤੋਂ ਬਾਅਦ, ਪਿਛਲੇ ਪੰਜ ਸਾਲਾਂ ਦੌਰਾਨ ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਆਪਸੀ ਸਹਿਯੋਗ ਵਿੱਚ ਆਈ ਮਜ਼ਬੂਤੀ ਅਤੇ ਵਿਸਤਾਰ ’ਤੇ ਸੰਤੁਸ਼ਟੀ ਪ੍ਰਗਟ ਕੀਤੀ। ਪ੍ਰਧਾਨ ਮੰਤਰੀ ਅਲਬਨੀਜ਼ ਨੇ ਭਾਰਤ ਵਿੱਚ ਹਾਲ ਹੀ ਵਿੱਚ ਹੋਏ ਅੱਤਵਾਦੀ ਹਮਲੇ 'ਤੇ ਸੰਵੇਦਨਾ ਅਤੇ ਇੱਕਜੁੱਟਤਾ ਪ੍ਰਗਟ ਕੀਤੀ। ਦੋਵਾਂ ਨੇਤਾਵਾਂ ਨੇ ਅੱਤਵਾਦ ਵਿਰੁੱਧ ਵਿਸ਼ਵ-ਵਿਆਪੀ ਜੰਗ ਨੂੰ ਹੋਰ ਮਜ਼ਬੂਤ ​​ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ।

 

ਦੋਵਾਂ ਆਗੂਆਂ ਨੇ ਰਾਜਨੀਤਿਕ ਅਤੇ ਰਣਨੀਤਕ ਮੁੱਦਿਆਂ, ਰੱਖਿਆ ਅਤੇ ਸੁਰੱਖਿਆ, ਊਰਜਾ, ਵਪਾਰ ਅਤੇ ਨਿਵੇਸ਼, ਮਹੱਤਵਪੂਰਨ ਖਣਿਜ, ਤਕਨਾਲੋਜੀ, ਗਤੀਸ਼ੀਲਤਾ, ਸਿੱਖਿਆ ਅਤੇ ਲੋਕਾਂ ਦਰਮਿਆਨ ਆਪਸੀ ਸੰਪਰਕ ਸਮੇਤ ਵੱਖ-ਵੱਖ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ 'ਤੇ ਚਰਚਾ ਕੀਤੀ। ਦੋਵਾਂ ਪ੍ਰਧਾਨ ਮੰਤਰੀਆਂ ਨੇ ਆਪਸੀ ਹਿਤ ਦੇ ਖੇਤਰੀ ਅਤੇ ਵਿਸ਼ਵ-ਵਿਆਪੀ ਮੁੱਦਿਆਂ 'ਤੇ ਵੀ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ।

ਦੋਵਾਂ ਆਗੂਆਂ ਨੇ ਮੰਨਿਆ ਕਿ ਲਗਾਤਾਰ ਉੱਚ-ਪੱਧਰੀ ਸੰਪਰਕਾਂ ਨੇ ਦੁਵੱਲੇ ਸਬੰਧਾਂ ਨੂੰ ਕਾਫ਼ੀ ਰਫ਼ਤਾਰ ਦਿੱਤੀ ਹੈ। ਉਨ੍ਹਾਂ ਨੇ ਭਾਰਤ-ਆਸਟ੍ਰੇਲੀਆ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਵੀ ਬੁਲੰਦੀਆਂ ’ਤੇ ਲੈਕੇ ਜਾਣ ਲਈ ਆਪਣੀ ਵਚਨਬੱਧਤਾ ਦੁਹਰਾਈ। 

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
‘Give mothers, sisters their due rights’: PM Modi pushes for women's reservation from the ramparts of Red Fort

Media Coverage

‘Give mothers, sisters their due rights’: PM Modi pushes for women's reservation from the ramparts of Red Fort
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 16 ਅਗਸਤ 2026
August 16, 2026

Aatmanirbhar Ambitions Meet Global Alliances: The Modi Doctrine in Action