ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕ੍ਰੋਏਸ਼ੀਆ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਆਂਦ੍ਰੇਜ ਪਲੈਂਕੋਵਿਕ ਨਾਲ ਜ਼ਗਰੇਬ ਵਿੱਚ ਮੁਲਾਕਾਤ ਕੀਤੀ। ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਇਹ ਕ੍ਰੋਏਸ਼ੀਆ ਦੀ ਪਹਿਲੀ ਯਾਤਰਾ ਸੀ ਅਤੇ ਇਸ ਲਈ ਇਹ ਭਾਰਤ-ਕ੍ਰੋਏਸ਼ੀਆ ਸਬੰਧਾਂ ਵਿੱਚ ਇੱਕ ਇਤਿਹਾਸਿਕ ਉਪਲਬਧੀ ਹੈ। ਇਤਿਹਾਸਿਕ ਬੈਂਸਕੀ ਡਵੋਰੀ ਮਹਿਲ ਵਿੱਚ ਪਹੁੰਚਣ ‘ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਪ੍ਰਧਾਨ ਮੰਤਰੀ ਪਲੈਂਕੋਵਿਕ ਨੇ ਰਸਮੀ ਸੁਆਗਤ ਕੀਤਾ। ਇਸ ਤੋਂ ਪਹਿਲਾਂ ਜ਼ਗਰੇਬ ਹਵਾਈ ਅੱਡੇ ‘ਤੇ, ਪ੍ਰਧਾਨ ਮੰਤਰੀ ਪਲੈਂਕੋਵਿਕ ਨੇ ਇੱਕ ਵਿਸ਼ੇਸ਼ ਅਤੇ ਗਰਮਜੋਸ਼ੀ ਭਰੇ ਅੰਦਾਜ਼ ਵਿੱਚ ਪ੍ਰਧਾਨ ਮੰਤਰੀ ਦਾ ਸੁਆਗਤ ਕੀਤਾ ਸੀ।
 

ਦੋਨੋਂ ਨੇਤਾਵਾਂ ਨੇ ਵਫ਼ਦ ਪੱਧਰ ਦੀ ਗੱਲਬਾਤ ਕੀਤੀ। ਉਨ੍ਹਾਂ ਨੇ ਵਪਾਰ ਅਤੇ ਨਿਵੇਸ਼, ਵਿਗਿਆਨ ਅਤੇ ਟੈਕਨੋਲੋਜੀ, ਰੱਖਿਆ ਅਤੇ ਸੁਰੱਖਿਆ, ਪੁਲਾੜ, ਸੱਭਿਆਚਾਰਕ ਸਹਿਯੋਗ ਅਤੇ ਦੋਨੋਂ ਦੇਸ਼ਾਂ ਦੇ ਲੋਕਾਂ ਦਰਮਿਆਨ ਸਬੰਧਾਂ ਸਹਿਤ ਦੁਵੱਲੀ ਸਾਂਝੇਦਾਰੀ ਦੇ ਵਿਭਿੰਨ ਪਹਿਲੂਆਂ ‘ਤੇ ਵਿਆਪਕ ਚਰਚਾ ਕੀਤੀ। ਦੋਨੋਂ ਨੇਤਾਵਾਂ ਨੇ ਸਹਿਮਤੀ ਵਿਅਕਤ ਕੀਤੀ ਕਿ ਬੁਨਿਆਦੀ ਢਾਂਚੇ, ਬੰਦਰਗਾਹਾਂ ਅਤੇ ਸ਼ਿਪਿੰਗ, ਡਿਜੀਟਲੀਕਰਣ, ਏਆਈ, ਨਵਿਆਉਣਯੋਗ ਊਰਜਾ, ਫਾਰਮਾ ਅਤੇ ਟੂਰਿਜ਼ਮ ਅਤੇ ਪ੍ਰਾਹੁਣਾਚਾਰੀ ਜਿਹੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਮਹੱਤਵਪੂਰਨ ਅਵਸਰ ਹਨ। ਉਨ੍ਹਾਂ ਨੇ ਕਿਹਾ ਕਿ ਕ੍ਰੋਏਸ਼ੀਆ ਵਿੱਚ ਭਾਰਤੀ ਸੱਭਿਆਚਾਰ, ਇੰਡੋਲੌਜੀ ਅਤੇ ਯੋਗ ਦੀ ਲੋਕਪ੍ਰਿਅਤਾ ਨੇ ਦੋਨਾਂ ਦੇਸ਼ਾਂ ਦੇ ਲੋਕਾਂ ਨੂੰ ਨੇੜੇ ਲਿਆ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਕ੍ਰੋਏਸ਼ੀਆ ਵਿੱਚ ਸਾਰੇ ਯੋਗ ਪ੍ਰੇਮੀਆਂ ਨੂੰ ਆਗਾਮੀ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

 

ਨੇਤਾਵਾਂ ਨੇ ਸਟਾਰਟ-ਅੱਪ ਅਤੇ ਇਨੋਵੇਸ਼ਨ ਦੇ ਖੇਤਰ ਵਿੱਚ ਸਾਂਝੇਦਾਰੀ ਦੀਆਂ ਹਾਲੀਆ ਪਹਿਲਕਦਮੀਆਂ ‘ਤੇ ਧਿਆਨ ਦਿੱਤਾ। ਉਨ੍ਹਾਂ ਨੇ ਦੋਨੋਂ ਦੇਸ਼ਾਂ ਵਿੱਚ ਸਮਾਵੇਸ਼ੀ ਅਤੇ ਸਥਾਈ ਵਿਕਾਸ ਨੂੰ ਹੁਲਾਰਾ ਦੇਣ ਦੇ ਲਈ ਵੱਡੇ ਬਿਜ਼ਨਸ-ਟੂ-ਬਿਜ਼ਨਸ ਸਹਿਯੋਗ ਨੂੰ ਉਤਸ਼ਾਹਿਤ ਕਰਨ ਅਤੇ ਨਿਵੇਸ਼ ਭਾਈਵਾਲੀ ਅਤੇ ਸਾਂਝੇ ਉੱਦਮਾਂ ਨੂੰ ਸੁਵਿਧਾਜਨਕ ਬਣਾਉਣ ਦੀ ਜ਼ਰੂਰਤ ਨੂੰ ਪਹਿਚਾਣਿਆ। ਇਸ ਉਦੇਸ਼ ਦੇ ਲਈ, ਪ੍ਰਧਾਨ ਮੰਤਰੀ ਮੋਦੀ ਨੇ ਸੁਝਾਅ ਦਿੱਤਾ ਕਿ ਕ੍ਰੋਏਸ਼ੀਆ ਭਾਰਤ ਦੀ ਕੁਸ਼ਲ ਪ੍ਰਤਿਭਾ ਦਾ ਲਾਭ ਉਠਾ ਸਕਦਾ ਹੈ ਅਤੇ ਗਤੀਸ਼ੀਲਤਾ ਦੇ ਖੇਤਰ ਵਿੱਚ ਸੰਸਥਾਗਤ ਸਹਿਯੋਗ ਸਥਾਪਿਤ ਕਰਨ ਦੀ ਤਾਕੀਦ ਕੀਤੀ। ਉਹ ਭਾਰਤ-ਪੱਛਮ ਏਸ਼ੀਆ-ਯੂਰੋਪ ਆਰਥਿਕ ਗਲਿਆਰੇ (ਆਈਐੱਮਈਸੀ) ਦੇ ਮਾਧਿਅਮ ਨਾਲ ਕਨੈਕਟੀਵਿਟੀ ਵਿੱਚ ਸੁਧਾਰ ਦੇ ਮਹੱਤਵ ‘ਤੇ ਸਹਿਮਤ ਹੋਏ। ਕ੍ਰੋਏਸ਼ੀਆ ਮੱਧ ਅਤੇ ਦੱਖਣ-ਪੂਰਬੀ ਯੂਰੋਪ ਵਿੱਚ ਭਾਰਤ ਦੇ ਪ੍ਰਵੇਸ਼ ਦੁਆਰ ਦੇ ਰੂਪ ਵਿੱਚ ਕੰਮ ਕਰ ਸਕਦਾ ਹੈ।

 

ਨੇਤਾਵਾਂ ਨੇ ਆਪਸੀ ਹਿਤਾਂ ਦੇ ਮਹੱਤਵਪੂਰਨ ਖੇਤਰੀ ਅਤੇ ਆਲਮੀ ਮੁੱਦਿਆਂ ‘ਤੇ ਵੀ ਚਰਚਾ ਕੀਤੀ। ਉਨ੍ਹਾਂ ਨੇ ਸੰਯੁਕਤ ਰਾਸ਼ਟਰ ਅਤੇ ਹੋਰ ਅੰਤਰਰਾਸ਼ਟਰੀ ਸੰਸਥਾਵਾਂ ਵਿੱਚ ਸੁਧਾਰ, ਜਲਵਾਯੂ ਪਰਿਵਰਤਨ ਕਾਰਵਾਈ ਅਤੇ ਆਤੰਕਵਾਦ ਤੋਂ ਪੈਦਾ ਖਤਰਿਆਂ ‘ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਪ੍ਰਧਾਨ ਮੰਤਰੀ ਨੇ ਆਤੰਕਵਾਦ ਦੇ ਖਿਲਾਫ ਲੜਾਈ ਵਿੱਚ ਭਾਰਤ ਨੂੰ ਕ੍ਰੋਏਸ਼ੀਆ ਦੁਆਰਾ ਦਿੱਤੇ ਗਏ ਮਜ਼ਬੂਤ ਸਮਰਥਨ ਅਤੇ ਇਕਜੁੱਟਤਾ ਦੇ ਲਈ ਪ੍ਰਧਾਨ ਮੰਤਰੀ ਪਲੈਂਕੋਵਿਕ ਦਾ ਧੰਨਵਾਦ ਕੀਤਾ। ਦੋਨੋਂ ਨੇਤਾਵਾਂ ਨੇ ਭਾਰਤ-ਯੂਰੋਪੀ ਸੰਘ ਦੇ ਰਣਨੀਤਕ ਸਬੰਧਾਂ ਦੇ ਡੂੰਘੇ ਹੋਣ ‘ਤੇ ਸੰਤੋਸ਼ ਵਿਅਕਤ ਕੀਤਾ ਅਤੇ ਭਾਰਤ-ਯੂਰੋਪੀ ਸੰਘ ਮੁਕਤ ਵਪਾਰ ਸਮਝੌਤੇ ਦੇ ਜਲਦੀ ਸਮਾਪਨ ਦੇ ਲਈ ਆਪਣਾ ਸਮਰਥਨ ਵਿਅਕਤ ਕੀਤਾ।


 

ਵਾਰਤਾ ਦੇ ਬਾਅਦ ਖੇਤੀਬਾੜੀ, ਵਿਗਿਆਨ ਅਤੇ ਟੈਕਨੋਲੋਜੀ ਅਤੇ ਸੱਭਿਆਚਾਰ ਦੇ ਖੇਤਰ ਵਿੱਚ ਚਾਰ ਸਹਿਮਤੀ ਪੱਤਰਾਂ ਅਤੇ ਹਿੰਦੀ ਚੇਅਰ ਦੇ ਨਵੀਨੀਕਰਣ ‘ਤੇ ਹਸਤਾਖਰ ਕੀਤੇ ਗਏ। ਇਸ ਅਵਸਰ ‘ਤੇ ਇੱਕ ਸੰਯੁਕਤ ਬਿਆਨ ਜਾਰੀ ਕੀਤਾ ਗਿਆ[ਲਿੰਕ]

 

 ਪ੍ਰਧਾਨ ਮੰਤਰੀ ਪਲੈਂਕੋਵਿਕ ਨੇ ਪ੍ਰਧਾਨ ਮੰਤਰੀ ਦੇ ਸਨਮਾਨ ਵਿੱਚ ਰਾਤ ਦੇ ਭੋਜਨ (ਡਿਨਰ) ਦਾ ਆਯੋਜਨ ਕੀਤਾ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਪਲੈਂਕੋਵਿਕ ਨੂੰ ਆਪਸੀ ਸੁਵਿਧਾ ਦੇ ਅਨੁਸਾਰ ਭਾਰਤ ਆਉਣ ਦਾ ਸੱਦਾ ਦਿੱਤਾ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India's forex reserves hit all-time high of $729.33 billion after $12.42 billion jump

Media Coverage

India's forex reserves hit all-time high of $729.33 billion after $12.42 billion jump
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 29 ਅਗਸਤ 2026
August 29, 2026

New India, New Speed, New Stage: Missiles, Medals, Multilateralism under PM Modi