ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੁਵੈਤ ਦੇ ਅਮੀਰ, ਮਹਾਮਹਿਮ ਸ਼ੇਖ ਮੇਸ਼ਾਲ ਅਲ - ਅਹਿਮਦ ਅਲ-ਜਬਰ ਅਲ-ਸਬਾਹ (His Highness Sheikh Meshal Al-Ahmad Al-Jaber Al-Sabah) ਨਾਲ ਮੁਲਾਕਾਤ ਕੀਤੀ। ਦੋਹਾਂ ਨੇਤਾਵਾਂ ਦੇ ਦਰਮਿਆਨ ਇਹ ਪਹਿਲੀ ਮੁਲਾਕਾਤ ਸੀ।  ਬਾਯਨ ਪੈਲੇਸ (Bayan Palace) ਪਹੁੰਚਣ ‘ਤੇ,  ਉਨ੍ਹਾਂ ਦਾ ਰਸਮੀ ਸੁਆਗਤ ਕੀਤਾ ਗਿਆ ਅਤੇ ਕੁਵੈਤ ਦੇ ਪ੍ਰਧਾਨ ਮੰਤਰੀ, ਮਹਾਮਹਿਮ ਅਹਿਮਦ ਅਲ-ਅਬਦੁੱਲ੍ਹਾ ਅਲ-ਅਹਿਮਦ ਅਲ-ਸਬਾਹ (His Highness Ahmad Al-Abdullah Al-Ahmad Al-Sabah) ਨੇ ਉਨ੍ਹਾਂ ਦਾ ਸੁਆਗਤ ਕੀਤਾ।

 

ਦੋਹਾਂ ਨੇਤਾਵਾਂ ਨੇ ਦੋਹਾਂ ਦੇਸ਼ਾਂ ਦੇ ਦਰਮਿਆਨ ਮਜ਼ਬੂਤ ਇਤਿਹਾਸਿਕ ਅਤੇ ਦੋਸਤਾਨਾ ਸਬੰਧਾਂ ਨੂੰ ਯਾਦ ਕੀਤਾ ਅਤੇ ਦੁਵੱਲੇ ਸਹਿਯੋਗ ਨੂੰ ਹੋਰ ਵਧਾਉਣ ਅਤੇ ਡੂੰਘਾ ਕਰਨ ਦੇ ਪ੍ਰਤੀ ਆਪਣੀ ਪੂਰਨ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ। ਇਸ ਸੰਦਰਭ ਵਿੱਚ, ਉਹ ਦੁਵੱਲੇ ਸਬੰਧਾਂ ਨੂੰ ਵਧਾਕੇ ‘ਰਣਨੀਤਕ ਸਾਂਝੇਦਾਰੀ’ (‘Strategic Partnership’) ਦੇ ਪੱਧਰ ‘ਤੇ ਲੈ ਜਾਣ ‘ਤੇ ਸਹਿਮਤ ਹੋਏ।

 

ਪ੍ਰਧਾਨ ਮੰਤਰੀ ਨੇ ਕੁਵੈਤ ਵਿੱਚ ਦਸ ਲੱਖ ਤੋਂ ਅਧਿਕ ਭਾਰਤੀ ਸਮੁਦਾਇ ਦੇ ਲੋਕਾਂ ਦਾ ਕਲਿਆਣ (well-being) ਸੁਨਿਸ਼ਚਿਤ ਕਰਨ ਦੇ ਲਈ ਮਹਾਮਹਿਮ ਅਮੀਰ ਦਾ ਧੰਨਵਾਦ ਕੀਤਾ। ਮਹਾਮਹਿਮ ਅਮੀਰ ਨੇ ਕੁਵੈਤ  ਦੇ ਵਿਕਾਸ ਵਿੱਚ ਵਿਸ਼ਾਲ ਅਤੇ ਜੀਵੰਤ ਭਾਰਤੀ ਸਮੁਦਾਇ ਦੇ ਯੋਗਦਾਨ ਦੀ ਸ਼ਲਾਘਾ  ਕੀਤੀ।

 

ਪ੍ਰਧਾਨ ਮੰਤਰੀ ਨੇ ਕੁਵੈਤ ਦੁਆਰਾ ਆਪਣੇ ਵਿਜ਼ਨ 2035 (Vision 2035) ਨੂੰ ਪੂਰਾ ਕਰਨ ਹਿਤ ਕੀਤੀਆਂ ਜਾ ਰਹੀਆਂ ਨਵੀਆਂ ਪਹਿਲਾਂ ਦੀ ਸ਼ਲਾਘਾ ਕੀਤੀ ਅਤੇ ਇਸ ਮਹੀਨੇ ਦੀ ਸ਼ੁਰੂਆਤ ਵਿੱਚ ਜੀਸੀਸੀ ਸਮਿਟ (GCC Summit) ਦੇ ਸਫ਼ਲ  ਆਯੋਜਨ ਦੇ ਲਈ ਮਹਾਮਹਿਮ ਅਮੀਰ ਨੂੰ ਵਧਾਈਆਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਕੱਲ੍ਹ ਅਰੇਬੀਅਨ ਗਲਫ ਕੱਪ ਦੇ ਉਦਘਾਟਨ ਸਮਾਰੋਹ ਵਿੱਚ ਉਨ੍ਹਾਂ ਨੂੰ ‘ਸਨਮਾਨਿਤ ਮਹਿਮਾਨ’ (‘Guest of Honour’) ਰੂਪ ਵਿੱਚ ਸੱਦਣ ਦੇ ਲਈ ਭੀ ਆਭਾਰ ਵਿਅਕਤ ਕੀਤਾ। ਮਹਾਮਹਿਮ ਅਮੀਰ ਨੇ ਪ੍ਰਧਾਨ ਮੰਤਰੀ ਦੀਆਂ ਭਾਵਨਾਵਾਂ ਦੇ ਲਈ ਆਭਾਰ ਜਤਾਇਆ ਅਤੇ ਕੁਵੈਤ ਅਤੇ ਖਾੜੀ ਖੇਤਰ ਵਿੱਚ ਇੱਕ ਮੁੱਲਵਾਨ ਭਾਗੀਦਾਰ ਦੇ ਰੂਪ ਵਿੱਚ ਭਾਰਤ ਦੀ ਭੂਮਿਕਾ ਦੀ ਸ਼ਲਾਘਾ  ਕੀਤੀ। ਮਹਾਮਹਿਮ ਅਮੀਰ ਨੇ ਕੁਵੈਤ ਵਿਜ਼ਨ 2035 (Kuwait Vision 2035) ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਭਾਰਤ ਦੀ ਬੜੀ ਭੂਮਿਕਾ ਅਤੇ ਯੋਗਦਾਨ ਦੇ ਲਈ ਆਸ਼ਾ ਵਿਅਕਤ ਕੀਤੀ।

 

ਪ੍ਰਧਾਨ ਮੰਤਰੀ ਨੇ ਮਹਾਮਹਿਮ ਅਮੀਰ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ ।

 

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
From strategic partnership upgrade to defence roadmap: Key outcomes of PM Modi–Meloni meeting in Rome

Media Coverage

From strategic partnership upgrade to defence roadmap: Key outcomes of PM Modi–Meloni meeting in Rome
NM on the go

Nm on the go

Always be the first to hear from the PM. Get the App Now!
...
Prime Minister shares a Sanskrit Subhashitam highlighting the sacred legacy of our motherland and praying for universal prosperity
May 21, 2026

Prime Minister Shri Narendra Modi today shared a Sanskrit Subhashitam, noting that our motherland has been the sacred land of spiritual practice and worship, as well as courage, strength, and universal welfare. Shri Modi expressed his earnest wish that this holy land of great heritage and ancient culture may always keep everyone replete with happiness and prosperity.

The Prime Minister posted on X:

"हमारी मातृभूमि साधना और उपासना के साथ-साथ साहस, शक्ति और सर्व-कल्याण की पुण्यभूमि रही है। महान विरासत और प्राचीन संस्कृति की यह पावन धरती हर किसी को सदैव सुख-समृद्धि से परिपूर्ण रखे, यही कामना है।

यस्यां पूर्वे पूर्वजना विचक्रिरे यस्यां देवा असुरानभ्यवर्तयन् ।
गवामश्वानां वयसश्च विष्ठा भगं वर्चः पृथिवी नो दधातु ।।"

May the land where our ancestors performed great and benevolent deeds, and where the gods defeated the unjust forces, that motherland, full of livestock and power, grant us vast space and prosperity.