ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰੀਓ ਡੀ ਜੇਨੇਰੀਓ (Rio de Janeiro) ਵਿੱਚ ਜੀ-20 ਸਮਿਟ ਦੌਰਾਨ ਇਟਲੀ ਗਣਰਾਜ ਦੇ ਮੰਤਰੀ ਪਰਿਸ਼ਦ ਦੇ ਪ੍ਰੈਜ਼ੀਡੈਂਟ ਮਹਾਮਹਿਮ ਜੌਰਜੀਆ ਮੇਲੋਨੀ (Giorgia Meloni) ਨਾਲ ਮੁਲਾਕਾਤ ਕੀਤੀ। ਪਿਛਲੇ ਦੋ ਵਰ੍ਹਿਆਂ ਵਿੱਚ ਦੋਵਾਂ ਪ੍ਰਧਾਨ ਮੰਤਰੀਆਂ ਦਰਮਿਆਨ ਇਹ ਪੰਜਵੀ ਮੁਲਾਕਾਤ ਸੀ।  (Meloni ) ਦੀ ਪ੍ਰਧਾਨਗੀ ਵਿੱਚ ਆਯੋਜਿਤ ਜੀ-7 ਸਮਿਟ ਦੇ ਅਵਸਰ ‘ਤੇ ਹੋਈ ਸੀ। ਪ੍ਰਧਾਨ ਮੰਤਰੀ ਨੇ ਇਨ੍ਹਾਂ ਚੁਣੌਤੀਪੂਰਨ ਸਮਿਆਂ ਵਿੱਚ ਜੀ-7 ਦੀ ਅਗਵਾਈ ਕਰਨ ਲਈ ਪ੍ਰਧਾਨ ਮੰਤਰੀ ਮੇਲੋਨੀ ਨੂੰ ਵਧਾਈ ਦਿੱਤੀ।

ਪੁਗਲੀਆ ਵਿੱਚ ਹੋਈਆਂ ਚਰਚਾਵਾਂ ਤੋਂ ਬਾਅਦ, ਦੋਵਾਂ ਨੇਤਾਵਾਂ ਨੇ ਭਾਰਤ-ਇਟਲੀ ਰਣਨੀਤਕ ਸਾਂਝੇਦਾਰੀ ਨੂੰ ਅੱਗੇ ਵਧਾਉਣ ਲਈ ਆਪਣੀ ਪ੍ਰਤੀਬੱਧਤਾ ਦੁਹਰਾਈ ਅਤੇ ਇੱਕ ਸੰਯੁਕਤ ਰਣਨੀਤਕ ਕਾਰਜ ਯੋਜਨਾ 2025-29 ਦਾ ਐਲਾਨ ਕੀਤਾ, ਜਿਸ ਵਿੱਚ ਅਗਲੇ ਪੰਜ ਵਰ੍ਹਿਆਂ ਲਈ ਉਨ੍ਹਾਂ ਦੇ ਵਿਜ਼ਨ ਨੂੰ ਰੇਖਾਂਕਿਤ ਕੀਤਾ ਗਿਆ ਹੈ। ਕਾਰਜ ਯੋਜਨਾ ਵਪਾਰ ਅਤੇ ਨਿਵੇਸ਼, ਵਿਗਿਆਨ ਅਤੇ ਟੈਕਨੋਲੋਜੀ, ਨਵੀਆਂ ਅਤੇ ਉਭਰਦੀਆਂ ਹੋਈਆਂ ਟੈਕਨੋਲੋਜੀਆਂ, ਸਵੱਛ ਊਰਜਾ, ਪੁਲਾੜ, ਰੱਖਿਆ, ਕਨੈਕਟੀਵਿਟੀ, ਲੋਕਾਂ ਦਰਮਿਆਨ ਆਪਸੀ ਸੰਪਰਕ ਜਿਹੇ ਪ੍ਰਮੁੱਖ ਖੇਤਰਾਂ ਵਿੱਚ ਸੰਯੁਕਤ ਸਹਿਯੋਗ, ਪ੍ਰੋਗਰਾਮ ਅਤੇ  ਪਹਿਲ ਨੂੰ ਅੱਗੇ ਵਧਾਏਗੀ।

 

ਦੋਵੇਂ ਧਿਰਕਈ ਖੇਤਰਾਂ ਵਿੱਚ ਨਿਯਮਿਤ ਤੌਰ ‘ਤੇ ਮੰਤਰੀ ਪੱਧਰੀ ਅਤੇ ਔਫੀਸ਼ਲ ਗੱਲਬਾਤ ਕਰਨਗੇ. ਸਹਿ-ਉਤਪਾਦਨ, ਸਬੰਧਿਤ ਉਦਯੋਗਾਂ ਅਤੇ ਸੰਸਥਾਨਾਂ ਦਰਮਿਆਨ ਸਹਿਯੋਗ, ਇਨੋਵੇਸ਼ਨ ਅਤੇ ਮੋਬਿਲਿਟੀ ਦੁਵੱਲੀ ਸਾਂਝੇਦਾਰੀ ਨੂੰ ਗਤੀ ਅਤੇ ਗਹਿਰਾਈ ਪ੍ਰਦਾਨ ਕਰਨਗੇ ਅਤੇ ਦੋਵਾਂ ਦੇਸ਼ਾਂ ਦੀਆਂ ਅਰਥਵਿਵਸਥਾਵਾਂ ਅਤੇ ਲੋਕ ਲਾਭਵੰਦ ਹੋਣਗੇ।

ਦੋਵਾਂ ਰਾਜਨੇਤਾਵਾਂ ਨੇ ਲੋਕਤੰਤਰ, ਕਾਨੂੰਨ ਦੇ ਸ਼ਾਸਨ ਅਤੇ ਟਿਕਾਊ ਵਿਕਾਸ ਦੇ ਆਪਣੀਆਂ ਸਾਂਝੀਆਂ ਕਦਰਾਂ-ਕੀਮਤਾਂ ਨੂੰ ਬਣਾਏ ਰੱਖਣ ਲਈ ਬਹੁ-ਪੱਖੀ ਅਤੇ ਗਲੋਬਲ ਪਲੈਟਫਾਰਮਾਂ ‘ਤੇ ਆਪਣੇ ਸੰਵਾਦ ਜਾਰੀ ਰੱਖਣ ਅਤੇ ਨਾਲ ਮਿਲ ਕੇ ਕੰਮ ਕਰਨ ਦੀ ਉਮੀਦ ਜਤਾਈ। ਉਹ ਗਲੋਬਲ ਬਾਇਓ ਫਿਊਲ ਅਲਾਇੰਸ ਅਤੇ ਭਾਰਤ-ਮੱਧ-ਯੂਰੋਪ ਆਰਥਿਕ ਗਲਿਆਰੇ, ਜਿਸ ਦੇ ਉਹ ਸੰਸਥਾਪਕ ਮੈਂਬਰ ਹਨ, ਸਮੇਤ ਬਹੁ-ਪੱਖੀ ਰਣਨੀਤਕ ਪਹਿਲਾਂ ਦੇ ਲਾਗੂਕਰਨ ਲਈ ਨਾਲ ਮਿਲ ਕੇ ਕੰਮ ਕਰਨਾ ਜਾਰੀ ਰੱਖਣ ‘ਤੇ ਸਹਿਮਤ ਹੋਏ।

 

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India develops first indigenous expendable turbo jet engine in 350 kg thrust class

Media Coverage

India develops first indigenous expendable turbo jet engine in 350 kg thrust class
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 27 ਜੁਲਾਈ 2026
July 27, 2026

Viksit Bharat in Motion: Indigenous Warships, Deepwater Energy, Transparent Exams & Cultural Revival