ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੀ-20 ਸਮਿਟ (G20 Summit) ਦੇ ਦੌਰਾਨ 19 ਨਵੰਬਰ ਨੂੰ ਬ੍ਰਾਜ਼ੀਲ ਦੀ ਰਾਜਧਾਨੀ ਰੀਓ ਡੀ ਜਨੇਰੀਓ ਵਿੱਚ ਅਰਜਨਟੀਨਾ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਜੇਵੀਅਰ ਮਾਇਲੀ ਨਾਲ ਮੁਲਾਕਾਤ ਕੀਤੀ।

 

ਦੋਹਾਂ ਲੀਡਰਾਂ ਦੇ ਦਰਮਿਆਨ ਇਹ ਪਹਿਲੀ ਦੁਵੱਲੀ ਬੈਠਕ ਸੀ। ਰਾਸ਼ਰਪਤੀ ਮਾਇਲੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਇਤਿਹਾਸਿਕ ਤੀਸਰੇ ਕਾਰਜਕਾਲ ਦੇ ਲਈ ਵਧਾਈਆਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਭੀ ਰਾਸ਼ਟਰਪਤੀ ਮਾਇਲੀ ਨੂੰ ਅਹੁਦਾ ਸੰਭਾਲਣ ’ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।

 

ਦੋਹਾਂ ਲੀਡਰਾਂ ਨੇ ਸ਼ਾਸਨ ਦੇ ਵਿਸ਼ੇ ’ਤੇ ਦਿਲਚਸਪ ਚਰਚਾ ਕੀਤੀ ਅਤੇ ਇਸ ਖੇਤਰ ਵਿੱਚ ਆਪਣੇ-ਆਪਣੇ ਅਨੁਭਵਾਂ ’ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਉਨ੍ਹਾਂ ਨੇ ਪਿਛਲੇ ਕੁਝ ਵਰ੍ਹਿਆਂ ਵਿੱਚ ਦੋਹਾਂ ਜੀਵੰਤ ਲੋਕਤੰਤਰਾਂ ਦੇ ਦਰਮਿਆਨ ਰਣਨੀਤਕ ਸਾਂਝੇਦਾਰੀ ਦੇ ਵਿਸਤਾਰ ’ਤੇ ਤਸੱਲੀ ਪ੍ਰਗਟ ਕੀਤੀ। ਵਪਾਰ ਅਤੇ ਆਰਥਿਕ ਸਬੰਧਾਂ ਵਿੱਚ ਅਸਾਧਾਰਣ ਵਾਧਾ ਹੋਇਆ ਹੈ, ਜਿਸ ਵਿੱਚ ਭਾਰਤ ਅਰਜਨਟੀਨਾ ਦੇ ਸਿਖਰਲੇ ਪੰਜ ਵਪਾਰਕ ਭਾਗੀਦਾਰਾਂ (trading partners) ਵਿੱਚੋਂ ਇੱਕ ਬਣ ਗਿਆ ਹੈ।

ਦੋਹਾਂ ਦੇਸ਼ਾਂ ਦੇ ਦਰਮਿਆਨ ਦੁਵੱਲੇ ਸਹਿਯੋਗ ਵਿੱਚ ਭੀ ਵਿਵਿਧਤਾ ਆਈ ਹੈ ਅਤੇ ਇਸ ਵਿੱਚ ਫਾਰਮਾਸਿਊਟੀਕਲਸ (pharmaceuticals), ਰੱਖਿਆ, ਲਿਥੀਅਮ ਸਹਿਤ ਮਹੱਤਵਪੂਰਨ ਖਣਿਜ, ਤੇਲ ਅਤੇ ਗੈਸ, ਸਿਵਲ ਨਿਊਕਲੀਅਰ ਐਨਰਜੀ, ਪੁਲਾੜ, ਖੇਤੀਬਾੜੀ, ਸਾਇੰਸ ਅਤੇ ਟੈਕਨੋਲੋਜੀ ਅਤੇ ਸੂਚਨਾ ਟੈਕਨੋਲੋਜੀ ਜਿਹੇ ਖੇਤਰ ਸ਼ਾਮਲ ਹਨ। ਲੀਡਰਾਂ ਨੇ ਅਰਜਨਟੀਨਾ ਦੁਆਰਾ ਕੀਤੇ ਜਾ ਰਹੇ ਮੌਜੂਦਾ ਆਰਥਿਕ ਸੁਧਾਰਾਂ ’ਤੇ ਭੀ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ।

ਦੋਹਾਂ ਲੀਡਰਾਂ ਨੇ ਕਈ ਮੌਜੂਦਾ ਅੰਤਰਰਾਸ਼ਟਰੀ ਮੁੱਦਿਆਂ ’ਤੇ ਭੀ ਚਰਚਾ ਕੀਤੀ ਅਤੇ ਦੋਹਾਂ ਦੇਸ਼ਾਂ ਦੇ ਲੋਕਾਂ ਦੇ ਪਰਸਪਰ ਲਾਭ ਦੇ ਲਈ ਰਣਨੀਤਕ ਸਾਂਝੇਦਾਰੀ ਨੂੰ ਹੋਰ ਵਿਕਸਿਤ ਕਰਨ ਦੇ ਲਈ ਮਿਲ ਕੇ ਕੰਮ ਕਰਨ ’ਤੇ ਸਹਿਮਤੀ ਪ੍ਰਗਟਾਈ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
‘Modi Govt’s 12 years are transformational for industry’

Media Coverage

‘Modi Govt’s 12 years are transformational for industry’
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 12 ਜੂਨ 2026
June 12, 2026

Breaking Barriers, Building Bharat: PM Modi’s Historic Push for Gender Equality and Inclusive Growth