ਪ੍ਰਧਾਨ ਮੰਤਰੀ ਨੇ 18 ਜੂਨ, 2026 ਨੂੰ ਪੈਰਿਸ ਵਿੱਚ ਭਾਰਤੀ ਭਾਈਚਾਰੇ ਦੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਪ੍ਰੋਗਰਾਮ ਵਾਲੀ ਥਾਂ ’ਤੇ ਪਹੁੰਚਣ ’ਤੇ ਪ੍ਰਧਾਨ ਮੰਤਰੀ ਦਾ ਨਿੱਘਾ ਅਤੇ ਉਤਸ਼ਾਹਪੂਰਵਕ ਸਵਾਗਤ ਕੀਤਾ ਗਿਆ, ਜੋ ਆਪਣੀ ਮਾਤ-ਭੂਮੀ ਪ੍ਰਤੀ ਪ੍ਰਵਾਸੀ ਭਾਰਤੀਆਂ ਦੀ ਡੂੰਘੀ ਰੁਚੀ ਨੂੰ ਦਰਸਾਉਂਦਾ ਹੈ।

ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਫ਼ਰਾਂਸ ਦੇ ਵੱਖ-ਵੱਖ ਖੇਤਰਾਂ ਵਿੱਚ ਭਾਰਤੀ ਭਾਈਚਾਰੇ ਦੇ ਮਹੱਤਵਪੂਰਨ ਯੋਗਦਾਨ ’ਤੇ ਚਾਨਣਾ ਪਾਇਆ। ਉਨ੍ਹਾਂ ਨੇ ਭਾਰਤੀ ਨਵੀਨਤਾ ਅਤੇ ਵਿਚਾਰਾਂ ਨੂੰ ਵਿਸ਼ਵ ਬਾਜ਼ਾਰਾਂ ਨਾਲ ਜੋੜਨ ਅਤੇ ਭਾਰਤ-ਫ਼ਰਾਂਸ ਵਿਸ਼ੇਸ਼ ਗਲੋਬਲ ਰਣਨੀਤਕ ਭਾਈਵਾਲੀ ਨੂੰ ਅੱਗੇ ਵਧਾਉਣ ਵਿੱਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਵੀ ਸਵੀਕਾਰ ਕੀਤਾ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਭਾਰਤ ਅਤੇ ਫ਼ਰਾਂਸ ਵਿਚਕਾਰ ਲੋਕਾਂ ਦੇ ਆਪਸੀ ਸਬੰਧ ਵਧੇ ਹਨ, ਕਿਉਂਕਿ ਵੱਡੀ ਗਿਣਤੀ ਵਿੱਚ ਭਾਰਤੀ ਵਿਦਿਆਰਥੀ, ਪੇਸ਼ਾਵਰ ਅਤੇ ਸੈਲਾਨੀ ਫ਼ਰਾਂਸ ਨੂੰ ਆਪਣੀ ਮੰਜ਼ਿਲ ਬਣਾ ਰਹੇ ਹਨ। ਉਨ੍ਹਾਂ ਨੇ ਲੋਕਾਂ ਦੀ ਆਵਾਜਾਈ ਨੂੰ ਆਸਾਨ ਬਣਾਉਣ ਲਈ ਚੁੱਕੇ ਗਏ ਕਦਮਾਂ ਦੀ ਸ਼ਲਾਘਾ ਕੀਤੀ। ਫ਼ਰਾਂਸ ਵਿੱਚ ਯੂ.ਪੀ.ਆਈ. ਦੇ ਵਧਦੇ ਪ੍ਰਭਾਵ ਬਾਰੇ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਇਸ ਨਾਲ ਦੋਵਾਂ ਦੇਸ਼ਾਂ ਵਿਚਾਲੇ ਸੈਰ-ਸਪਾਟੇ ਦੇ ਪ੍ਰਵਾਹ ਨੂੰ ਹੁਲਾਰਾ ਮਿਲੇਗਾ।

ਪ੍ਰਧਾਨ ਮੰਤਰੀ ਨੇ ਭਾਰਤ ਵਿੱਚ ਹੋ ਰਹੀਆਂ ਤਬਦੀਲੀਆਂ ਬਾਰੇ ਗੱਲ ਕੀਤੀ, ਜਿਸ ਵਿੱਚ ਸਮਾਵੇਸ਼ੀ ਵਿਕਾਸ ਅਤੇ ਔਰਤਾਂ ਦੀ ਅਗਵਾਈ ਵਾਲੇ ਵਿਕਾਸ ਤੋਂ ਲੈ ਕੇ ਮਨੁੱਖ-ਕੇਂਦ੍ਰਿਤ ਏ.ਆਈ. ਅਤੇ ਅਤਿ-ਆਧੁਨਿਕ ਤਕਨੀਕਾਂ ਦੇ ਖੇਤਰ ਵਿੱਚ ਹੋਈ ਤਰੱਕੀ ਸ਼ਾਮਲ ਹਨ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਪਿਛਲੇ 12 ਸਾਲਾਂ ਵਿੱਚ ਭਾਰਤ ਨੇ 25 ਕਰੋੜ ਲੋਕਾਂ ਨੂੰ ਗ਼ਰੀਬੀ ’ਚੋਂ ਬਾਹਰ ਕੱਢਿਆ ਹੈ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਯੂ.ਕੇ. ਅਤੇ ਯੂਰਪੀਅਨ ਯੂਨੀਅਨ ਨਾਲ ਹੋਏ ਵਪਾਰਕ ਸਮਝੌਤੇ ਭਾਰਤੀ ਕਾਮਿਆਂ, ਕਿਸਾਨਾਂ, ਇਨੋਵੇਟਰਸ ਅਤੇ ਹੋਰਨਾਂ ਲਈ ਨਵੇਂ ਮੌਕੇ ਖੋਲ੍ਹਣਗੇ। ਨੀਸ ਵਿੱਚ ‘ਭਾਰਤ ਇਨੋਵੇਟਸ 2026’ ਅਤੇ ਪੈਰਿਸ ਵਿੱਚ 'ਵਿਵਾਟੈੱਕ 2026' ਵਿੱਚ ਭਾਰਤ ਦੀ ਭਾਗੀਦਾਰੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਭਾਰਤ ਗਲੋਬਲ ਭਾਈਚਾਰੇ ਲਈ ਤਕਨਾਲੋਜੀ ਦੇ ਖੇਤਰ ਵਿੱਚ ਇੱਕ ਪਸੰਦੀਦਾ ਭਾਈਵਾਲ ਬਣਦਾ ਜਾ ਰਿਹਾ ਹੈ। ‘ਭਾਰਤ ਇਨੋਵੇਟਸ’ ਦੀ ਸਫ਼ਲਤਾ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਮੰਚ ਨਵੀਨਤਾ ਕੂਟਨੀਤੀ ਦਾ ਇੱਕ ਮਾਡਲ ਹੈ। ਈਵੀਅਨ ਵਿੱਚ ਜੀ-7 ਸਿਖਰ ਸੰਮੇਲਨ ਵਿੱਚ ਆਪਣੀ ਭਾਗੀਦਾਰੀ ਬਾਰੇ ਵਿਸਥਾਰ ਵਿੱਚ ਚਰਚਾ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਵਿਸ਼ਵਾਸ-ਅਧਾਰਿਤ ਅੰਤਰਰਾਸ਼ਟਰੀ ਭਾਈਵਾਲੀ ਬਣਾਉਣ ਲਈ ਦ੍ਰਿੜ੍ਹਤਾ ਨਾਲ ਖੜ੍ਹਾ ਹੈ, ਜਿੱਥੇ ‘ਗਲੋਬਲ ਸਾਊਥ’ ਨੂੰ ਇੱਕ ਬਰਾਬਰ ਦੇ ਭਾਈਵਾਲ ਵਜੋਂ ਮੰਨਿਆ ਜਾਵੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੀ ਪ੍ਰਤਿਭਾ, ਹੁਨਰ ਅਤੇ ਨਵੀਨਤਾ ਡਿਜੀਟਲ ਯੁੱਗ ਦੀਆਂ ਚੁਣੌਤੀਆਂ ਦਾ ਹੱਲ ਲੱਭਣ ਵਿੱਚ ਦੁਨੀਆ ਦੀ ਮਦਦ ਕਰ ਰਹੇ ਹਨ। ਅੰਤ ਵਿੱਚ, ਉਨ੍ਹਾਂ ਨੇ ਪ੍ਰਵਾਸੀ ਭਾਰਤੀਆਂ ਨੂੰ ਭਾਰਤ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਅਤੇ 'ਵਿਕਸਿਤ ਭਾਰਤ' ਦੀ ਯਾਤਰਾ ਵਿੱਚ ਭਾਈਵਾਲ ਬਣਨ ਲਈ ਸੱਦਾ ਦਿੱਤਾ।

ਇਹ ਸੰਵਾਦ ਭਾਰਤ ਅਤੇ ਫ਼ਰਾਂਸ ਵਿਚਕਾਰ ਮੌਜੂਦ ਡੂੰਘੇ ਲੋਕ-ਸੰਪਰਕਾਂ ਨੂੰ ਦਰਸਾਉਂਦਾ ਹੈ ਅਤੇ ਦੁਨੀਆ ਭਰ ਵਿੱਚ ਆਪਣੇ ਪ੍ਰਵਾਸੀ ਭਾਰਤੀਆਂ ਦੀ ਭਲਾਈ, ਹਿਤਾਂ ਅਤੇ ਉਨ੍ਹਾਂ ਨਾਲ ਜੁੜਾਅ ਪ੍ਰਤੀ ਭਾਰਤ ਦੀ ਨਿਰੰਤਰ ਵਚਨਬੱਧਤਾ ਨੂੰ ਮੁੜ ਸਥਾਪਿਤ ਕਰਦਾ ਹੈ।

ਪ੍ਰਧਾਨ ਮੰਤਰੀ ਦਾ ਭਾਸ਼ਣ ਪੜ੍ਹਨ ਲਈ ਇੱਥੇ ਕਲਿੱਕ ਕਰੋ
In the last 12 years, India has witnessed transformative growth across sectors. pic.twitter.com/xNqrf2sMDA
— PMO India (@PMOIndia) June 18, 2026
Beyond economic growth, India's journey is about empowering people and transforming lives. pic.twitter.com/eC2dxDTcfM
— PMO India (@PMOIndia) June 18, 2026
This is a defining period in India's journey, where aspirations are reaching new heights pic.twitter.com/zgCvkutax0
— PMO India (@PMOIndia) June 18, 2026
India is investing across sectors that will drive growth, innovation and opportunity for generations to come. pic.twitter.com/bM4pTf2VED
— PMO India (@PMOIndia) June 18, 2026
India is emerging as a trusted partner to the world. pic.twitter.com/STnp3ngaDN
— PMO India (@PMOIndia) June 18, 2026


