ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਹੇਗ ਵਿੱਚ ਭਾਰਤੀ ਭਾਈਚਾਰੇ ਦੇ ਸਵਾਗਤ ਸਮਾਗਮ ਵਿੱਚ ਹਿੱਸਾ ਲਿਆ। ਸ੍ਰੀ ਮੋਦੀ ਦੇ ਆਉਣ ’ਤੇ ਨੀਦਰਲੈਂਡਜ਼ ਵਿੱਚ ਰਹਿਣ ਵਾਲੇ ਪ੍ਰਵਾਸੀ ਭਾਰਤੀਆਂ ਅਤੇ ਭਾਰਤ ਦੇ ਮਿੱਤਰਾਂ ਦੇ ਇੱਕ ਵੱਡੇ ਇਕੱਠ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। 

ਪ੍ਰਧਾਨ ਮੰਤਰੀ ਮੋਦੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਉਤਸ਼ਾਹ ਭਰਪੂਰ ਅਤੇ ਰੰਗਾਰੰਗ ਸਵਾਗਤ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਡੱਚ ਸਮਾਜ ਵਿੱਚ ਭਾਰਤੀ ਪ੍ਰਵਾਸੀ ਭਾਈਚਾਰੇ ਦੇ ਯੋਗਦਾਨ ਅਤੇ ਭਾਰਤ ਅਤੇ ਨੀਦਰਲੈਂਡਜ਼ ਵਿਚਾਲੇ ਦੋਸਤੀ ਦੇ ਪੁਲ ਵਜੋਂ ਉਨ੍ਹਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸੂਰੀਨਾਮੀ-ਹਿੰਦੁਸਤਾਨੀ ਭਾਈਚਾਰੇ ਦੇ ਭਾਰਤ ਨਾਲ ਡੂੰਘੇ ਅਤੇ ਸਥਾਈ ਇਤਿਹਾਸਕ ਸਬੰਧਾਂ ਨੂੰ ਵੀ ਯਾਦ ਕੀਤਾ ਅਤੇ ਪੀੜ੍ਹੀਆਂ ਤੋਂ ਉਨ੍ਹਾਂ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਹੁਲਾਰਾ ਦੇਣ ਦੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਇਸ ਗੱਲ ਦਾ ਜ਼ਿਕਰ ਕੀਤਾ ਕਿ ਤਕਨਾਲੋਜੀ ਖੇਤਰ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ ਪੇਸ਼ਾਵਰ ਅਤੇ ਡੱਚ ਯੂਨੀਵਰਸਿਟੀਆਂ ਵਿੱਚ ਭਾਰਤੀ ਵਿਦਿਆਰਥੀਆਂ ਦੀ ਵਧਦੀ ਗਿਣਤੀ, ਖ਼ਾਸ ਕਰਕੇ ਨਵੀਨਤਾ-ਆਧਾਰਿਤ ਖੇਤਰਾਂ ਵਿੱਚ ਦੋਹਾਂ ਦੇਸ਼ਾਂ ਵਿਚਾਲੇ ਸਮਕਾਲੀ ਭਾਈਵਾਲੀ ਨੂੰ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡ ਰਿਸ਼ਤੇ, ਖ਼ਾਸ ਕਰਕੇ ਕ੍ਰਿਕਟ ਅਤੇ ਹਾਕੀ, ਦੋਹਾਂ ਦੇਸ਼ਾਂ ਵਿਚਾਲੇ ਨੇੜਲੇ ਲੋਕ-ਸਬੰਧਾਂ ਨੂੰ ਹੋਰ ਹੁਲਾਰਾ ਦੇ ਰਹੇ ਹਨ। 

ਪ੍ਰਧਾਨ ਮੰਤਰੀ ਨੇ ਕਿਹਾ ਕਿ ਤਕਨਾਲੋਜੀ ਅਤੇ ਨਵੀਨਤਾ ਮੁੱਖ ਕੇਂਦਰਿਤ ਖੇਤਰਾਂ ਵਜੋਂ ਉੱਭਰ ਰਹੇ ਹਨ ਅਤੇ ਨੀਦਰਲੈਂਡਜ਼ ਨਾਲ ਦੁਵੱਲਾ ਸਹਿਯੋਗ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਨੇ ਦੋਹਾਂ ਦੇਸ਼ਾਂ ਵਿਚਾਲੇ ਮਜ਼ਬੂਤ ਅਤੇ ਵਧਦੇ ਵਪਾਰਕ ਤੇ ਆਰਥਿਕ ਸਬੰਧਾਂ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਨੀਦਰਲੈਂਡਜ਼ ਯੂਰਪ ਵਿੱਚ ਭਾਰਤ ਦੇ ਸਭ ਤੋਂ ਵੱਡੇ ਨਿਰਯਾਤ ਟਿਕਾਣਿਆਂ ਵਿੱਚੋਂ ਇੱਕ ਹੈ ਅਤੇ ਇਸ ਦੇ ਮੁੱਖ ਨਿਵੇਸ਼ ਭਾਈਵਾਲਾਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ 'ਭਾਰਤ-ਯੂਰਪੀਅਨ ਯੂਨੀਅਨ ਮੁਕਤ ਵਪਾਰ ਸਮਝੌਤਾ' ਦੋਹਾਂ ਧਿਰਾਂ ਲਈ ਨਵੇਂ ਮੌਕੇ ਖੋਲ੍ਹੇਗਾ। 

ਪ੍ਰਧਾਨ ਮੰਤਰੀ ਨੇ 2047 ਤੱਕ ‘ਵਿਕਸਿਤ ਭਾਰਤ’ ਬਣਨ ਦੇ ਉਦੇਸ਼ ਨਾਲ ਭਾਰਤ ਵਿੱਚ ਹੋ ਰਹੇ ਵਾਧੇ ਅਤੇ ਤਰੱਕੀ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ ਬੁਨਿਆਦੀ ਢਾਂਚੇ, ਨਿਰਮਾਣ, ਸਾਫ਼ ਊਰਜਾ ਅਤੇ ਡਿਜੀਟਲ ਪ੍ਰਣਾਲੀਆਂ ਵਿੱਚ ਵਿਆਪਕ ਤਰੱਕੀ ਰਾਹੀਂ ਭਾਰਤ ਵਿੱਚ ਜਾਰੀ ਤਬਦੀਲੀ ਅਤੇ ਗਤੀ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਭਾਰਤ ਆਤਮ-ਵਿਸ਼ਵਾਸ ਨਾਲ ਆਪਣੇ ਭਵਿੱਖ ਨੂੰ ਆਕਾਰ ਦੇ ਰਿਹਾ ਹੈ ਅਤੇ ਆਲਮੀ ਵਿਕਾਸ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾ ਰਿਹਾ ਹੈ।

ਸ੍ਰੀ ਮੋਦੀ ਨੇ ਭਾਰਤੀ ਭਾਈਚਾਰੇ ਨੂੰ ਭਰੋਸਾ ਦਿਵਾਇਆ ਕਿ ਭਾਰਤ ਸਰਕਾਰ ਵਿਦੇਸ਼ ਵਿੱਚ ਰਹਿਣ ਵਾਲੇ ਹਰ ਭਾਰਤੀ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਨੇ ਉਨ੍ਹਾਂ ਨੂੰ ਨੀਦਰਲੈਂਡਜ਼ ਵਿੱਚ ਆਪਣੇ ਤਜਰਬੇ ਦਾ ਲਾਭ ਲੈ ਕੇ 'ਵਿਕਸਿਤ ਭਾਰਤ' ਦੀ ਯਾਤਰਾ ਵਿੱਚ ਸਰਗਰਮ ਯੋਗਦਾਨ ਪਾਉਣ ਦਾ ਸੱਦਾ ਦਿੱਤਾ।

ਨੀਦਰਲੈਂਡਜ਼, ਯੂਰਪ ਵਿੱਚ ਭਾਰਤੀ ਮੂਲ ਦੇ ਲੋਕਾਂ ਦੀ ਸਭ ਤੋਂ ਵੱਡੀ ਆਬਾਦੀ ਵਾਲਾ ਦੇਸ਼ ਹੈ, ਜਿਸ ਵਿੱਚ ਸੂਰੀਨਾਮੀ-ਹਿੰਦੁਸਤਾਨੀ ਭਾਈਚਾਰੇ ਦੇ ਤਕਰੀਬਨ 200,000 ਮੈਂਬਰ ਸ਼ਾਮਲ ਹਨ। ਇਸ ਸੰਦਰਭ ਵਿੱਚ ਉਨ੍ਹਾਂ ਨੇ ਚੌਥੀ ਪੀੜ੍ਹੀ ਤੋਂ ਛੇਵੀਂ ਪੀੜ੍ਹੀ ਤੱਕ ਸੂਰੀਨਾਮੀ-ਹਿੰਦੁਸਤਾਨੀ ਪ੍ਰਵਾਸੀ ਭਾਈਚਾਰੇ ਲਈ ਓਸੀਆਈ ਯੋਗਤਾ ਵਿੱਚ ਛੋਟ ਬਾਰੇ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਦਾ ਪੂਰਾ ਭਾਸ਼ਣ ਇੱਥੇ ਦੇਖਿਆ ਜਾ ਸਕਦਾ ਹੈ [ਲਿੰਕ]।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
'Best Never The Loudest': Bear Grylls Gives Shoutout To ‘Powerful Leader’ PM Modi

Media Coverage

'Best Never The Loudest': Bear Grylls Gives Shoutout To ‘Powerful Leader’ PM Modi
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 15 ਜੁਲਾਈ 2026
July 15, 2026

Rooted in Tradition, Built for Tomorrow: PM Modi’s Blueprint for a Developed India