"ਗੁਜਰਾਤ ਦੇ ਅਧਿਆਪਕਾਂ ਨਾਲ ਮੇਰੇ ਤਜ਼ਰਬੇ ਨੇ ਮੈਨੂੰ ਰਾਸ਼ਟਰੀ ਪੱਧਰ 'ਤੇ ਨੀਤੀਗਤ ਢਾਂਚਾ ਬਣਾਉਣ ਵਿੱਚ ਵੀ ਮਦਦ ਕੀਤੀ"
"ਬਹੁਤ ਸਾਰੇ ਵਿਸ਼ਵ ਨੇਤਾਵਾਂ ਨੇ ਆਪਣੇ ਭਾਰਤੀ ਅਧਿਆਪਕ ਨੂੰ ਬੜੇ ਸਤਿਕਾਰ ਨਾਲ ਯਾਦ ਕੀਤਾ"
"ਮੈਂ ਇੱਕ ਸਦੀਵੀ ਵਿਦਿਆਰਥੀ ਹਾਂ ਅਤੇ ਸਮਾਜ ਵਿੱਚ ਜੋ ਵੀ ਵਾਪਰਦਾ ਹੈ, ਮੈਂ ਉਸ ਦਾ ਬਰੀਕੀ ਨਾਲ ਨਿਰੀਖਣ ਕਰਨਾ ਸਿੱਖਿਆ ਹੈ"
“ਅੱਜ ਦਾ ਆਤਮਵਿਸ਼ਵਾਸੀ ਅਤੇ ਨਿਡਰ ਵਿਦਿਆਰਥੀ ਅਧਿਆਪਕਾਂ ਨੂੰ ਅਧਿਆਪਨ ਦੇ ਰਵਾਇਤੀ ਢੰਗ ਤੋਂ ਬਾਹਰ ਆਉਣ ਲਈ ਚੁਣੌਤੀ ਦਿੰਦਾ ਹੈ”
"ਉਤਸੁਕ ਵਿਦਿਆਰਥੀਆਂ ਦੀਆਂ ਚੁਣੌਤੀਆਂ ਨੂੰ ਅਧਿਆਪਕਾਂ ਵਲੋਂ ਨਿਜੀ ਅਤੇ ਪੇਸ਼ੇਵਰ ਵਿਕਾਸ ਦੇ ਮੌਕਿਆਂ ਵਜੋਂ ਦੇਖਿਆ ਜਾਣਾ ਚਾਹੀਦਾ ਹੈ ਕਿਉਂਕਿ ਉਹ ਸਾਨੂੰ ਲਰਨ, ਅਣਲਰਨ ਅਤੇ ਰੀਲਰਨਾਂ ਦਾ ਮੌਕਾ ਦਿੰਦੇ ਹਨ"
"ਟੈਕਨੋਲੋਜੀ ਜਾਣਕਾਰੀ ਪ੍ਰਦਾਨ ਕਰ ਸਕਦੀ ਹੈ ਪਰ ਦ੍ਰਿਸ਼ਟੀਕੋਣ ਨਹੀਂ"
“ਅੱਜ ਭਾਰਤ 21ਵੀਂ ਸਦੀ ਦੀਆਂ ਜ਼ਰੂਰਤਾਂ ਅਨੁਸਾਰ ਨਵੀਆਂ ਪ੍ਰਣਾਲੀਆਂ ਤਿਆਰ ਕਰ ਰਿਹਾ ਹੈ ਅਤੇ ਇਸ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਨਵੀਂ ਰਾਸ਼ਟਰੀ ਸਿੱਖਿਆ ਨੀਤੀ ਬਣਾਈ ਗਈ ਹੈ”
"ਸਰਕਾਰ ਖੇਤਰੀ ਭਾਸ਼ਾਵਾਂ ਵਿੱਚ ਸਿੱਖਿਆ 'ਤੇ ਜ਼ੋਰ ਦੇ ਰਹੀ ਹੈ, ਜਿਸ ਨਾਲ ਅਧਿਆਪਕਾਂ ਦੀ ਜ਼ਿੰਦਗੀ ਵਿੱਚ ਵੀ ਸੁਧਾਰ ਹੋਵੇਗਾ"
“ਸਕੂਲ ਦਾ ਸਥਾਪਨਾ ਦਿਵਸ ਮਨਾਉਣ ਨਾਲ ਸਕੂਲਾਂ ਅਤੇ ਵਿਦਿਆਰਥੀਆਂ
ਉਨ੍ਹਾਂ ਮਿਸ਼ਨ ਮੋਡ ਵਿੱਚ ਲੜਕੀਆਂ ਲਈ ਸਕੂਲਾਂ ਵਿੱਚ ਸ਼ੌਚਾਲਯ (ਪਖਾਨੇ) ਬਣਾਉਣ ਦੀ ਉਦਾਹਰਣ ਦਿੱਤੀ। ਉਨ੍ਹਾਂ ਕਬਾਇਲੀ ਖੇਤਰਾਂ ਵਿੱਚ ਵਿਗਿਆਨ ਦੀ ਸਿੱਖਿਆ ਸ਼ੁਰੂ ਕਰਨ ਦੀ ਬਾਤ ਵੀ ਕਹੀ।

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਖਿਲ ਭਾਰਤੀਯ ਸਿਕਸ਼ਾ ਸੰਘ ਅਧਿਵੇਸ਼ਨ ਵਿੱਚ ਹਿੱਸਾ ਲਿਆ, ਜੋ ਕਿ ਆਲ ਇੰਡੀਆ ਪ੍ਰਾਇਮਰੀ ਟੀਚਰ ਫੈਡਰੇਸ਼ਨ ਦੀ 29ਵੀਂ ਕਾਨਫਰੰਸ ਹੈ, ਜੋ ਹਰ ਦੋ ਸਾਲ ਬਾਅਦ ਹੁੰਦੀ ਹੈ। ਪ੍ਰਧਾਨ ਮੰਤਰੀ ਨੇ ਇਸ ਮੌਕੇ 'ਤੇ ਲਗਾਈ ਗਈ ਪ੍ਰਦਰਸ਼ਨੀ ਦਾ ਵੀ ਦੌਰਾ ਕੀਤਾ। ਇਸ ਕਾਨਫ਼ਰੰਸ ਦਾ ਵਿਸ਼ਾ ਹੈ -‘ਅਧਿਆਪਕ ਪਰਿਵਰਤਨਕਾਰੀ ਸਿੱਖਿਆ ਦੇ ਕੇਂਦਰ ਵਿੱਚ ਹਨ’।

 

ਇਕੱਠ ਸਭਾ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਅਜਿਹੇ ਸਮੇਂ ਵਿੱਚ ਸਾਰੇ ਅਧਿਆਪਕਾਂ ਦੇ ਵੱਡੇ ਯੋਗਦਾਨ ਨੂੰ ਉਜਾਗਰ ਕੀਤਾ, ਜਦੋਂ ਭਾਰਤ ਅੰਮ੍ਰਿਤ ਕਾਲ ਵਿੱਚ ਵਿਕਸਿਤ ਭਾਰਤ ਦੇ ਸੰਕਲਪ ਨਾਲ ਅੱਗੇ ਵਧ ਰਿਹਾ ਹੈ। ਪ੍ਰਾਇਮਰੀ ਅਧਿਆਪਕਾਂ ਦੀ ਮਦਦ ਨਾਲ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸਿੱਖਿਆ ਖੇਤਰ ਨੂੰ ਬਦਲਣ ਦੇ ਤਜ਼ਰਬੇ ਨੂੰ ਦਰਸਾਉਂਦੇ ਹੋਏ, ਪ੍ਰਧਾਨ ਮੰਤਰੀ ਨੇ ਮਾਰਕ ਕੀਤਾ ਕਿ ਗੁਜਰਾਤ ਦੇ ਮੌਜੂਦਾ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਪਟੇਲ ਨੇ ਦੱਸਿਆ ਕਿ ਸਕੂਲ ਛੱਡਣ ਦੀ ਦਰ 40 ਪ੍ਰਤੀਸ਼ਤ ਤੋਂ ਘਟ ਕੇ 3 ਪ੍ਰਤੀਸ਼ਤ ਤੋਂ ਵੀ ਘੱਟ ਹੋ ਗਈ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਗੁਜਰਾਤ ਦੇ ਅਧਿਆਪਕਾਂ ਨਾਲ ਉਨ੍ਹਾਂ ਦੇ ਤਜ਼ਰਬੇ ਨੇ ਉਨ੍ਹਾਂ ਨੂੰ ਰਾਸ਼ਟਰੀ ਪੱਧਰ 'ਤੇ ਅਤੇ ਨੀਤੀਗਤ ਢਾਂਚਾ ਬਣਾਉਣ 'ਚ ਵੀ ਮਦਦ ਕੀਤੀ। ਉਨ੍ਹਾਂ ਮਿਸ਼ਨ ਮੋਡ ਵਿੱਚ ਲੜਕੀਆਂ ਲਈ ਸਕੂਲਾਂ ਵਿੱਚ ਸ਼ੌਚਾਲਯ (ਪਖਾਨੇ) ਬਣਾਉਣ ਦੀ ਉਦਾਹਰਣ ਦਿੱਤੀ। ਉਨ੍ਹਾਂ ਕਬਾਇਲੀ ਖੇਤਰਾਂ ਵਿੱਚ ਵਿਗਿਆਨ ਦੀ ਸਿੱਖਿਆ ਸ਼ੁਰੂ ਕਰਨ ਦੀ ਬਾਤ ਵੀ ਕਹੀ।

ਪ੍ਰਧਾਨ ਮੰਤਰੀ ਨੇ ਭਾਰਤੀ ਅਧਿਆਪਕਾਂ ਲਈ ਆਲਮੀ ਨੇਤਾਵਾਂ ਦੇ ਉੱਚ ਸਨਮਾਨ ਬਾਰੇ ਵੀ ਬਾਤ ਕੀਤੀ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਨੂੰ ਅਕਸਰ ਸੁਣਨ ਨੂੰ ਮਿਲਦਾ ਹੈ, ਜਦੋਂ ਉਹ ਵਿਦੇਸ਼ੀ ਪਤਵੰਤਿਆਂ ਨੂੰ ਮਿਲਦੇ ਹਨ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਕਿਵੇਂ ਭੂਟਾਨ ਅਤੇ ਸਾਊਦੀ ਅਰਬ ਦੇ ਰਾਜਿਆਂ ਅਤੇ ਡਬਲਿਊਐੱਚਓ ਦੇ ਡੀਜੀ ਨੇ ਆਪਣੇ ਭਾਰਤੀ ਅਧਿਆਪਕਾਂ ਬਾਰੇ ਬਹੁਤ ਵਧੀਆ ਬਾਤ ਕੀਤੀ।

 

ਇੱਕ ਸਦੀਵੀ ਵਿਦਿਆਰਥੀ ਹੋਣ 'ਤੇ ਮਾਣ ਮਹਿਸੂਸ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਮਾਜ ਵਿੱਚ ਜੋ ਵੀ ਹੋ ਰਿਹਾ ਹੈ, ਉਸ ਨੂੰ ਨੇੜਿਓਂ ਦੇਖਣਾ ਸਿੱਖਿਆ ਹੈ। ਪ੍ਰਧਾਨ ਮੰਤਰੀ ਨੇ ਅਧਿਆਪਕਾਂ ਨਾਲ ਆਪਣੇ ਅਨੁਭਵ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ 21ਵੀਂ ਸਦੀ ਦੇ ਬਦਲਦੇ ਸਮੇਂ ਵਿੱਚ ਭਾਰਤ ਦੀ ਸਿੱਖਿਆ ਪ੍ਰਣਾਲੀ, ਅਧਿਆਪਕ ਅਤੇ ਵਿਦਿਆਰਥੀ ਬਦਲ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਸਰੋਤਾਂ ਅਤੇ ਬੁਨਿਆਦੀ ਢਾਂਚੇ ਦੀਆਂ ਚੁਣੌਤੀਆਂ ਸਨ ਹਾਲਾਂਕਿ ਵਿਦਿਆਰਥੀਆਂ ਨੇ ਬਹੁਤੀਆਂ ਚੁਣੌਤੀਆਂ ਦਾ ਸਾਹਮਣਾ ਨਹੀਂ ਕੀਤਾ। ਹੁਣ ਜਦੋਂ ਕਿ ਬੁਨਿਆਦੀ ਢਾਂਚੇ ਅਤੇ ਸਰੋਤਾਂ ਦੀਆਂ ਚੁਣੌਤੀਆਂ ਨੂੰ ਹੌਲ਼ੀ-ਹੌਲ਼ੀ ਹੱਲ ਕੀਤਾ ਜਾ ਰਿਹਾ ਹੈ, ਵਿਦਿਆਰਥੀਆਂ ਵਿੱਚ ਬੇਅੰਤ ਉਤਸੁਕਤਾ ਹੈ। ਇਹ ਆਤਮ-ਵਿਸ਼ਵਾਸੀ ਅਤੇ ਨਿਰਭੈਅ ਨੌਜਵਾਨ ਵਿਦਿਆਰਥੀ ਅਧਿਆਪਕ ਨੂੰ ਚੁਣੌਤੀ ਦਿੰਦੇ ਹਨ ਅਤੇ ਚਰਚਾ ਨੂੰ ਰਵਾਇਤੀ ਸੀਮਾਵਾਂ ਤੋਂ ਪਰੇ ਨਵੇਂ ਦ੍ਰਿਸ਼ਾਂ ਤੱਕ ਲੈ ਜਾਂਦੇ ਹਨ। ਅਧਿਆਪਕਾਂ ਨੂੰ ਅੱਪਡੇਟ ਰਹਿਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਕਿਉਂਕਿ ਵਿਦਿਆਰਥੀਆਂ ਪਾਸ ਜਾਣਕਾਰੀ ਦੇ ਕਈ ਸਰੋਤ ਹੁੰਦੇ ਹਨ। ਪ੍ਰਧਾਨ ਮੰਤਰੀ ਨੇ ਕਿਹਾ, "ਸਾਡੀ ਸਿੱਖਿਆ ਪ੍ਰਣਾਲੀ ਦਾ ਭਵਿੱਖ ਇਸ ਬਾਤ 'ਤੇ ਨਿਰਭਰ ਕਰਦਾ ਹੈ ਕਿ ਅਧਿਆਪਕਾਂ ਦੁਆਰਾ ਇਨ੍ਹਾਂ ਚੁਣੌਤੀਆਂ ਨੂੰ ਕਿਵੇਂ ਹੱਲ ਕੀਤਾ ਜਾਂਦਾ ਹੈ"। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਇਨ੍ਹਾਂ ਚੁਣੌਤੀਆਂ ਨੂੰ ਨਿਜੀ ਅਤੇ ਪੇਸ਼ੇਵਰ ਵਿਕਾਸ ਦੇ ਮੌਕਿਆਂ ਵਜੋਂ ਦੇਖਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ, "ਇਹ ਚੁਣੌਤੀਆਂ ਸਾਨੂੰ ਸਿੱਖਣ, ਨਾ ਸਿੱਖਣ ਅਤੇ ਮੁੜ ਸਿੱਖਣ ਦਾ ਮੌਕਾ ਦਿੰਦੀਆਂ ਹਨ।"

ਉਨ੍ਹਾਂ ਅਧਿਆਪਕਾਂ ਨੂੰ ਸਿੱਖਿਅਕ ਹੋਣ ਦੇ ਨਾਲ-ਨਾਲ ਵਿਦਿਆਰਥੀਆਂ ਦੇ ਮੈਂਟਰ ਅਤੇ ਮਾਰਗ ਦਰਸ਼ਕ ਬਣਨ ਲਈ ਕਿਹਾ। ਪ੍ਰਧਾਨ ਮੰਤਰੀ ਨੇ ਦੋਹਰਾਇਆ ਕਿ ਦੁਨੀਆ ਦੀ ਕੋਈ ਵੀ ਤਕਨੀਕ ਇਹ ਨਹੀਂ ਸਿਖਾ ਸਕਦੀ ਹੈ ਕਿ ਕਿਸੇ ਵੀ ਵਿਸ਼ੇ ਦੀ ਡੂੰਘੀ ਸਮਝ ਕਿਵੇਂ ਪ੍ਰਾਪਤ ਕੀਤੀ ਜਾਵੇ ਅਤੇ ਜਦੋਂ ਕੋਈ ਜਾਣਕਾਰੀ ਓਵਰਲੋਡ ਹੋਵੇ, ਤਾਂ ਮੁੱਖ ਵਿਸ਼ੇ 'ਤੇ ਧਿਆਨ ਕੇਂਦ੍ਰਿਤ ਕਰਨਾ ਵਿਦਿਆਰਥੀਆਂ ਲਈ ਚੁਣੌਤੀ ਬਣ ਜਾਂਦਾ ਹੈ। ਸ਼੍ਰੀ ਮੋਦੀ ਨੇ ਇਸ ਮਾਮਲੇ ਦੀ ਡੂੰਘਾਈ ਨਾਲ ਪੜਚੋਲ ਕਰਕੇ ਕਿਸੇ ਤਰਕਪੂਰਨ ਸਿੱਟੇ 'ਤੇ ਪਹੁੰਚਣ ਦੀ ਜ਼ਰੂਰਤ  'ਤੇ ਜ਼ੋਰ ਦਿੱਤਾ। ਇਸ ਲਈ ਪ੍ਰਧਾਨ ਮੰਤਰੀ ਨੇ ਕਿਹਾ, 21ਵੀਂ ਸਦੀ ਵਿੱਚ ਵਿਦਿਆਰਥੀਆਂ ਦੇ ਜੀਵਨ ਵਿੱਚ ਅਧਿਆਪਕਾਂ ਦੀ ਭੂਮਿਕਾ ਪਹਿਲਾਂ ਨਾਲੋਂ ਵੀ ਜ਼ਿਆਦਾ ਸਾਰਥਕ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਹ ਹਰ ਮਾਤਾ-ਪਿਤਾ ਦੀ ਇੱਛਾ ਹੁੰਦੀ ਹੈ ਕਿ ਉਨ੍ਹਾਂ ਦੀ ਔਲਾਦ ਨੂੰ ਵਧੀਆ ਅਧਿਆਪਕ ਪੜ੍ਹਾਉਣ ਅਤੇ ਉਨ੍ਹਾਂ ਤੋਂ ਪੂਰੀ ਉਮੀਦ ਰੱਖਣ।

.

ਇਹ ਰੇਖਾਂਕਿਤ ਕਰਦੇ ਹੋਏ ਕਿ ਵਿਦਿਆਰਥੀ ਅਧਿਆਪਕ ਦੀ ਸੋਚ ਅਤੇ ਵਿਵਹਾਰ ਤੋਂ ਪ੍ਰਭਾਵਿਤ ਹੁੰਦੇ ਹਨ, ਪ੍ਰਧਾਨ ਮੰਤਰੀ ਨੇ ਨੋਟ ਕੀਤਾ ਕਿ ਵਿਦਿਆਰਥੀ ਨਾ ਸਿਰਫ਼ ਪੜ੍ਹਾਏ ਜਾ ਰਹੇ ਵਿਸ਼ੇ ਦੀ ਸਮਝ ਪ੍ਰਾਪਤ ਕਰ ਰਹੇ ਹਨ, ਬਲਕਿ ਇਹ ਵੀ ਸਿੱਖ ਰਹੇ ਹਨ ਕਿ ਕਿਵੇਂ ਧੀਰਜ, ਹਿੰਮਤ, ਪਿਆਰ ਅਤੇ ਨਿਰਪੱਖ ਵਿਵਹਾਰ ਦੇ ਨਾਲ ਆਪਣੇ ਵਿਚਾਰਾਂ ਨੂੰ ਸੰਚਾਰ ਕਰਨਾ ਅਤੇ ਸਾਹਮਣੇ ਰੱਖਣਾ ਹੈ। ਪ੍ਰਧਾਨ ਮੰਤਰੀ ਨੇ ਪ੍ਰਾਇਮਰੀ ਅਧਿਆਪਕਾਂ ਦੇ ਮਹੱਤਵ ਨੂੰ ਉਜਾਗਰ ਕੀਤਾ ਅਤੇ ਜ਼ਿਕਰ ਕੀਤਾ ਕਿ ਉਹ ਪਰਿਵਾਰ ਤੋਂ ਇਲਾਵਾ ਪਹਿਲੇ ਵਿਅਕਤੀਆਂ ਵਿੱਚੋਂ ਹਨ, ਜੋ ਬੱਚੇ ਨਾਲ ਸਭ ਤੋਂ ਵੱਧ ਸਮਾਂ ਬਿਤਾਉਂਦੇ ਹਨ। ਪ੍ਰਧਾਨ ਮੰਤਰੀ ਨੇ ਕਿਹਾ, “ਇੱਕ ਅਧਿਆਪਕ ਦੀਆਂ ਜ਼ਿੰਮੇਵਾਰੀਆਂ ਦਾ ਅਹਿਸਾਸ ਰਾਸ਼ਟਰ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਹੋਰ ਮਜ਼ਬੂਤ ਕਰੇਗਾ।

ਨਵੀਂ ਰਾਸ਼ਟਰੀ ਸਿੱਖਿਆ ਨੀਤੀ ਬਾਰੇ ਬਾਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਨੀਤੀ ਬਣਾਉਣ ਵਿੱਚ ਲੱਖਾਂ ਅਧਿਆਪਕਾਂ ਦੇ ਯੋਗਦਾਨ 'ਤੇ ਆਪਣਾ ਮਾਣ ਮਹਿਸੂਸ ਕੀਤਾ। ਉਨ੍ਹਾਂ ਕਿਹਾ, “ਅੱਜ ਭਾਰਤ 21ਵੀਂ ਸਦੀ ਦੀਆਂ ਜ਼ਰੂਰਤਾਂ ਮੁਤਾਬਕ ਨਵੀਆਂ ਪ੍ਰਣਾਲੀਆਂ ਤਿਆਰ ਕਰ ਰਿਹਾ ਹੈ ਅਤੇ ਇਸ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਨਵੀਂ ਰਾਸ਼ਟਰੀ ਸਿੱਖਿਆ ਨੀਤੀ ਬਣਾਈ ਗਈ ਹੈ।” ਉਨ੍ਹਾਂ ਕਿਹਾ ਕਿ ਰਾਸ਼ਟਰੀ ਸਿੱਖਿਆ ਨੀਤੀ ਪੁਰਾਣੀ ਅਪ੍ਰਾਸੰਗਿਕ ਸਿੱਖਿਆ ਪ੍ਰਣਾਲੀ ਦੀ ਥਾਂ ਲੈ ਰਹੀ ਹੈ, ਜਿਸ ਨੇ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਤੱਕ ਸੀਮਤ ਕਰ ਦਿੱਤਾ ਹੈ। ਇਹ ਨਵੀਂ ਨੀਤੀ ਵਿਹਾਰਕ ਸਮਝ 'ਤੇ ਅਧਾਰਿਤ ਹੈ। ਪ੍ਰਧਾਨ ਮੰਤਰੀ ਨੇ ਆਪਣੇ ਬਚਪਨ ਤੋਂ ਸਿੱਖਣ ਦੇ ਨਿਜੀ ਅਨੁਭਵਾਂ ਨੂੰ ਯਾਦ ਕੀਤਾ ਅਤੇ ਸਿੱਖਣ ਦੀ ਪ੍ਰਕਿਰਿਆ ਵਿੱਚ ਅਧਿਆਪਕ ਦੀ ਨਿਜੀ ਸ਼ਮੂਲੀਅਤ ਦੇ ਸਕਾਰਾਤਮਕ ਲਾਭਾਂ 'ਤੇ ਜ਼ੋਰ ਦਿੱਤਾ।

ਰਾਸ਼ਟਰੀ ਸਿੱਖਿਆ ਨੀਤੀ ਵਿੱਚ ਮਾਤ ਭਾਸ਼ਾ ਵਿੱਚ ਸਿੱਖਿਆ ਦੀ ਵਿਵਸਥਾ 'ਤੇ ਚਾਨਣਾ ਪਾਉਂਦੇ  ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਵੇਂ ਭਾਰਤ ਵਿੱਚ 200 ਸਾਲ ਤੋਂ ਵੱਧ ਸਮੇਂ ਤੱਕ ਅੰਗਰੇਜ਼ਾਂ ਦਾ ਰਾਜ ਰਿਹਾ, ਪਰ ਅੰਗਰੇਜ਼ੀ ਭਾਸ਼ਾ ਮੁੱਠੀ ਭਰ ਆਬਾਦੀ ਤੱਕ ਸੀਮਤ ਸੀ। ਉਨ੍ਹਾਂ ਕਿਹਾ ਕਿ ਖੇਤਰੀ ਭਾਸ਼ਾਵਾਂ ਵਿੱਚ ਸਿੱਖਣ ਵਾਲੇ ਪ੍ਰਾਇਮਰੀ ਅਧਿਆਪਕਾਂ ਨੂੰ ਅੰਗਰੇਜ਼ੀ ਵਿੱਚ ਸਿੱਖਣ ਨੂੰ ਤਰਜੀਹ ਦਿੱਤੇ ਜਾਣ ਕਾਰਨ ਬਹੁਤ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਸੀ, ਪਰ ਮੌਜੂਦਾ ਸਰਕਾਰ ਨੇ ਖੇਤਰੀ ਭਾਸ਼ਾਵਾਂ ਵਿੱਚ ਸਿੱਖਣ ਦੀ ਸ਼ੁਰੂਆਤ ਕਰਕੇ ਇਸ ਨੂੰ ਬਦਲ ਦਿੱਤਾ ਹੈ, ਜਿਸ ਨਾਲ ਖੇਤਰੀ ਭਾਸ਼ਾਵਾਂ ਨੂੰ ਤਰਜੀਹ ਦੇਣ ਵਾਲੇ ਅਧਿਆਪਕਾਂ ਦੀਆਂ ਨੌਕਰੀਆਂ ਬਚ ਸਕੀਆਂ ਹਨ। ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ, "ਸਰਕਾਰ ਖੇਤਰੀ ਭਾਸ਼ਾਵਾਂ ਵਿੱਚ ਸਿੱਖਿਆ 'ਤੇ ਜ਼ੋਰ ਦੇ ਰਹੀ ਹੈ, ਜਿਸ ਨਾਲ ਅਧਿਆਪਕਾਂ ਦੇ ਜੀਵਨ ਵਿੱਚ ਵੀ ਸੁਧਾਰ ਹੋਵੇਗਾ।"

ਪ੍ਰਧਾਨ ਮੰਤਰੀ ਨੇ ਅਜਿਹਾ ਮਾਹੌਲ ਸਿਰਜਣ ਦੀ ਜ਼ਰੂਰਤ  'ਤੇ ਜ਼ੋਰ ਦਿੱਤਾ, ਜਿੱਥੇ ਲੋਕ ਅਧਿਆਪਕ ਬਣਨ ਲਈ ਅੱਗੇ ਆਉਣ। ਉਨ੍ਹਾਂ ਅਧਿਆਪਕ ਦੇ ਰੁਤਬੇ ਨੂੰ ਕਿੱਤੇ ਵਜੋਂ ਆਕਰਸ਼ਕ ਬਣਾਉਣ ਦੀ ਜ਼ਰੂਰਤ  ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਹਰੇਕ ਅਧਿਆਪਕ ਨੂੰ ਆਪਣੇ ਦਿਲ ਤੋਂ ਅਧਿਆਪਕ ਹੋਣਾ ਚਾਹੀਦਾ ਹੈ।

ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀ ਬਣਨ ਮੌਕੇ ਆਪਣੀਆਂ ਦੋ ਨਿਜੀ ਇੱਛਾਵਾਂ ਨੂੰ ਯਾਦ ਕੀਤਾ। ਪਹਿਲਾ, ਆਪਣੇ ਸਕੂਲ ਦੇ ਦੋਸਤਾਂ ਨੂੰ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਬੁਲਾਉਣ ਅਤੇ ਦੂਜਾ ਆਪਣੇ ਸਾਰੇ ਅਧਿਆਪਕਾਂ ਦਾ ਸਨਮਾਨ ਕਰਨਾ। ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਵੀ ਉਹ ਆਲੇ-ਦੁਆਲੇ ਦੇ ਆਪਣੇ ਅਧਿਆਪਕਾਂ ਦੇ ਸੰਪਰਕ ਵਿੱਚ ਹਨ। ਉਨ੍ਹਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਦਰਮਿਆਨ ਨਿਜੀ ਲਗਾਅ ਦੇ ਘਟਣ ਦੇ ਰੁਝਾਨ 'ਤੇ ਅਫ਼ਸੋਸ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਇਹ ਬੰਧਨ ਅਜੇ ਵੀ ਮਜ਼ਬੂਤ ਹੈ। ਇਸੇ ਤਰ੍ਹਾਂ, ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਅਤੇ ਸਕੂਲ ਦਰਮਿਆਨ ਪਾੜੇ ਨੂੰ ਨੋਟ ਕੀਤਾ ਕਿਉਂਕਿ ਵਿਦਿਆਰਥੀ ਸਕੂਲ ਛੱਡਣ ਤੋਂ ਬਾਅਦ ਭੁੱਲ ਜਾਂਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ, ਇੱਥੋਂ ਤੱਕ ਕਿ ਪ੍ਰਬੰਧਕਾਂ ਨੂੰ ਵੀ ਸੰਸਥਾ ਦੀ ਸਥਾਪਨਾ ਦੀ ਮਿਤੀ ਦੀ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸਕੂਲ ਦਾ ਸਥਾਪਨਾ ਦਿਵਸ ਮਨਾਉਣ ਨਾਲ ਸਕੂਲਾਂ ਅਤੇ ਵਿਦਿਆਰਥੀਆਂ ਵਿਚਲੀ ਦੂਰੀ ਖ਼ਤਮ ਹੋਵੇਗੀ।

 

ਸਕੂਲਾਂ ਵਿੱਚ ਦਿੱਤੇ ਜਾਣ ਵਾਲੇ ਭੋਜਨ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਪੂਰਾ ਸਮਾਜ ਇੱਕਜੁੱਟ ਹੋ ਰਿਹਾ ਹੈ ਤਾਂ ਜੋ ਸਕੂਲ ਵਿੱਚ ਕੋਈ ਵੀ ਬੱਚਾ ਭੁੱਖਾ ਨਾ ਰਹੇ। ਉਨ੍ਹਾਂ ਨੇ ਪਿੰਡਾਂ ਦੇ ਬਜ਼ੁਰਗਾਂ ਨੂੰ ਉਨ੍ਹਾਂ ਦੇ ਦੁਪਹਿਰ ਦੇ ਖਾਣੇ ਦੌਰਾਨ ਵਿਦਿਆਰਥੀਆਂ ਨੂੰ ਭੋਜਨ ਪਰੋਸਣ ਲਈ ਸੱਦਾ ਦੇਣ ਦਾ ਸੁਝਾਅ ਵੀ ਦਿੱਤਾ ਤਾਂ ਜੋ ਬੱਚੇ ਪਰੰਪਰਾਵਾਂ ਨੂੰ ਗ੍ਰਹਿਣ ਕਰਨ ਅਤੇ ਪਰੋਸੇ ਜਾ ਰਹੇ ਭੋਜਨ ਬਾਰੇ ਜਾਣਨ ਲਈ ਇੱਕ ਇੰਟਰਐਕਟਿਵ ਅਨੁਭਵ ਪ੍ਰਾਪਤ ਕਰ ਸਕਣ।

ਬੱਚਿਆਂ ਵਿੱਚ ਸਵੱਛਤਾ ਦੀਆਂ ਆਦਤਾਂ ਪੈਦਾ ਕਰਨ ਦੇ ਮਹੱਤਵ ਬਾਰੇ ਬੋਲਦੇ ਹੋਏ, ਪ੍ਰਧਾਨ ਮੰਤਰੀ ਨੇ ਇੱਕ ਕਬਾਇਲੀ ਖੇਤਰ ਵਿੱਚ ਇੱਕ ਅਧਿਆਪਕ ਦੇ ਯੋਗਦਾਨ ਨੂੰ ਯਾਦ ਕੀਤਾ ਜੋ ਬੱਚਿਆਂ ਲਈ ਰੁਮਾਲ ਬਣਾਉਣ ਲਈ ਆਪਣੀ ਪੁਰਾਣੀ ਸਾੜੀ ਦੇ ਕੁਝ ਹਿੱਸਿਆਂ ਨੂੰ ਕੱਟ ਦਿੰਦੀ ਸੀ, ਜਿਸ ਨੂੰ ਉਨ੍ਹਾਂ ਦੇ ਸਿਰ 'ਤੇ ਲਗਾਇਆ ਜਾ ਸਕਦਾ ਸੀ ਅਤੇ ਚਿਹਰੇ ਜਾਂ ਨੱਕ ਪੂੰਝਣ ਲਈ ਵਰਤਿਆ ਜਾ ਸਕਦਾ ਸੀ। ਉਨ੍ਹਾਂ ਇੱਕ ਕਬਾਇਲੀ ਸਕੂਲ ਦੀ ਇੱਕ ਉਦਾਹਰਣ ਵੀ ਸਾਂਝੀ ਕੀਤੀ, ਜਿੱਥੇ ਅਧਿਆਪਕ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਮੁੱਚੀ ਦਿੱਖ ਦਾ ਮੁਲਾਂਕਣ ਕਰਨ ਲਈ ਇੱਕ ਸ਼ੀਸ਼ਾ ਲਗਾਇਆ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਛੋਟੀ ਜਿਹੀ ਤਬਦੀਲੀ ਨੇ ਬੱਚਿਆਂ ਦੇ ਆਤਮ ਵਿਸ਼ਵਾਸ ਨੂੰ ਵਧਾਉਣ ਵਿੱਚ ਬਹੁਤ ਬੜੀ ਭੂਮਿਕਾ ਨਿਭਾਈ ਹੈ।

ਸੰਬੋਧਨ ਦੀ ਸਮਾਪਤੀ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਰੇਖਾਂਕਿਤ ਕੀਤਾ ਕਿ ਅਧਿਆਪਕਾਂ ਦੁਆਰਾ ਇੱਕ ਛੋਟੀ ਜਿਹੀ ਤਬਦੀਲੀ ਨੌਜਵਾਨ ਵਿਦਿਆਰਥੀਆਂ ਦੇ ਜੀਵਨ ਵਿੱਚ ਮਹੱਤਵਪੂਰਨ ਤਬਦੀਲੀਆਂ ਲਿਆ ਸਕਦੀ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸਾਰੇ ਅਧਿਆਪਕ ਭਾਰਤ ਦੀਆਂ ਪਰੰਪਰਾਵਾਂ ਨੂੰ ਅੱਗੇ ਲੈ ਕੇ ਜਾਣ, ਜੋ ਅਧਿਆਪਕ ਨੂੰ ਸਭ ਤੋਂ ਵੱਧ ਸਤਿਕਾਰ ਦਿੰਦੀਆਂ ਹਨ ਅਤੇ ਵਿਕਸਿਤ ਭਾਰਤ ਦੇ ਸੁਪਨਿਆਂ ਨੂੰ ਸਾਕਾਰ ਕਰਨਗੇ।

ਇਸ ਮੌਕੇ 'ਤੇ ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਪਟੇਲ,  ਸੰਸਦ ਮੈਂਬਰ ਸ਼੍ਰੀ ਸੀ ਆਰ ਪਾਟਿਲ, ਕੇਂਦਰੀ ਮੰਤਰੀ ਸ਼੍ਰੀ ਪੁਰਸ਼ੋਤਮ ਰੁਪਾਲਾ, ਕੇਂਦਰੀ ਰਾਜ ਮੰਤਰੀ ਡਾ: ਮੁੰਜਪਾਰਾ ਮਹੇਂਦਰਭਾਈ, ਆਲ ਇੰਡੀਆ ਪ੍ਰਾਇਮਰੀ ਟੀਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਰਾਮਪਾਲ ਸਿੰਘ, ਸੰਸਦ ਮੈਂਬਰ ਅਤੇ ਗੁਜਰਾਤ ਸਰਕਾਰ ਦੇ ਮੰਤਰੀ ਵੀ ਮੌਜੂਦ ਸਨ।

 

 

 

 

 

 

 

 

 

ਪ੍ਰਧਾਨ ਮੰਤਰੀ ਦਾ ਭਾਸ਼ਣ ਪੜ੍ਹਨ ਲਈ ਇੱਥੇ ਕਲਿੱਕ ਕਰੋ

Explore More
77ਵੇਂ ਸੁਤੰਤਰਤਾ ਦਿਵਸ ਦੇ ਅਵਸਰ ’ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

77ਵੇਂ ਸੁਤੰਤਰਤਾ ਦਿਵਸ ਦੇ ਅਵਸਰ ’ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Getting excellent feedback, clear people across India voting for NDA, says PM Modi

Media Coverage

Getting excellent feedback, clear people across India voting for NDA, says PM Modi
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 19 ਅਪ੍ਰੈਲ 2024
April 19, 2024

Vikas bhi, Virasat Bhi under the leadership of PM Modi