ਪ੍ਰਧਾਨ ਮੰਤਰੀ ਨੇ ਰੇਲਵੇ, ਖੇਤੀਬਾੜੀ, ਪੇਂਡੂ ਵਿਕਾਸ, ਮੱਛੀ ਪਾਲਣ ਅਤੇ ਪਸ਼ੂ ਪਾਲਣ ਖੇਤਰਾਂ ਨਾਲ ਸਬੰਧਿਤ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖੇ
ਪੱਛਮੀ ਬੰਗਾਲ ਦਿਵਸ ਦਾ ਇਹ ਸਮਾਂ, ਇਹ ਤਾਰੀਖ਼ ਬਹੁਤ ਖ਼ਾਸ ਹੈ; ਆਜ਼ਾਦੀ ਤੋਂ ਬਾਅਦ ਬੰਗਾਲ ਦੇ ਰੋਸ਼ਣ ਭਵਿੱਖ ਲਈ ਜੋ ਸੁਪਨੇ ਦੇਖੇ ਗਏ ਸਨ, ਬੰਗਾਲ ਦੀਆਂ ਮਹਾਨ ਸ਼ਖ਼ਸੀਅਤਾਂ ਨੇ ਜਿਸ ਦ੍ਰਿਸ਼ਟੀਕੋਣ ਦੀ ਕਲਪਨਾ ਕੀਤੀ ਸੀ, ਅੱਜ ਇੱਕ ਤਰ੍ਹਾਂ ਨਾਲ ਪਹਿਲੀ ਵਾਰ ਬੰਗਾਲ ਦਿਵਸ 'ਤੇ ਅਸੀਂ ਇਨ੍ਹਾਂ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਦੇ ਦੇਖ ਰਹੇ ਹਾਂ: ਪ੍ਰਧਾਨ ਮੰਤਰੀ
ਇਹ ਇਤਿਹਾਸਕ ਦਿਨ ਪੱਛਮੀ ਬੰਗਾਲ ਦੇ ਵਿਕਾਸ ਲਈ ਪ੍ਰੇਰਨਾ ਬਣੇ, ਅਸੀਂ ਇੱਕ ਨਵੇਂ ਅਤੇ ਮਾਣਮੱਤੇ ਇਤਿਹਾਸ ਦੀ ਸਿਰਜਣਾ ਕਰੀਏ: ਪ੍ਰਧਾਨ ਮੰਤਰੀ
ਅੱਜ ਸੈਂਕੜੇ ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਗਿਆ ਹੈ, ਰੇਲ, ਸੜਕ, ਖੇਤੀਬਾੜੀ ਅਤੇ ਮੱਛੀ ਪਾਲਣ ਨਾਲ ਸਬੰਧਿਤ ਇਹ ਪ੍ਰੋਜੈਕਟ ਬੰਗਾਲ ਦੇ ਵਿਕਾਸ ਨੂੰ ਨਵੀਂ ਗਤੀ ਦੇਣਗੇ, ਰਾਜ ਦੀ ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕਰਨਗੇ: ਪ੍ਰਧਾਨ ਮੰਤਰੀ
ਬੰਗਾਲ ਨੇ ਖ਼ੂਨ-ਖ਼ਰਾਬਾ ਸਹਿਣ ਕੀਤਾ, ਬੰਗਾਲ ਨੇ ਆਪਣੇ ਲੋਕਾਂ ਨੂੰ ਗੁਆਇਆ; ਇਸ ਨੇ ਆਪਣੀ ਮਾਤ-ਭੂਮੀ ਦੇ ਟੁਕੜੇ ਹੁੰਦੇ ਦੇਖੇ, ਪਰ ਬੰਗਾਲ ਨੇ ਆਪਣੀ ਪਛਾਣ ਅਤੇ ਆਤਮ-ਬੋਧ ਨੂੰ ਖ਼ਤਮ ਨਹੀਂ ਹੋਣ ਦਿੱਤਾ: ਪ੍ਰਧਾਨ ਮੰਤਰੀ
ਪੱਛਮੀ ਬੰਗਾਲ ਦਿਵਸ 'ਤੇ ਅਸੀਂ ਸਿਰਫ਼ ਇੱਕ ਤਾਰੀਖ਼ ਨੂੰ ਯਾਦ ਨਹੀਂ ਕਰ ਰਹੇ, ਅਸੀਂ ਪੂਰੇ ਇਤਿਹਾਸ ਨੂੰ ਯਾਦ ਕਰ ਰਹੇ ਹਾਂ, ਅਸੀਂ ਬੰਗਾਲ ਦੀ ਹਜ਼ਾਰਾਂ ਸਾਲ ਪੁਰਾਣੀ ਪਰੰਪਰਾ ਨੂੰ ਸ਼ਰਧਾ ਦੇ ਫੁੱਲ ਭੇਟ ਕਰ ਰਹੇ ਹਾਂ: ਪ੍ਰਧਾਨ ਮੰਤਰੀ
ਭਾਰਤ 2047 ਤੱਕ ਵਿਕਸਿਤ ਰਾਸ਼ਟਰ ਬਣਨ ਦੇ ਟੀਚੇ ਨੂੰ ਹਾਸਲ ਕਰਨ ਲਈ ਕੰਮ ਕਰ ਰਿਹਾ ਹੈ, ਵਿਕਸਿਤ ਭਾਰਤ ਦੇ ਇਸ ਸੰਕਲਪ ਦੀ ਸਭ ਤੋਂ ਵੱਡੀ ਬੁਨਿਆਦ ਪੂਰਵੀ ਭਾਰਤ ਦਾ ਵਿਕਾਸ ਹੈ, ਇਸ ਦੇ ਲਈ ਅਸੀਂ ‘ਮਿਸ਼ਨ ਪੂਰਵੋਦਿਆ’ 'ਤੇ ਕੰਮ ਕਰ ਰਹੇ ਹਾਂ: ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 'ਪੱਛਮੀਬੰਗ ਦਿਵਸ' (ਪੱਛਮੀ ਬੰਗਾਲ ਦਿਵਸ) ਸਮਾਰੋਹ ਵਿੱਚ ਹਿੱਸਾ ਲਿਆ। ਇਸ ਰਾਜ-ਪੱਧਰੀ ਸਮਾਰੋਹ ਦਾ ਆਯੋਜਨ ਹੁਗਲੀ ਦੇ ਤਾਰਕੇਸ਼ਵਰ ਵਿੱਚ ਕੀਤਾ ਜਾ ਰਿਹਾ ਹੈ, ਜੋ ਕਿ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨਾਲ ਜੁੜਿਆ ਇੱਕ ਇਤਿਹਾਸਕ ਮਹੱਤਵ ਵਾਲਾ ਸਥਾਨ ਹੈ। ਇਸ ਸਾਲ ਦੇ ਪੱਛਮੀਬੰਗ ਦਿਵਸ ਦਾ ਮੁੱਖ ਵਿਸ਼ਾ: "ਪੱਛਮੀ ਬੰਗਾਲ: ਵਿਰਾਸਤ, ਸਦਭਾਵਨਾ ਅਤੇ ਵਿਕਾਸ" ਹੈ। ਇਹ ਰਾਜ ਦੀ ਸੱਭਿਆਚਾਰਕ ਅਮੀਰੀ, ਸਮਾਜਿਕ ਇੱਕਜੁਟਤਾ ਅਤੇ ਵਿਕਾਸ ਦੀਆਂ ਇੱਛਾਵਾਂ ਨੂੰ ਦਰਸਾਉਂਦਾ ਹੈ।

ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨੇ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ, ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਉਨ੍ਹਾਂ ਦਾ ਨੀਂਹ ਪੱਥਰ ਰੱਖਿਆ। ਰੇਲਵੇ, ਖੇਤੀਬਾੜੀ, ਪੇਂਡੂ ਵਿਕਾਸ, ਮੱਛੀ ਪਾਲਣ ਅਤੇ ਪਸ਼ੂ ਪਾਲਣ ਖੇਤਰਾਂ ਨਾਲ ਜੁੜੀਆਂ ਇਹ ਪਹਿਲਕਦਮੀਆਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਗੀਆਂ, ਰੋਜ਼ੀ-ਰੋਟੀ ਵਿੱਚ ਸੁਧਾਰ ਕਰਨਗੀਆਂ, ਕਿਸਾਨਾਂ ਦੀ ਭਲਾਈ ਨੂੰ ਹੁਲਾਰਾ ਦੇਣਗੀਆਂ ਅਤੇ ਪੂਰੇ ਰਾਜ ਵਿੱਚ ਸਮਾਜਿਕ-ਆਰਥਿਕ ਵਿਕਾਸ ਨੂੰ ਗਤੀ ਦੇਣਗੀਆਂ।

ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐੱਮ-ਕਿਸਾਨ) ਦੀ 23ਵੀਂ ਕਿਸ਼ਤ ਵੀ ਜਾਰੀ ਕੀਤੀ। ਇਸ ਕਿਸ਼ਤ ਦੇ ਤਹਿਤ ਦੇਸ਼ ਭਰ ਦੇ 9.44 ਕਰੋੜ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 18,880 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਸਿੱਧੀ ਭੇਜੀ ਜਾਵੇਗੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਵੱਡੇ ਇੱਕਠ ਨੂੰ ਸੰਬੋਧਨ ਕੀਤਾ। ਹਾਲ ਹੀ ਵਿੱਚ ਹੋਈਆਂ ਚੋਣਾਂ ਅਤੇ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਰਾਜ ਦਾ ਇਹ ਉਨ੍ਹਾਂ ਦਾ ਪਹਿਲਾ ਦੌਰਾ ਸੀ। ਪੱਛਮੀ ਬੰਗਾਲ ਅਤੇ ਦੇਸ਼ ਦੀ ਜਨਤਾ ਦਾ ਧੰਨਵਾਦ ਕਰਦਿਆਂ ਸ਼੍ਰੀ ਮੋਦੀ ਨੇ ਇਸ ਮੌਕੇ ਨੂੰ ਇੱਕ ਇਤਿਹਾਸਕ ਪਲ ਦੱਸਿਆ, ਜੋ ਪੂਰੇ ਰਾਜ ਵਿੱਚ ਨਵੀਂ ਉਮੀਦ, ਆਤਮ-ਵਿਸ਼ਵਾਸ ਅਤੇ ਤਰੱਕੀ ਦੀ ਭਾਵਨਾ ਨੂੰ ਦਰਸਾਉਂਦਾ ਹੈ। ਸ਼੍ਰੀ ਮੋਦੀ ਨੇ ਕਿਹਾ, "ਪੱਛਮੀ ਬੰਗਾਲ ਵਿਕਾਸ ਅਤੇ ਰਾਸ਼ਟਰ-ਨਿਰਮਾਣ ਦੀ ਇੱਕ ਨਵੀਂ ਯਾਤਰਾ 'ਤੇ ਨਿਕਲ ਪਿਆ ਹੈ। ਲੋਕਾਂ ਵਿੱਚ ਦਿਖ ਰਿਹਾ ਉਤਸ਼ਾਹ ਅਤੇ ਰਾਜ ਦਾ ਸਕਾਰਾਤਮਕ ਮਾਹੌਲ ਇੱਕ ਉੱਜਵਲ ਭਵਿੱਖ ਪ੍ਰਤੀ ਵਧਦੇ ਆਤਮ-ਵਿਸ਼ਵਾਸ ਨੂੰ ਦਰਸਾਉਂਦਾ ਹੈ।"

ਪ੍ਰਧਾਨ ਮੰਤਰੀ ਨੇ "ਸਵੱਛਤਾ ਨਾਲ ਸਵਾਗਤ" ਪਹਿਲਕਦਮੀ ਵਿੱਚ ਹਿੱਸਾ ਲੈਣ ਲਈ ਨਾਗਰਿਕਾਂ ਨੂੰ ਵਧਾਈ ਦਿੱਤੀ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਵੱਛਤਾ ਨੂੰ ਰੋਜ਼ਾਨਾ ਦੀ ਜ਼ਿੰਦਗੀ ਅਤੇ ਟਿਕਾਊ ਵਿਕਾਸ ਦਾ ਅਹਿਮ ਹਿੱਸਾ ਬਣਾਉਣਾ ਚਾਹੀਦਾ ਹੈ। ਪੱਛਮੀ ਬੰਗਾਲ ਦਿਵਸ ਦੇ ਮਹੱਤਵ 'ਤੇ ਚਾਨਣਾ ਪਾਉਂਦਿਆਂ, ਸ਼੍ਰੀ ਮੋਦੀ ਨੇ ਕਿਹਾ ਕਿ ਇਹ ਮੌਕਾ ਆਜ਼ਾਦੀ ਅਤੇ ਵੰਡ ਤੋਂ ਪਹਿਲਾਂ ਦੇ ਉਤਾਰ-ਚੜ੍ਹਾਅ ਵਾਲੇ ਦੌਰ ਦੌਰਾਨ ਬੰਗਾਲ ਦੀ ਸੱਭਿਆਚਾਰਕ ਪਛਾਣ, ਵਿਰਾਸਤ ਅਤੇ ਭਾਰਤ ਦੇ ਅੰਦਰ ਉਸ ਦੇ ਸਥਾਨ ਨੂੰ ਸੁਰੱਖਿਅਤ ਰੱਖਣ ਲਈ ਦਿੱਤੀਆਂ ਗਈਆਂ ਕੁਰਬਾਨੀਆਂ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਨੇ ਉਨ੍ਹਾਂ ਚਿੰਤਕਾਂ, ਸਮਾਜਿਕ ਆਗੂਆਂ, ਵਿਦਵਾਨਾਂ ਅਤੇ ਜਨਤਕ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੇ ਬੰਗਾਲ ਦੇ ਲੋਕਾਂ ਦੇ ਹਿੱਤਾਂ ਅਤੇ ਇੱਛਾਵਾਂ ਦੀ ਰੱਖਿਆ ਲਈ ਕੰਮ ਕੀਤਾ।

ਪ੍ਰਧਾਨ ਮੰਤਰੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਯੋਗਦਾਨ ਨੂੰ ਯਾਦ ਕੀਤਾ, ਜਿਨ੍ਹਾਂ ਨੇ ਵੰਡ ਦੇ ਸਮੇਂ ਬੰਗਾਲ ਦਾ ਇੱਕ ਹਿੱਸਾ ਭਾਰਤ ਕੋਲ ਬਣਾਈ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਉਨ੍ਹਾਂ ਨੇ ਉਨ੍ਹਾਂ ਪ੍ਰਸਿੱਧ ਬੁੱਧੀਜੀਵੀਆਂ, ਵਿਦਵਾਨਾਂ, ਸਮਾਜ ਸੁਧਾਰਕਾਂ, ਭਾਈਚਾਰਕ ਆਗੂਆਂ ਅਤੇ ਉਦਯੋਗਪਤੀਆਂ ਦੇ ਸਹਿਯੋਗ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਉਸ ਇਤਿਹਾਸਕ ਅੰਦੋਲਨ ਵਿੱਚ ਹਿੱਸਾ ਲਿਆ ਸੀ। ਸ਼੍ਰੀ ਮੋਦੀ ਨੇ ਕਿਹਾ, "ਰਬਿੰਦਰਨਾਥ ਟੈਗੋਰ, ਬੰਕਿਮ ਚੰਦਰ ਚੱਟੋਪਾਧਿਆਏ, ਸਵਾਮੀ ਵਿਵੇਕਾਨੰਦ, ਨੇਤਾਜੀ ਸੁਭਾਸ਼ ਚੰਦਰ ਬੋਸ ਅਤੇ ਈਸ਼ਵਰ ਚੰਦਰ ਵਿਦਿਆਸਾਗਰ ਜਿਹੀਆਂ ਮਹਾਨ ਸ਼ਖ਼ਸੀਅਤਾਂ ਨਾਲ ਅਮੀਰ ਪੱਛਮੀ ਬੰਗਾਲ ਦੀ ਵਿਰਾਸਤ ਦੇਸ਼ ਨੂੰ ਪ੍ਰੇਰਿਤ ਕਰਦੀ ਆ ਰਹੀ ਹੈ। ਇਸ ਵਿਰਾਸਤ ਨੂੰ ਸੰਭਾਲਣ ਅਤੇ ਇਸ ਦਾ ਜਸ਼ਨ ਮਨਾਉਣ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਨਵੇਂ ਮੌਕੇ ਪੈਦਾ ਕਰਨ ਦੀ ਵੀ ਲੋੜ ਹੈ।"

ਸ਼੍ਰੀ ਮੋਦੀ ਨੇ ਕਿਹਾ ਕਿ ਨਵੀਂ ਸਰਕਾਰ ਨੇ ਦਹਾਕਿਆਂ ਤੋਂ ਜਮ੍ਹਾਂ ਹੋ ਰਹੀਆਂ ਚੁਣੌਤੀਆਂ ਦਾ ਹੱਲ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਵਿਕਾਸ ਦੀ ਗਤੀ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਦੀ ਆਰਥਿਕ ਸਮਰੱਥਾ ਨੂੰ ਉਜਾਗਰ ਕਰਨ ਲਈ ਤੇਜ਼ੀ ਨਾਲ ਫੈਸਲੇ ਲਏ ਜਾ ਰਹੇ ਹਨ ਅਤੇ ਲੰਬੇ ਸਮੇਂ ਤੋਂ ਲਟਕ ਰਹੇ ਪ੍ਰੋਜੈਕਟਾਂ ਨੂੰ ਮੁੜ ਸੁਰਜੀਤ ਕੀਤਾ ਜਾ ਰਿਹਾ ਹੈ। ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ, "ਇਸ ਪ੍ਰੋਗਰਾਮ ਦੌਰਾਨ ਰੇਲਵੇ, ਸੜਕਾਂ, ਖੇਤੀਬਾੜੀ ਅਤੇ ਮੱਛੀ ਪਾਲਣ ਨਾਲ ਜੁੜੇ ਸੈਂਕੜੇ ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਗਿਆ। ਇਹ ਪਹਿਲਕਦਮੀਆਂ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਗੀਆਂ, ਸੰਪਰਕ ਵਿੱਚ ਸੁਧਾਰ ਕਰਨਗੀਆਂ, ਸਥਾਨਕ ਆਰਥਿਕਤਾ ਨੂੰ ਹੁਲਾਰਾ ਦੇਣਗੀਆਂ ਅਤੇ ਰੋਜ਼ਗਾਰ ਤੇ ਵਿਕਾਸ ਦੇ ਨਵੇਂ ਮੌਕੇ ਪੈਦਾ ਕਰਨਗੀਆਂ।"

ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.-ਕਿਸਾਨ ਦੀ 23ਵੀਂ ਕਿਸ਼ਤ ਜਾਰੀ ਕੀਤੇ ਜਾਣ 'ਤੇ ਵਿਸ਼ੇਸ਼ ਚਾਨਣਾ ਪਾਇਆ, ਜੋ ਦੇਸ਼ ਭਰ ਦੇ 9 ਕਰੋੜ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਭੇਜੀ ਗਈ ਹੈ। ਉਨ੍ਹਾਂ ਨੇ ਸਾਰੇ ਲਾਭਪਾਤਰੀ ਕਿਸਾਨ ਪਰਿਵਾਰਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਨਾਗਰਿਕਾਂ ਨੂੰ ਰਾਜ ਦੇ ਇਤਿਹਾਸ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਪੱਛਮੀ ਬੰਗਾਲ ਕੋਲ ਅਥਾਹ ਸੱਭਿਆਚਾਰਕ, ਬੌਧਿਕ ਅਤੇ ਆਰਥਿਕ ਸ਼ਕਤੀ ਹੈ ਅਤੇ ਇਹ ਇੱਕ ਵਾਰ ਫਿਰ ਭਾਰਤ ਦੀ ਵਿਕਾਸ ਯਾਤਰਾ ਵਿੱਚ ਮੋਹਰੀ ਯੋਗਦਾਨ ਪਾਉਣ ਵਾਲੇ ਵਜੋਂ ਉੱਭਰ ਸਕਦਾ ਹੈ। ਸ਼੍ਰੀ ਮੋਦੀ ਨੇ ਕਿਹਾ, “ਪੱਛਮੀ ਬੰਗਾਲ ਦਿਵਸ ਨਾ ਸਿਰਫ਼ ਇਤਿਹਾਸ ਨੂੰ ਯਾਦ ਕਰਨ ਦਾ ਦਿਨ ਹੋਣਾ ਚਾਹੀਦਾ ਹੈ, ਬਲਕਿ ਵਿਕਾਸ, ਪ੍ਰਗਤੀ ਅਤੇ ਰਾਸ਼ਟਰੀ ਅਖੰਡਤਾ ਪ੍ਰਤੀ ਨਵੇਂ ਸੰਕਲਪ ਦਾ ਵੀ ਦਿਨ ਹੋਣਾ ਚਾਹੀਦਾ ਹੈ। ਰਾਜ ਦੇ ਲੋਕ ਇੱਕ ਮਜ਼ਬੂਤ ​​ਅਤੇ ਖੁਸ਼ਹਾਲ ਭਾਰਤ ਦੇ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।”

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਚੋਣਾਂ ਦੌਰਾਨ ਪੱਛਮੀ ਬੰਗਾਲ ਦੀ ਜਨਤਾ ਨਾਲ ਕੀਤੇ ਗਏ ਵਾਅਦੇ ਤੈਅ ਸਮੇਂ ਦੇ ਅੰਦਰ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ ਰਾਜ ਦੇ ਹਰ ਲੋੜਵੰਦ ਗਰੀਬ ਪਰਿਵਾਰ ਨੂੰ ਹੁਣ ‘ਆਯੁਸ਼ਮਾਨ ਭਾਰਤ ਸਿਹਤ ਬੀਮਾ’ ਯੋਜਨਾ ਦਾ ਲਾਭ ਮਿਲੇਗਾ। ਉਨ੍ਹਾਂ ਨੇ ਅੰਨਪੂਰਨਾ ਯੋਜਨਾ ਦੀ ਸ਼ੁਰੂਆਤ, ਜਲ ਜੀਵਨ ਮਿਸ਼ਨ ਰਾਹੀਂ ਸਾਫ਼ ਪੀਣ ਵਾਲੇ ਪਾਣੀ ਤੱਕ ਬਿਹਤਰ ਪਹੁੰਚ, ਸਰਕਾਰੀ ਨੌਕਰੀਆਂ ਲਈ ਉਮਰ ਸੀਮਾ ਵਿੱਚ ਛੋਟ ਅਤੇ ਔਰਤਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਲਾਗੂ ਕਰਨ ਦਾ ਵੀ ਜ਼ਿਕਰ ਕੀਤਾ। ਸ਼੍ਰੀ ਮੋਦੀ ਨੇ ਕਿਹਾ, "ਜਿਹੜੀਆਂ ਭਲਾਈ ਸਕੀਮਾਂ ਸਾਲਾਂ ਤੋਂ ਲਟਕੀਆਂ ਹੋਈਆਂ ਸਨ, ਉਹ ਹੁਣ ਜਨ-ਸੰਪਰਕ ਕੈਂਪਾਂ ਰਾਹੀਂ ਸਿੱਧੇ ਲਾਭਪਾਤਰੀਆਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ, ਜਿਸ ਨਾਲ ਪਾਰਦਰਸ਼ਤਾ ਅਤੇ ਕੁਸ਼ਲਤਾ ਯਕੀਨੀ ਹੋ ਰਹੀ ਹੈ ਅਤੇ ਵਿਚੋਲਿਆਂ ਦੀ ਭੂਮਿਕਾ ਖ਼ਤਮ ਹੋ ਰਹੀ ਹੈ।"

ਬੁਨਿਆਦੀ ਢਾਂਚੇ ਦੇ ਵਿਕਾਸ 'ਤੇ ਜ਼ੋਰ ਦਿੰਦਿਆਂ ਸ਼੍ਰੀ ਮੋਦੀ ਨੇ ਦੱਸਿਆ ਕਿ ਕਾਫੀ ਸਮੇਂ ਤੋਂ ਲਟਕ ਰਹੇ ਕਈ ਪ੍ਰੋਜੈਕਟ ਹੁਣ ਤੇਜ਼ ਗਤੀ ਨਾਲ ਅੱਗੇ ਵਧ ਰਹੇ ਹਨ। ਇਨ੍ਹਾਂ ਵਿੱਚ ਚਿੰਗਰੀਘਾਟਾ ਕਰਾਸਿੰਗ 'ਤੇ ਕੋਲਕਾਤਾ ਮੈਟਰੋ ਦੀ ਓਰੇਂਜ ਲਾਈਨ ਦਾ ਕੰਮ ਪੂਰਾ ਹੋਣਾ, ਹਾਵੜਾ ਵਿੱਚ ਨਵੇਂ ਡਿਵੀਜ਼ਨਲ ਰੇਲਵੇ ਹਸਪਤਾਲ ਦਾ ਨੀਂਹ ਪੱਥਰ ਰੱਖਣਾ, ਪੂਰਵੀ ਮੇਦਿਨੀਪੁਰ ਵਿੱਚ ਰੋਡ ਓਵਰਬ੍ਰਿਜ ਅਤੇ ਸੰਕਰਾਈਲ-ਸਾਂਤਰਾਗਾਛੀ ਰੇਲ ਲਿੰਕ ਪ੍ਰੋਜੈਕਟ ਸ਼ਾਮਲ ਹਨ। ਕਿਸਾਨਾਂ ਦੀ ਭਲਾਈ 'ਤੇ ਧਿਆਨ ਕੇਂਦਰਿਤ ਕਰਦਿਆਂ, ਪ੍ਰਧਾਨ ਮੰਤਰੀ ਨੇ ਪੱਛਮੀ ਬੰਗਾਲ ਵਿੱਚ 'ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ' ਸ਼ੁਰੂ ਕੀਤੇ ਜਾਣ ਦਾ ਸਵਾਗਤ ਕੀਤਾ, ਜੋ ਫ਼ਸਲ ਦੇ ਨੁਕਸਾਨ ਤੋਂ ਕਿਸਾਨਾਂ ਨੂੰ ਵਿੱਤੀ ਸੁਰੱਖਿਆ ਪ੍ਰਦਾਨ ਕਰੇਗੀ। ਉਨ੍ਹਾਂ ਨੇ 'ਡਿਜੀਟਲ ਖੇਤੀਬਾੜੀ ਮਿਸ਼ਨ' ਵਿੱਚ ਰਾਜ ਨੂੰ ਸ਼ਾਮਲ ਕਰਨ ਦਾ ਵੀ ਐਲਾਨ ਕੀਤਾ, ਜਿਸ ਨਾਲ ਕਿਸਾਨਾਂ ਦੀ ਰਜਿਸਟਰੀ, ਜ਼ਮੀਨ ਦੇ ਡਿਜੀਟਲ ਰਿਕਾਰਡ ਅਤੇ ਖੇਤੀਬਾੜੀ ਸੇਵਾਵਾਂ ਤੇ ਲਾਭਾਂ ਦੀ ਬਿਹਤਰ ਡਿਲੀਵਰੀ ਸੰਭਵ ਹੋ ਸਕੇਗੀ। ਸ਼੍ਰੀ ਮੋਦੀ ਨੇ ਕਿਹਾ, "ਪੀ.ਐੱਮ. ਧਨ-ਧਾਨਿਆ ਖੇਤੀਬਾੜੀ ਯੋਜਨਾ ਤਹਿਤ, ਪੱਛਮੀ ਬੰਗਾਲ ਦੇ ਚਾਰ ਜ਼ਿਲ੍ਹਿਆਂ—ਪੁਰੂਲੀਆ, ਦਾਰਜੀਲਿੰਗ, ਅਲੀਪੁਰਦੁਆਰ ਅਤੇ ਝਾਰਗ੍ਰਾਮ—ਨੂੰ ਖੇਤੀ ਉਤਪਾਦਕਤਾ ਵਧਾਉਣ, ਭੰਡਾਰਨ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਅਤੇ ਕਰਜ਼ੇ ਤੱਕ ਪਹੁੰਚ ਵਿੱਚ ਸੁਧਾਰ ਕਰਨ ਲਈ ਵਿਸ਼ੇਸ਼ ਸਹਾਇਤਾ ਦਿੱਤੀ ਜਾਵੇਗੀ।"

ਰਾਜ ਦੀ ਆਰਥਿਕਤਾ ਵਿੱਚ ਮੱਛੀ ਪਾਲਣ ਦੇ ਮਹੱਤਵ ਨੂੰ ਪ੍ਰਵਾਨ ਕਰਦਿਆਂ ਸ਼੍ਰੀ ਮੋਦੀ ਨੇ ਦੱਖਣੀ 24 ਪਰਗਨਾ ਵਿੱਚ ਫ੍ਰੇਜ਼ਰਗੰਜ ਮੱਛੀ ਪਾਲਣ ਬੰਦਰਗਾਹ ਦੇ ਵਿਸਤਾਰ ਅਤੇ ਬੀਰਭੂਮ ਵਿੱਚ ਇੱਕ ਆਧੁਨਿਕ ਮੱਛੀ ਬਾਜ਼ਾਰ ਦੇ ਵਿਕਾਸ 'ਤੇ ਜ਼ੋਰ ਦਿੱਤਾ। ਇਸ ਨਾਲ ਰੋਜ਼ੀ-ਰੋਟੀ ਨੂੰ ਹੁਲਾਰਾ ਮਿਲਣ ਅਤੇ ਮੱਛੀ ਪਾਲਣ ਖੇਤਰ ਦੇ ਮਜ਼ਬੂਤ ਹੋਣ ਦੀ ਉਮੀਦ ਹੈ। ਪ੍ਰਧਾਨ ਮੰਤਰੀ ਨੇ ਦੇਸ਼ ਭਰ ਦੇ ਕਿਸਾਨਾਂ ਨੂੰ ਸਰਕਾਰ ਦੇ "ਖੇਤ ਬਚਾਓ ਅਭਿਆਨ" ਵਿੱਚ ਹਿੱਸਾ ਲੈਣ ਦੀ ਵੀ ਅਪੀਲ ਕੀਤੀ। ਇਹ ਅਭਿਆਨ ਮਿੱਟੀ ਦੀ ਗੁਣਵੱਤਾ ਵਿੱਚ ਸੁਧਾਰ ਕਰਨ, ਰਸਾਇਣਕ ਖਾਦਾਂ 'ਤੇ ਨਿਰਭਰਤਾ ਘਟਾਉਣ ਅਤੇ ਕੁਦਰਤੀ ਖੇਤੀ ਦੇ ਤਰੀਕਿਆਂ ਨੂੰ ਅਪਣਾਉਣ ਨੂੰ ਉਤਸ਼ਾਹਿਤ ਕਰਦਾ ਹੈ।

ਸਾਲ 2047 ਤੱਕ 'ਵਿਕਸਿਤ ਭਾਰਤ' ਦੇ ਸਰਕਾਰ ਦੇ ਦ੍ਰਿਸ਼ਟੀਕੋਣ ਨੂੰ ਦੁਹਰਾਉਂਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ 'ਪੂਰਵੋਦਿਆ ਪਹਿਲਕਦਮੀ' ਤਹਿਤ ਪੂਰਵੀ ਭਾਰਤ ਦਾ ਵਿਕਾਸ ਇਸ ਮਿਸ਼ਨ ਦੇ ਕੇਂਦਰ ਵਿੱਚ ਹੈ, ਜਿਸ ਵਿੱਚ ਪੱਛਮੀ ਬੰਗਾਲ ਖੇਤਰੀ ਅਤੇ ਰਾਸ਼ਟਰੀ ਵਿਕਾਸ ਨੂੰ ਗਤੀ ਦੇਣ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ। ਸ਼੍ਰੀ ਮੋਦੀ ਨੇ ਕਿਹਾ, "ਟਿਕਾਊ ਵਿਕਾਸ ਦੇ ਨਾਲ-ਨਾਲ ਸ਼ਾਂਤੀ, ਸਮਾਜਿਕ ਸਦਭਾਵਨਾ ਅਤੇ ਸੱਭਿਆਚਾਰਕ ਸੰਭਾਲ ਵੀ ਜ਼ਰੂਰੀ ਹੈ, ਤਾਂ ਜੋ ਸਮੂਹਿਕ ਤਰੱਕੀ ਲਈ ਮਿਲ ਕੇ ਕੰਮ ਕਰਦਿਆਂ ਬੰਗਾਲ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਸਮਾਜਿਕ ਤਾਣੇ-ਬਾਣੇ ਨੂੰ ਮਜ਼ਬੂਤ ਕੀਤਾ ਜਾ ਸਕੇ।"

ਆਪਣੇ ਸੰਬੋਧਨ ਦੇ ਅੰਤ ਵਿੱਚ ਪ੍ਰਧਾਨ ਮੰਤਰੀ ਨੇ ਰਾਜ ਭਰ ਦੇ ਲੋਕਾਂ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਦੇ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਲਈ ਸੱਦਾ ਦਿੱਤਾ ਅਤੇ ਭਰੋਸਾ ਪ੍ਰਗਟਾਇਆ ਕਿ ਸਵਾਮੀ ਵਿਵੇਕਾਨੰਦ ਅਤੇ ਸ਼੍ਰੀ ਅਰਬਿੰਦੋ ਦੀ ਇਹ ਧਰਤੀ ਯੋਗ, ਭਲਾਈ ਅਤੇ ਮਨੁੱਖੀ ਏਕਤਾ ਦੇ ਸੰਦੇਸ਼ ਰਾਹੀਂ ਇੱਕ ਵਾਰ ਫਿਰ ਦੁਨੀਆ ਨੂੰ ਪ੍ਰੇਰਿਤ ਕਰੇਗੀ।

ਪ੍ਰਧਾਨ ਮੰਤਰੀ ਦਾ ਭਾਸ਼ਣ ਪੜ੍ਹਨ ਲਈ ਇੱਥੇ ਕਲਿੱਕ ਕਰੋ

 

 

 

 

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
'PM Modi Is One Of Our Greatest Friends': Netanyahu Says Israel Is 'Investing Heavily' In India Ties

Media Coverage

'PM Modi Is One Of Our Greatest Friends': Netanyahu Says Israel Is 'Investing Heavily' In India Ties
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 04 ਅਗਸਤ 2026
August 04, 2026

From Auto PLI to Ramsar Sites: How India is Winning on Every Front Under PM Modi