ਅੱਜ ਦੇ ਦਿਨ ਅਸੀਂ ਰਾਸ਼ਟਰ ਦੇ ਮਾਣ, ਅਦੁੱਤੀ ਹਿੰਮਤ ਅਤੇ ਬਹਾਦਰੀ ਦੇ ਸਰਬੋਤਮ ਆਦਰਸ਼ਾਂ ਦੇ ਪ੍ਰਤੀਕ ਬਹਾਦਰ ਸਾਹਿਬਜ਼ਾਦਿਆਂ ਨੂੰ ਯਾਦ ਕਰਦੇ ਹਾਂ : ਪ੍ਰਧਾਨ ਮੰਤਰੀ
ਮਾਤਾ ਗੁਜਰੀ ਜੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਹਿੰਮਤ ਅਤੇ ਆਦਰਸ਼ ਹਰ ਭਾਰਤੀ ਨੂੰ ਸ਼ਕਤੀ ਪ੍ਰਦਾਨ ਕਰਦੇ ਹਨ : ਪ੍ਰਧਾਨ ਮੰਤਰੀ
ਭਾਰਤ ਨੇ ਗ਼ੁਲਾਮੀ ਦੀ ਮਾਨਸਿਕਤਾ ਤੋਂ ਪੂਰੀ ਤਰ੍ਹਾਂ ਮੁਕਤ ਹੋਣ ਦਾ ਸੰਕਲਪ ਲਿਆ ਹੈ : ਪ੍ਰਧਾਨ ਮੰਤਰੀ
ਜਿਵੇਂ-ਜਿਵੇਂ ਭਾਰਤ ਗ਼ੁਲਾਮੀ ਦੀ ਮਾਨਸਿਕਤਾ ਤੋਂ ਮੁਕਤ ਹੋ ਰਿਹਾ ਹੈ, ਸਾਡੀ ਭਾਸ਼ਾਈ ਵਿਭਿੰਨਤਾ ਤਾਕਤ ਦੇ ਸਰੋਤ ਵਜੋਂ ਉੱਭਰ ਰਹੀ ਹੈ : ਪ੍ਰਧਾਨ ਮੰਤਰੀ
ਜਨਰੇਸ਼ਨ ਜ਼ੈੱਡ ਅਤੇ ਜਨਰੇਸ਼ਨ ਅਲਫ਼ਾ ਦੇਸ਼ ਦੇ ਵਿਕਸਿਤ ਭਾਰਤ ਦੇ ਟੀਚੇ ਨੂੰ ਪੂਰਾ ਕਰੇਗੀ : ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਵੀਰ ਬਾਲ ਦਿਵਸ ਦੇ ਮੌਕੇ ’ਤੇ ਆਯੋਜਿਤ ਰਾਸ਼ਟਰੀ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਪ੍ਰਧਾਨ ਮੰਤਰੀ ਨੇ ਦੇਸ਼ ਭਰ ਤੋਂ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਮੌਜੂਦ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਦੇਸ਼ ਵੀਰ ਬਾਲ ਦਿਵਸ ਮਨਾ ਰਿਹਾ ਹੈ। ਉਨ੍ਹਾਂ ਨੇ ਵੰਦੇ ਮਾਤਰਮ ਦੀ ਸੁੰਦਰ ਪੇਸ਼ਕਾਰੀ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਕਲਾਕਾਰਾਂ ਦਾ ਸਮਰਪਣ ਅਤੇ ਯਤਨ ਸਪਸ਼ਟ ਤੌਰ 'ਤੇ ਦਿਖਾਈ ਦੇ ਰਿਹਾ ਸੀ।

ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਦੇ ਦਿਨ ਰਾਸ਼ਟਰ ਭਾਰਤ ਦੇ ਮਾਣ ਅਤੇ ਅਦੁੱਤੀ ਹਿੰਮਤ ਅਤੇ ਬਹਾਦਰੀ ਦੇ ਪ੍ਰਤੀਕ ਬਹਾਦਰ ਸਾਹਿਬਜ਼ਾਦਿਆਂ ਨੂੰ ਯਾਦ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਸਾਹਿਬਜ਼ਾਦਿਆਂ ਨੇ ਉਮਰ ਅਤੇ ਰੁਤਬੇ ਦੀਆਂ ਸਰਹੱਦਾਂ ਨੂੰ ਤੋੜਦੇ ਹੋਏ, ਬੇਰਹਿਮ ਮੁਗ਼ਲ ਸਾਮਰਾਜ ਦੇ ਵਿਰੁੱਧ ਚਟਾਨ ਵਾਂਗ ਖੜ੍ਹੇ ਹੋ ਕੇ ਧਾਰਮਿਕ ਕੱਟੜਤਾ ਅਤੇ ਅੱਤਵਾਦ ਦੇ ਵਜੂਦ ਨੂੰ ਹਿਲਾ ਕੇ ਰੱਖ ਦਿੱਤਾ। ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਸਾਡੇ ਸ਼ਾਨਦਾਰ ਅਤੀਤ ਵਾਲੇ ਰਾਸ਼ਟਰ ਦੀ ਯੁਵਾ ਪੀੜ੍ਹੀ ਕੋਲ ਅਜਿਹੀ ਪ੍ਰੇਰਨਾਦਾਇਕ ਵਿਰਾਸਤ ਹੈ। ਸਾਡਾ ਦੇਸ਼ ਕੁਝ ਵੀ ਪ੍ਰਾਪਤ ਕਰਨ ਦੇ ਸਮਰੱਥ ਹੈ।

ਸ਼੍ਰੀ ਮੋਦੀ ਨੇ ਕਿਹਾ ਕਿ ਜਦੋਂ ਵੀ 26 ਦਸੰਬਰ ਦਾ ਦਿਨ ਆਉਂਦਾ ਹੈ, ਉਨ੍ਹਾਂ ਨੂੰ ਇਸ ਗੱਲ ਦਾ ਦਿਲਾਸਾ ਮਿਲਦਾ ਹੈ ਕਿ ਸਾਹਿਬਜ਼ਾਦਿਆਂ ਦੀ ਬਹਾਦਰੀ ਤੋਂ ਪ੍ਰੇਰਿਤ ਸਰਕਾਰ ਨੇ ਵੀਰ ਬਾਲ ਦਿਵਸ ਮਨਾਉਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਪਿਛਲੇ ਚਾਰ ਸਾਲਾਂ ਵਿੱਚ, ਇਸ ਨਵੀਂ ਪਰੰਪਰਾ ਨੇ ਸਾਹਿਬਜ਼ਾਦਿਆਂ ਦੀ ਪ੍ਰੇਰਨਾ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਇਆ ਹੈ ਅਤੇ ਦਲੇਰ ਅਤੇ ਪ੍ਰਤਿਭਾਸ਼ਾਲੀ ਨੌਜਵਾਨਾਂ ਦੀ ਸਿਰਜਣਾ ਲਈ ਇੱਕ ਪਲੈਟਫਾਰਮ ਤਿਆਰ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰ ਸਾਲ ਰਾਸ਼ਟਰ ਦੇ ਲਈ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ (ਪੀਐੱਮਆਰਬੀਪੀ) ਨਾਲ ਸਨਮਾਨਿਤ ਕੀਤਾ ਜਾਂਦਾ ਹੈ ਅਤੇ ਇਸ ਸਾਲ ਵੀ ਦੇਸ਼ ਭਰ ਦੇ 20 ਬੱਚਿਆਂ ਨੂੰ ਇਹ ਪੁਰਸਕਾਰ ਮਿਲਿਆ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨਾਲ ਹੋਈ ਗੱਲਬਾਤ ਬਾਰੇ ਦੱਸਦੇ ਹੋਏ ਕਿਹਾ ਕਿ ਕੁਝ ਨੇ ਵਿਲੱਖਣ ਬਹਾਦਰੀ ਦਾ ਪ੍ਰਦਰਸ਼ਨ ਕੀਤਾ, ਕੁਝ ਨੇ ਸਮਾਜ ਸੇਵਾ ਅਤੇ ਵਾਤਾਵਰਨ ਸੁਰੱਖਿਆ ਵਿੱਚ ਸ਼ਲਾਘਾਯੋਗ ਯੋਗਦਾਨ ਦਿੱਤਾ, ਕੁਝ ਨੇ ਵਿਗਿਆਨ ਅਤੇ ਤਕਨਾਲੋਜੀ ਵਿੱਚ ਨਵੀਨਤਾ ਕੀਤੀ, ਜਦੋਂ ਕਿ ਕਈਆਂ ਨੇ ਖੇਡਾਂ, ਕਲਾ ਅਤੇ ਸਭਿਆਚਾਰ ਵਿੱਚ ਯੋਗਦਾਨ ਦਿੱਤਾ। ਸ਼੍ਰੀ ਮੋਦੀ ਨੇ ਪੁਰਸਕਾਰ ਜੇਤੂਆਂ ਨੂੰ ਕਿਹਾ ਕਿ ਇਹ ਸਨਮਾਨ ਨਾ ਸਿਰਫ਼ ਉਨ੍ਹਾਂ ਲਈ ਹੈ, ਸਗੋਂ ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਅਤੇ ਮਾਰਗ-ਦਰਸ਼ਕਾਂ ਲਈ ਵੀ ਹੈ, ਕਿਉਂਕਿ ਉਨ੍ਹਾਂ ਦੇ ਯਤਨਾਂ ਨੂੰ ਮਾਨਤਾ ਦਿੱਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਨੇ ਜੇਤੂਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਰੋਸ਼ਨ ਭਵਿੱਖ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ। 

ਵੀਰ ਬਾਲ ਦਿਵਸ ਨੂੰ ਭਾਵਨਾਵਾਂ ਅਤੇ ਸ਼ਰਧਾ ਭਰਪੂਰ ਦੱਸਦਿਆਂ ਸ਼੍ਰੀ ਮੋਦੀ ਨੇ ਸਾਹਿਬਜ਼ਾਦਾ ਅਜੀਤ ਸਿੰਘ ਜੀ, ਸਾਹਿਬਜ਼ਾਦਾ ਜੁਝਾਰ ਸਿੰਘ ਜੀ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਜੀ ਨੂੰ ਯਾਦ ਕੀਤਾ। ਉਨ੍ਹਾਂ ਨੇ ਛੋਟੀ ਉਮਰ ਵਿੱਚ ਹੀ ਉਸ ਸਮੇਂ ਦੀ ਸਭ ਤੋਂ ਵੱਡੀ ਤਾਕਤ ਦਾ ਸਾਹਮਣਾ ਕੀਤਾ ਸੀ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਉਨ੍ਹਾਂ ਦਾ ਸੰਘਰਸ਼ ਦੇਸ਼ ਦੇ ਬੁਨਿਆਦੀ ਸਿਧਾਂਤਾਂ ਅਤੇ ਧਾਰਮਿਕ ਕੱਟੜਤਾ ਯਾਨੀ ਸੱਚ ਅਤੇ ਝੂਠ ਦਰਮਿਆਨ ਸੀ। ਇਸ ਵਿੱਚ ਇੱਕ ਪਾਸੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਅਗਵਾਈ ਸੀ ਅਤੇ ਦੂਜੇ ਪਾਸੇ ਔਰੰਗਜ਼ੇਬ ਦਾ ਜ਼ਾਲਮ ਰਾਜ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਵੇਂ ਸਾਹਿਬਜ਼ਾਦੇ ਬਹੁਤ ਛੋਟੇ ਸਨ, ਫਿਰ ਵੀ ਔਰੰਗਜ਼ੇਬ ਭਾਰਤੀਆਂ ਦਾ ਮਨੋਬਲ ਤੋੜਨ ਅਤੇ ਉਨ੍ਹਾਂ ਨੂੰ ਜ਼ਬਰਦਸਤੀ ਧਰਮ ਪਰਿਵਰਤਨ ਕਰਨ ਲਈ ਦ੍ਰਿੜ੍ਹ ਸੀ, ਇਸ ਲਈ ਉਸ ਨੇ ਸਾਹਿਬਜ਼ਾਦਿਆਂ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਔਰੰਗਜ਼ੇਬ ਅਤੇ ਉਸ ਦੇ ਜਰਨੈਲ ਇਹ ਭੁੱਲ ਗਏ ਸਨ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕੋਈ ਆਮ ਆਦਮੀ ਨਹੀਂ ਸਨ, ਸਗੋਂ ਤਪੱਸਿਆ ਅਤੇ ਕੁਰਬਾਨੀ ਦਾ ਰੂਪ ਸਨ ਅਤੇ ਸਾਹਿਬਜ਼ਾਦਿਆਂ ਨੂੰ ਇਹੀ ਵਿਰਾਸਤ ਮਿਲੀ ਸੀ। ਉਨ੍ਹਾਂ ਨੇ ਐਲਾਨ ਕੀਤਾ ਕਿ ਪੂਰੇ ਮੁਗ਼ਲ ਸਾਮਰਾਜ ਦੀ ਤਾਕਤ ਦੇ ਬਾਵਜੂਦ, ਚਾਰ ਸਾਹਿਬਜ਼ਾਦਿਆਂ ਵਿੱਚੋਂ ਇੱਕ ਵੀ ਨਹੀਂ ਡੋਲਿਆ। ਪ੍ਰਧਾਨ ਮੰਤਰੀ ਨੇ ਸਾਹਿਬਜ਼ਾਦਾ ਅਜੀਤ ਸਿੰਘ ਜੀ ਦੇ ਸ਼ਬਦਾਂ ਨੂੰ ਯਾਦ ਕੀਤਾ, ਜੋ ਅਜੇ ਵੀ ਉਨ੍ਹਾਂ ਦੀ ਹਿੰਮਤ ਦੀ ਗੂੰਜ ਹਨ।

 

ਕੁਝ ਹੀ ਦਿਨ ਪਹਿਲਾਂ ਕੁਰੂਕਸ਼ੇਤਰ ਵਿੱਚ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ’ਤੇ ਰਾਸ਼ਟਰ ਨੇ ਉਨ੍ਹਾਂ ਨੂੰ ਯਾਦ ਕੀਤਾ ਸੀ। ਇਸ ਮੌਕੇ ’ਤੇ ਸ੍ਰੀ ਮੋਦੀ ਨੇ ਕਿਹਾ ਕਿ ਇਹ ਸੋਚਣਾ ਗ਼ਲਤ ਹੈ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਕੁਰਬਾਨੀ ਤੋਂ ਪ੍ਰੇਰਨਾ ਲੈਣ ਵਾਲੇ ਸਾਹਿਬਜ਼ਾਦੇ ਮੁਗ਼ਲ ਅੱਤਿਆਚਾਰਾਂ ਤੋਂ ਡਰ ਜਾਣਗੇ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਮਾਤਾ ਗੁਜਰੀ ਜੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਹਿੰਮਤ ਅਤੇ ਆਦਰਸ਼ ਹਰ ਭਾਰਤੀ ਨੂੰ ਸ਼ਕਤੀ ਪ੍ਰਦਾਨ ਕਰਦੇ ਹਨ ਅਤੇ ਪ੍ਰੇਰਨਾ ਦਾ ਸਰੋਤ ਬਣੇ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਕੁਰਬਾਨੀ ਦੀ ਕਹਾਣੀ ਹਰ ਨਾਗਰਿਕ ਦੀ ਜ਼ੁਬਾਨ 'ਤੇ ਹੋਣੀ ਚਾਹੀਦੀ ਸੀ, ਪਰ ਬਦਕਿਸਮਤੀ ਨਾਲ ਆਜ਼ਾਦੀ ਤੋਂ ਬਾਅਦ ਵੀ ਗ਼ੁਲਾਮੀ ਦੀ ਮਾਨਸਿਕਤਾ ਭਾਰੂ ਰਹੀ। ਉਨ੍ਹਾਂ ਨੇ ਦੱਸਿਆ ਕਿ ਇਸ ਮਾਨਸਿਕਤਾ ਦੇ ਬੀਜ 1835 ਵਿੱਚ ਬ੍ਰਿਟਿਸ਼ ਸਿਆਸਤਦਾਨ ਮੈਕਾਲੇ ਨੇ ਬੀਜੇ ਸਨ ਅਤੇ ਆਜ਼ਾਦੀ ਤੋਂ ਬਾਅਦ ਵੀ ਇਸ ਨੂੰ ਖ਼ਤਮ ਨਹੀਂ ਕੀਤਾ ਜਾ ਸਕਿਆ। ਇਸ ਕਾਰਨ ਦਹਾਕਿਆਂ ਤੱਕ ਅਜਿਹੇ ਸੱਚ ਨੂੰ ਦਬਾਉਣ ਦੇ ਯਤਨ ਕੀਤੇ ਗਏ। ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਨੇ ਹੁਣ ਗ਼ੁਲਾਮੀ ਦੀ ਮਾਨਸਿਕਤਾ ਤੋਂ ਖ਼ੁਦ ਨੂੰ ਆਜ਼ਾਦ ਕਰਨ ਦਾ ਸੰਕਲਪ ਲਿਆ ਹੈ ਅਤੇ ਐਲਾਨ ਕੀਤਾ ਹੈ ਕਿ ਭਾਰਤੀ ਕੁਰਬਾਨੀਆਂ ਅਤੇ ਬਹਾਦਰੀ ਦੀਆਂ ਯਾਦਾਂ ਨੂੰ ਹੁਣ ਦਬਾਇਆ ਨਹੀਂ ਜਾਵੇਗਾ ਅਤੇ ਦੇਸ਼ ਦੇ ਨਾਇਕਾਂ ਅਤੇ ਨਾਇਕਾਵਾਂ ਨੂੰ ਹੁਣ ਹਾਸ਼ੀਏ 'ਤੇ ਨਹੀਂ ਰੱਖਿਆ ਜਾਵੇਗਾ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਸੇ ਲਈ ਵੀਰ ਬਾਲ ਦਿਵਸ ਨੂੰ ਇੰਨੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਸਰਕਾਰ ਇੱਥੇ ਹੀ ਨਹੀਂ ਰੁਕ ਰਹੀ ਅਤੇ ਦੱਸਿਆ ਕਿ 2035 ਵਿੱਚ ਮੈਕਾਲੇ ਦੀ ਸਾਜ਼ਿਸ਼ ਦੇ 200 ਸਾਲ ਪੂਰੇ ਹੋ ਜਾਣਗੇ ਅਤੇ ਬਾਕੀ 10 ਸਾਲਾਂ ਵਿੱਚ ਭਾਰਤ ਗ਼ੁਲਾਮੀ ਦੀ ਮਾਨਸਿਕਤਾ ਤੋਂ ਪੂਰੀ ਆਜ਼ਾਦੀ ਪ੍ਰਾਪਤ ਕਰ ਲਵੇਗਾ। ਪ੍ਰਧਾਨ ਮੰਤਰੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇੱਕ ਵਾਰ ਜਦੋਂ ਦੇਸ਼ ਇਸ ਮਾਨਸਿਕਤਾ ਤੋਂ ਮੁਕਤ ਹੋ ਜਾਵੇਗਾ ਤਾਂ ਉਹ ਸਵਦੇਸ਼ੀ ਪਰੰਪਰਾਵਾਂ 'ਤੇ ਵਧੇਰੇ ਮਾਣ ਕਰੇਗਾ ਅਤੇ ਆਤਮ-ਨਿਰਭਰਤਾ ਦੇ ਰਾਹ 'ਤੇ ਹੋਰ ਅੱਗੇ ਵਧੇਗਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਗ਼ੁਲਾਮੀ ਦੀ ਮਾਨਸਿਕਤਾ ਤੋਂ ਰਾਸ਼ਟਰ ਨੂੰ ਆਜ਼ਾਦ ਕਰਨ ਦੀ ਮੁਹਿੰਮ ਹਾਲ ਹੀ ਵਿੱਚ ਸੰਸਦ ਵਿੱਚ ਦੇਖਣ ਨੂੰ ਮਿਲੀ, ਜਿੱਥੇ ਸਰਦ ਰੁੱਤ ਸੈਸ਼ਨ ਦੌਰਾਨ ਸੰਸਦ ਮੈਂਬਰਾਂ ਨੇ ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ ਭਾਰਤੀ ਭਾਸ਼ਾਵਾਂ ਵਿੱਚ ਲਗਭਗ 160 ਭਾਸ਼ਣ ਦਿੱਤੇ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਲਗਭਗ 50 ਭਾਸ਼ਣ ਤਾਮਿਲ ਵਿੱਚ, 40 ਤੋਂ ਵੱਧ ਮਰਾਠੀ ਵਿੱਚ ਅਤੇ ਲਗਭਗ 25 ਬਾਂਗਲਾ ਵਿੱਚ ਸਨ। ਉਨ੍ਹਾਂ ਨੇ ਕਿਹਾ ਕਿ ਅਜਿਹਾ ਦ੍ਰਿਸ਼ ਦੁਨੀਆ ਦੇ ਕਿਸੇ ਵੀ ਸੰਸਦ ਵਿੱਚ ਬਹੁਤ ਘੱਟ ਹੁੰਦਾ ਹੈ ਅਤੇ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਮੈਕਾਲੇ ਨੇ ਭਾਰਤ ਦੀ ਭਾਸ਼ਾਈ ਵਿਭਿੰਨਤਾ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਸੀ, ਪਰ ਹੁਣ ਜਦੋਂ ਦੇਸ਼ ਗ਼ੁਲਾਮੀ ਦੀ ਮਾਨਸਿਕਤਾ ਤੋਂ ਮੁਕਤ ਹੋ ਰਿਹਾ ਹੈ, ਭਾਸ਼ਾਈ ਵਿਭਿੰਨਤਾ ਇੱਕ ਤਾਕਤ ਬਣ ਰਹੀ ਹੈ।

 

ਯੁਵਾ ਭਾਰਤ ਸੰਗਠਨ ਦੇ ਮੌਜੂਦ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ ਇਹ ਨੌਜਵਾਨ ਪੀੜ੍ਹੀ ਜਨਰੇਸ਼ਨ ਜ਼ੈੱਡ ਅਤੇ ਜਨਰੇਸ਼ਨ ਅਲਫ਼ਾ ਦੀ ਨੁਮਾਇੰਦਗੀ ਕਰਦੀ ਹੈ ਅਤੇ ਇਹ ਪੀੜ੍ਹੀ ਭਾਰਤ ਨੂੰ ਇੱਕ ਵਿਕਸਿਤ ਰਾਸ਼ਟਰ ਬਣਾਉਣ ਦੇ ਟੀਚੇ ਨੂੰ ਪੂਰਾ ਕਰੇਗੀ। ਉਨ੍ਹਾਂ ਨੇ ਕਿਹਾ ਕਿ ਉਹ ਉਨ੍ਹਾਂ ਦੀ ਸਮਰੱਥਾ ਅਤੇ ਆਤਮ-ਵਿਸ਼ਵਾਸ ਨੂੰ ਦੇਖਦੇ ਅਤੇ ਸਮਝਦੇ ਹਨ ਅਤੇ ਇਸ ਲਈ ਪ੍ਰਧਾਨ ਮੰਤਰੀ ਨੂੰ ਉਨ੍ਹਾਂ ’ਤੇ ਪੂਰਾ ਵਿਸ਼ਵਾਸ ਹੈ। ਇੱਕ ਕਹਾਵਤ ਦਾ ਹਵਾਲਾ ਦਿੰਦੇ ਹੋਏ ਸ਼੍ਰੀ ਮੋਦੀ ਨੇ ਸਮਝਾਇਆ ਕਿ ਜੇਕਰ ਕੋਈ ਬੱਚਾ ਵੀ ਸਮਝਦਾਰੀ ਨਾਲ ਬੋਲੇ ਤਾਂ ਉਸ ਨੂੰ ਸਵੀਕਾਰ ਕੀਤਾ ਜਾਣਾ ਚਾਹੀਦਾ ਹੈ, ਜਿਸ ਦਾ ਮਤਲਬ ਹੈ ਕਿ ਮਹਾਨਤਾ ਉਮਰ ਤੋਂ ਨਹੀਂ ਬਲਕਿ ਕੰਮਾਂ ਅਤੇ ਪ੍ਰਾਪਤੀਆਂ ਤੋਂ ਪਰਿਭਾਸ਼ਿਤ ਕੀਤੀ ਜਾਂਦੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਨੌਜਵਾਨ ਉਹ ਕੰਮ ਕਰ ਸਕਦੇ ਹਨ, ਜੋ ਦੂਜਿਆਂ ਨੂੰ ਪ੍ਰੇਰਿਤ ਕਰਦੇ ਹਨ ਅਤੇ ਬਹੁਤ ਸਾਰੇ ਪਹਿਲਾਂ ਹੀ ਇਹ ਸਾਬਤ ਕਰ ਚੁੱਕੇ ਹਨ। ਹਾਲਾਂਕਿ, ਉਨ੍ਹਾਂ ਨੇ ਇਹ ਵੀ ਕਿਹਾ ਕਿ ਇਨ੍ਹਾਂ ਪ੍ਰਾਪਤੀਆਂ ਨੂੰ ਸਿਰਫ ਇੱਕ ਸ਼ੁਰੂਆਤ ਵਜੋਂ ਦੇਖਿਆ ਜਾਣਾ ਚਾਹੀਦਾ ਹੈ, ਕਿਉਂਕਿ ਅਜੇ ਬਹੁਤ ਕੁਝ ਕਰਨਾ ਹੈ ਅਤੇ ਸੁਪਨੇ ਪੂਰੇ ਕਰਨੇ ਹਨ। ਇਸ ਪੀੜ੍ਹੀ ਨੂੰ ਖੁਸ਼ਕਿਸਮਤ ਦੱਸਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਦੇਸ਼ ਉਨ੍ਹਾਂ ਦੀ ਪ੍ਰਤਿਭਾ ਦੇ ਪਿੱਛੇ ਮਜ਼ਬੂਤੀ ਨਾਲ ਖੜ੍ਹਾ ਹੈ, ਉਸ ਸਮੇਂ ਦੇ ਉਲਟ ਜਦੋਂ ਨੌਜਵਾਨ ਨਿਰਾਸ਼ਾ ਦੇ ਮਾਹੌਲ ਕਾਰਨ ਸੁਪਨੇ ਦੇਖਣ ਤੋਂ ਵੀ ਡਰਦੇ ਸਨ। ਉਨ੍ਹਾਂ ਨੇ ਕਿਹਾ ਕਿ ਅੱਜ ਦੇਸ਼ ਪ੍ਰਤਿਭਾ ਦੀ ਖੋਜ ਕਰਦਾ ਹੈ, ਪਲੈਟਫਾਰਮ ਪ੍ਰਦਾਨ ਕਰਦਾ ਹੈ ਅਤੇ 140 ਕਰੋੜ ਨਾਗਰਿਕਾਂ ਦੀ ਸ਼ਕਤੀ ਨੂੰ ਉਨ੍ਹਾਂ ਦੀਆਂ ਇੱਛਾਵਾਂ ਨਾਲ ਜੋੜਦਾ ਹੈ। 

ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਡਿਜੀਟਲ ਇੰਡੀਆ ਦੀ ਸਫਲਤਾ ਨਾਲ ਨੌਜਵਾਨਾਂ ਕੋਲ ਇੰਟਰਨੈੱਟ ਦੀ ਸ਼ਕਤੀ ਅਤੇ ਸਿੱਖਣ ਦੇ ਸਰੋਤ ਮੌਜੂਦ ਹਨ। ਇਨ੍ਹਾਂ ਵਿੱਚ ਵਿਗਿਆਨ, ਤਕਨਾਲੋਜੀ ਅਤੇ ਉੱਦਮਤਾ ਵਿੱਚ ਤਰੱਕੀ ਕਰਨ ਵਾਲੇ ਨੌਜਵਾਨਾਂ ਲਈ ਸਟਾਰਟਅੱਪ ਇੰਡੀਆ ਅਤੇ ਖੇਡਾਂ ਵਿੱਚ ਦਿਲਚਸਪੀ ਰੱਖਣ ਵਾਲੇ ਨੌਜਵਾਨਾਂ ਲਈ ਖੇਲੋ ਇੰਡੀਆ ਵਰਗੀਆਂ ਪਹਿਲਕਦਮੀਆਂ ਸ਼ਾਮਲ ਹਨ। ਉਨ੍ਹਾਂ ਨੇ ਯਾਦ ਕੀਤਾ ਕਿ ਸਿਰਫ਼ ਦੋ ਦਿਨ ਪਹਿਲਾਂ ਹੀ ਉਨ੍ਹਾਂ ਨੇ ਸੰਸਦ ਖੇਡ ਮਹੋਤਸਵ ਵਿੱਚ ਹਿੱਸਾ ਲਿਆ ਸੀ। ਇਹ ਨੌਜਵਾਨਾਂ ਦੀ ਤਰੱਕੀ ਦਾ ਸਮਰਥਨ ਕਰਨ ਵਾਲੇ ਵੱਖ-ਵੱਖ ਪਲੈਟਫਾਰਮਾਂ ਨੂੰ ਦਰਸਾਉਂਦਾ ਹੈ। ਪ੍ਰਧਾਨ ਮੰਤਰੀ ਨੇ ਨੌਜਵਾਨਾਂ ਨੂੰ ਆਪਣੇ ਟੀਚਿਆਂ 'ਤੇ ਕੇਂਦ੍ਰਿਤ ਰਹਿਣ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਥੋੜ੍ਹੇ ਸਮੇਂ ਦੀ ਪ੍ਰਸਿੱਧੀ ਦੇ ਲਾਲਚ ਦਾ ਸ਼ਿਕਾਰ ਹੋਣ ਤੋਂ ਚੇਤਾਵਨੀ ਦਿੱਤੀ। ਉਨ੍ਹਾਂ ਨੇ ਸਪਸ਼ਟ ਸੋਚ ਅਤੇ ਸਿਧਾਂਤਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਨੌਜਵਾਨਾਂ ਨੂੰ ਰਾਸ਼ਟਰ ਦੇ ਆਦਰਸ਼ਾਂ ਅਤੇ ਮਹਾਨ ਸ਼ਖ਼ਸੀਅਤਾਂ ਤੋਂ ਪ੍ਰੇਰਨਾ ਲੈਣ ਅਤੇ ਇਹ ਯਕੀਨੀ ਬਣਾਉਣ ਦਾ ਸੱਦਾ ਦਿੱਤਾ ਕਿ ਉਨ੍ਹਾਂ ਦੀ ਸਫਲਤਾ ਸਿਰਫ਼ ਉਨ੍ਹਾਂ ਤੱਕ ਸੀਮਤ ਨਾ ਰਹੇ, ਸਗੋਂ ਰਾਸ਼ਟਰ ਦੀ ਸਫਲਤਾ ਬਣੇ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਦੇ ਕੇਂਦਰ ਵਿੱਚ ਰੱਖਣ ਵਾਲੀਆਂ ਨਵੀਆਂ ਨੀਤੀਆਂ ਯੁਵਾ ਸਸ਼ਕਤੀਕਰਨ 'ਤੇ ਕੇਂਦ੍ਰਿਤ ਹਨ। ਉਨ੍ਹਾਂ ਨੇ ਇਸ ਗੱਲ ਦਾ ਵੀ ਜ਼ਿਕਰ ਕੀਤਾ ਕਿ "ਮੇਰਾ ਯੁਵਾ ਭਾਰਤ" ਵਰਗੇ ਪਲੈਟਫਾਰਮਾਂ ਰਾਹੀਂ ਨੌਜਵਾਨਾਂ ਨੂੰ ਜੋੜਨ, ਉਨ੍ਹਾਂ ਨੂੰ ਮੌਕੇ ਪ੍ਰਦਾਨ ਕਰਨ ਅਤੇ ਲੀਡਰਸ਼ਿਪ ਹੁਨਰ ਵਿਕਸਿਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਸ਼੍ਰੀ ਮੋਦੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਭਾਵੇਂ ਪੁਲਾੜ ਅਰਥ-ਵਿਵਸਥਾ ਨੂੰ ਉਤਸ਼ਾਹਿਤ ਕਰਨਾ ਹੋਵੇ, ਖੇਡਾਂ ਨੂੰ ਉਤਸ਼ਾਹਿਤ ਕਰਨਾ ਹੋਵੇ, ਵਿੱਤੀ ਤਕਨਾਲੋਜੀ ਅਤੇ ਨਿਰਮਾਣ ਖੇਤਰਾਂ ਦਾ ਵਿਸਥਾਰ ਕਰਨਾ ਹੋਵੇ, ਜਾਂ ਹੁਨਰ ਵਿਕਾਸ ਅਤੇ ਇੰਟਰਨਸ਼ਿਪ ਲਈ ਮੌਕੇ ਪੈਦਾ ਕਰਨੇ ਹੋਣ ਹਰ ਪਹਿਲਕਦਮੀ ਦੇ ਕੇਂਦਰ ਨੌਜਵਾਨ ਹੀ ਰਹਿੰਦੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਹਰ ਖੇਤਰ ਵਿੱਚ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਕੀਤੇ ਜਾ ਰਹੇ ਹਨ।

ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਲਈ ਇੱਕ ਬੇਮਿਸਾਲ ਸਥਿਤੀ ਹੈ, ਕਿਉਂਕਿ ਸਾਡਾ ਦੇਸ਼ ਦੁਨੀਆ ਦੇ ਸਭ ਤੋਂ ਨੌਜਵਾਨ ਦੇਸ਼ਾਂ ਵਿੱਚੋਂ ਇੱਕ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਅਗਲੇ 25 ਸਾਲ ਦੇਸ਼ ਦੀ ਦਿਸ਼ਾ ਤੈਅ ਕਰਨਗੇ ਅਤੇ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ, ਦੇਸ਼ ਦੀਆਂ ਸਮਰੱਥਾਵਾਂ, ਇੱਛਾਵਾਂ ਅਤੇ ਦੁਨੀਆ ਦੀਆਂ ਉਮੀਦਾਂ ਬਰਾਬਰ ਪ੍ਰਤੀਬਿੰਬਤ ਹੋ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਨੌਜਵਾਨ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਮੌਕਿਆਂ ਦੇ ਯੁੱਗ ਵਿੱਚ ਵੱਡੇ ਹੋ ਰਹੇ ਹਨ ਅਤੇ ਸਰਕਾਰ ਉਨ੍ਹਾਂ ਦੀ ਪ੍ਰਤਿਭਾ, ਵਿਸ਼ਵਾਸ ਅਤੇ ਲੀਡਰਸ਼ਿਪ ਸਮਰੱਥਾਵਾਂ ਨੂੰ ਨਿਖਾਰਨ ਲਈ ਬਿਹਤਰ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ।

 

ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਨੀਤੀ ਵਿੱਚ ਮਹੱਤਵਪੂਰਨ ਸੁਧਾਰਾਂ ਰਾਹੀਂ ਵਿਕਸਿਤ ਭਾਰਤ ਦੀ ਮਜ਼ਬੂਤ ​​ਨੀਂਹ ਰੱਖੀ ਜਾ ਰਹੀ ਹੈ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਨਵੀਂ ਰਾਸ਼ਟਰੀ ਸਿੱਖਿਆ ਨੀਤੀ 21ਵੀਂ ਸਦੀ ਦੀ ਆਧੁਨਿਕ ਸਿੱਖਿਆ ਤਰੀਕਿਆਂ 'ਤੇ ਕੇਂਦ੍ਰਿਤ ਹੈ। ਇਸ ਵਿੱਚ ਵਿਵਹਾਰਕ ਸਿੱਖਿਆ 'ਤੇ ਜ਼ੋਰ ਦਿੱਤਾ ਗਿਆ ਹੈ, ਬੱਚਿਆਂ ਨੂੰ ਰਟਣ ਦੀ ਬਜਾਏ ਸੋਚਣ ਲਈ ਉਤਸ਼ਾਹਿਤ ਕੀਤਾ ਗਿਆ ਹੈ, ਸਵਾਲ ਪੁੱਛਣ ਦੀ ਹਿੰਮਤ ਪੈਦਾ ਕੀਤੀ ਗਈ ਹੈ ਅਤੇ ਸਮੱਸਿਆ ਦਾ ਹੱਲ ਕਰਨ ਦੇ ਹੁਨਰ ਵਿਕਸਿਤ ਕੀਤੇ ਗਏ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਪਹਿਲੀ ਵਾਰ ਇਸ ਦਿਸ਼ਾ ਵਿੱਚ ਸਾਰਥਕ ਯਤਨ ਕੀਤੇ ਜਾ ਰਹੇ ਹਨ। ਬਹੁ-ਅਨੁਸ਼ਾਸਨੀ ਅਧਿਐਨ, ਹੁਨਰ-ਅਧਾਰਿਤ ਸਿੱਖਿਆ, ਖੇਡਾਂ ਨੂੰ ਉਤਸ਼ਾਹਿਤ ਕਰਨਾ ਅਤੇ ਤਕਨਾਲੋਜੀ ਦੀ ਵਰਤੋਂ ਵਿਦਿਆਰਥੀਆਂ ਨੂੰ ਬਹੁਤ ਲਾਭ ਪਹੁੰਚਾ ਰਹੀ ਹੈ। ਪ੍ਰਧਾਨ ਮੰਤਰੀ ਨੇ ਇਹ ਵੀ ਦੱਸਿਆ ਕਿ ਦੇਸ਼ ਭਰ ਦੇ ਲੱਖਾਂ ਬੱਚੇ ਅਟਲ ਟਿੰਕਰਿੰਗ ਲੈਬਜ਼ ਰਾਹੀਂ ਨਵੀਨਤਾ ਅਤੇ ਖੋਜ ਵਿੱਚ ਲੱਗੇ ਹੋਏ ਹਨ ਅਤੇ ਸਕੂਲ ਪੱਧਰ 'ਤੇ ਵੀ ਵਿਦਿਆਰਥੀਆਂ ਨੂੰ ਰੋਬੋਟਿਕਸ, ਏਆਈ, ਟਿਕਾਊ ਵਿਕਾਸ ਅਤੇ ਡਿਜ਼ਾਈਨ ਸੋਚ ਨਾਲ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਇਨ੍ਹਾਂ ਯਤਨਾਂ ਦੇ ਨਾਲ-ਨਾਲ ਰਾਸ਼ਟਰੀ ਸਿੱਖਿਆ ਨੀਤੀ ਨੇ ਮਾਤ ਭਾਸ਼ਾ ਵਿੱਚ ਪੜ੍ਹਾਈ ਕਰਨ ਦਾ ਵਿਕਲਪ ਵੀ ਪ੍ਰਦਾਨ ਕੀਤਾ ਹੈ। ਇਸ ਨਾਲ ਸਿੱਖਣਾ ਆਸਾਨ ਹੋ ਗਿਆ ਹੈ ਅਤੇ ਬੱਚਿਆਂ ਨੂੰ ਵਿਸ਼ਿਆਂ ਨੂੰ ਬਿਹਤਰ ਢੰਗ ਨਾਲ ਸਮਝਣ ਵਿੱਚ ਮਦਦ ਮਿਲੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਬਹਾਦਰ ਸਾਹਿਬਜ਼ਾਦਿਆਂ ਨੇ ਇਹ ਨਹੀਂ ਦੇਖਿਆ ਕਿ ਰਸਤਾ ਕਿੰਨਾ ਔਖਾ ਸੀ, ਸਗੋਂ ਇਹ ਦੇਖਿਆ ਕਿ ਇਹ ਸਹੀ ਸੀ ਜਾਂ ਨਹੀਂ ਅਤੇ ਪ੍ਰਧਾਨ ਮੰਤਰੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਅੱਜ ਵੀ ਉਸੇ ਭਾਵਨਾ ਦੀ ਜ਼ਰੂਰਤ ਹੈ। ਉਨ੍ਹਾਂ ਨੇ ਦੇਸ਼ ਦੇ ਨੌਜਵਾਨਾਂ ਨੂੰ ਵੱਡੇ ਸੁਪਨੇ ਦੇਖਣ, ਸਖ਼ਤ ਮਿਹਨਤ ਕਰਨ ਅਤੇ ਕਦੇ ਵੀ ਆਤਮ-ਵਿਸ਼ਵਾਸ ਨਾ ਗੁਆਉਣ ਦੀ ਉਮੀਦ ਪ੍ਰਗਟ ਕੀਤੀ। ਸ਼੍ਰੀ ਮੋਦੀ ਨੇ ਜ਼ਿਕਰ ਕੀਤਾ ਕਿ ਦੇਸ਼ ਦਾ ਭਵਿੱਖ ਬੱਚਿਆਂ ਅਤੇ ਨੌਜਵਾਨਾਂ ਦੇ ਭਵਿੱਖ ਵਿੱਚ ਚਮਕੇਗਾ। ਬੱਚਿਆਂ ਅਤੇ ਨੌਜਵਾਨਾਂ ਦੀ ਹਿੰਮਤ, ਪ੍ਰਤਿਭਾ ਅਤੇ ਸਮਰਪਣ ਦੇਸ਼ ਦੀ ਤਰੱਕੀ ਦਾ ਮਾਰਗ-ਦਰਸ਼ਨ ਕਰੇਗਾ। ਪ੍ਰਧਾਨ ਮੰਤਰੀ ਨੇ ਇਹ ਕਹਿੰਦੇ ਹੋਏ ਆਪਣੇ ਸੰਬੋਧਨ ਦੀ ਸਮਾਪਤੀ ਕੀਤੀ ਕਿ ਇਸੇ ਵਿਸ਼ਵਾਸ, ਜ਼ਿੰਮੇਵਾਰੀ ਅਤੇ ਨਿਰੰਤਰ ਗਤੀ ਨਾਲ, ਭਾਰਤ ਆਪਣੇ ਭਵਿੱਖ ਵੱਲ ਵਧਦਾ ਰਹੇਗਾ। ਉਨ੍ਹਾਂ ਨੇ ਇੱਕ ਵਾਰ ਫਿਰ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਸਾਰੇ ਪੁਰਸਕਾਰ ਜੇਤੂ ਨੌਜਵਾਨਾਂ ਨੂੰ ਵਧਾਈ ਦਿੰਦੇ ਹੋਏ ਸਾਰਿਆਂ ਦਾ ਦਿਲੋਂ ਧੰਨਵਾਦ ਕੀਤਾ।

 

ਇਸ ਸਮਾਗਮ ਵਿੱਚ ਹੋਰ ਪਤਵੰਤਿਆਂ ਦੇ ਨਾਲ-ਨਾਲ ਕੇਂਦਰੀ ਮੰਤਰੀ ਸ਼੍ਰੀਮਤੀ ਅੰਨਪੂਰਣਾ ਦੇਵੀ, ਸ਼੍ਰੀਮਤੀ ਸਾਵਿਤਰੀ ਠਾਕੁਰ, ਸ਼੍ਰੀ ਰਵਨੀਤ ਸਿੰਘ ਅਤੇ ਸ਼੍ਰੀ ਹਰਸ਼ ਮਲਹੋਤਰਾ ਵੀ ਮੌਜੂਦ ਸਨ।

 

ਪਿਛੋਕੜ

ਵੀਰ ਬਾਲ ਦਿਵਸ ਦੇ ਮੌਕੇ ’ਤੇ ਭਾਰਤ ਸਰਕਾਰ ਦੇਸ਼ ਭਰ ਵਿੱਚ ਕਈ ਸਮਾਗਮਾਂ ਦਾ ਆਯੋਜਨ ਕਰ ਰਹੀ ਹੈ। ਇਸ ਦਾ ਉਦੇਸ਼ ਨਾਗਰਿਕਾਂ ਨੂੰ ਸਾਹਿਬਜ਼ਾਦਿਆਂ ਦੀ ਵਿਲੱਖਣ ਹਿੰਮਤ ਅਤੇ ਸਰਬ-ਉੱਚ ਕੁਰਬਾਨੀ ਬਾਰੇ ਜਾਣਕਾਰੀ ਦੇਣਾ ਅਤੇ ਸਿੱਖਿਅਤ ਕਰਨ ਦੇ ਨਾਲ-ਨਾਲ ਭਾਰਤੀ ਇਤਿਹਾਸ ਦੇ ਨੌਜਵਾਨ ਨਾਇਕਾਂ ਦੀ ਅਦੁੱਤੀ ਹਿੰਮਤ, ਕੁਰਬਾਨੀ ਅਤੇ ਬਹਾਦਰੀ ਦਾ ਸਨਮਾਨ ਕਰਨਾ ਅਤੇ ਉਨ੍ਹਾਂ ਨੂੰ ਯਾਦ ਕਰਨਾ ਹੈ। ਇਨ੍ਹਾਂ ਗਤੀਵਿਧੀਆਂ ਵਿੱਚ ਨਾਇਕਾਂ ਬਾਰੇ ਕਹਾਣੀ ਸੁਣਾਉਣਾ, ਕਵਿਤਾ ਪਾਠ, ਪੋਸਟਰ ਬਣਾਉਣਾ ਅਤੇ ਲੇਖ ਲਿਖਣ ਦੇ ਮੁਕਾਬਲੇ ਸ਼ਾਮਲ ਹਨ। ਇਹ ਸਮਾਗਮ ਸਕੂਲਾਂ, ਬਾਲ ਸੰਭਾਲ ਅਦਾਰਿਆਂ, ਆਂਗਣਵਾੜੀ ਕੇਂਦਰਾਂ ਅਤੇ ਹੋਰ ਵਿੱਦਿਅਕ ਅਦਾਰਿਆਂ ਵਿੱਚ ਅਤੇ ਮਾਈਗੌਵ ਅਤੇ ਮਾਈ ਭਾਰਤ ਪੋਰਟਲ ’ਤੇ ਔਨਲਾਈਨ ਕਰਵਾਏ ਜਾਣਗੇ।

9 ਜਨਵਰੀ, 2022 ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨੇ 26 ਦਸੰਬਰ ਦਾ ਦਿਨ 'ਵੀਰ ਬਾਲ ਦਿਵਸ' ਵਜੋਂ ਮਨਾਏ ਜਾਣ ਦਾ ਐਲਾਨ ਕੀਤਾ ਸੀ ਜੋ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਪੁੱਤਰਾਂ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਦੀ ਸ਼ਹਾਦਤ ਦੀ ਯਾਦ ਵਿੱਚ ਮਨਾਇਆ ਜਾਵੇਗਾ, ਜਿਨ੍ਹਾਂ ਦੀ ਲਾਸਾਨੀ ਕੁਰਬਾਨੀ ਪੀੜ੍ਹੀਆਂ ਨੂੰ ਪ੍ਰੇਰਿਤ ਕਰ ਰਹੀ ਹੈ।

ਸਮਾਗਮ ਦੇ ਦੌਰਾਨ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ (ਪੀ.ਐੱਮ.ਆਰ.ਬੀ.ਪੀ.) ਜੇਤੂ ਵੀ ਮੌਜੂਦ ਸਨ।

 

ਪ੍ਰਧਾਨ ਮੰਤਰੀ ਦਾ ਭਾਸ਼ਣ ਪੜ੍ਹਨ ਲਈ ਇੱਥੇ ਕਲਿੱਕ ਕਰੋ

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
In a first, NCERT adds Emergency to Class 9 textbooks; chapter details rights suspension and press censorship

Media Coverage

In a first, NCERT adds Emergency to Class 9 textbooks; chapter details rights suspension and press censorship
NM on the go

Nm on the go

Always be the first to hear from the PM. Get the App Now!
...
Her Majesty Queen Máxima of the Netherlands meets the Prime Minister
June 25, 2026

Her Majesty Queen Máxima of the Netherlands, who is also the UN Secretary General's Special Advocate for Financial Health met with the Prime Minister Shri Narendra Modi, today. “We discussed how India’s Digital Public Infrastructure led revolution is making financial services more accessible and affordable”, Shri Modi remarked. Shri Modi reiterated India’s commitments to sharing its experience with partner countries across the world.

The Prime Minister posted on X;

Delighted to meet Her Majesty Queen Máxima of the Netherlands, who is also the UN Secretary General's Special Advocate for Financial Health and a long-standing global voice for financial inclusion.

We discussed how India’s Digital Public Infrastructure led revolution is making financial services more accessible and affordable, while enhancing ‘Ease of Living’ and empowering people at scale.

India remains committed to sharing its experience with partner countries across the world.

@UNSGSA