ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਰਤਨ ਮਹਾਮਨਾ ਪੰਡਿਤ ਮਦਨ ਮੋਹਨ ਮਾਲਵੀਆ ਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਸਾਰਾ ਜੀਵਨ ਮਾਤ-ਭੂਮੀ ਦੀ ਸੇਵਾ ਲਈ ਸਮਰਪਿਤ ਰਹੇ। ਸ਼੍ਰੀ ਮੋਦੀ ਨੇ ਕਿਹਾ, "ਉਨ੍ਹਾਂ ਨੇ ਗ਼ੁਲਾਮੀ ਦੀਆਂ ਜ਼ੰਜੀਰਾਂ ਨੂੰ ਤੋੜਨ ਲਈ ਸਮਾਜ ਸੁਧਾਰ ਦੇ ਨਾਲ-ਨਾਲ ਰਾਸ਼ਟਰੀ ਚੇਤਨਾ ਜਗਾਉਣ ਵਿੱਚ ਮੁੱਖ ਭੂਮਿਕਾ ਨਿਭਾਈ। ਦੇਸ਼ ਵਿੱਚ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਨੂੰ ਕਦੇ ਵਿਸਾਰਿਆ ਨਹੀਂ ਜਾ ਸਕਦਾ।"
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:
ਮਾਤ-ਭੂਮੀ ਦੀ ਸੇਵਾ ਵਿੱਚ ਜੀਵਨ ਭਰ ਸਮਰਪਿਤ ਰਹੇ ਭਾਰਤ ਰਤਨ ਮਹਾਮਨਾ ਪੰਡਿਤ ਮਦਨ ਮੋਹਨ ਮਾਲਵੀਆ ਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸਤਿਕਾਰ ਸਹਿਤ ਸ਼ਰਧਾਂਜਲੀ। ਉਨ੍ਹਾਂ ਨੇ ਗ਼ੁਲਾਮੀ ਦੀਆਂ ਜ਼ੰਜੀਰਾਂ ਨੂੰ ਤੋੜਨ ਲਈ ਸਮਾਜ ਸੁਧਾਰ ਦੇ ਨਾਲ-ਨਾਲ ਰਾਸ਼ਟਰੀ ਚੇਤਨਾ ਜਗਾਉਣ ਵਿੱਚ ਮੁੱਖ ਭੂਮਿਕਾ ਨਿਭਾਈ। ਦੇਸ਼ ਵਿੱਚ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਨੂੰ ਕਦੇ ਵਿਸਾਰਿਆ ਨਹੀਂ ਜਾ ਸਕਦਾ।"
मातृभूमि की सेवा में आजीवन समर्पित रहे भारत रत्न महामना पंडित मदन मोहन मालवीय जी को उनकी जयंती पर आदरपूर्ण श्रद्धांजलि। उन्होंने गुलामी की जंजीरों को तोड़ने के लिए समाज सुधार के साथ राष्ट्रीय चेतना को जागृत करने में महत्वपूर्ण भूमिका निभाई। देश के शिक्षा जगत में उनका अतुलनीय… pic.twitter.com/BLtZBj7lOh
— Narendra Modi (@narendramodi) December 25, 2025


