ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਰਾਸ਼ਟਰਪਤੀ ਡਾ. ਏਪੀਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਡਾ. ਏਪੀਜੇ ਅਬਦੁਲ ਕਲਾਮ ਨੂੰ ਇੱਕ ਪ੍ਰੇਰਨਾਦਾਇਕ ਦੂਰਦਰਸ਼ੀ, ਇੱਕ ਉੱਤਮ ਵਿਗਿਆਨੀ, ਇੱਕ ਮਾਰਗਦਰਸ਼ਕ ਅਤੇ ਇੱਕ ਮਹਾਨ ਦੇਸ਼ ਭਗਤ ਵਜੋਂ ਯਾਦ ਕੀਤਾ ਜਾਂਦਾ ਹੈ।
ਪ੍ਰਧਾਨ ਮੰਤਰੀ ਨੇ ਐਕਸ 'ਤੇ ਪੋਸਟ ਵਿੱਚ ਕਿਹਾ:
ਸਾਡੇ ਪਿਆਰੇ ਸਾਬਕਾ ਰਾਸ਼ਟਰਪਤੀ, ਡਾ. ਏਪੀਜੇ ਅਬਦੁਲ ਕਲਾਮ ਨੂੰ ਸ਼ਰਧਾਂਜਲੀ। ਉਨ੍ਹਾਂ ਨੂੰ ਇੱਕ ਪ੍ਰੇਰਨਾਦਾਇਕ ਦੂਰਦਰਸ਼ੀ, ਉੱਤਮ ਵਿਗਿਆਨੀ, ਸਲਾਹਕਾਰ ਅਤੇ ਇੱਕ ਮਹਾਨ ਦੇਸ਼ ਭਗਤ ਵਜੋਂ ਯਾਦ ਕੀਤਾ ਜਾਂਦਾ ਹੈ। ਸਾਡੇ ਰਾਸ਼ਟਰ ਪ੍ਰਤੀ ਉਨ੍ਹਾਂ ਦਾ ਸਮਰਪਣ ਮਿਸਾਲੀ ਸੀ। ਉਨ੍ਹਾਂ ਦੇ ਵਿਚਾਰ ਭਾਰਤ ਦੇ ਨੌਜਵਾਨਾਂ ਨੂੰ ਇੱਕ ਵਿਕਸਿਤ ਅਤੇ ਮਜ਼ਬੂਤ ਭਾਰਤ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਦੇ ਹਨ।"
On his death anniversary, paying homage to our beloved former President, Dr. APJ Abdul Kalam. He is remembered as an inspiring visionary, outstanding scientist, mentor and a great patriot. His dedication to our nation was exemplary. His thoughts motivate the youth of India to…
— Narendra Modi (@narendramodi) July 27, 2025


