ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ’ਤੇ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਮਾਂ ਭਾਰਤੀ ਨੂੰ ਗ਼ੁਲਾਮੀ ਦੀਆਂ ਜ਼ੰਜੀਰਾਂ ਤੋਂ ਅਜ਼ਾਦ ਕਰਨ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ। ਸ਼੍ਰੀ ਮੋਦੀ ਨੇ ਕਿਹਾ, " ਬਲੀਦਾਨ ਨਾਲ ਭਰੀ ਉਨ੍ਹਾਂ ਦੀ ਜ਼ਿੰਦਗੀ ਦੇਸ਼ ਦੀ ਹਰ ਪੀੜ੍ਹੀ ਲਈ ਪ੍ਰੇਰਨਾ ਸਰੋਤ ਬਣੀ ਰਹੇਗੀ।"
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:
"ਮਾਤ-ਭੂਮੀ ਦੇ ਅਮਰ ਸਪੁੱਤਰ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ’ਤੇ ਸਤਿਕਾਰ ਸਹਿਤ ਸ਼ਰਧਾਂਜਲੀ। ਉਨ੍ਹਾਂ ਨੇ ਭਾਰਤ ਮਾਤਾ ਨੂੰ ਗ਼ੁਲਾਮੀ ਦੀਆਂ ਜ਼ੰਜੀਰਾਂ ਤੋਂ ਅਜ਼ਾਦ ਕਰਵਾਉਣ ਲਈ ਆਪਣਾ ਸਭ ਕੁਝ ਵਾਰ ਦਿੱਤਾ। ਉਨ੍ਹਾਂ ਦੀ ਬਲੀਦਾਨ ਭਰੀ ਜ਼ਿੰਦਗੀ ਦੇਸ਼ ਦੀ ਹਰ ਪੀੜ੍ਹੀ ਲਈ ਪ੍ਰੇਰਨਾ ਸਰੋਤ ਬਣੀ ਰਹੇਗੀ।"
मातृभूमि की अमर संतान पंजाब केसरी लाला लाजपत राय को उनकी जयंती पर आदरपूर्ण श्रद्धांजलि। मां भारती को गुलामी की बेड़ियों से मुक्त कराने के लिए उन्होंने अपना सर्वस्व अर्पित कर दिया। उनका बलिदानी जीवन देश की हर पीढ़ी के लिए प्रेरणास्रोत बना रहेगा। pic.twitter.com/QGua6VZB1t
— Narendra Modi (@narendramodi) January 28, 2026


