ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੁਤੰਤਰਤਾ ਸੰਗ੍ਰਾਮ ਦੇ ਮਹਾਨ ਨਾਇਕ, ਭਗਵਾਨ ਬਿਰਸਾ ਮੁੰਡਾ ਨੂੰ ਉਨ੍ਹਾਂ ਦੇ ਸ਼ਹੀਦ ਦਿਵਸ ਦੇ ਅਵਸਰ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਭਗਵਾਨ ਬਿਰਸਾ ਮੁੰਡਾ ਨੇ ਆਪਣਾ ਜੀਵਨ ਆਦਿਵਾਸੀ ਭਾਈ-ਭੈਣਾਂ ਦੇ ਕਲਿਆਣ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਦੇ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਭਗਵਾਨ ਬਿਰਸਾ ਮੁੰਡਾ ਦਾ ਤਿਆਗ ਅਤੇ ਸਮਰਪਣ ਦੇਸ਼ ਦੇ ਲੋਕਾਂ ਨੂੰ ਪ੍ਰੇਰਿਤ ਕਰਦਾ ਰਹੇਗਾ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
"ਸੁਤੰਤਰਤਾ ਸੰਗ੍ਰਾਮ ਦੇ ਮਹਾਨਾਇਕ ਭਗਵਾਨ ਬਿਰਸਾ ਮੁੰਡਾ ਜੀ ਨੂੰ ਉਨ੍ਹਾਂ ਦੇ ਬਲੀਦਾਨ ਦਿਵਸ ‘ਤੇ ਆਦਰਪੂਰਨ ਸ਼ਰਧਾਂਜਲੀ। ਆਦਿਵਾਸੀ ਭਾਈ-ਭੈਣਾਂ ਦੇ ਕਲਿਆਣ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਦੇ ਲਈ ਉਨ੍ਹਾਂ ਨੇ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਉਨ੍ਹਾਂ ਦਾ ਤਿਆਗ ਅਤੇ ਸਮਰਪਣ ਦੇਸ਼ਵਾਸੀਆਂ ਨੂੰ ਸਦਾ ਪ੍ਰੇਰਿਤ ਕਰਦਾ ਰਹੇਗਾ।"
स्वतंत्रता संग्राम के महानायक भगवान बिरसा मुंडा जी को उनके बलिदान दिवस पर आदरपूर्ण श्रद्धांजलि। आदिवासी भाई-बहनों के कल्याण और उनके अधिकारों की रक्षा के लिए उन्होंने अपना जीवन समर्पित कर दिया। उनका त्याग और समर्पण देशवासियों को सदैव प्रेरित करता रहेगा। pic.twitter.com/IU2wiFhhqO
— Narendra Modi (@narendramodi) June 9, 2025





