ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕਰਦੇ ਹੋਏ, ਲੋਕਤੰਤਰ, ਸੰਵਿਧਾਨ ਅਤੇ ਨਾਗਰਿਕਾਂ ਦੇ ਅਧਿਕਾਰਾਂ ਦੀ ਰਾਖੀ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐਮਰਜੈਂਸੀ ਦੌਰਾਨ ਲੋਕਤੰਤਰੀ ਕਦਰਾਂ-ਕੀਮਤਾਂ ਦੀ ਦ੍ਰਿੜ੍ਹਤਾ ਨਾਲ ਰਾਖੀ ਕਰਨ ਵਾਲੇ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਇਸ ਨੂੰ ਭਾਰਤ ਦੇ ਇਤਿਹਾਸ ਦੇ ਸਭ ਤੋਂ ਕਾਲੇ ਅਧਿਆਵਾਂ ਵਿੱਚੋਂ ਇੱਕ ਦੱਸਿਆ। ਉਨ੍ਹਾਂ ਕਿਹਾ ਕਿ ਇਹ ਐਮਰਜੈਂਸੀ ਦੌਰਾਨ ਅਣਗਿਣਤ ਨਾਗਰਿਕਾਂ ਦੀ ਅਸਾਧਾਰਨ ਹਿੰਮਤ ਅਤੇ ਦ੍ਰਿੜ੍ਹਤਾ ਦਾ ਪਤਾ ਲੱਗਿਆ, ਜਿਨ੍ਹਾਂ ਨੇ ਚੁੱਪ ਰਹਿਣ ਤੋਂ ਇਨਕਾਰ ਕਰਕੇ ਸੰਵਿਧਾਨ ਵਿੱਚ ਦਰਜ ਆਦਰਸ਼ਾਂ ਨੂੰ ਬਰਕਰਾਰ ਰੱਖਿਆ।

ਪ੍ਰਧਾਨ ਮੰਤਰੀ ਨੇ ਸੰਵਿਧਾਨਕ ਕਦਰਾਂ-ਕੀਮਤਾਂ ਪ੍ਰਤੀ ਦੇਸ਼ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ “ਸੰਵਿਧਾਨ 140 ਕਰੋੜ ਭਾਰਤੀਆਂ ਦੀਆਂ ਇੱਛਾਵਾਂ, ਅਧਿਕਾਰਾਂ ਅਤੇ ਕਰਤੱਵਾਂ ਨੂੰ ਦਰਸਾਉਂਦਾ ਹੈ। ਆਪਣੀ ਭਾਵਨਾ ਤੋਂ ਪ੍ਰੇਰਿਤ ਹੋ ਕੇ, ਭਾਰਤ ਆਪਣੀਆਂ ਲੋਕਤੰਤਰੀ ਨੀਂਹਾਂ ਨੂੰ ਮਜ਼ਬੂਤ ​​ਕਰਨਾ ਜਾਰੀ ਰੱਖੇਗਾ ਅਤੇ ਨਿਆਂ, ਆਜ਼ਾਦੀ, ਸਮਾਨਤਾ ਅਤੇ ਭਾਈਚਾਰੇ ਦੇ ਆਦਰਸ਼ਾਂ ਪ੍ਰਤੀ ਵਚਨਬੱਧ ਰਹੇਗਾ।”

ਸ਼੍ਰੀ ਮੋਦੀ ਨੇ ਲੋਕਤੰਤਰ, ਸੰਵਿਧਾਨ ਅਤੇ ਨਾਗਰਿਕਾਂ ਦੇ ਅਧਿਕਾਰਾਂ ਦੀ ਰਾਖੀ ਪ੍ਰਤੀ ਆਪਣੀ ਵਚਨਬੱਧਤਾ ਨੂੰ ਪ੍ਰਗਟ ਕਰਦੇ ਹੋਏ ਇੱਕ ਸੰਸਕ੍ਰਿਤ ਸੁਭਾਸ਼ਤਮ ਵੀ ਸਾਂਝਾ ਕੀਤਾ;

"स्वातन्त्र्यात् सुखमाप्नोति स्वातन्त्र्याल्लभते परम्।

 स्वातन्त्र्यान्निर्वृत्तिं गच्छेत् स्वातन्त्र्यात् परमं पदम् ।।"

ਸ਼੍ਰੀ ਮੋਦੀ ਨੇ ਐੱਕਸ ’ਤੇ ਪੋਸਟ ਕੀਤਾ:

ਅੱਜ, ਅਸੀਂ ਉਨ੍ਹਾਂ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹਾਂ, ਜਿਨ੍ਹਾਂ ਨੇ ਭਾਰਤ ਦੇ ਇਤਿਹਾਸ ਦੇ ਸਭ ਤੋਂ ਕਾਲੇ ਅਧਿਆਵਾਂ ਵਿੱਚੋਂ ਇੱਕ ਐਮਰਜੈਂਸੀ ਦੌਰਾਨ ਲੋਕਤੰਤਰੀ ਕਦਰਾਂ-ਕੀਮਤਾਂ ਦੀ ਦ੍ਰਿੜ੍ਹਤਾ ਨਾਲ ਰਾਖੀ ਕੀਤੀ।

ਐਮਰਜੈਂਸੀ ਸਾਡੇ ਸੰਵਿਧਾਨ ’ਤੇ ਸਿੱਧਾ ਹਮਲਾ ਸੀ। ਇਸ ਦੌਰਾਨ ਨਾਗਰਿਕ ਆਜ਼ਾਦੀਆਂ ਨੂੰ ਮੁਅੱਤਲ ਕੀਤਾ ਗਿਆ, ਪ੍ਰਗਟਾਵੇ ਦੀ ਆਜ਼ਾਦੀ ’ਤੇ ਪਾਬੰਦੀਆਂ ਲਗਾਈਆਂ ਗਈਆਂ, ਸਿਆਸੀ ਆਗੂਆਂ, ਪੱਤਰਕਾਰਾਂ, ਸਮਾਜਿਕ ਵਰਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਸਾਡੇ ਲੋਕਤੰਤਰ ਦੀ ਨੀਂਹ ਰੱਖਣ ਵਾਲੀਆਂ ਸੰਸਥਾਵਾਂ ’ਤੇ ਹਮਲਾ ਕੀਤਾ ਗਿਆ।

ਇਸ ਦੇ ਨਾਲ ਹੀ, ਇਸ ਨੇ ਉਨ੍ਹਾਂ ਅਣਗਿਣਤ ਨਾਗਰਿਕਾਂ ਦੀ ਅਸਾਧਾਰਨ ਹਿੰਮਤ ਨੂੰ ਵੀ ਉਜਾਗਰ ਕੀਤਾ, ਜਿਨ੍ਹਾਂ ਨੇ ਚੁੱਪ ਰਹਿਣ ਤੋਂ ਇਨਕਾਰ ਕਰ ਦਿੱਤਾ ਅਤੇ ਸਾਡੇ ਸੰਵਿਧਾਨ ਵਿੱਚ ਦਰਜ ਆਦਰਸ਼ਾਂ ਨੂੰ ਬਰਕਰਾਰ ਰੱਖਿਆ।

ਸਾਡੇ ਸਾਰਿਆਂ ਲਈ, ਸਾਡਾ ਸੰਵਿਧਾਨ 140 ਕਰੋੜ ਭਾਰਤੀਆਂ ਦੀਆਂ ਇੱਛਾਵਾਂ, ਅਧਿਕਾਰਾਂ ਅਤੇ ਕਰਤੱਵਾਂ ਦਾ ਪ੍ਰਤੀਕ ਹੈ। ਅਸੀਂ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਲਈ ਆਪਣੀ ਸਮੂਹਿਕ ਵਚਨਬੱਧਤਾ ਪ੍ਰਗਟ ਕਰਦੇ ਹਾਂ। ਆਪਣੇ ਸੰਵਿਧਾਨ ਦੀ ਭਾਵਨਾ ਤੋਂ ਪ੍ਰੇਰਿਤ ਹੋ ਕੇ, ਅਸੀਂ ਇੱਕ ਅਜਿਹੇ ਭਾਰਤ ਦਾ ਨਿਰਮਾਣ ਕਰਾਂਗੇ ਜੋ ਨਿਆਂ, ਆਜ਼ਾਦੀ, ਸਮਾਨਤਾ ਅਤੇ ਭਾਈਚਾਰੇ ਪ੍ਰਤੀ ਸਦਾ ਵਚਨਬੱਧ ਰਹੇ।

#SamvidhanHatyaDiwas

 

ਅੱਜ ਸੰਵਿਧਾਨ ਹੱਤਿਆ ਦਿਵਸ ਸਾਨੂੰ ਉਸ ਕਾਲੇ ਦੌਰ ਦੀ ਯਾਦ ਦਿਵਾਉਂਦਾ ਹੈ, ਜਦੋਂ ਭਾਰਤੀ ਲੋਕਤੰਤਰ ਨੂੰ ਬੇਰਹਿਮੀ ਨਾਲ ਕੁਚਲਿਆ ਗਿਆ ਸੀ। ਇਹ ਸਾਨੂੰ ਲੋਕਤੰਤਰ, ਸੰਵਿਧਾਨ ਅਤੇ ਨਾਗਰਿਕ ਅਧਿਕਾਰਾਂ ਦੀ ਰਾਖੀ ਲਈ ਹਮੇਸ਼ਾ ਵਚਨਬੱਧ ਰਹਿਣ ਲਈ ਪ੍ਰੇਰਿਤ ਕਰਦਾ ਹੈ। ਅਸੀਂ ਐਮਰਜੈਂਸੀ ਦਾ ਵਿਰੋਧ ਕਰਨ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਦਿੰਦੇ ਹਾਂ।

 “स्वातन्त्र्यात् सुखमाप्नोति स्वातन्त्र्याल्लभते परम्। 

स्वातन्त्र्यान्निर्वृत्तिं गच्छेत् स्वातन्त्र्यात् परमं पदम् ।।”

#SamvidhanHatyaDiwas

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Vikas Bhi, Virasat Bhi: How JATAN, AI and Digital Archives are revolutionising India’s cultural heritage preservation

Media Coverage

Vikas Bhi, Virasat Bhi: How JATAN, AI and Digital Archives are revolutionising India’s cultural heritage preservation
NM on the go

Nm on the go

Always be the first to hear from the PM. Get the App Now!
...
Prime Minister pays homage to brave participants of the Quit India Movement
August 09, 2026

Prime Minister Shri Narendra Modi has remembered all those who participated in the historic Quit India Movement and paid tribute to their courage and determination in India’s freedom struggle. Shri Modi said that inspired by the leadership of Mahatma Gandhi, the clarion call of the Quit India Movement infused new energy into the freedom struggle and reflected the unwavering resolve of the people of India to break free from colonial rule.

The Prime Minister posted on X:

Remembering all those who participated in the historic Quit India Movement. Their courage will always remain an inspiration for every Indian. Inspired by the leadership of Mahatma Gandhi Ji, the clarion call of Quit India infused new energy into our freedom struggle and reflected the unwavering determination of our people to break free from colonial rule.