ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਨ ਸਮਾਜਵਾਦੀ ਨੇਤਾ ਅਤੇ ਚਿੰਤਕ ਡਾ. ਰਾਮ ਮਨੋਹਰ ਲੋਹੀਆ ਦੀ ਜਯੰਤੀ ਮੌਕੇ ’ਤੇ ਉਨ੍ਹਾਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ।
ਡਾ. ਲੋਹੀਆ ਨੂੰ ਇੱਕ ਬਹੁਪੱਖੀ ਸ਼ਖ਼ਸੀਅਤ ਵਜੋਂ ਵਰਣਨ ਕਰਦੇ ਹੋਏ ਸ਼੍ਰੀ ਮੋਦੀ ਨੇ ਬਸਤੀਵਾਦੀ ਸ਼ਾਸਨ ਦੇ ਵਿਰੁੱਧ ਜਨਤਾ ਨੂੰ ਲਾਮਬੰਦ ਕਰਨ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਅਤੇ ਸਾਲ 1947 ਤੋਂ ਬਾਅਦ ਭਾਰਤ ਦੀ ਤਰੱਕੀ ਵਿੱਚ ਉਨ੍ਹਾਂ ਦੇ ਯੋਗਦਾਨ ’ਤੇ ਚਾਨਣਾ ਪਾਇਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਡਾ. ਲੋਹੀਆ ਇੱਕ ਅਸਧਾਰਨ ਚਿੰਤਕ ਅਤੇ ਦੇਸ਼ ਵਿੱਚ ਸਮਾਜਿਕ ਨਿਆਂ ਦੀਆਂ ਸਭ ਤੋਂ ਪ੍ਰਮੁੱਖ ਆਵਾਜ਼ਾਂ ਵਿੱਚੋਂ ਇੱਕ ਸਨ। ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਇਹ ਵੀ ਕਿਹਾ ਕਿ ਗ਼ਰੀਬਾਂ ਅਤੇ ਵਾਂਝੇ ਲੋਕਾਂ ਨੂੰ ਸਸ਼ਕਤ ਬਣਾਉਣ ਪ੍ਰਤੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਅੱਜ ਵੀ ਕਈ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਹੈ ਅਤੇ ਲਿੰਗ ਸਮਾਨਤਾ ਅਤੇ ਭਾਗੀਦਾਰੀ ਸ਼ਾਸਨ ਬਾਰੇ ਉਨ੍ਹਾਂ ਦੇ ਵਿਚਾਰ ਅੱਜ ਵੀ ਓਨੇ ਹੀ ਪ੍ਰਸੰਗਿਕ ਹਨ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ:
“ਡਾ. ਰਾਮ ਮਨੋਹਰ ਲੋਹੀਆ ਜੀ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ। ਉਹ ਇੱਕ ਬਹੁਪੱਖੀ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਬਸਤੀਵਾਦੀ ਸ਼ਾਸਨ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਇਸ ਤੋਂ ਬਾਅਦ ਸਾਲ 1947 ਤੋਂ ਪਿੱਛੋਂ ਭਾਰਤ ਦੀ ਤਰੱਕੀ ਵਿੱਚ ਯੋਗਦਾਨ ਪਾਇਆ। ਉਹ ਇੱਕ ਉੱਘੇ ਚਿੰਤਕ ਅਤੇ ਸਮਾਜਿਕ ਨਿਆਂ ਦੀਆਂ ਪ੍ਰਮੁੱਖ ਆਵਾਜ਼ਾਂ ਵਿੱਚੋਂ ਇੱਕ ਸਨ। ਗ਼ਰੀਬਾਂ ਅਤੇ ਵਾਂਝੇ ਲੋਕਾਂ ਨੂੰ ਸਸ਼ਕਤ ਬਣਾਉਣ ਦੇ ਉਦੇਸ਼ ਪ੍ਰਤੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਅੱਜ ਵੀ ਕਈ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਹੈ। ਲਿੰਗ ਸਮਾਨਤਾ ਅਤੇ ਭਾਗੀਦਾਰੀ ਸ਼ਾਸਨ ਬਾਰੇ ਉਨ੍ਹਾਂ ਦੇ ਵਿਚਾਰ ਵੀ ਬਰਾਬਰ ਰੂਪ ਵਿੱਚ ਓਨੇ ਹੀ ਸ਼ਲਾਘਾਯੋਗ ਹਨ।”
Tributes to Dr. Ram Manohar Lohia Ji on his birth anniversary. He was a multifaceted personality who played a pivotal role in mobilising people against colonial rule and subsequently contributing to the progress of India after 1947. He was an outstanding thinker and one of the…
— Narendra Modi (@narendramodi) March 23, 2026


