ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ ਜਯੰਤੀ ਦੇ ਅਵਸਰ ‘ਤੇ ਉਨ੍ਹਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਅਰਪਿਤ ਕੀਤੀ।
ਡਾ. ਮੁਖਰਜੀ ਦੇ ਅਪ੍ਰਤਿਮ ਯੋਗਦਾਨ ਨੂੰ ਯਾਦ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਦੇਸ਼ ਦੇ ਸਨਮਾਨ, ਗਰਿਮਾ ਅਤੇ ਗੌਰਵ ਦੀ ਰੱਖਿਆ ਦੇ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਸ਼੍ਰੀ ਮੋਦੀ ਨੇ ਇਹ ਭੀ ਕਿਹਾ ਕਿ ਵਿਕਸਿਤ ਅਤੇ ਆਤਮਨਿਰਭਰ ਭਾਰਤ ਦੇ ਨਿਰਮਾਣ ਵਿੱਚ ਉਨ੍ਹਾਂ ਦੇ ਆਦਰਸ਼ ਅਤੇ ਸਿਧਾਂਤ ਅਮੁੱਲ ਹਨ।
ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਰਾਸ਼ਟਰ ਦੇ ਅਮਰ ਸਪੂਤ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੀ ਜਨਮ-ਜਯੰਤੀ ‘ਤੇ ਭਾਵਭਿੰਨੀ ਸ਼ਰਧਾਂਜਲੀ। ਦੇਸ਼ ਦੀ ਆਨ-ਬਾਨ ਅਤੇ ਸ਼ਾਨ ਦੀ ਰੱਖਿਆ ਦੇ ਲਈ ਉਨ੍ਹਾਂ ਨੇ ਆਪਣੇ ਪ੍ਰਾਣ ਕੁਰਬਾਨ ਕਰ ਦਿੱਤੇ। ਉਨ੍ਹਾਂ ਦੇ ਆਦਰਸ਼ ਅਤੇ ਸਿਧਾਂਤ ਵਿਕਸਿਤ ਅਤੇ ਆਤਮਨਿਰਭਰ ਭਾਰਤ ਦੇ ਨਿਰਮਾਣ ਵਿੱਚ ਬਹੁਮੁੱਲ ਹਨ।”
राष्ट्र के अमर सपूत डॉ. श्यामा प्रसाद मुखर्जी को उनकी जन्म-जयंती पर भावभीनी श्रद्धांजलि। देश की आन-बान और शान की रक्षा के लिए उन्होंने अपने प्राण न्योछावर कर दिए। उनके आदर्श और सिद्धांत विकसित और आत्मनिर्भर भारत के निर्माण में बहुमूल्य हैं। pic.twitter.com/7RzeKDh8m6
— Narendra Modi (@narendramodi) July 6, 2025


