ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਪੀਵੀ ਨਰਸਿਮਹਾ ਰਾਓ ਨੂੰ ਉਨ੍ਹਾਂ ਦੀ ਜਯੰਤੀ ਦੇ ਅਵਸਰ 'ਤੇ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਦੇਸ਼ ਦੇ ਆਰਥਿਕ ਅਤੇ ਰਾਜਨੀਤਿਕ ਪਰਿਵਰਤਨ ਦੇ ਮਹੱਤਵਪੂਰਨ ਪੜਾਅ ਦੌਰਾਨ ਭਾਰਤ ਦੇ ਵਿਕਾਸ ਦੇ ਰਾਹ ਨੂੰ ਆਕਾਰ ਦੇਣ ਵਿੱਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਯਾਦ ਕੀਤਾ।
X 'ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
“ਸ਼੍ਰੀ ਪੀ.ਵੀ. ਨਰਸਿਮਹਾ ਰਾਓ ਗਾਰੂ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕਰਦੇ ਹੋਏ। ਸਾਡੇ ਵਿਕਾਸ ਮਾਰਗ ਦੇ ਇੱਕ ਮਹੱਤਵਪੂਰਨ ਪੜਾਅ ਦੌਰਾਨ ਉਨ੍ਹਾਂ ਦੀ ਪ੍ਰਭਾਵਸ਼ਾਲੀ ਅਗਵਾਈ ਲਈ ਭਾਰਤ ਉਨ੍ਹਾਂ ਦਾ ਧੰਨਵਾਦੀ ਹੈ। ਉਨ੍ਹਾਂ ਦੀ ਬੁੱਧੀ, ਗਿਆਨ ਅਤੇ ਵਿਦਵਤਾਪੂਰਨ ਸੁਭਾਅ ਦੀ ਵੀ ਵਿਆਪਕ ਤੌਰ ‘ਤੇ ਪ੍ਰਸ਼ੰਸਾ ਕੀਤੀ ਜਾਂਦੀ ਹੈ।“
Remembering Shri PV Narasimha Rao Garu on his birth anniversary. India is grateful to him for his effective leadership during a crucial phase of our development trajectory. His intellect, wisdom and scholarly nature are also widely admired.
— Narendra Modi (@narendramodi) June 28, 2025


