ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਖੇਡ ਦਿਵਸ ਦੇ ਮੌਕੇ ‘ਤੇ ਦੇਸ਼ਵਾਸੀਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ। ਹਰ ਵਰ੍ਹੇ 29 ਅਗਸਤ ਨੂੰ ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦੇ ਸਨਮਾਨ ਵਿੱਚ ਰਾਸ਼ਟਰੀ ਖੇਡ ਦਿਵਸ ਮਨਾਇਆ ਜਾਂਦਾ ਹੈ। ਭਾਰਤ ਦੇ ਉਭਰਦੇ ਸਪੋਰਟ ਲੈਂਡਸਕੇਪ ਦਾ ਜ਼ਿਕਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਖੇਡ ਅਤੇ ਫਿਟਨੈੱਸ ਦੇ ਸੱਭਿਆਚਾਰ ਨੂੰ ਹੁਲਾਰਾ ਦੇਣ, ਐਥਲੀਟਾਂ ਲਈ ਸੰਸਥਾਗਤ ਸਮਰਥਨ ਨੂੰ ਮਜ਼ਬੂਤ ਬਣਾਉਣ ਅਤੇ ਦੇਸ਼ ਭਰ ਵਿੱਚ ਆਧੁਨਿਕ ਟ੍ਰੇਨਿੰਗ ਅਤੇ ਮੁਕਾਬਲੇ ਦੇ ਸਥਾਨਾਂ ਤੱਕ ਪਹੁੰਚ ਵਧਾਉਣ ਲਈ ਸਰਕਾਰ ਦੀ ਪ੍ਰਤੀਬੱਧਤਾ ਦੁਹਰਾਈ।

ਅੱਜ ਐਕਸ  ‘ਤੇ ਪੋਸਟ ਕੀਤੇ ਗਏ ਇੱਕ ਸੰਦੇਸ਼ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:

“ਰਾਸ਼ਟਰੀ ਖੇਡ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ! ਇਸ ਵਿਸ਼ੇਸ਼ ਮੌਕੇ ‘ਤੇ ਅਸੀਂ ਮੇਜਰ ਧਿਆਨ ਚੰਦ ਜੀ ਨੂੰ ਸਰਧਾਂਜਲੀ ਭੇਟ ਕਰਦੇ ਹਾਂ, ਉਨ੍ਹਾਂ ਦੀ ਉੱਤਮਤਾ ਪੀੜ੍ਹੀਆਂ ਨੂੰ ਪ੍ਰੇਰਣਾ ਦਿੰਦੀ ਰਹੇਗੀ।

ਪਿਛਲੇ ਦਹਾਕੇ ਵਿੱਚ, ਭਾਰਤ ਦੇ ਸਪੋਰਟ ਲੈਂਡਸਕੇਪ ਵਿੱਚ ਜ਼ਿਕਰਯੋਗ ਪਰਿਵਰਤਨ ਆਇਆ ਹੈ। ਯੁਵਾ ਪ੍ਰਤਿਭਾਵਾਂ ਨੂੰ ਖੋਜਣ ਵਾਲੇ ਜ਼ਮੀਨੀ ਪੱਧਰ ਦੇ ਪ੍ਰੋਗਰਾਮਾਂ ਤੋਂ ਲੈ ਕੇ ਵਿਸ਼ਵ ਪੱਧਰੀ ਸੁਵਿਧਾਵਾਂ ਦੇ ਨਿਰਮਾਣ ਤੱਕ, ਅਸੀਂ ਆਪਣੇ ਦੇਸ਼ ਵਿੱਚ ਇੱਕ ਜੀਵੰਤ ਸਪੋਰਟ ਈਕੋਸਿਸਟਮ ਦੇ ਗਵਾਹ ਬਣ ਰਹੇ ਹਾਂ। ਸਾਡੀ ਸਰਕਾਰ ਐਥਲੀਟਾਂ ਦਾ ਸਮਰਥਨ ਕਰਨ, ਬੁਨਿਆਦੀ ਢਾਂਚੇ ਦੇ ਨਿਰਮਾਣ ਅਤੇ ਭਾਰਤ ਨੂੰ ਖੇਡ ਉੱਤਮਤਾ ਦਾ ਗਲੋਬਲ ਕੇਂਦਰ ਬਣਾਉਣ ਲਈ ਪ੍ਰਤੀਬੱਧ ਹੈ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Media Coverage

"Overwhelmed By The Warmth": PM Modi Receives Grand Welcome In Uzbekistan
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 29 ਅਗਸਤ 2026
August 29, 2026

New India, New Speed, New Stage: Missiles, Medals, Multilateralism under PM Modi