ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਖੇਡ ਦਿਵਸ ਦੇ ਮੌਕੇ ‘ਤੇ ਦੇਸ਼ਵਾਸੀਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ। ਹਰ ਵਰ੍ਹੇ 29 ਅਗਸਤ ਨੂੰ ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦੇ ਸਨਮਾਨ ਵਿੱਚ ਰਾਸ਼ਟਰੀ ਖੇਡ ਦਿਵਸ ਮਨਾਇਆ ਜਾਂਦਾ ਹੈ। ਭਾਰਤ ਦੇ ਉਭਰਦੇ ਸਪੋਰਟ ਲੈਂਡਸਕੇਪ ਦਾ ਜ਼ਿਕਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਖੇਡ ਅਤੇ ਫਿਟਨੈੱਸ ਦੇ ਸੱਭਿਆਚਾਰ ਨੂੰ ਹੁਲਾਰਾ ਦੇਣ, ਐਥਲੀਟਾਂ ਲਈ ਸੰਸਥਾਗਤ ਸਮਰਥਨ ਨੂੰ ਮਜ਼ਬੂਤ ਬਣਾਉਣ ਅਤੇ ਦੇਸ਼ ਭਰ ਵਿੱਚ ਆਧੁਨਿਕ ਟ੍ਰੇਨਿੰਗ ਅਤੇ ਮੁਕਾਬਲੇ ਦੇ ਸਥਾਨਾਂ ਤੱਕ ਪਹੁੰਚ ਵਧਾਉਣ ਲਈ ਸਰਕਾਰ ਦੀ ਪ੍ਰਤੀਬੱਧਤਾ ਦੁਹਰਾਈ।
ਅੱਜ ਐਕਸ ‘ਤੇ ਪੋਸਟ ਕੀਤੇ ਗਏ ਇੱਕ ਸੰਦੇਸ਼ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
“ਰਾਸ਼ਟਰੀ ਖੇਡ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ! ਇਸ ਵਿਸ਼ੇਸ਼ ਮੌਕੇ ‘ਤੇ ਅਸੀਂ ਮੇਜਰ ਧਿਆਨ ਚੰਦ ਜੀ ਨੂੰ ਸਰਧਾਂਜਲੀ ਭੇਟ ਕਰਦੇ ਹਾਂ, ਉਨ੍ਹਾਂ ਦੀ ਉੱਤਮਤਾ ਪੀੜ੍ਹੀਆਂ ਨੂੰ ਪ੍ਰੇਰਣਾ ਦਿੰਦੀ ਰਹੇਗੀ।
ਪਿਛਲੇ ਦਹਾਕੇ ਵਿੱਚ, ਭਾਰਤ ਦੇ ਸਪੋਰਟ ਲੈਂਡਸਕੇਪ ਵਿੱਚ ਜ਼ਿਕਰਯੋਗ ਪਰਿਵਰਤਨ ਆਇਆ ਹੈ। ਯੁਵਾ ਪ੍ਰਤਿਭਾਵਾਂ ਨੂੰ ਖੋਜਣ ਵਾਲੇ ਜ਼ਮੀਨੀ ਪੱਧਰ ਦੇ ਪ੍ਰੋਗਰਾਮਾਂ ਤੋਂ ਲੈ ਕੇ ਵਿਸ਼ਵ ਪੱਧਰੀ ਸੁਵਿਧਾਵਾਂ ਦੇ ਨਿਰਮਾਣ ਤੱਕ, ਅਸੀਂ ਆਪਣੇ ਦੇਸ਼ ਵਿੱਚ ਇੱਕ ਜੀਵੰਤ ਸਪੋਰਟ ਈਕੋਸਿਸਟਮ ਦੇ ਗਵਾਹ ਬਣ ਰਹੇ ਹਾਂ। ਸਾਡੀ ਸਰਕਾਰ ਐਥਲੀਟਾਂ ਦਾ ਸਮਰਥਨ ਕਰਨ, ਬੁਨਿਆਦੀ ਢਾਂਚੇ ਦੇ ਨਿਰਮਾਣ ਅਤੇ ਭਾਰਤ ਨੂੰ ਖੇਡ ਉੱਤਮਤਾ ਦਾ ਗਲੋਬਲ ਕੇਂਦਰ ਬਣਾਉਣ ਲਈ ਪ੍ਰਤੀਬੱਧ ਹੈ।
Greetings on National Sports Day! On this special occasion, we pay tribute to Major Dhyan Chand Ji, whose excellence continues to inspire generations.
— Narendra Modi (@narendramodi) August 29, 2025
In the last decade, India’s sporting landscape has undergone a remarkable transformation. From grassroots programmes that…


