ਪ੍ਰਧਾਨ ਮੰਤਰੀ ,ਸ਼੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਸਾਰੇ ਸੁਰੱਖਿਆ ਕਰਮੀਆਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ, ਜੋ 2001 ਵਿੱਚ ਸੰਸਦ ਹਮਲੇ ਦੇ ਦੌਰਾਨ ਆਪਣੇ ਕਰਤੱਵ ਦਾ ਪਾਲਨ ਕਰਦੇ ਹੋਏ ਸ਼ਹੀਦ ਹੋ ਗਏ ਸਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਮੈਂ ਉਨ੍ਹਾਂ ਸਾਰੇ ਸੁਰੱਖਿਆ ਕਰਮੀਆਂ ਨੂੰ ਸ਼ਰਧਾਂਜਲੀ ਅਰਪਿਤ ਕਰਦਾ ਹਾਂ, ਜੋ 2001 ਵਿੱਚ ਸੰਸਦ ਹਮਲੇ ਦੇ ਦੌਰਾਨ ਆਪਣੇ ਕਰਤੱਵ ਦਾ ਪਾਲਨ ਕਰਦੇ ਹੋਏ ਸ਼ਹੀਦ ਹੋ ਗਏ ਸਨ। ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦੀ ਸੇਵਾ ਅਤੇ ਸਰਬਉੱਚ ਬਲੀਦਾਨ ਹਰ ਦੇਸ਼ਵਾਸੀ ਨੂੰ ਸਦਾ ਪ੍ਰੇਰਿਤ ਕਰਦਾ ਹੈ।”
I pay my tributes to all those security personnel who were martyred in the line of duty during the Parliament attack in 2001. Their service to the nation and supreme sacrifice continues to inspire every citizen.
— Narendra Modi (@narendramodi) December 13, 2021


