ਮਾਣਯੋਗ ਰਾਸ਼ਟਰਪਤੀ ਲੂਲਾ,

ਦੋਵਾਂ ਦੇਸ਼ਾਂ ਦੇ ਡੈਲੀਗੇਟ,

ਮੀਡੀਆ ਦੇ ਸਾਥੀ,


ਨਮਸਕਾਰ!

"ਬੋਆ ਤਾਰਦੇ"!


ਰਾਸ਼ਟਰਪਤੀ ਲੂਲਾ ਅਤੇ ਉਨ੍ਹਾਂ ਦੇ ਵਫ਼ਦ ਦਾ ਭਾਰਤ ਵਿੱਚ ਸਵਾਗਤ ਕਰਦੇ ਹੋਏ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ।

ਜਿਸ ਨੇੜਤਾ ਅਤੇ ਗਰਮਜੋਸ਼ੀ ਨਾਲ ਤੁਸੀਂ ਪਿਛਲੇ ਸਾਲ ਬ੍ਰਾਜ਼ੀਲ ਵਿੱਚ ਮੇਰਾ ਸਵਾਗਤ ਕੀਤਾ ਸੀ, ਅੱਜ ਉਸੇ ਭਾਵ ਨਾਲ ਭਾਰਤ ਵਿੱਚ ਤੁਹਾਡਾ ਸਵਾਗਤ ਕਰਦਾ ਹਾਂ ਅਤੇ ਇਹ ਮੇਰੇ ਲਈ ਵਿਸ਼ੇਸ਼ ਸੰਤੁਸ਼ਟੀ ਦਾ ਵਿਸ਼ਾ ਹੈ। ਭਾਰਤ ਅਤੇ ਬ੍ਰਾਜ਼ੀਲ ਸਬੰਧਾਂ ਨੂੰ ਰਾਸ਼ਟਰਪਤੀ ਲੂਲਾ ਦੇ ਦ੍ਰਿਸ਼ਟੀਕੋਣ ਅਤੇ ਪ੍ਰੇਰਨਾਦਾਇਕ ਅਗਵਾਈ ਦਾ ਲੰਬੇ ਸਮੇਂ ਤੋਂ ਲਾਭ ਮਿਲਦਾ ਰਿਹਾ ਹੈ।

 

ਬੀਤੇ ਕੁਝ ਸਾਲਾਂ ਵਿੱਚ ਮੈਨੂੰ ਉਨ੍ਹਾਂ ਨੂੰ ਕਈ ਵਾਰ ਮਿਲਣ ਦਾ ਸੁਭਾਗ ਪ੍ਰਾਪਤ ਹੋਇਆ ਹੈ ਅਤੇ ਹਰੇਕ ਮੁਲਾਕਾਤ ਦੌਰਾਨ, ਮੈਂ ਭਾਰਤ ਦੇ ਪ੍ਰਤੀ ਉਨ੍ਹਾਂ ਦੀ ਡੂੰਘੀ ਦੋਸਤੀ ਅਤੇ ਵਿਸ਼ਵਾਸ ਨੂੰ ਮਹਿਸੂਸ ਕੀਤਾ ਹੈ। ਰਾਸ਼ਟਰਪਤੀ ਲੂਲਾ ਦੇ ਇਸ ਦੌਰੇ ਨੇ ਇਤਿਹਾਸਕ ਏਆਈ ਇੰਪੈਕਟ ਸਮਿਟ ਦੀ ਸ਼ੋਭਾ ਵੀ ਵਧਾਈ ਅਤੇ ਸਾਡੀ ਰਣਨੀਤਕ ਭਾਈਵਾਲੀ ਨੂੰ ਨਵੀਂ ਊਰਜਾ ਵੀ ਦਿੱਤੀ ਹੈ। ਮੈਂ ਉਨ੍ਹਾਂ ਦੀ ਦੋਸਤੀ ਅਤੇ ਦੋਵਾਂ ਦੇਸ਼ਾਂ ਦੇ ਸਬੰਧਾਂ ਪ੍ਰਤੀ ਵਚਨਬੱਧਤਾ ਲਈ ਰਾਸ਼ਟਰਪਤੀ ਦਾ ਧੰਨਵਾਦ ਕਰਦਾ ਹਾਂ। 


ਸਾਥੀਓ,

ਅੱਜ ਸਾਡੀਆਂ ਜੋ ਚਰਚਾਵਾਂ ਹੋਈਆਂ ਹਨ, ਉਨ੍ਹਾਂ ਵਿੱਚ ਅਸੀਂ ਹਰ ਖੇਤਰ ਵਿੱਚ ਸਾਂਝੇ ਉਦੇਸ਼ ਅਤੇ ਸਾਂਝੀਆਂ ਇੱਛਾਵਾਂ ਨਾਲ ਅੱਗੇ ਵਧਣ ਬਾਰੇ ਚਰਚਾ ਕੀਤੀ ਹੈ।


ਬ੍ਰਾਜ਼ੀਲ, ਲੈਟਿਨ ਅਮਰੀਕਾ ਵਿੱਚ ਭਾਰਤ ਦਾ ਸਭ ਤੋਂ ਵੱਡਾ ਵਪਾਰਕ ਭਾਈਵਾਲ ਹੈ। ਅਸੀਂ ਅਗਲੇ ਪੰਜ ਸਾਲਾਂ ਵਿੱਚ ਦੁਵੱਲੇ ਵਪਾਰ ਨੂੰ 20 ਬਿਲੀਅਨ ਡਾਲਰ ਤੋਂ ਵੱਧ ਲੈ ਜਾਣ ਲਈ ਵਚਨਬੱਧ ਹਾਂ। ਸਾਡਾ ਵਪਾਰ ਸਿਰਫ਼ ਅੰਕੜਾ ਨਹੀਂ ਹੈ, ਇਹ ਵਿਸ਼ਵਾਸ ਦਾ ਪ੍ਰਤੀਬਿੰਬ ਹੈ। ਰਾਸ਼ਟਰਪਤੀ ਦੇ ਨਾਲ ਆਇਆ ਵੱਡਾ ਵਪਾਰਕ ਵਫ਼ਦ ਇਸ ਵਿਸ਼ਵਾਸ ਨੂੰ ਦਰਸਾਉਂਦਾ ਹੈ।


ਭਾਰਤ-ਮਰਕੋਸੁਰ ਵਪਾਰ ਸਮਝੌਤੇ ਦੇ ਵਿਸਥਾਰ ਨਾਲ ਸਾਡਾ ਆਰਥਿਕ ਸਹਿਯੋਗ ਹੋਰ ਮਜ਼ਬੂਤ ​​ਹੋਵੇਗਾ। ਤਕਨਾਲੋਜੀ ਅਤੇ ਨਵੀਨਤਾ ਦੇ ਖੇਤਰ ਵਿੱਚ ਸਾਡਾ ਸਹਿਯੋਗ ਦੋਵਾਂ ਦੇਸ਼ਾਂ ਦੇ ਨਾਲ-ਨਾਲ, ਪੂਰੇ ਗਲੋਬਲ ਸਾਊਥ ਲਈ ਮਹੱਤਵਪੂਰਨ ਹੈ। ਮੈਨੂੰ ਖ਼ੁਸ਼ੀ ਹੈ ਕਿ ਅਸੀਂ ਬ੍ਰਾਜ਼ੀਲ ਵਿੱਚ ਡਿਜੀਟਲ ਪਬਲਿਕ ਇਨਫ੍ਰਾਸਟ੍ਰਕਚਰ ਲਈ ਇੱਕ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰਨ ’ਤੇ ਕੰਮ ਕਰ ਰਹੇ ਹਾਂ। ਅਸੀਂ ਆਰਟੀਫੀਸ਼ੀਅਲ ਇੰਟੈਲੀਜੈਂਸ, ਸੁਪਰ ਕੰਪਿਊਟਰ, ਸੈਮੀਕੰਡਕਟਰ ਅਤੇ ਬਲੌਕਚੈਨ ਵਰਗੇ ਖੇਤਰਾਂ ਵਿੱਚ ਆਪਣੇ ਸਹਿਯੋਗ ਨੂੰ ਵੀ ਤਰਜੀਹ ਦੇ ਰਹੇ ਹਾਂ। ਸਾਡੇ ਦੋਵੇਂ ਦੇਸ਼ ਮੰਨਦੇ ਹਾਂ ਕਿ ਤਕਨਾਲੋਜੀ ਸੰਮਲਿਤ ਹੋਣੀ ਚਾਹੀਦੀ ਹੈ ਅਤੇ ਇਸ ਨੂੰ ਸਾਂਝੀ ਤਰੱਕੀ ਲਈ ਇੱਕ ਪੁਲ ਬਣਨਾ ਚਾਹੀਦਾ ਹੈ।

 

ਊਰਜਾ ਸਹਿਯੋਗ ਸਾਡੇ ਸਬੰਧਾਂ ਦਾ ਇੱਕ ਮਜ਼ਬੂਤ ​​ਥੰਮ੍ਹ ਰਿਹਾ ਹੈ। ਹਾਈਡ੍ਰੋਕਾਰਬਨ ਦੇ ਨਾਲ-ਨਾਲ, ਅਸੀਂ ਨਵਿਆਉਣਯੋਗ ਊਰਜਾ, ਈਥੇਨੌਲ ਮਿਸ਼ਰਨ, ਟਿਕਾਊ ਹਵਾਬਾਜ਼ੀ ਈਂਧਣ ਅਤੇ ਹੋਰ ਬਹੁਤ ਸਾਰੇ ਖੇਤਰਾਂ ਵਿੱਚ ਸਹਿਯੋਗ ਨੂੰ ਹੋਰ ਤੇਜ਼ ਕਰ ਰਹੇ ਹਾਂ। "ਗਲੋਬਲ ਬਾਇਓਫਿਊਲ ਅਲਾਇੰਸ" ਵਿੱਚ ਬ੍ਰਾਜ਼ੀਲ ਦੀ ਸਰਗਰਮ ਭਾਗੀਦਾਰੀ ਇੱਕ ਹਰੇ ਭਵਿੱਖ ਪ੍ਰਤੀ ਸਾਡੀ ਸਾਂਝੀ ਵਚਨਬੱਧਤਾ ਨੂੰ ਦਰਸਾਉਂਦੀ ਹੈ।


ਬ੍ਰਾਜ਼ੀਲ ਨੇ ਆਫ਼ਤ ਰੋਧਕ ਬੁਨਿਆਦੀ ਢਾਂਚੇ ਲਈ ਗੱਠਜੋੜ ਦੀ ਸਹਿ-ਪ੍ਰਧਾਨਗੀ ਦਾ ਵੀ ਪ੍ਰਸਤਾਵ ਰੱਖਿਆ ਹੈ। ਮੈਂ ਰਾਸ਼ਟਰਪਤੀ ਲੂਲਾ ਨੂੰ ਇਸ ਪਹਿਲਕਦਮੀ ਲਈ ਵਧਾਈ ਦਿੰਦਾ ਹਾਂ। ਇਸ ਖੇਤਰ ਵਿੱਚ ਬ੍ਰਾਜ਼ੀਲ ਦਾ ਵਿਆਪਕ ਤਜਰਬਾ ਸੀਡੀਆਰਆਈ ਨੂੰ ਹੋਰ ਮਜ਼ਬੂਤ ​​ਕਰਨ ਵਿੱਚ ਮਹੱਤਵਪੂਰਨ ਯੋਗਦਾਨ ਦੇਵੇਗਾ।


ਮਹੱਤਵਪੂਰਨ ਖਣਿਜਾਂ ਅਤੇ ਦੁਰਲੱਭ ਧਰਤੀਆਂ ਵਿੱਚ ਜੋ ਸਮਝੌਤਾ ਹੋਇਆ ਹੈ, ਉਹ ਲਚਕੀਲੇ ਸਪਲਾਈ ਲੜੀ ਬਣਾਉਣ ਵੱਲ ਇੱਕ ਵੱਡਾ ਕਦਮ ਹੈ। ਰੱਖਿਆ ਖੇਤਰ ਵਿੱਚ ਸਾਡਾ ਸਹਿਯੋਗ ਵੀ ਲਗਾਤਾਰ ਵਧ ਰਿਹਾ ਹੈ। ਇਹ ਆਪਸੀ ਵਿਸ਼ਵਾਸ ਅਤੇ ਰਣਨੀਤਕ ਤਾਲਮੇਲ ਦੀ ਇੱਕ ਸ਼ਾਨਦਾਰ ਉਦਾਹਰਣ ਹੈ। ਅਸੀਂ ਇਸ ਜਿੱਤ-ਜਿੱਤ ਸਾਂਝੇਦਾਰੀ ਨੂੰ ਅੱਗੇ ਵੀ ਹੋਰ ਮਜ਼ਬੂਤ ​​ਕਰਦੇ ਰਹਾਂਗੇ।


ਅਸੀਂ ਭਵਿੱਖ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਖੇਤੀਬਾੜੀ ਅਤੇ ਪਸ਼ੂ ਪਾਲਣ ਵਿੱਚ ਆਪਣੀ ਭਾਈਵਾਲੀ ਦਾ ਵਿਸਤਾਰ ਕਰ ਰਹੇ ਹਾਂ। ਜਲਵਾਯੂ-ਲਚਕੀਲਾ ਖੇਤੀਬਾੜੀ, ਸ਼ੁੱਧਤਾ ਖੇਤੀ ਅਤੇ ਜੈਵਿਕ ਖਾਦ ਵਰਗੇ ਖੇਤਰਾਂ ਵਿੱਚ ਸਾਡਾ ਸਹਿਯੋਗ ਦੋਵਾਂ ਦੇਸ਼ਾਂ ਦੀ ਖ਼ੁਰਾਕ ਸੁਰੱਖਿਆ ਨੂੰ ਮਜ਼ਬੂਤ ​​ਕਰੇਗਾ। ਬ੍ਰਾਜ਼ੀਲ ਵਿੱਚ ਤੇਲ ਬੀਜਾਂ, ਦਾਲਾਂ ਅਤੇ ਏਕੀਕ੍ਰਿਤ ਖੇਤੀ ਲਈ ਸੈਂਟਰ ਆਫ਼ ਐਕਸੀਲੈੱਸ, ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪਹਿਲ ਹੋਣ ਵਾਲੀ ਹੈ।

 

ਸਿਹਤ ਅਤੇ ਫਾਰਮਾਸਿਊਟੀਕਲ ਖੇਤਰਾਂ ਵਿੱਚ ਸਹਿਯੋਗ ਦੀਆਂ ਵੀ ਬਹੁਤ ਸੰਭਾਵਨਾਵਾਂ ਹਨ। ਅਸੀਂ ਭਾਰਤ ਤੋਂ ਬ੍ਰਾਜ਼ੀਲ ਨੂੰ ਕਿਫ਼ਾਇਤੀ ਅਤੇ ਗੁਣਵੱਤਾ ਵਾਲੀਆਂ ਦਵਾਈਆਂ ਦੀ ਸਪਲਾਈ ਵਧਾਉਣ ਲਈ ਕੰਮ ਕਰਾਂਗੇ। ਨਾਲ ਹੀ, ਬ੍ਰਾਜ਼ੀਲ ਵਿੱਚ ਆਯੁਰਵੇਦ ਅਤੇ ਪਰੰਪਰਾਗਤ ਦਵਾਈ ਨੂੰ ਵੀ ਉਤਸ਼ਾਹਿਤ ਕੀਤਾ ਜਾਵੇਗਾ, ਤਾਂ ਜੋ ਸੰਪੂਰਨ ਸਿਹਤ ਸੰਭਾਲ ਨੂੰ ਹੁਲਾਰਾ ਮਿਲੇ।


ਸਾਥੀਓ,

ਵਿਸ਼ਵ ਮੰਚ ’ਤੇ ਭਾਰਤ ਅਤੇ ਬ੍ਰਾਜ਼ੀਲ ਦੀ ਭਾਈਵਾਲੀ ਮਜ਼ਬੂਤ ​​ਅਤੇ ਪ੍ਰਭਾਵਸ਼ਾਲੀ ਰਹੀ ਹੈ। ਲੋਕਤੰਤਰੀ ਦੇਸ਼ਾਂ ਦੇ ਰੂਪ ਵਿੱਚ, ਅਸੀਂ ਗਲੋਬਲ ਸਾਊਥ ਦੀਆਂ ਤਰਜੀਹਾਂ ਅਤੇ ਇੱਛਾਵਾਂ ਨੂੰ ਅੱਗੇ ਵਧਾਉਂਦੇ ਰਹਾਂਗੇ।

ਜਦੋਂ ਭਾਰਤ ਅਤੇ ਬ੍ਰਾਜ਼ੀਲ ਇਕੱਠੇ ਕੰਮ ਕਰਦੇ ਹਨ, ਤਾਂ ਗਲੋਬਲ ਸਾਊਥ ਦੀ ਆਵਾਜ਼ ਮਜ਼ਬੂਤ ​​ਅਤੇ ਵਧੇਰੇ ਆਤਮਵਿਸ਼ਵਾਸੀ ਬਣ ਜਾਂਦੀ ਹੈ।

ਸਾਡਾ ਮੰਨਣਾ ਹੈ ਕਿ ਹਰ ਸਮੱਸਿਆ ਦਾ ਹੱਲ ਗੱਲਬਾਤ ਅਤੇ ਕੂਟਨੀਤੀ ਰਾਹੀਂ ਹੋਣਾ ਚਾਹੀਦਾ ਹੈ। ਭਾਰਤ ਅਤੇ ਬ੍ਰਾਜ਼ੀਲ ਇਸ ਗੱਲ ਵਿੱਚ ਇੱਕਮਤ ਹਨ ਕਿ ਅੱਤਵਾਦ ਅਤੇ ਇਸ ਦੇ ਸਮਰਥਕ ਸਾਰੀ ਮਨੁੱਖਤਾ ਦੇ ਦੁਸ਼ਮਣ ਹਨ। ਅਸੀਂ ਇਸ ਗੱਲ ਨਾਲ ਵੀ ਸਹਿਮਤ ਹਾਂ ਕਿ ਸਾਡੇ ਸਮੇਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਵਿਸ਼ਵ ਸੰਸਥਾਵਾਂ ਵਿੱਚ ਸੁਧਾਰ ਜ਼ਰੂਰੀ ਹੈ। ਅਸੀਂ ਇਸ ਦਿਸ਼ਾ ਵਿੱਚ ਇਕੱਠੇ ਕੰਮ ਕਰਦੇ ਰਹਾਂਗੇ।

 

ਮਾਣਯੋਗ,

ਮੈਨੂੰ ਪੂਰਾ ਵਿਸ਼ਵਾਸ ਹੈ ਕਿ ਤੁਹਾਡੀ ਇਹ ਯਾਤਰਾ ਸਾਡੀ ਰਣਨੀਤਕ ਭਾਈਵਾਲੀ ਨੂੰ ਹੋਰ ਡੂੰਘਾ ਕਰੇਗੀ ਅਤੇ ਆਉਣ ਵਾਲੇ ਸਾਲਾਂ ਵਿੱਚ ਸਹਿਯੋਗ ਦੇ ਨਵੇਂ ਪਹਿਲੂ ਸਥਾਪਤ ਕਰੇਗੀ।

ਮੈਂ ਇੱਕ ਵਾਰ ਫਿਰ ਤੁਹਾਡੀ ਯਾਤਰਾ ਅਤੇ ਤੁਹਾਡੀ ਡੂੰਘੀ ਦੋਸਤੀ ਲਈ ਦਿਲੋਂ ਧੰਨਵਾਦ ਪ੍ਰਗਟ ਕਰਦਾ ਹਾਂ।

ਬਹੁਤ-ਬਹੁਤ ਧੰਨਵਾਦ।

"ਮੁਇਤੋ ਔਬਰੀਗਾਦੋ"! 

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
DPIIT Releases BHAVYA Scheme Guidelines To Develop 100 Industrial Parks With Rs 33,660 Crore Investment Push

Media Coverage

DPIIT Releases BHAVYA Scheme Guidelines To Develop 100 Industrial Parks With Rs 33,660 Crore Investment Push
NM on the go

Nm on the go

Always be the first to hear from the PM. Get the App Now!
...
Prime Minister shares a Sanskrit Subhashitam praying for the eternal abundance, happiness and prosperity of all
May 25, 2026

Prime Minister Shri Narendra Modi today shared a Sanskrit Subhashitam, observing that the boundless grace of nature, the energy of Surya Deva, and the holy blessings of rain enrich our lives with happiness and good fortune. Shri Modi expressed his heartfelt wish that the earth may forever remain vibrant, green, and prosperous.

The Prime Minister posted on X:

"प्रकृति की असीम कृपा, सूर्यदेव की ऊर्जा और वर्षा का पावन आशीर्वाद हम सभी के जीवन को सुख-सौभाग्य से समृद्ध करता है। मेरी कामना है कि धरती पर सदैव हरियाली और खुशहाली बनी रहे।

शं नो देवः सविता त्रायमाणः शं नो भवन्तूषसो विभातीः।

शं नः पर्जन्यो भवतु प्रजाभ्यः शं नः क्षेत्रस्य पतिरस्तु शम्भुः॥"

May Savita Deva, the radiant protector of the world, be auspicious for us. May the shining dawns bring happiness and well-being into our lives. May Parjanya, the god of rain, bring welfare to our people and may the gracious lord of the fields, crops, and land grant us happiness and prosperity.