ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਊਐੱਸ ਵਰਲਡ ਯੂਨੀਵਰਸਿਟੀ ਰੈਂਕਿੰਗ 2026 ਦਾ ਸੁਆਗਤ ਕਰਦੇ ਹੋਏ ਇਸ ਨੂੰ ਗਲੋਬਲ ਐਜੂਕੇਸ਼ਨ ਅਤੇ ਰਿਸਰਚ ਵਿੱਚ ਭਾਰਤ ਦੀ ਵਧਦੀ ਪ੍ਰਤਿਸ਼ਠਾ ਦਾ ਪ੍ਰਮਾਣ ਦੱਸਿਆ। ਉਨ੍ਹਾਂ ਨੇ ਭਾਰਤੀ ਨੌਜਵਾਨਾਂ ਦੇ ਲਾਭ ਲਈ ਰਿਸਰਚ ਅਤੇ ਇਨੋਵੇਸ਼ਨ ਈਕੋਸਿਸਟਮ ਨੂੰ ਅੱਗੇ ਵਧਾਉਣ ਲਈ ਸਰਕਾਰ ਦੀ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ।
ਕੇਂਦਰੀ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਦੁਆਰਾ ਐਕਸ ‘ਤੇ ਕੀਤੀ ਗਈ ਪੋਸਟ ਦੇ ਜਵਾਬ ਵਿੱਚ, ਸ਼੍ਰੀ ਮੋਦੀ ਨੇ ਕਿਹਾ:
“ਕਿਊਐੱਸ ਵਰਲਡ ਯੂਨੀਵਰਸਿਟੀ 2026 ਰੈਂਕਿੰਗ ਸਾਡੇ ਸਿੱਖਿਆ ਖੇਤਰ ਲਈ ਬਹੁਤ ਚੰਗੀ ਖਬਰ ਲੈ ਕੇ ਆਈ ਹੈ। ਸਾਡੀ ਸਰਕਾਰ ਭਾਰਤੀ ਨੌਜਵਾਨਾਂ ਦੇ ਲਾਭ ਲਈ ਰਿਸਰਚ ਅਤੇ ਇਨੋਵੇਸ਼ਨ ਈਕੋਸਿਸਟਮ ਨੂੰ ਅੱਗੇ ਵਧਾਉਣ ਲਈ ਪ੍ਰਤੀਬੱਧ ਹੈ।”
The QS World University 2026 Rankings bring great news for our education sector. Our Government is committed to furthering research and innovation ecosystems for the benefit of India’s youth. https://t.co/wO11jvnr0J
— Narendra Modi (@narendramodi) June 19, 2025


