ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਸਮੁੰਦਰੀ ਦਿਵਸ ਦੇ ਮੌਕੇ 'ਤੇ ਭਾਰਤ ਦੀ ਅਮੀਰ ਸਮੁੰਦਰੀ ਵਿਰਾਸਤ ਨੂੰ ਯਾਦ ਕੀਤਾ ਅਤੇ ਇਸ ਖੇਤਰ ਨਾਲ ਜੁੜੇ ਸਾਰੇ ਲੋਕਾਂ ਦੇ ਅਣਮੁੱਲੇ ਯੋਗਦਾਨ ਨੂੰ ਸਵੀਕਾਰ ਕੀਤਾ।
ਸ਼੍ਰੀ ਮੋਦੀ ਨੇ ਕਿਹਾ ਕਿ ਸਮੁੰਦਰੀ ਖੇਤਰ ਵਿੱਚ ਕੰਮ ਕਰਨ ਵਾਲੇ ਵਿਅਕਤੀਆਂ ਦਾ ਸਮਰਪਣ ਦੇਸ਼ ਦੀ ਆਰਥਿਕਤਾ, ਵਪਾਰ ਅਤੇ ਸੰਪਰਕ ਨੂੰ ਮਜ਼ਬੂਤ ਕਰਦਾ ਹੈ।
ਪ੍ਰਧਾਨ ਮੰਤਰੀ ਨੇ ਰਾਸ਼ਟਰ ਦੇ ਖ਼ੁਸ਼ਹਾਲ ਭਵਿੱਖ ਨੂੰ ਯਕੀਨੀ ਬਣਾਉਣ ਲਈ ਸਮੁੰਦਰੀ ਖੇਤਰ ਦੀ ਵਿਸ਼ਾਲ ਸਮਰੱਥਾ ਦੀ ਵਰਤੋਂ ਕਰਨ ਦੀ ਸਰਕਾਰ ਦੀ ਵਚਨਬੱਧਤਾ ਦੁਹਰਾਈ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ:
"ਰਾਸ਼ਟਰੀ ਸਮੁੰਦਰੀ ਦਿਵਸ 'ਤੇ ਅਸੀਂ ਭਾਰਤ ਦੀ ਸਮੁੰਦਰੀ ਵਿਰਾਸਤ ਅਤੇ ਇਸ ਖੇਤਰ ਨਾਲ ਜੁੜੇ ਸਾਰੇ ਲੋਕਾਂ ਦੇ ਅਣਮੁੱਲੇ ਯੋਗਦਾਨ ਨੂੰ ਯਾਦ ਕਰਦੇ ਹਾਂ। ਉਨ੍ਹਾਂ ਦਾ ਸਮਰਪਣ ਸਾਡੀ ਆਰਥਿਕਤਾ, ਵਪਾਰ ਅਤੇ ਸੰਪਰਕ ਨੂੰ ਮਜ਼ਬੂਤ ਕਰਦਾ ਹੈ।
ਅਸੀਂ ਇੱਕ ਖ਼ੁਸ਼ਹਾਲ ਭਵਿੱਖ ਲਈ ਆਪਣੇ ਸਮੁੰਦਰੀ ਖੇਤਰ ਦੀ ਅਥਾਹ ਸੰਭਾਵਨਾ ਨੂੰ ਵਰਤਣਾ ਜਾਰੀ ਰੱਖਾਂਗੇ।"
On National Maritime Day, we recall India’s maritime heritage and the invaluable contribution of all those associated with this sector. Their dedication strengthens our economy, trade and connectivity.
— Narendra Modi (@narendramodi) April 5, 2026
We will continue to harness the immense potential of our maritime sector for… pic.twitter.com/b9Uae4alCs


