ਦੋਵੇਂ ਨੇਤਾਵਾਂ ਨੇ ਵਿਸ਼ਵਵਿਆਪੀ ਊਰਜਾ ਸੁਰੱਖਿਆ ‘ਤੇ ਅਸਰ ਪਾਉਣ ਵਾਲੀਆਂ ਰੁਕਾਵਟਾਂ ਬਾਰੇ ਚਰਚਾ ਕੀਤੀ
ਦੋਵੇ ਨੇਤਾਵਾਂ ਨੇ ਸਮੁੰਦਰੀ ਮਾਰਗਾਂ ਨੂੰ ਖੁੱਲ੍ਹਾ ਅਤੇ ਸੁਰੱਖਿਅਤ ਬਣਾਏ ਰੱਖਣ ਦੇ ਮਹੱਤਵ ਨੂੰ ਦੁਹਰਾਇਆ
ਦੋਵੇਂ ਨੇਤਾਵਾਂ ਨੇ ਦੁਵੱਲੇ ਊਰਜਾ ਸਹਿਯੋਗ ਨੂੰ ਮਜ਼ਬੂਤ ਬਣਾਉਣ ਅਤੇ ਖੇਤਰੀ ਸੁਰੱਖਿਆ ਵਧਾਉਣ ਦੇ ਉਦੇਸ਼ ਵਾਲੀਆਂ ਵੱਖ-ਵੱਖ ਪਹਿਲਕਦਮੀਆਂ ਦੀ ਤਰੱਕੀ ਬਾਰੇ ਸਮੀਖਿਆ ਕੀਤੀ
ਪ੍ਰਧਾਨ ਮੰਤਰੀ ਨੇ ਸਾਂਝੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਮਿਲ ਕੇ ਕੰਮ ਕਰਨ ਦੀ ਭਾਰਤ ਦੀ ਵਚਨਬੱਧਤਾ ਦੁਹਰਾਈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਸ੍ਰੀਲੰਕਾ ਦੇ ਰਾਸ਼ਟਰਪਤੀ ਸ਼੍ਰੀ ਅਨੁਰਾ ਕੁਮਾਰਾ ਦਿਸਾਨਾਯਕਾ ਦਾ ਫੋਨ ਆਇਆ।

ਦੋਵੇਂ ਨੇਤਾਵਾਂ ਨੇ ਪੱਛਮੀ ਏਸ਼ੀਆ ਦੀ ਬਦਲਦੀ ਸਥਿਤੀ ਬਾਰੇ ਚਰਚਾ ਕੀਤੀ, ਜਿਸ ਵਿੱਚ ਵਿਸ਼ਵਵਿਆਪੀ ਊਰਜਾ ਸੁਰੱਖਿਆ ‘ਤੇ ਅਸਰ ਪਾਉਣ ਵਾਲੀਆਂ ਰੁਕਾਵਟਾਂ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।

ਦੋਵੇਂ ਨੇਤਾਵਾਂ ਨੇ ਪੂਰੀ ਦੁਨੀਆ ਦੇ ਹਿਤ ਵਿੱਚ ਸਮੁੰਦਰੀ ਮਾਰਗਾਂ ਨੂੰ ਖੁੱਲ੍ਹਾ ਅਤੇ ਸੁਰੱਖਿਅਤ ਬਣਾਏ ਰੱਖਣ ਦੇ ਮਹੱਤਵ ਨੂੰ ਦੁਹਰਾਇਆ।

ਦੋਵਾਂ ਨੇਤਾਵਾਂ ਨੇ ਭਾਰਤ-ਸ੍ਰੀਲੰਕਾ ਊਰਜਾ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਖੇਤਰੀ ਸੁਰੱਖਿਆ ਨੂੰ ਵਧਾਉਣ ਦੇ ਉਦੇਸ਼ ਵਾਲੀਆਂ ਵੱਖ-ਵੱਖ ਪਹਿਲਕਦਮੀਆਂ ਦੀ ਤਰੱਕੀ ਬਾਰੇ ਸਮੀਖਿਆ ਕੀਤੀ।

ਪ੍ਰਧਾਨ ਮੰਤਰੀ ਨੇ ਭਾਰਤ ਦੀ ਨੇਬਰਹੁੱਡ ਫਸਟ ਨੀਤੀ ਅਤੇ ਮਹਾਸਾਗਰ ਵਿਜ਼ਨ ਦੇ ਅਨੁਸਾਰ ਸਾਂਝੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਮਿਲ ਕੇ ਕੰਮ ਕਰਨ ਦੀ ਭਾਰਤ ਦੀ ਵਚਨਬੱਧਤਾ ਦੁਹਰਾਈ।

 ਦੋਵਾਂ ਨੇਤਾਵਾਂ ਨੇ ਸੰਪਰਕ ਵਿੱਚ ਬਣੇ ਰਹਿਣ ‘ਤੇ ਸਹਿਮਤੀ ਵਿਅਕਤ ਕੀਤੀ।

 

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
EU Firms Generate 186 Billion Euros In India, Support 6 Million Jobs: Report

Media Coverage

EU Firms Generate 186 Billion Euros In India, Support 6 Million Jobs: Report
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 8 ਮਈ 2026
May 08, 2026

Nari Shakti to National Security: One Vision, a Thousand Victories Under PM Modi