ਪ੍ਰਧਾਨ ਮੰਤਰੀ ਮੋਦੀ ਨੇ ਸ਼ਾਂਤੀ ਅਤੇ ਸਥਿਰਤਾ ਦੀ ਜਲਦੀ ਬਹਾਲੀ ਦੇ ਲਈ ਭਾਰਤ ਦੇ ਨਿਰੰਤਰ ਸਮਰਥਨ ਨੂੰ ਦੁਹਰਾਇਆ
ਨੇਤਾਵਾਂ ਨੇ ਭਾਰਤ-ਫਰਾਂਸ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ ‘ਤੇ ਚਰਚਾ ਕੀਤੀ
ਨੇਤਾਵਾਂ ਨੇ ਭਾਰਤ-ਫਰਾਂਸ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ 'ਤੇ ਚਰਚਾ ਕੀਤੀ

ਅੱਜ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਫਰਾਂਸ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਇਮੈਨੁਅਲ ਮੈਕ੍ਰੋਂ ਨਾਲ ਫੋਨ ‘ਤੇ ਗੱਲ ਹੋਈ।

ਨੇਤਾਵਾਂ ਨੇ ਯੂਕ੍ਰੇਨ ਅਤੇ ਪੱਛਮ ਏਸ਼ੀਆ ਖੇਤਰ ਦੇ ਸੰਘਰਸ਼ਾਂ ਦੇ ਸ਼ਾਂਤੀਪੂਰਨ ਸਮਾਧਾਨ ਦੇ ਲਈ ਚਲ ਰਹੇ ਯਤਨਾਂ ‘ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ।

ਰਾਸ਼ਟਰਪਤੀ ਮੈਕ੍ਰੋਂ ਨੇ ਵਾਸ਼ਿੰਗਟਨ ਵਿੱਚ ਯੂਰੋਪ, ਅਮਰੀਕਾ ਅਤੇ ਯੂਕ੍ਰੇਨ ਦੇ ਨੇਤਾਵਾਂ ਦਰਮਿਆਨ ਹਾਲ ਹੀ ਵਿੱਚ ਹੋਈਆਂ ਮੀਟਿੰਗਾਂ ‘ਤੇ ਆਪਣੇ ਵਿਚਾਰ ਸਾਂਝਾ ਕੀਤੇ। ਉਨ੍ਹਾਂ ਨੇ ਗਾਜ਼ਾ ਦੀ ਸਥਿਤੀ ‘ਤੇ ਵੀ ਆਪਣੇ ਵਿਚਾਰ ਸਾਂਝਾ ਕੀਤੇ।

ਪ੍ਰਧਾਨ ਮੰਤਰੀ ਮੋਦੀ ਨੇ ਸੰਘਰਸ਼ਾਂ ਦੇ ਸਾਂਤੀਪੂਰਨ ਸਮਾਧਾਨ ਅਤੇ ਸ਼ਾਂਤੀ ਅਤੇ ਸਥਿਰਤਾ ਦੀ ਜਲਦੀ ਬਹਾਲੀ ਦੇ ਲਈ ਭਾਰਤ ਦੇ ਸਮਰਥਨ ਨੂੰ ਦੁਹਰਾਇਆ।

ਦੋਨੋਂ ਨੇਤਾਵਾਂ ਨੇ ਵਪਾਰ, ਰੱਖਿਆ, ਸਿਵਿਲ ਪਰਮਾਣੂ ਸਹਿਯੋਗ, ਟੈਕਨੋਲੋਜੀ ਅਤੇ ਊਰਜਾ ਸਹਿਤ ਦੁਵੱਲੇ ਸਹਿਯੋਗ ਏਜੰਡੇ ਵਿੱਚ ਪ੍ਰਗਤੀ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਨੇ ਭਾਰਤ-ਫਰਾਂਸ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਅਤੇ 2026 ਨੂੰ ‘ਈਅਰ ਆਫ ਇਨੋਵੇਸ਼ਨ’ ਦੇ ਰੂਪ ਵਿੱਚ ਮਨਾਉਣ ਦੀ ਸੰਯੁਕਤ ਪ੍ਰਤੀਬੱਧਤਾ ਦੁਹਰਾਈ।

ਰਾਸ਼ਟਰਪਤੀ ਮੈਕ੍ਰੋਂ ਨੇ ਭਾਰਤ ਅਤੇ ਯੂਰੋਪੀ ਸੰਘ ਦਰਮਿਆਨ ਮੁਕਤ ਵਪਾਰ ਸਮਝੌਤੇ ਨੂੰ ਜਲਦੀ ਪੂਰਾ ਕਰਨ ਦੇ ਲਈ ਵੀ ਸਮਰਥਨ ਵਿਅਕਤ ਕੀਤਾ।

ਦੋਨੋਂ ਨੇਤਾਵਾਂ ਨੇ ਸਾਰੇ ਮੁੱਦਿਆਂ ‘ਤੇ ਸੰਪਰਕ ਵਿੱਚ ਬਣੇ ਰਹਿਣ ‘ਤੇ ਸਹਿਮਤ ਵਿਅਕਤ ਕੀਤੀ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India's banking sector resilient; 11-13% credit growth for January-June likely: Survey

Media Coverage

India's banking sector resilient; 11-13% credit growth for January-June likely: Survey
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 20 ਅਪ੍ਰੈਲ 2026
April 20, 2026

Honouring Saints, Powering Futures: PM Modi’s Leadership That Blends Heritage, Highways and High Growth