ਗੋਥੇਨਬਰਗ ਵਿੱਚ ਆਯੋਜਿਤ ਇੱਕ ਵਿਸ਼ੇਸ਼ ਸਮਾਰੋਹ ਵਿੱਚ, ਸਵੀਡਨ ਦੀ ਸ਼ਾਹੀ ਕ੍ਰਾਊਨ ਪ੍ਰਿੰਸਸ ਵਿਕਟੋਰੀਆ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ 'ਰਾਇਲ ਆਰਡਰ ਆਫ਼ ਦਿ ਪੋਲਰ ਸਟਾਰ, ਡਿਗਰੀ ਕਮਾਂਡਰ ਗ੍ਰੈਂਡ ਕਰਾਸ' ਪ੍ਰਦਾਨ ਕੀਤਾ, ਜੋ ਕਿ 18ਵੀਂ ਸਦੀ ਵਿੱਚ ਸਥਾਪਤ ਸਵੀਡਨ ਦੇ ਸਭ ਤੋਂ ਪੁਰਾਣੇ ਅਤੇ ਸਭ ਤੋਂ ਪ੍ਰਸਿੱਧ ਸਨਮਾਨਾਂ ਵਿੱਚੋਂ ਇੱਕ ਹੈ। ਇਹ ਸਵੀਡਨ ਦਾ ਸਭ ਤੋਂ ਉੱਚਾ ਸਨਮਾਨ ਹੈ, ਜੋ ਵਿਦੇਸ਼ੀ ਸਰਕਾਰਾਂ ਦੇ ਮੁਖੀਆਂ ਨੂੰ ਬੇਮਿਸਾਲ ਜਨਤਕ ਸੇਵਾ ਅਤੇ ਸਵੀਡਨ ਨਾਲ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਯੋਗਦਾਨ ਦੇ ਸਨਮਾਨ ਵਜੋਂ ਦਿੱਤਾ ਜਾਂਦਾ ਹੈ।

ਇਸ ਮੌਕੇ 'ਤੇ ਬੋਲਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਇਸ ਸਨਮਾਨ ਲਈ ਸ਼ਾਹੀ ਕ੍ਰਾਊਨ ਪ੍ਰਿੰਸਸ ਵਿਕਟੋਰੀਆ ਅਤੇ ਸਵੀਡਨ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਇਹ ਪੁਰਸਕਾਰ ਭਾਰਤ ਦੇ 1.4 ਅਰਬ ਲੋਕਾਂ ਅਤੇ ਭਾਰਤ ਅਤੇ ਸਵੀਡਨ ਦਰਮਿਆਨ ਸਥਾਈ ਦੋਸਤੀ ਨੂੰ ਸਮਰਪਿਤ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਰਾਇਲ ਆਰਡਰ ਆਫ਼ ਦਿ ਪੋਲਰ ਸਟਾਰ ਪ੍ਰਦਾਨ ਕਰਨਾ ਭਾਰਤ ਅਤੇ ਸਵੀਡਨ ਇਤਿਹਾਸਕ ਸਬੰਧਾਂ ਅਤੇ ਸਭਿਅਤਾ ਦੇ ਰਿਸ਼ਤਿਆਂ ਦੀ ਪੁਸ਼ਟੀ ਹੈ ਅਤੇ ਦੋਵਾਂ ਲੋਕਾਂ ਨੂੰ ਇੱਕਜੁੱਟ ਕਰਨ ਵਾਲੇ ਨਿੱਘ ਅਤੇ ਪਿਆਰ ਨੂੰ ਦਰਸਾਉਂਦਾ ਹੈ। (ਪ੍ਰਧਾਨ ਮੰਤਰੀ ਮੋਦੀ ਪਹਿਲੇ ਏਸ਼ੀਆਈ ਨੇਤਾ ਹਨ, ਜਿਨ੍ਹਾਂ ਨੂੰ ਇਹ ਸਨਮਾਨ ਦਿੱਤਾ ਗਿਆ ਹੈ।)

ਇਹ ਸਨਮਾਨ ਪ੍ਰਦਾਨ ਕਰਨਾ ਭਾਰਤ-ਸਵੀਡਨ ਰਣਨੀਤਕ ਭਾਈਵਾਲੀ ਵਿੱਚ ਇੱਕ ਮੀਲ ਪੱਥਰ ਹੈ ਅਤੇ ਦੁਵੱਲੇ ਸਹਿਯੋਗ ਨੂੰ ਅੱਗੇ ਵਧਾਉਣ ਅਤੇ ਆਲਮੀ ਸ਼ਾਂਤੀ ਅਤੇ ਖ਼ੁਸ਼ਹਾਲੀ ਵਿੱਚ ਯੋਗਦਾਨ ਪਾਉਣ ਲਈ ਦੋਵਾਂ ਦੇਸ਼ਾਂ ਦੀ ਸਾਂਝੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
A short while ago, I was conferred with the ‘Royal Order of the Polar Star, Degree Commander Grand Cross.’ This is not just an honour for me, but for the 140 crore people of India. It’s equally a tribute to all our friends in Sweden who have enriched India-Sweden relations and… pic.twitter.com/5AKtEAbqIe
— Narendra Modi (@narendramodi) May 17, 2026
Jag tilldelades nyss Nordstjärneorden. Detta är inte bara en ära för mig, utan för hela Indiens 1,4 miljarder människor.
— Narendra Modi (@narendramodi) May 17, 2026
Det är också en hyllning till alla våra vänner i Sverige som har stärkt relationerna mellan Indien och Sverige och lagt en stark grund. Må vänskapen mellan… pic.twitter.com/MUjnrTEyTD


