ਪ੍ਰਧਾਨ ਮੰਤਰੀ ਨੇ ਦੱਸਿਆ ਕਿ ਕਿਵੇਂ ਪੀਐੱਮ ਮੁਦਰਾ ਯੋਜਨਾ ਨੇ ਲੱਖਾਂ ਲੋਕਾਂ ਨੂੰ ਸੁਪਨੇ ਦੇਖਣ ਦਾ ਆਤਮ-ਵਿਸ਼ਵਾਸ ਅਤੇ ਉਨ੍ਹਾਂ ਨੂੰ ਪੂਰਾ ਕਰਨ ਦੇ ਸਾਧਨ ਪ੍ਰਦਾਨ ਕੀਤੇ ਹਨ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੀਐੱਮ ਮੁਦਰਾ ਯੋਜਨਾ ਦੀ ਸਫ਼ਲਤਾ 'ਤੇ ਚਾਨਣਾ ਪਾਇਆ ਅਤੇ ਦੱਸਿਆ ਕਿ ਕਿਵੇਂ ਇਸ ਯੋਜਨਾ ਨੇ ਲੱਖਾਂ ਲੋਕਾਂ ਨੂੰ ਸੁਪਨੇ ਦੇਖਣ ਦਾ ਆਤਮ-ਵਿਸ਼ਵਾਸ ਅਤੇ ਉਨ੍ਹਾਂ ਨੂੰ ਪੂਰਾ ਕਰਨ ਦੇ ਸਾਧਨ ਪ੍ਰਦਾਨ ਕੀਤੇ ਹਨ। 

ਪ੍ਰਧਾਨ ਮੰਤਰੀ ਨੇ ਕਿਹਾ ਕਿ ਰੁਕਾਵਟਾਂ ਨੂੰ ਦੂਰ ਕਰਕੇ ਅਤੇ ਲੋਕਾਂ ਦੀਆਂ ਇੱਛਾਵਾਂ ਵਿੱਚ ਭਰੋਸਾ ਰੱਖ ਕੇ ਇਸ ਪਹਿਲਕਦਮੀ ਨੇ ਪੂਰੇ ਭਾਰਤ ਵਿੱਚ ਉੱਦਮਤਾ ਦੀ ਭਾਵਨਾ ਨੂੰ ਮਜ਼ਬੂਤ ​​ਕੀਤਾ ਹੈ। ਸ਼੍ਰੀ ਮੋਦੀ ਨੇ ਅੱਗੇ ਕਿਹਾ ਕਿ ਪੀਐੱਮ ਮੁਦਰਾ ਯੋਜਨਾ ਇੱਕ ਅਜਿਹੀ ਆਰਥਿਕ ਵਿਚਾਰਧਾਰਾ ਨੂੰ ਦਰਸਾਉਂਦੀ ਹੈ, ਜਿੱਥੇ ਮੌਕੇ ਪਹੁੰਚਯੋਗ ਹਨ ਅਤੇ ਪਹਿਲਕਦਮੀਆਂ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ। ਯੋਜਨਾ ਦੀ ਪਰਿਵਰਤਨਸ਼ੀਲ ਸਮਰੱਥਾ 'ਤੇ ਚਾਨਣਾ ਪਾਉਂਦੇ ਹੋਏ ਪ੍ਰਧਾਨ ਮੰਤਰੀ ਨੇ ਦੱਸਿਆ ਕਿ ਕਿਵੇਂ ਇਸਨੇ ਨੌਜਵਾਨਾਂ ਅਤੇ ਨਾਰੀ ਸ਼ਕਤੀ 'ਤੇ ਸਕਾਰਾਤਮਕ ਪ੍ਰਭਾਵ ਪਾਇਆ ਹੈ,  ਜਿਸ ਨਾਲ ਹਰ ਸੁਪਨੇ ਨੂੰ ਪੂਰਾ ਕਰਨ ਵਿੱਚ ਸਮਰਥਨ ਮਿਲ ਰਿਹਾ ਹੈ । 

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟਾਂ ਦੀ ਇੱਕ ਲੜੀ ਵਿੱਚ ਲਿਖਿਆ:

"ਪੀਐੱਮ ਮੁਦਰਾ ਯੋਜਨਾ ਨੇ ਲੱਖਾਂ ਲੋਕਾਂ ਨੂੰ ਸੁਪਨੇ ਦੇਖਣ ਦਾ ਆਤਮ-ਵਿਸ਼ਵਾਸ ਅਤੇ ਉਨ੍ਹਾਂ ਨੂੰ ਪੂਰਾ ਕਰਨ ਦੇ ਸਾਧਨ ਪ੍ਰਦਾਨ ਕਰਕੇ ਕਰਜ਼ੇ ਤੱਕ ਪਹੁੰਚ ਨੂੰ ਮੁੜ ਪਰਿਭਾਸ਼ਿਤ ਕੀਤਾ ਹੈ।"

ਰੁਕਾਵਟਾਂ ਨੂੰ ਦੂਰ ਕਰਕੇ ਅਤੇ ਆਪਣੇ ਲੋਕਾਂ ਦੀਆਂ ਇੱਛਾਵਾਂ ਵਿੱਚ ਭਰੋਸਾ ਰੱਖ ਕੇ ਇਸਨੇ ਸਮੁੱਚੇ ਭਾਰਤ ਵਿੱਚ ਉੱਦਮਤਾ ਦੀ ਭਾਵਨਾ ਨੂੰ ਮਜ਼ਬੂਤ ​​ਕੀਤਾ ਹੈ।

#11YearsOfMUDRA" 

"ਮੁਦਰਾ ਯੋਜਨਾ ਦੀ ਪਰਿਵਰਤਨਸ਼ੀਲ ਸਮਰੱਥਾ ਦੀ ਇੱਕ ਝਲਕ ਅਤੇ ਇਸ ਨੇ ਸਾਡੀ ਯੁਵਾ ਸ਼ਕਤੀ ਅਤੇ ਨਾਰੀ ਸ਼ਕਤੀ 'ਤੇ ਕਿਵੇਂ  ਸਕਾਰਾਤਮਕ ਪ੍ਰਭਾਵ ਪਾਇਆ ਹੈ।

#11YearsOfMUDRA" 

"ਪੀਐੱਮ ਮੁਦਰਾ ਯੋਜਨਾ ਇੱਕ ਅਜਿਹੀ ਆਰਥਿਕ ਵਿਚਾਰਧਾਰਾ ਨੂੰ ਦਰਸਾਉਂਦੀ ਹੈ, ਜਿੱਥੇ ਮੌਕੇ ਅਸਾਨੀ ਨਾਲ ਉਪਲਬਧ ਹਨ, ਪਹਿਲਕਦਮੀਆਂ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ ਅਤੇ ਹਰ ਸੁਪਨੇ ਨੂੰ ਪੂਰਾ ਹੋਣ ਲਈ ਸਮਰਥਨ ਦਿੱਤਾ ਜਾਂਦਾ ਹੈ।

#11YearsOfMUDRA" 

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
ISRO Successfully Tests CE20 Cryogenic Engine At Uprated 220 KN Thrust For C32 Stage Of Upcoming LVM3 Mission

Media Coverage

ISRO Successfully Tests CE20 Cryogenic Engine At Uprated 220 KN Thrust For C32 Stage Of Upcoming LVM3 Mission
NM on the go

Nm on the go

Always be the first to hear from the PM. Get the App Now!
...
ਲ ਮੀਡੀਆ ਕੌਰਨਰ 11 ਸਤੰਬਰ 2026
September 11, 2026

Seva Pakhwada to Superpower Status: Why Citizens Are Hailing PM Modi’s Relentless Push