"ਸਿੱਖਿਆ ਦੇ ਖੇਤਰ ਵਿੱਚ ਸਰਵਪੱਲੀ ਰਾਧਾਕ੍ਰਿਸ਼ਨਨ ਦੇ ਪ੍ਰਯਤਨ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਕਰਦੇ ਹਨ"
"ਭਾਰਤ ਦੇ ਮੌਜੂਦਾ ਰਾਸ਼ਟਰਪਤੀ, ਜੋ ਇੱਕ ਅਧਿਆਪਕਾ ਵੀ ਹਨ, ਤੋਂ ਸਨਮਾਨਿਤ ਹੋਣਾ ਹੋਰ ਵੀ ਅਹਿਮ ਹੈ"
"ਇੱਕ ਅਧਿਆਪਕ ਦੀ ਭੂਮਿਕਾ ਇੱਕ ਵਿਅਕਤੀ ਨੂੰ ਸਹੀ ਰਸਤਾ ਦਿਖਾਉਣਾ ਹੈ। ਇਹ ਇੱਕ ਅਧਿਆਪਕ ਹੈ ਜੋ ਸੁਪਨੇ ਦੇਖਣਾ ਸਿਖਾਉਂਦਾ ਹੈ ਤੇ ਉਨ੍ਹਾਂ ਸੁਪਨਿਆਂ ਨੂੰ ਸੰਕਲਪ ’ਚ ਬਦਲਦਾ ਹੈ"
"ਰਾਸ਼ਟਰੀ ਸਿੱਖਿਆ ਨੀਤੀ ਨੂੰ ਇਸ ਤਰੀਕੇ ਨਾਲ ਜੋੜਨ ਦੀ ਜ਼ਰੂਰਤ ਹੈ ਕਿ ਇਹ ਸਰਕਾਰੀ ਦਸਤਾਵੇਜ਼ ਵਿਦਿਆਰਥੀਆਂ ਦੇ ਜੀਵਨ ਦਾ ਅਧਾਰ ਬਣੇ"
"ਸਾਰੇ ਦੇਸ਼ ਵਿੱਚ ਕੋਈ ਵੀ ਅਜਿਹਾ ਵਿਦਿਆਰਥੀ ਨਹੀਂ ਹੋਣਾ ਚਾਹੀਦਾ ਜਿਸ ਦਾ 2047 ਲਈ ਸੁਪਨਾ ਨਾ ਹੋਵੇ"
"ਦਾਂਡੀ ਯਾਤਰਾ ਅਤੇ ਭਾਰਤ ਛੱਡੋ ਅੰਦੋਲਨ ਦੌਰਾਨ ਦੇਸ਼ ਵਿੱਚ ਮੌਜੂਦ ਉਤਸ਼ਾਹ ਨੂੰ ਮੁੜ ਸੁਰਜੀਤ ਕਰਨ ਦੀ ਜ਼ਰੂਰਤ ਹੈ"

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਅਧਿਆਪਕ ਦਿਵਸ ਮੌਕੇ ਰਾਸ਼ਟਰੀ ਪੁਰਸਕਾਰ ਜੇਤੂ ਅਧਿਆਪਕਾਂ ਨਾਲ ਗੱਲਬਾਤ ਕੀਤੀ।

ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਨਮਨ ਕੀਤਾ। ਉਨ੍ਹਾਂ ਨੇ ਅਧਿਆਪਕਾਂ ਨੂੰ ਇਹ ਵੀ ਯਾਦ ਕਰਵਾਇਆ ਕਿ ਭਾਰਤ ਦੇ ਮੌਜੂਦਾ ਰਾਸ਼ਟਰਪਤੀ ਜੋ ਕਿ ਇੱਕ ਅਧਿਆਪਕਾ ਵੀ ਹਨ ਅਤੇ ਓਡੀਸ਼ਾ ਦੇ ਦੂਰ-ਦਰਾਜ ਦੇ ਖੇਤਰਾਂ ਵਿੱਚ ਪੜ੍ਹਾਉਂਦੇ ਰਹੇ ਹਨ, ਹੱਥੋਂ ਸਨਮਾਨਿਤ ਹੋਣਾ ਵੱਧ ਅਹਿਮ ਹੈ। ਪ੍ਰਧਾਨ ਮੰਤਰੀ ਨੇ ਕਿਹਾ, ''ਅੱਜ ਜਦੋਂ ਦੇਸ਼ ਆਜ਼ਾਦੀ ਦੇ ਅੰਮ੍ਰਿਤ ਦੇ ਵਿਸ਼ਾਲ ਸੁਪਨਿਆਂ ਨੂੰ ਸਾਕਾਰ ਕਰਨ 'ਚ ਰੁੱਝਿਆ ਹੋਇਆ ਹੈ, ਤਾਂ ਸਰਵਪੱਲੀ ਰਾਧਾਕ੍ਰਿਸ਼ਨਨ ਦੇ ਸਿੱਖਿਆ ਦੇ ਖੇਤਰ 'ਚ ਕੀਤੇ ਗਏ ਪ੍ਰਯਤਨ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਕਰਦੇ ਹਨ। ਇਸ ਮੌਕੇ 'ਤੇ ਮੈਂ ਸਾਰੇ ਅਧਿਆਪਕਾਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਜਿਨ੍ਹਾਂ ਨੂੰ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ।"

ਅਧਿਆਪਕਾਂ ਦੇ ਗਿਆਨ ਅਤੇ ਸਮਰਪਣ ਦੀ ਗੱਲ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਸਭ ਤੋਂ ਵੱਡਾ ਗੁਣ ਸਕਾਰਾਤਮਕ ਦ੍ਰਿਸ਼ਟੀਕੋਣ ਹੈ ਜੋ ਉਨ੍ਹਾਂ ਨੂੰ ਉਨ੍ਹਾਂ ਦੇ ਸੁਧਾਰ ਲਈ ਵਿਦਿਆਰਥੀਆਂ ਦੇ ਨਾਲ ਲਗਾਤਾਰ ਕੰਮ ਕਰਨ ਦੇ ਯੋਗ ਬਣਾਉਂਦਾ ਹੈ। ਉਨ੍ਹਾਂ ਨੇ ਕਿਹਾ,"ਇੱਕ ਅਧਿਆਪਕ ਦੀ ਭੂਮਿਕਾ ਇੱਕ ਵਿਅਕਤੀ ਨੂੰ ਸਹੀ ਰਸਤਾ ਦਿਖਾਉਣਾ ਹੈ। ਇਹ ਇੱਕ ਅਧਿਆਪਕ ਹੈ ਜੋ ਸੁਪਨੇ ਦੇਖਣਾ ਸਿਖਾਉਂਦਾ ਹੈ ਅਤੇ ਉਨ੍ਹਾਂ ਸੁਪਨਿਆਂ ਨੂੰ ਸੰਕਲਪ ਵਿੱਚ ਬਦਲਦਾ ਹੈ।" ਪ੍ਰਧਾਨ ਮੰਤਰੀ ਨੇ ਕਿਹਾ ਕਿ 2047 ਦੀ ਭਾਰਤ ਦੀ ਸਥਿਤੀ ਅਤੇ ਕਿਸਮਤ ਅੱਜ ਦੇ ਵਿਦਿਆਰਥੀਆਂ 'ਤੇ ਟਿਕੀ ਹੋਈ ਹੈ ਅਤੇ ਉਨ੍ਹਾਂ ਦਾ ਭਵਿੱਖ ਅੱਜ ਦੇ ਅਧਿਆਪਕਾਂ ਦੁਆਰਾ ਘੜਿਆ ਜਾ ਰਿਹਾ ਹੈ, ਇਸ ਲਈ "ਤੁਸੀਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਅਤੇ ਰਾਸ਼ਟਰ ਦੀ ਰੂਪ–ਰੇਖਾ ਉਲੀਕਣ ਵਿੱਚ ਮਦਦ ਕਰ ਰਹੇ ਹੋ।" ਪ੍ਰਧਾਨ ਮੰਤਰੀ ਨੇ ਕਿਹਾ ਕਿ ਜਦੋਂ ਇੱਕ ਅਧਿਆਪਕ ਵਿਦਿਆਰਥੀ ਦੇ ਸੁਪਨਿਆਂ ਨਾਲ ਜੁੜਿਆ ਹੁੰਦਾ ਹੈ ਤਾਂ ਉਹ ਉਸ ਦਾ ਸਤਿਕਾਰ ਅਤੇ ਪਿਆਰ ਪ੍ਰਾਪਤ ਕਰਨ ਵਿੱਚ ਸਫਲ ਹੁੰਦਾ ਹੈ।

ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਦੇ ਜੀਵਨ ਦੇ ਵੱਖ-ਵੱਖ ਖੇਤਰਾਂ ਵਿੱਚ ਵਿਵਾਦਾਂ ਅਤੇ ਵਿਰੋਧਤਾਈਆਂ ਨੂੰ ਸੁਲਝਾਉਣ ਦੀ ਮਹੱਤਤਾ ਬਾਰੇ ਵੀ ਗੱਲ ਕੀਤੀ। ਉਨ੍ਹਾਂ ਨੇ ਕਿਹਾ ਕਿ ਇਹ ਜ਼ਰੂਰੀ ਹੈ ਕਿ ਵਿਦਿਆਰਥੀ ਸਕੂਲ, ਸਮਾਜ ਅਤੇ ਘਰ ਵਿੱਚ ਜੋ ਅਨੁਭਵ ਕਰਦਾ ਹੈ, ਉਸ ਵਿੱਚ ਕੋਈ ਵਿਰੋਧਾਭਾਸ ਨਾ ਹੋਵੇ। ਉਨ੍ਹਾਂ ਨੇ ਵਿਦਿਆਰਥੀਆਂ ਦੇ ਵਿਕਾਸ ਲਈ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਪਰਿਵਾਰਾਂ ਨਾਲ ਸਾਂਝੇਦਾਰਾਂ ਦੁਆਰਾ ਤਾਲਮੇਲ ਵਾਲੀ ਪਹੁੰਚ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਵਿਦਿਆਰਥੀਆਂ ਦੀ ਪਸੰਦ-ਨਾਪਸੰਦ ਨਾ ਰੱਖਣ ਅਤੇ ਹਰ ਵਿਦਿਆਰਥੀ ਨਾਲ ਬਰਾਬਰ ਦਾ ਵਿਵਹਾਰ ਕਰਨ ਦੀ ਸਲਾਹ ਵੀ ਦਿੱਤੀ।

ਰਾਸ਼ਟਰੀ ਸਿੱਖਿਆ ਨੀਤੀ ਨੂੰ ਮਿਲੀ ਪ੍ਰਸ਼ੰਸਾ ਨੂੰ ਉਜਾਗਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸਹੀ ਦਿਸ਼ਾ ਵਿੱਚ ਇੱਕ ਕਦਮ ਹੈ। ਸਿੱਖਿਆ 'ਤੇ ਰਾਸ਼ਟਰੀ ਨੀਤੀ ਨੂੰ ਇੱਕ ਤੋਂ ਵੱਧ ਵਾਰ ਪੜ੍ਹਨ ਦੀ ਜ਼ਰੂਰਤ 'ਤੇ ਜ਼ੋਰ ਦਿੰਦਿਆਂ ਪ੍ਰਧਾਨ ਮੰਤਰੀ ਨੇ ਮਹਾਤਮਾ ਗਾਂਧੀ ਦੀ ਤੁਲਨਾ ਕੀਤੀ, ਜਿੱਥੇ ਉਨ੍ਹਾਂ ਨੇ ਭਗਵਦ ਗੀਤਾ ਨੂੰ ਵਾਰ-ਵਾਰ ਪੜ੍ਹਿਆ, ਹਰ ਵਾਰ ਇੱਕ ਨਵਾਂ ਅਰਥ ਲੱਭਿਆ। ਪ੍ਰਧਾਨ ਮੰਤਰੀ ਨੇ ਸਿੱਖਿਆ 'ਤੇ ਰਾਸ਼ਟਰੀ ਨੀਤੀ ਨੂੰ ਇਸ ਤਰੀਕੇ ਨਾਲ ਜੋੜਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਕਿ ਇਹ ਅਧਿਕਾਰਤ ਦਸਤਾਵੇਜ਼ ਵਿਦਿਆਰਥੀਆਂ ਦੇ ਜੀਵਨ ਦਾ ਅਧਾਰ ਬਣੇ। ਉਨ੍ਹਾਂ ਨੇ ਕਿਹਾ,"ਰਾਸ਼ਟਰੀ ਸਿੱਖਿਆ ਨੀਤੀ ਬਣਾਉਣ ਵਿੱਚ ਸਾਡੇ ਅਧਿਆਪਕਾਂ ਨੇ ਵੱਡੀ ਭੂਮਿਕਾ ਨਿਭਾਈ ਹੈ।" ਉਨ੍ਹਾਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਸਿੱਖਿਆ ਬਾਰੇ ਰਾਸ਼ਟਰੀ ਨੀਤੀ ਨੂੰ ਲਾਗੂ ਕਰਨ ਲਈ ਅਧਿਆਪਕਾਂ ਦੀ ਅਹਿਮ ਭੂਮਿਕਾ ਹੈ।

'ਪੰਚ ਪ੍ਰਣ' ਦੇ ਆਪਣੇ ਸੁਤੰਤਰਤਾ ਦਿਵਸ ਮੌਕੇ ਕੀਤੇ ਐਲਾਨ ਨੂੰ ਯਾਦ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਸੁਝਾਅ ਦਿੱਤਾ ਕਿ ਇਹਨਾਂ ਪੰਚ ਪ੍ਰਾਣਾਂ ਦੀ ਸਕੂਲਾਂ ਵਿੱਚ ਨਿਯਮਿਤ ਤੌਰ 'ਤੇ ਚਰਚਾ ਕੀਤੀ ਜਾ ਸਕਦੀ ਹੈ ਤਾਂ ਜੋ ਵਿਦਿਆਰਥੀਆਂ ਦੀਆਂ ਭਾਵਨਾਵਾਂ ਸਪਸ਼ਟ ਹੋ ਸਕਣ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਤਜਵੀਜ਼ਾਂ ਦੀ ਦੇਸ਼ ਦੀ ਤਰੱਕੀ ਦੇ ਰਾਹ ਵਜੋਂ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਸਾਨੂੰ ਇਸ ਨੂੰ ਬੱਚਿਆਂ ਅਤੇ ਵਿਦਿਆਰਥੀਆਂ ਤੱਕ ਲਿਜਾਣ ਦਾ ਰਾਹ ਲੱਭਣ ਦੀ ਜ਼ਰੂਰਤ ਹੈ। ਪ੍ਰਧਾਨ ਮੰਤਰੀ ਨੇ ਕਿਹਾ, "ਪੂਰੇ ਦੇਸ਼ ਵਿੱਚ ਕੋਈ ਵੀ ਅਜਿਹਾ ਵਿਦਿਆਰਥੀ ਨਹੀਂ ਹੋਣਾ ਚਾਹੀਦਾ ਜਿਸ ਦਾ 2047 ਦਾ ਸੁਪਨਾ ਨਾ ਹੋਵੇ।" ਉਨ੍ਹਾਂ ਨੇ ਕਿਹਾ ਕਿ ਦਾਂਡੀ ਯਾਤਰਾ ਅਤੇ ਭਾਰਤ ਛੱਡੋ ਅੰਦੋਲਨ ਦੌਰਾਨ ਦੇਸ਼ ਵਿੱਚ ਜੋ ਉਤਸ਼ਾਹ ਸੀ, ਉਸ ਨੂੰ ਮੁੜ ਸੁਰਜੀਤ ਕਰਨ ਦੀ ਜ਼ਰੂਰਤ ਹੈ।

ਯੂਨਾਈਟਿਡ ਕਿੰਗਡਮ ਨੂੰ ਪਛਾੜ ਕੇ ਵਿਸ਼ਵ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਦੀ ਭਾਰਤ ਦੀ ਪ੍ਰਾਪਤੀ ਬਾਰੇ ਗੱਲ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ 6ਵੀਂ ਸਭ ਤੋਂ ਵੱਡੀ ਅਰਥਵਿਵਸਥਾ ਤੋਂ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਿਆ ਹੈ, ਜਿਨ੍ਹਾਂ ਨੇ ਭਾਰਤ 'ਤੇ ਕਰੀਬ 250 ਸਾਲਾਂ ਤੱਕ ਰਾਜ ਕੀਤਾ ਹੈ, ਉਸ ਨੂੰ ਪਿੱਛੇ ਛੱਡਿਆ ਜਾ ਰਿਹਾ ਹੈ। ਅਰਥਵਿਵਸਥਾ ਦੀ ਸਥਿਤੀ ਅੰਕੜਿਆਂ ਨਾਲੋਂ ਬਹੁਤ ਜ਼ਿਆਦਾ ਹੈ। ਪ੍ਰਧਾਨ ਮੰਤਰੀ ਨੇ ਤਿਰੰਗੇ ਪ੍ਰਤੀ ਉਤਸ਼ਾਹ ਬਾਰੇ ਗੱਲ ਕੀਤੀ, ਜਿਸ ਦੀ ਬਦੌਲਤ ਭਾਰਤ ਅੱਜ ਦੀ ਦੁਨੀਆ ਵਿੱਚ ਨਵੀਆਂ ਉਚਾਈਆਂ ਨੂੰ ਸਰ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ, “ਇਹ ਉਤਸ਼ਾਹ ਅੱਜ ਜ਼ਰੂਰੀ ਹੈ। ਪ੍ਰਧਾਨ ਮੰਤਰੀ ਨੇ ਸਾਰਿਆਂ ਨੂੰ ਦੇਸ਼ ਲਈ ਜਿਉਣ, ਕੰਮ ਕਰਨ ਅਤੇ ਮਰਨ ਦਾ ਉਹੀ ਜੋਸ਼ ਪੈਦਾ ਕਰਨ ਦੀ ਅਪੀਲ ਕੀਤੀ, ਜਿਵੇਂ ਕਿ 1930 ਤੋਂ 1942 ਦੌਰਾਨ ਦੇਖਿਆ ਗਿਆ ਸੀ, ਜਦੋਂ ਹਰ ਭਾਰਤੀ ਆਜ਼ਾਦੀ ਲਈ ਅੰਗ੍ਰੇਜ਼ਾਂ ਨਾਲ ਲੜ ਰਿਹਾ ਸੀ। ਪ੍ਰਧਾਨ ਮੰਤਰੀ ਨੇ ਕਿਹਾ, “ਮੈਂ ਆਪਣੇ ਦੇਸ਼ ਨੂੰ ਪਿੱਛੇ ਨਹੀਂ ਰਹਿਣ ਦੇਵਾਂਗਾ। ਪ੍ਰਧਾਨ ਮੰਤਰੀ ਨੇ ਦੁਹਰਾਇਆ, “ਅਸੀਂ ਹਜ਼ਾਰਾਂ ਸਾਲਾਂ ਦੀ ਗ਼ੁਲਾਮੀ ਦੀਆਂ ਜ਼ੰਜੀਰਾਂ ਨੂੰ ਤੋੜ ਦਿੱਤਾ ਹੈ, ਅਤੇ ਅਸੀਂ ਹੁਣ ਨਹੀਂ ਰੁਕਾਂਗੇ। ਅਸੀਂ ਸਿਰਫ਼ ਅੱਗੇ ਵਧਾਂਗੇ।” ਆਪਣੇ ਸੰਬੋਧਨ ਦੀ ਸਮਾਪਤੀ ਕਰਦਿਆਂ, ਪ੍ਰਧਾਨ ਮੰਤਰੀ ਨੇ ਦੇਸ਼ ਦੇ ਅਧਿਆਪਕਾਂ ਨੂੰ ਭਾਰਤ ਦੇ ਭਵਿੱਖ ਵਿੱਚ ਸਾਂਝਾ ਉਤਸ਼ਾਹ ਪੈਦਾ ਕਰਨ ਦੀ ਅਪੀਲ ਕੀਤੀ ਤਾਂ ਜੋ ਇਸ ਦੀ ਤਾਕਤ ਕਈ ਗੁਣਾ ਵਧ ਸਕੇ।

ਇਸ ਮੌਕੇ ਕੇਂਦਰੀ ਸਿੱਖਿਆ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਅਤੇ ਸਿੱਖਿਆ ਰਾਜ ਮੰਤਰੀ ਸ਼੍ਰੀਮਤੀ ਅੰਨਪੂਰਣਾ ਦੇਵੀ ਵੀ ਮੌਜੂਦ ਸਨ।

ਪਿਛੋਕੜ

ਅਧਿਆਪਕਾਂ ਨੂੰ ਰਾਸ਼ਟਰੀ ਪੁਰਸਕਾਰ ਪ੍ਰਦਾਨ ਕਰਨ ਦਾ ਉਦੇਸ਼ ਦੇਸ਼ ਦੇ ਕੁਝ ਬਿਹਤਰੀਨ ਅਧਿਆਪਕਾਂ ਦੇ ਬੇਮਿਸਾਲ ਯੋਗਦਾਨ ਦਾ ਜਸ਼ਨ ਮਨਾਉਣਾ ਅਤੇ ਉਨ੍ਹਾਂ ਦਾ ਸਨਮਾਨ ਕਰਨਾ ਹੈ, ਜਿਨ੍ਹਾਂ ਨੇ ਆਪਣੀ ਪ੍ਰਤੀਬੱਧਤਾ ਅਤੇ ਸਖ਼ਤ ਮਿਹਨਤ ਨਾਲ ਨਾ ਸਿਰਫ਼ ਸਕੂਲੀ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਕੀਤਾ ਹੈ, ਸਗੋਂ ਆਪਣੇ ਵਿਦਿਆਰਥੀਆਂ ਦੇ ਜੀਵਨ ਨੂੰ ਵੀ ਖ਼ੁਸ਼ਹਾਲ ਬਣਾਇਆ ਹੈ।

ਅਧਿਆਪਕਾਂ ਨੂੰ ਰਾਸ਼ਟਰੀ ਪੁਰਸਕਾਰ ਰਾਹੀਂ ਐਲੀਮੈਂਟਰੀ ਅਤੇ ਸੈਕੰਡਰੀ ਸਕੂਲਾਂ ਵਿੱਚ ਕੰਮ ਕਰਨ ਵਾਲੇ ਹੋਣਹਾਰ ਅਧਿਆਪਕਾਂ ਨੂੰ ਜਨਤਕ ਮਾਨਤਾ ਦਿੱਤੀ ਜਾਂਦੀ ਹੈ। ਇਸ ਸਾਲ ਦੇਸ਼ ਭਰ ਦੇ 45 ਅਧਿਆਪਕਾਂ ਨੂੰ ਇੱਕ ਸਖ਼ਤ ਅਤੇ ਪਾਰਦਰਸ਼ੀ ਔਨਲਾਈਨ ਤਿੰਨ-ਪੜਾਵੀ ਪ੍ਰਕਿਰਿਆ ਰਾਹੀਂ ਪੁਰਸਕਾਰ ਲਈ ਚੁਣਿਆ ਗਿਆ ਹੈ।

 

 

 

ਪ੍ਰਧਾਨ ਮੰਤਰੀ ਦਾ ਭਾਸ਼ਣ ਪੜ੍ਹਨ ਲਈ ਇੱਥੇ ਕਲਿੱਕ ਕਰੋ

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Major Make in India boost: Army tests Divyastra Mk-1 built for intelligence, surveillance

Media Coverage

Major Make in India boost: Army tests Divyastra Mk-1 built for intelligence, surveillance
NM on the go

Nm on the go

Always be the first to hear from the PM. Get the App Now!
...
Prime Minister shares a Sanskrit Subhashitam highlighting the virtues of firm resolve, self-control, and wisdom
June 02, 2026

Prime Minister Shri Narendra Modi today shared a Sanskrit Subhashitam, observing that firm resolve and self-control are the powers that make even the most difficult paths easy. Shri Modi highlighted that today, our youth are continuously engaged in nation-building with this very resolve.

The Prime Minister posted on X:

"दृढ़ निश्चय और आत्म-संयम वह शक्ति है, जो कठिन से कठिन राह को भी आसान बना देती है। आज हमारे युवा साथी इसी संकल्प के साथ राष्ट्र निर्माण में निरंतर जुटे हुए हैं।

निश्चित्य यः प्रक्रमते
नान्तर्वसति कर्मणः।

अबन्ध्यकालो वश्यात्मा
स वै पण्डित उच्यते॥"

A person who begins a task after careful deliberation and with firm resolve, who never leaves it unfinished, who uses time wisely and who maintains complete control over their senses, such a person alone is truly wise.