ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅੱਜ ਓਸਲੋ ਵਿੱਚ ਭਾਰਤ-ਨੌਰਡਿਕ ਤੀਜੇ ਸਿਖਰ ਸੰਮੇਲਨ ਦੌਰਾਨ ਡੈਨਮਾਰਕ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਸੁਸ਼੍ਰੀ ਮੇਟੇ ਫ੍ਰੇਡਰਿਕਸਨ ਨਾਲ ਮੁਲਾਕਾਤ ਹੋਈ।

ਦੋਵਾਂ ਆਗੂਆਂ ਨੇ ਦੁਵੱਲੇ ਸਹਿਯੋਗ ਦੀ ਸਮੀਖਿਆ ਕੀਤੀ ਅਤੇ ਸਾਂਝੇ ਏਜੰਡੇ ਵਿੱਚ ਹੋਈ ਤਰੱਕੀ ’ਤੇ ਸੰਤੁਸ਼ਟੀ ਪ੍ਰਗਟਾਈ। ਦੋਵਾਂ ਆਗੂਆਂ ਨੇ ਭਾਰਤ-ਡੈਨਮਾਰਕ ਹਰਿਤ ਰਣਨੀਤਕ ਭਾਈਵਾਲੀ ਵਿੱਚ ਹੋਈ ਤਰੱਕੀ ਦਾ ਸਵਾਗਤ ਕੀਤਾ, ਜੋ ਵਾਤਾਵਰਨ ਅਤੇ ਜਲਵਾਯੂ ਪਰਿਵਰਤਨ ਦੇ ਖੇਤਰ ਵਿੱਚ ਸਹਿਯੋਗ ਨੂੰ ਤਰਜੀਹ ਦਿੰਦੀ ਹੈ ਅਤੇ ਦੋਵਾਂ ਦੇਸ਼ਾਂ ਵਿੱਚ ਹਰਿਤ ਪਰਿਵਰਤਨ ਵਿੱਚ ਯੋਗਦਾਨ ਪਾਉਣ ਲਈ ਯਤਨਾਂ ਨੂੰ ਇੱਕਜੁੱਟ ਕਰਦੀ ਹੈ। 2020 ਵਿੱਚ ਹਰਿਤ ਰਣਨੀਤਕ ਭਾਈਵਾਲੀ ਦੀ ਸ਼ੁਰੂਆਤ ਤੋਂ ਬਾਅਦ ਦੋਵਾਂ ਦੇਸ਼ਾਂ ਦਰਮਿਆਨ ਨਿਯਮਿਤ ਉੱਚ-ਪੱਧਰੀ ਅਦਾਨ-ਪ੍ਰਦਾਨ ਨੂੰ ਯਾਦ ਕਰਦੇ ਹੋਏ, ਦੋਵਾਂ ਆਗੂਆਂ ਨੇ ਨਵੀਆਂ ਅਤੇ ਉੱਭਰ ਰਹੀਆਂ ਤਕਨਾਲੋਜੀਆਂ, ਸੰਚਾਰ, ਉੱਨਤ ਖੋਜ, ਸਟਾਰਟਅੱਪ ਅਤੇ ਅਕਾਦਮਿਕ ਅਦਾਨ-ਪ੍ਰਦਾਨ ਵਿੱਚ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦਾ ਫੈਸਲਾ ਕੀਤਾ। ਉਨ੍ਹਾਂ ਨੇ ਰੱਖਿਆ ਅਤੇ ਆਰਟੀਫਿਸ਼ੀਅਲ ਇੰਟੈਲੀਜੈਂਸ (ਏਆਈ) ਦੇ ਖੇਤਰਾਂ ਵਿੱਚ ਸਹਿਯੋਗ ’ਤੇ ਵੀ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਡੈਨਮਾਰਕ ਦੀਆਂ ਕੰਪਨੀਆਂ ਨੂੰ ਗੁਜਰਾਤ ਦੇ ਗਿਫਟ ਸਿਟੀ ਵਿੱਚ ਆਪਣੀ ਮੌਜੂਦਗੀ ਸਥਾਪਿਤ ਕਰਨ ਲਈ ਸੱਦਾ ਦਿੱਤਾ।

 

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਤੇਜ਼ੀ ਨਾਲ ਵਿਕਸਿਤ ਹੋ ਰਹੀ ਭਾਰਤੀ ਅਰਥ-ਵਿਵਸਥਾ ਵਿੱਚ ਹਰਿਤ ਹੱਲਾਂ ਲਈ ਡੈਨਮਾਰਕ ਦੀਆਂ ਤਕਨਾਲੋਜੀਆਂ ਦਾ ਸਵਾਗਤ ਕਰਨ ਲਈ ਭਾਰਤ ਦੀ ਰਜ਼ਾਮੰਦੀ ਪ੍ਰਗਟਾਈ। ਜਲ ਖੇਤਰ ਵਿੱਚ ਦੋਵਾਂ ਆਗੂਆਂ ਨੇ ਵਾਰਾਣਸੀ ਵਿੱਚ ਸਵੱਛ ਨਦੀਆਂ ’ਤੇ ਸਮਾਰਟ ਪ੍ਰਯੋਗਸ਼ਾਲਾ (ਐੱਸਐੱਲਸੀਆਰ) ਦੀ ਸਥਾਪਨਾ ਲਈ ਭਾਰਤ ਅਤੇ ਡੈਨਮਾਰਕ ਦਰਮਿਆਨ ਸਫ਼ਲ ਸਹਿਯੋਗ ਦਾ ਜ਼ਿਕਰ ਕੀਤਾ, ਜੋ ਭਾਰਤ ਸਰਕਾਰ, ਭਾਰਤੀ ਤਕਨਾਲੋਜੀ ਸੰਸਥਾ - ਬਨਾਰਸ ਹਿੰਦੂ ਯੂਨੀਵਰਸਿਟੀ ਅਤੇ ਡੈਨਮਾਰਕ ਸਰਕਾਰ ਵੱਲੋਂ ਕੀਤੀ ਗਈ ਇੱਕ ਵਿਲੱਖਣ ਤ੍ਰਿਪੱਖੀ ਪਹਿਲ ਹੈ। ਆਗੂਆਂ ਨੇ ਗਤੀਸ਼ੀਲਤਾ ਭਾਈਵਾਲੀ  ’ਤੇ ਚਰਚਾ ਕੀਤੀ।

ਦੋਵਾਂ ਆਗੂਆਂ ਨੇ ਆਪਸੀ ਹਿੱਤਾਂ ਦੇ ਖੇਤਰੀ ਅਤੇ ਵਿਸ਼ਵ-ਵਿਆਪੀ ਮੁੱਦਿਆਂ ’ਤੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (ਯੂਐੱਨਐੱਸਸੀ) ਦੀ ਡੈਨਮਾਰਕ ਦੀ ਅਸਥਾਈ ਮੈਂਬਰਸ਼ਿਪ ਦੇ ਮੌਜੂਦਾ ਕਾਰਜਕਾਲ ਦੀ ਸਫ਼ਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
PM Modi’s FTA push: Why India’s MSMEs now have a bigger export opportunity

Media Coverage

PM Modi’s FTA push: Why India’s MSMEs now have a bigger export opportunity
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 17 ਅਗਸਤ 2026
August 17, 2026

India Ascendant: Citizens Hail PM Modi's Vision and India’s Multi-Sectoral Growth