ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੋਪਨਹੈਗਨ ਵਿੱਚ ਦੂਸਰੇ ਇੰਡੀਆ-ਨੌਰਡਿਕ ਸਮਿਟ ਤੋਂ ਹਟਕੇ ਆਈਸਲੈਂਡ ਦੀ ਪ੍ਰਧਾਨ ਮੰਤਰੀ ਕਾਰਟਿਨ ਜੈਕਬਸਡੌਟਿਰ ਨਾਲ ਦੁਵੱਲੀ ਮੀਟਿੰਗ ਕੀਤੀ।

ਦੋਹਾਂ ਪ੍ਰਧਾਨ ਮੰਤਰੀਆਂ ਨੇ ਅਪ੍ਰੈਲ, 2018 ਵਿੱਚ ਸਟਾਕਹੋਮ ਵਿੱਚ ਪਹਿਲੇ ਭਾਰਤ-ਨੌਰਡਿਕ ਸੰਮੇਲਨ ਦੌਰਾਨ ਆਪਣੀ ਪਹਿਲੀ ਮੁਲਾਕਾਤ ਨੂੰ ਗਰਮਜੋਸ਼ੀ ਨਾਲ ਯਾਦ ਕੀਤਾ। ਉਨ੍ਹਾਂ ਨੋਟ ਕੀਤਾ ਕਿ ਇਸ ਸਾਲ ਦੋਵੇਂ ਦੇਸ਼ ਕੂਟਨੀਤਕ ਸਬੰਧਾਂ ਦੀ ਸਥਾਪਨਾ ਦੀ 50ਵੀਂ ਵਰ੍ਹੇਗੰਢ ਦਾ ਜਸ਼ਨ ਮਨਾ ਰਹੇ ਹਨ।

ਦੋਹਾਂ ਨੇਤਾਵਾਂ ਨੇ ਵਿਸ਼ੇਸ਼ ਤੌਰ 'ਤੇ ਭੂ-ਤਾਪ ਊਰਜਾ, ਨੀਲੀ ਅਰਥਵਿਵਸਥਾ, ਆਰਕਟਿਕ, ਅਖੁੱਟ ਊਰਜਾ, ਮੱਛੀ ਪਾਲਣ, ਫੂਡ ਪ੍ਰੋਸੈੱਸਿੰਗ, ਡਿਜੀਟਲ ਯੂਨੀਵਰਸਿਟੀਆਂ ਅਤੇ ਸੱਭਿਆਚਾਰ ਸਮੇਤ ਸਿੱਖਿਆ ਦੇ ਖੇਤਰਾਂ ਵਿੱਚ ਆਰਥਿਕ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ 'ਤੇ ਚਰਚਾ ਕੀਤੀ। ਭੂ-ਤਾਪ ਊਰਜਾ, ਖਾਸ ਤੌਰ 'ਤੇ, ਇੱਕ ਅਜਿਹਾ ਖੇਤਰ ਹੈ ਜਿੱਥੇ ਆਈਸਲੈਂਡ ਦੀ ਵਿਸ਼ੇਸ਼ ਮੁਹਾਰਤ ਹੈ ਅਤੇ ਦੋਵੇਂ ਧਿਰਾਂ ਇਸ ਖੇਤਰ ਵਿੱਚ ਦੋਵਾਂ ਦੇਸ਼ਾਂ ਦੀਆਂ ਯੂਨੀਵਰਸਿਟੀਆਂ ਦਰਮਿਆਨ ਸਹਿਯੋਗ 'ਤੇ ਜ਼ੋਰ ਦਿੰਦੀਆਂ ਹਨ।

ਪ੍ਰਧਾਨ ਮੰਤਰੀ ਨੇ ਲਿੰਗ ਸਮਾਨਤਾ ਨੂੰ ਹੁਲਾਰਾ ਦੇਣ ਲਈ ਪ੍ਰਧਾਨ ਮੰਤਰੀ ਜੈਕਬਸਡੌਟਿਰ ਦੇ ਨਿਜੀ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਇਸ ਸਬੰਧ ਵਿੱਚ ਭਾਰਤ ਦੀ ਤਰੱਕੀ ਬਾਰੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ।

ਭਾਰਤ - ਈਐੱਫਟੀਏ ਵਪਾਰ ਗੱਲਬਾਤ ਨੂੰ ਤੇਜ਼ ਕਰਨ 'ਤੇ ਵੀ ਚਰਚਾ ਕੀਤੀ ਗਈ।

ਖੇਤਰੀ ਅਤੇ ਆਲਮੀ ਘਟਨਾਕ੍ਰਮ 'ਤੇ ਵੀ ਚਰਚਾ ਹੋਈ।

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Foreign traveller calls India's Vande Bharat sleeper a “Five-Star Hotel on Rails”; and the Internet agrees

Media Coverage

Foreign traveller calls India's Vande Bharat sleeper a “Five-Star Hotel on Rails”; and the Internet agrees
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 18 ਜੁਲਾਈ 2026
July 18, 2026

From Solar Canals to Hydrogen Mobility: Hon’ble PM Modi’s Blueprint for a Sustainable & Self-Reliant India