ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੰਤਰਰਾਸ਼ਟਰੀ ਦਿੱਵਯਾਂਗਜਨ ਦਿਵਸ 'ਤੇ ਆਪਣੇ ਸੰਦੇਸ਼ ਵਿੱਚ ਕਿਹਾ,
“ਅੰਤਰਰਾਸ਼ਟਰੀ ਦਿੱਵਯਾਂਗਜਨ ਦਿਵਸ 'ਤੇ, ਮੈਂ ਭਾਰਤ ਦੀ ਪ੍ਰਗਤੀ ਵਿੱਚ ਦਿੱਵਯਾਂਗਜਨਾਂ ਦੀਆਂ ਸ਼ਾਨਦਾਰ ਉਪਲਬਧੀਆਂ ਅਤੇ ਯੋਗਦਾਨ ਦੀ ਸ਼ਲਾਘਾ ਕਰਦਾ ਹਾਂ। ਉਨ੍ਹਾਂ ਦੀ ਜੀਵਨ ਯਾਤਰਾ, ਉਨ੍ਹਾਂ ਦਾ ਸਾਹਸ ਅਤੇ ਦ੍ਰਿੜ੍ਹ ਸੰਕਲਪ ਬਹੁਤ ਪ੍ਰੇਰਕ ਹੈ।
ਭਾਰਤ ਸਰਕਾਰ ਦਿੱਵਯਾਂਗਜਨਾਂ ਨੂੰ ਸਸ਼ਕਤ ਬਣਾਉਣ ਵਾਲੀਆਂ ਬੁਨਿਆਦੀ ਸੁਵਿਧਾਵਾਂ ਨੂੰ ਹੋਰ ਵੀ ਮਜ਼ਬੂਤ ਕਰਨ ਦੇ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੇ ਲਈ ਸਮਾਨਤਾ, ਪਹੁੰਚ ਅਤੇ ਅਵਸਰ ਸੁਨਿਸ਼ਚਿਤ ਕਰਨ 'ਤੇ ਨਿਰੰਤਰ ਜ਼ੋਰ ਦੇ ਰਹੀ ਹੈ।''
The Government of India is actively working to further strengthen infrastructure that empowers persons with disabilities. The emphasis remains on equality, accessibility and opportunity.
— Narendra Modi (@narendramodi) December 3, 2021


