ਇਸ ਅਭਿਯਾਨ ਦੇ ਤਹਿਤ ਵਿਗਿਆਨੀਆਂ ਦਾ ਸਾਡਾ ਦਲ ਪ੍ਰਯੋਗਸ਼ਾਲਾ ਤੋਂ ਲੈ ਕੇ ਖੇਤਾਂ ਤੱਕ (lab to land) ਜਾ ਕੇ ਕਿਸਾਨਾਂ ਨੂੰ ਆਧੁਨਿਕ ਖੇਤੀਬਾੜੀ ਬਾਰੇ ਜਾਣਕਾਰੀ ਦੇਵੇਗਾ ਅਤੇ ਮੌਸਮ ਸ਼ੁਰੂ ਹੋਣ ਤੋਂ ਪਹਿਲੇ ਕਿਸਾਨਾਂ ਦੀ ਮਦਦ ਦੇ ਲਈ ਸਾਰਾ ਡੇਟਾ ਉਪਲਬਧ ਕਰਾਵੇਗਾ: ਪ੍ਰਧਾਨ ਮੰਤਰੀ
ਇਸ ਅਭਿਯਾਨ ਦਾ ਉਦੇਸ਼ ਭਾਰਤੀ ਖੇਤੀਬਾੜੀ ਨੂੰ ਵਿਕਸਿਤ ਭਾਰਤ (Viksit Bharat) ਦਾ ਮੁੱਖ ਅਧਾਰ ਬਣਾਉਣਾ ਹੈ: ਪ੍ਰਧਾਨ ਮੰਤਰੀ
ਭਾਰਤ ਨੂੰ ਨਾ ਕੇਵਲ ਆਪਣੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਚਾਹੀਦਾ ਹੈ, ਬਲਕਿ ਆਲਮੀ ਖੁਰਾਕ ਸਪਲਾਇਰ ਦੇ ਰੂਪ ਵਿੱਚ ਭੀ ਉੱਭਰਨਾ ਚਾਹੀਦਾ ਹੈ: ਪ੍ਰਧਾਨ ਮੰਤਰੀ
ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ (Viksit Krishi Sankalp Abhiyan) ਕਿਸਾਨਾਂ ਦੇ ਲਈ ਪ੍ਰਗਤੀ ਦੇ ਨਵੇਂ ਰਸਤੇ ਖੋਲ੍ਹੇਗਾ ਅਤੇ ਖੇਤੀਬਾੜੀ ਵਿੱਚ ਆਧੁਨਿਕੀਕਰਣ ਨੂੰ ਹੁਲਾਰਾ ਦੇਵੇਗਾ: ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ (Viksit Krishi Sankalp Abhiyan) ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ, ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕਿਹਾ ਕਿ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ (Viksit Krishi Sankalp Abhiyan) ਦੀ ਸ਼ੁਰੂਆਤ ਕਿਸਾਨਾਂ ਦੇ ਲਈ ਇੱਕ ਮਹੱਤਵਪੂਰਨ ਪਹਿਲ ਹੈ ਅਤੇ ਖੇਤੀਬਾੜੀ ਦੇ ਵਿਕਾਸ ਨੂੰ ਸਮਰਥਨ ਦੇਣ ਦਾ ਇੱਕ ਅਨੂਠਾ ਪ੍ਰਯਾਸ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮੌਨਸੂਨ ਨਜ਼ਦੀਕ ਆਉਣ ਅਤੇ ਖਰੀਫ਼  ਸੀਜ਼ਨ ਦੀਆਂ ਤਿਆਰੀਆਂ ਸ਼ੁਰੂ ਹੋਣ ਦੇ ਨਾਲ, ਅਗਲੇ 12 ਤੋਂ 15 ਦਿਨਾਂ ਵਿੱਚ ਵਿਗਿਆਨੀਆਂ, ਮਾਹਰਾਂ, ਅਧਿਕਾਰੀਆਂ ਅਤੇ ਪ੍ਰਗਤੀਸ਼ੀਲ ਕਿਸਾਨਾਂ ਨਾਲ ਬਣੇ 2000 ਦਲ 700 ਤੋਂ ਅਧਿਕ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਅਤੇ ਪਿੰਡਾਂ ਦੇ ਲੱਖਾਂ ਕਿਸਾਨਾਂ ਨਾਲ ਸੰਪਰਕ ਕਰਨਗੇ। ਉਨ੍ਹਾਂ ਨੇ ਸਾਰੇ ਕਿਸਾਨਾਂ ਅਤੇ ਇਨ੍ਹਾਂ ਦਲਾਂ ਵਿੱਚ ਸ਼ਾਮਲ ਪ੍ਰਤੀਭਾਗੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਾਰਤ ਦੇ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਬਣਾਉਣ ਦੇ ਪ੍ਰਤੀ ਉਨ੍ਹਾਂ ਦੇ ਸਮਰਪਣ ਨੂੰ ਸਵੀਕਾਰ ਕੀਤਾ।

 ਹਰੇਕ ਰਾਜ ਦੇ ਕਿਸਾਨਾਂ ਦੇ ਕਲਿਆਣ ਦੇ ਲਈ ਨੀਤੀਆਂ ਬਣਾਉਣ ਅਤੇ ਪਹਿਲਾਂ ਕਰਨ (taking initiatives) ਦੇ ਨਾਲ, ਖੇਤੀਬਾੜੀ ਦੇ ਪਰੰਪਰਾਗਤ ਤੌਰ ‘ਤੇ ਰਾਜ ਦਾ ਵਿਸ਼ਾ ਹੋਣ ‘ਤੇ ਪ੍ਰਕਾਸ਼ ਪਾਉਂਦੇ ਹੋਏ, ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਤੇਜ਼ੀ ਨਾਲ ਬਦਲਦੇ ਸਮੇਂ ਦੇ ਨਾਲ, ਭਾਰਤ ਦੇ ਖੇਤੀਬਾੜੀ ਖੇਤਰ ਵਿੱਚ ਭੀ ਮਹੱਤਵਪੂਰਨ ਬਦਲਾਅ ਦੀ ਜ਼ਰੂਰਤ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤੀ ਕਿਸਾਨਾਂ ਨੇ ਰਿਕਾਰਡ ਉਤਪਾਦਨ ਹਾਸਲ ਕੀਤਾ ਹੈ, ਅਨਾਜ ਦੇ ਭੰਡਾਰ ਭਰੇ ਹਨ, ਲੇਕਿਨ ਬਜ਼ਾਰ ਦਾ ਸਰੂਪ ਅਤੇ ਉਪਭੋਗਤਾ ਪ੍ਰਾਥਮਿਕਤਾਵਾਂ ਲਗਾਤਾਰ ਬਦਲ ਰਹੀਆਂ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਰਾਜਾਂ ਅਤੇ ਕਿਸਾਨਾਂ ਦੇ ਸਹਿਯੋਗ ਨਾਲ ਖੇਤੀਬਾੜੀ ਪ੍ਰਣਾਲੀਆਂ ਵਿੱਚ ਆਧੁਨਿਕ ਸੁਧਾਰ ਲਿਆਉਣਾ ਜ਼ਰੂਰੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਸ ਅਭਿਯਾਨ ਦੇ ਤਹਿਤ, ਵਿਗਿਆਨੀ ਦਲ ਪ੍ਰਯੋਗਸ਼ਾਲਾ ਤੋਂ ਖੇਤ ਤੱਕ ਜਾਣਗੇ, ਕਿਸਾਨਾਂ ਤੱਕ ਵਿਆਪਕ ਡੇਟਾ ਪਹੁੰਚਾਉਣਗੇ ਅਤੇ ਉਨ੍ਹਾਂ ਨੂੰ ਖੇਤੀਬਾੜੀ ਨਾਲ ਜੁੜੇ ਉੱਨਤ ਗਿਆਨ ਤੋਂ ਜਾਣੂ ਕਰਵਾਉਣਗੇ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਦਲ ਖਰੀਫ਼  ਸੀਜ਼ਨ (Kharif season) ਸ਼ੁਰੂ ਹੋਣ ਤੋਂ ਪਹਿਲੇ ਕਿਸਾਨਾਂ ਦੀ ਸਹਾਇਤਾ ਦੇ ਲਈ ਤਿਆਰ ਰਹਿਣਗੇ।

 

ਪ੍ਰਧਾਨ ਮੰਤਰੀ ਨੇ ਪਿਛਲੇ ਕੁਝ ਦਹਾਕਿਆਂ ਵਿੱਚ ਭਾਰਤ ਦੇ ਖੇਤੀਬਾੜੀ ਵਿਗਿਆਨੀਆਂ ਦੁਆਰਾ ਕੀਤੀਆਂ ਗਈਆਂ ਮਹੱਤਵਪੂਰਨ ਖੋਜਾਂ ਦੀ ਪ੍ਰਗਤੀ ਬਾਰੇ ਦੱਸਿਆ ਅਤੇ ਖੇਤੀ ਦੇ ਪਰਿਣਾਮਾਂ ‘ਤੇ ਉਨ੍ਹਾਂ ਦੇ ਸਕਾਰਾਤਮਕ ਪ੍ਰਭਾਵ ‘ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਪ੍ਰਗਤੀਸ਼ੀਲ ਕਿਸਾਨਾਂ ਦੀ ਪ੍ਰਸ਼ੰਸਾ ਕੀਤੀ ਜਿਨ੍ਹਾਂ ਨੇ ਨਵੀਆਂ ਤਕਨੀਕਾਂ ਦੇ ਨਾਲ ਸਫ਼ਲਤਾਪੂਰਵਕ ਪ੍ਰਯੋਗ ਕੀਤੇ ਹਨ ਅਤੇ ਪ੍ਰਭਾਵਸ਼ਾਲੀ ਪੈਦਾਵਾਰ ਹਾਸਲ ਕੀਤੀ ਹੈ। ਵਿਗਿਆਨਿਕ ਖੋਜ ਅਤੇ ਸਫ਼ਲ ਖੇਤੀਬਾੜੀ ਪੱਧਤੀਆਂ (successful farming practices) ਨੂੰ ਵਿਆਪਕ ਕਿਸਾਨ ਭਾਈਚਾਰੇ (broader farming community) ਤੱਕ ਪਹੁੰਚਾਉਣ ਦੀ ਅਹਮੀਅਤ ਨੂੰ ਰੇਖਾਂਕਿਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਭਲੇ ਹੀ ਪ੍ਰਯਾਸ ਜਾਰੀ ਹਨ, ਲੇਕਿਨ ਹੁਣ ਇਨ੍ਹਾਂ ਪਹਿਲਾਂ ਨੂੰ ਨਵੀਂ ਊਰਜਾ ਦੇ ਨਾਲ ਤੇਜ਼ ਕਰਨ ਦੀ ਜ਼ਰੂਰਤ ਹੈ। ਪ੍ਰਧਾਨ ਮੰਤਰੀ ਨੇ ਕਿਹਾ, “ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ (Viksit Krishi Sankalp Abhiyan) ਇਸ ਗਿਆਨ ਦੇ ਪਾੜੇ (knowledge gap) ਨੂੰ ਪੂਰਾ ਕਰਨ ਲਈ ਇੱਕ ਮੁੱਲਵਾਨ ਅਵਸਰ ਪ੍ਰਸਤੁਤ ਕਰਦਾ ਹੈ, ਜਿਸ ਨਾਲ ਕਿਸਾਨਾਂ ਨੂੰ ਅਤਿਆਧੁਨਿਕ ਖੇਤੀਬਾੜੀ ਨਾਲ ਜੁੜੀ ਜਾਣਕਾਰੀ ਤੋਂ ਲਾਭ ਮਿਲ ਸਕੇ।”

 

ਸ਼੍ਰੀ ਮੋਦੀ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਵਿਕਸਿਤ ਭਾਰਤ (Viksit Bharat) ਦੇ ਲਈ ਭਾਰਤ ਦੀ ਖੇਤੀਬਾੜੀ ਨੂੰ ਭੀ ਵਿਕਸਿਤ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਖੇਤੀਬਾੜੀ ਖੇਤਰ ਵਿੱਚ ਬਦਲਾਅ  ਲਿਆਉਣ ਦੇ ਉਦੇਸ਼ ਨਾਲ ਕੇਂਦਰ ਸਰਕਾਰ ਦੇ ਕਈ ਪ੍ਰਮੁੱਖ ਫੋਕਸ ਵਾਲੇ ਖੇਤਰਾਂ ‘ਤੇ ਪ੍ਰਕਾਸ਼ ਪਾਇਆ। ਉਨ੍ਹਾਂ ਨੇ ਕਿਸਾਨਾਂ ਦੀ ਉਪਜ ਦੇ ਲਈ ਉਚਿਤ ਮੁੱਲ ਸੁਨਿਸ਼ਚਿਤ ਕਰਨ, ਖੇਤੀਬਾੜੀ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਰਾਸ਼ਟਰੀ ਜ਼ਰੂਰਤਾਂ ਦੇ ਨਾਲ ਫਸਲ ਉਤਪਾਦਨ ਨੂੰ ਸੰਰੇਖਿਤ ਕਰਨ (aligning) ਸਹਿਤ ਮਹੱਤਵਪੂਰਨ ਮੁੱਦਿਆਂ ਨੂੰ ਰੇਖਾਂਕਿਤ ਕੀਤਾ। ਸ਼੍ਰੀ ਮੋਦੀ ਨੇ ਕਿਹਾ, “ਭਾਰਤ ਨੂੰ ਨਾ ਕੇਵਲ ਆਪਣੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਚਾਹੀਦਾ ਹੈ, ਬਲਕਿ  ਆਲਮੀ ਖੁਰਾਕ ਸਪਲਾਇਰ ਦੇ ਰੂਪ ਵਿੱਚ ਭੀ ਉੱਭਰਨਾ ਚਾਹੀਦਾ ਹੈ।” ਉਨ੍ਹਾਂ ਨੇ ਕਿਹਾ ਕਿ ਜਲਵਾਯੂ ਪਰਿਵਰਤਨ ਦੀਆਂ ਚੁਣੌਤੀਆਂ ਨਾਲ ਨਿਪਟਣਾ, ਨਿਊਨਤਮ ਜਲ ਉਪਯੋਗ ਦੇ ਨਾਲ ਅਨਾਜ ਉਤਪਾਦਨ ਨੂੰ ਵਧਾਉਣਾ, ਹਾਨੀਕਾਰਕ ਰਸਾਇਣਾਂ ਤੋਂ ਮਿੱਟੀ ਦੀ ਸਿਹਤ ਦੀ ਰੱਖਿਆ ਕਰਨਾ, ਖੇਤੀਬਾੜੀ ਤਕਨੀਕਾਂ ਦਾ ਆਧੁਨਿਕੀਕਰਣ ਕਰਨਾ ਅਤੇ ਸਾਇੰਸ ਅਤੇ ਟੈਕਨੋਲੋਜੀ ਨੂੰ ਖੇਤਾਂ ਤੱਕ ਲੈ ਜਾਣਾ ਜ਼ਰੂਰੀ ਹੈ। ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਪਿਛਲੇ 10-11 ਵਰ੍ਹਿਆਂ ਵਿੱਚ ਸਰਕਾਰ ਨੇ ਇਨ੍ਹਾਂ ਖੇਤਰਾਂ ਵਿੱਚ ਵਿਆਪਕ ਪ੍ਰਯਾਸ ਕੀਤੇ ਹਨ। ਉਨ੍ਹਾਂ ਨੇ ਅਭਿਯਾਨ ਵਿੱਚ ਸਾਰੇ ਪ੍ਰਤੀਭਾਗੀਆਂ ਨੂੰ ਕਿਸਾਨਾਂ ਦੀ ਜਾਗਰੂਕਤਾ ਨੂੰ ਅਧਿਕਤਮ ਕਰਨ ਦੇ ਨਾਲ-ਨਾਲ ਇਹ ਸੁਨਿਸ਼ਚਿਤ ਕਰਨ ਦੀ ਤਾਕੀਦ ਕੀਤੀ ਕਿ ਉਨ੍ਹਾਂ ਨੂੰ ਆਧੁਨਿਕ ਖੇਤੀਬਾੜੀ ਉੱਨਤੀ (modern agricultural advancements) ਬਾਰੇ ਅੱਛੀ ਜਾਣਕਾਰੀ ਹੋਵੇ।

 ਕਿਸਾਨਾਂ ਨੂੰ ਪਰੰਪਰਾਗਤ ਖੇਤੀਬਾੜੀ ਤੋਂ ਪਰੇ ਆਮਦਨ ਦੇ ਅਤਿਰਿਕਤ ਸਰੋਤ ਪ੍ਰਦਾਨ ਕਰਨ ਦੇ ਮਹੱਤਵ ‘ਤੇ ਜ਼ੋਰ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਸਾਨਾਂ ਦੇ ਲਈ ਅਵਸਰਾਂ ਦਾ ਵਿਸਤਾਰ ਕਰਨ ਦੇ ਉਦੇਸ਼ ਨਾਲ ਜੁੜੀਆਂ ਪ੍ਰਮੁੱਖ ਪਹਿਲਾਂ ‘ਤੇ ਪ੍ਰਕਾਸ਼ ਪਾਇਆ। ਉਨ੍ਹਾਂ ਨੇ ਕਿਹਾ ਕਿ ਖੇਤਾਂ ਦੀਆਂ ਸੀਮਾਵਾਂ ‘ਤੇ ਸੋਲਰ ਪੈਨਲ ਲਗਾਉਣ ਨਾਲ ਅਤਿਰਿਕਤ ਰੈਵੇਨਿਊ ਉਤਪੰਨ ਹੋ ਸਕਦਾ ਹੈ। ਉਨ੍ਹਾਂ ਨੇ ਮਿੱਠੀ ਕ੍ਰਾਂਤੀ (ਸਵੀਟ ਰੈਵੋਲਿਊਸ਼ਨ-Sweet Revolution) ਦੇ ਪ੍ਰਭਾਵ ਦਾ ਉਲੇਖ ਕਰਦੇ ਹੋਏ ਕਿਹਾ ਕਿ ਮਧੂਮੱਖੀ ਪਾਲਣ ਨਾਲ ਕਿਸਾਨਾਂ ਨੂੰ ਲਾਭ ਹੋ ਰਿਹਾ ਹੈ ਅਤੇ ਅਧਿਕ ਪ੍ਰਤੀਭਾਗੀਆਂ ਨੂੰ ਸ਼ਾਮਲ ਕਰਨ ਦੇ ਲਈ ਇਸ ਦਾ ਵਿਸਤਾਰ ਕੀਤਾ ਜਾਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨੇ ਖੇਤੀਬਾੜੀ ਅਵਸ਼ੇਸ਼ਾਂ (agricultural residues) ਨੂੰ ਊਰਜਾ ਵਿੱਚ ਬਦਲਣ ਅਤੇ ਕਚਰੇ ਨੂੰ ਧਨ ਵਿੱਚ ਬਦਲਣ (transforming waste into wealth) ਦੀ ਜ਼ਰੂਰਤ ‘ਤੇ ਭੀ ਜ਼ੋਰ ਦਿੱਤਾ। ਉਨ੍ਹਾਂ ਨੇ ‘ਸ਼੍ਰੀ ਅੰਨ’(‘Shri Anna’) ਦੀ ਖੇਤੀ ਦੇ ਲਈ ਉਪਯੁਕਤ (ਉਚਿਤ) ਖੇਤਰਾਂ ਦੀ ਪਹਿਚਾਣ ਕਰਨ ਅਤੇ ਖੇਤੀਬਾੜੀ ਉਤਪਾਦਾਂ ਵਿੱਚ ਵੈਲਿਊ ਐਡਿਸ਼ਨ ਵਧਾਉਣ ਦੇ ਮਹੱਤਵ ‘ਤੇ ਪ੍ਰਕਾਸ਼ ਪਾਇਆ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਹੁਣ ਦੁੱਧ ਨਾ ਦੇਣ ਵਾਲੇ ਮਵੇਸ਼ੀ (non-milking cattle) ਭੀ ਗੋਬਰਧਨ ਯੋਜਨਾ (Gobardhan Yojana) ਦੇ ਮਾਧਿਅਮ ਨਾਲ ਅਰਥਵਿਵਸਥਾ ਵਿੱਚ ਯੋਗਦਾਨ ਦੇ ਰਹੇ ਹਨ, ਜੋ ਆਮਦਨ-ਸਿਰਜਣਾ ਦੇ ਅਵਸਰ ਪੈਦਾ ਕਰਦੀ ਹੈ। ਉਨ੍ਹਾਂ ਨੇ ਅਧਿਕਤਮ ਭਾਗੀਦਾਰੀ ਅਤੇ ਲਾਭ ਸੁਨਿਸ਼ਚਿਤ ਕਰਨ ਦੇ ਲਈ ਇਨ੍ਹਾਂ ਇਨੋਵੇਸ਼ਨਾਂ ਬਾਰੇ ਕਿਸਾਨਾਂ ਨੂੰ ਵਿਆਪਕ ਤੌਰ ‘ਤੇ ਜਾਗਰੂਕ ਕਰਨ ਦਾ ਸੱਦਾ ਦਿੱਤਾ।

 ਸ਼੍ਰੀ ਮੋਦੀ ਨੇ ਇਸ ਮਿਸ਼ਨ ਦੇ ਮਹੱਤਵ ਨੂੰ ਰੇਖਾਂਕਿਤ ਕਰਦੇ ਹੋਏ ਕਿਹਾ, “ਭਾਰਤ ਦੀ ਖੇਤੀਬਾੜੀ ਨੂੰ ਵਿਕਸਿਤ ਭਾਰਤ ਦੀ ਅਧਾਰਸ਼ਿਲਾ (cornerstone) ਬਣਨਾ ਚਾਹੀਦਾ ਹੈ।” ਉਨ੍ਹਾਂ ਨੇ ਕਿਸਾਨਾਂ ਨੂੰ ਆਉਣ ਵਾਲੇ ਵਿਗਿਆਨੀਆਂ ਨਾਲ ਸਰਗਰਮ ਤੌਰ ‘ਤੇ ਜੁੜਨ ਦੀ ਤਾਕੀਦ ਕੀਤੀ, ਉਨ੍ਹਾਂ ਨੂੰ ਸਵਾਲ ਪੁੱਛਣ ਅਤੇ ਮੁੱਲਵਾਨ ਜਾਣਕਾਰੀ ਪ੍ਰਾਪਤ ਕਰਨ ਦੇ ਲਈ ਪ੍ਰੋਤਸਾਹਿਤ ਕੀਤਾ। ਸ਼੍ਰੀ ਮੋਦੀ ਨੇ ਵਿਗਿਆਨੀਆਂ ਅਤੇ ਅਧਿਕਾਰੀਆਂ ਨੂੰ ਆਪਣੇ ਮਿਸ਼ਨ ਦੇ ਮਹੱਤਵ ਨੂੰ ਪਹਿਚਾਣਨ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀ ਪ੍ਰਤੀਬੱਧਤਾ ਨਿਯਮਿਤ ਸਰਕਾਰੀ ਕੰਮ ਤੋਂ ਪਰੇ ਹੋਣੀ ਚਾਹੀਦੀ ਹੈ ਅਤੇ ਰਾਸ਼ਟਰੀ ਸੇਵਾ ਦੀ ਭਾਵਨਾ ਨਜ਼ਰ ਆਉਣੀ ਚਾਹੀਦੀ ਹੈ। ਉਨ੍ਹਾਂ ਨੇ ਉਨ੍ਹਾਂ ਨੂੰ ਕਿਸਾਨਾਂ ਦੇ ਪ੍ਰਸ਼ਨਾਂ ਦਾ ਵਿਆਪਕ ਤੌਰ ‘ਤੇ ਸਮਾਧਾਨ ਕਰਨ ਅਤੇ ਉਨ੍ਹਾਂ ਦੇ ਮੁੱਲਵਾਨ ਸੁਝਾਵਾਂ ਨੂੰ ਦਰਜ ਕਰਨ ਦੀ ਤਾਕੀਦ ਕੀਤੀ। ਸ਼੍ਰੀ ਮੋਦੀ ਨੇ ਐਲਾਨ ਕੀਤਾ, “ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ (Viksit Krishi Sankalp Abhiyan) ਭਾਰਤ ਦੇ ਕਿਸਾਨਾਂ ਦੇ ਲਈ ਪ੍ਰਗਤੀ ਦੇ ਨਵੇਂ ਰਸਤੇ ਖੋਲ੍ਹੇਗਾ, ਖੇਤੀਬਾੜੀ ਵਿੱਚ ਆਧੁਨਿਕੀਕਰਣ ਨੂੰ ਹੁਲਾਰਾ ਦੇਵੇਗਾ।” ਉਨ੍ਹਾਂ ਨੇ ਸਾਰੇ ਹਿਤਧਾਰਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਆਪਣੀ ਬਾਤ ਦਾ ਸਮਾਪਨ ਕੀਤਾ।

 

ਪ੍ਰਧਾਨ ਮੰਤਰੀ ਦਾ ਭਾਸ਼ਣ ਪੜ੍ਹਨ ਲਈ ਇੱਥੇ ਕਲਿੱਕ ਕਰੋ

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
FIIs pour over $1 billion into Indian stocks, biggest weekly buying since June 2025

Media Coverage

FIIs pour over $1 billion into Indian stocks, biggest weekly buying since June 2025
NM on the go

Nm on the go

Always be the first to hear from the PM. Get the App Now!
...
Prime Minister expresses grief over loss of lives due to boat capsizing in South 24 Parganas district of West Bengal
July 13, 2026
Prime Minister announces ex-gratia

The Prime Minister, Shri Narendra Modi has expressed deep grief over the loss of lives due to the capsizing of a boat in the South 24 Parganas district of West Bengal.

The Prime Minister conveyed his thoughts to the bereaved families in this hour of grief and prayed for the speedy recovery of the injured.

The Prime Minister announced that an ex-gratia of Rs. 2 lakh from the Prime Minister’s National Relief Fund (PMNRF) would be given to the next of kin of each deceased. The injured would be given Rs. 50,000.

The Prime Minister’s Office posted on X;

“The loss of lives due to the capsizing of a boat in the South 24 Parganas district of West Bengal is deeply painful. My thoughts are with the bereaved families in this hour of grief. May the injured recover at the earliest.

An ex-gratia of Rs. 2 lakh from PMNRF would be given to the next of kin of each deceased. The injured would be given Rs. 50,000: PM @narendramodi”