ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ 77ਵੇਂ ਸੁਤੰਤਰਤਾ ਦਿਵਸ ਦੇ ਅਵਸਰ ’ਤੇ ਲਾਲ ਕਿਲੇ ਦੀ ਫ਼ਸੀਲ ਤੋਂ ਕਿਹਾ ਕਿ ਭਾਰਤ ਦਾ ਨਿਰਯਾਤ ਤੇਜ਼ੀ ਨਾਲ ਵਧ ਰਿਹਾ ਹੈ ਅਤੇ ਦੁਨੀਆ ਕਹਿ ਰਹੀ ਹੈ ਕਿ ਭਾਰਤ ਹੁਣ ਨਹੀਂ ਰੁਕੇਗਾ। ਉਨ੍ਹਾਂ ਨੇ ਕਿਹਾ, ਵਿਸ਼ਵ ਰੇਟਿੰਗ ਏਜੰਸੀਆਂ ਭਾਰਤ ਦੀ ਪ੍ਰਸ਼ੰਸਾ ਕਰ ਰਹੀਆਂ ਹਨ ਅਤੇ ਕੋਰੋਨਾ ਦੇ ਬਾਅਦ ਨਵੀਂ ਵਿਸ਼ਵ ਵਿਵਸਥਾ ਵਿੱਚ ਭਾਰਤੀਆਂ ਦੀ ਸਮਰੱਥਾ ਨੂੰ ਸਵੀਕਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ, ਐਸੇ ਸਮੇਂ ਵਿੱਚ ਜਦੋਂ ਆਲਮੀ ਸਪਲਾਈ ਚੇਨ ਵਿੱਚ ਰੁਕਾਵਟ ਆ ਗਈ ਸੀ, ਅਸੀਂ ਵਿਸ਼ਵ ਦੇ ਸਾਹਮਣੇ ਪ੍ਰਦਰਸ਼ਿਤ ਕੀਤਾ ਕਿ ਸਮਾਧਾਨ ਕੇਵਲ ਮਾਨਵੀ ਜ਼ਰੂਰਤਾਂ ’ਤੇ ਧਿਆਨ ਕੇਂਦ੍ਰਿਤ ਕਰਕੇ ਹੀ ਪਾਇਆ ਜਾ ਸਕਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਭਾਰਤੀ ਵਿਕਾਸਸ਼ੀਲ ਦੇਸ਼ਾਂ (ਗੋਲਬਲ ਸਾਊਥ) ਦੀ ਆਵਾਜ਼ ਬਣ ਗਿਆ ਹੈ ਅਤੇ ਭਾਰਤੀ ਅਰਥਵਿਵਸਥਾ ਹੁਣ ਗਲੋਬਲ ਸਪਲਾਈ ਚੇਨ ਦਾ ਹਿੱਸਾ ਹੈ, ਜੋ ਇਸ ਨੂੰ ਸਥਿਰਤਾ ਪ੍ਰਦਾਨ ਕਰ ਰਹੀ ਹੈ।
ਸਟਾਰਟਅੱਪਸ ਦੀ ਚਰਚਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੇ ਨੌਜਵਾਨਾਂ ਨੇ ਦੇਸ਼ ਨੂੰ ਵਿਸ਼ਵ ਦੇ ਸਿਖਰਲੇ ਤਿੰਨ ਸਟਾਰਟਅੱਪ ਈਕੋਸਿਸਟਮਸ (top three StartUp ecosystems) ਵਿੱਚ ਲਿਆ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਦੁਨੀਆ ਦੇ ਯੁਵਾ ਇਸ ਵਿਕਾਸ ਤੋਂ ਅਚੰਭਿਤ ਹਨ, ਭਾਰਤ ਦੇ ਨੌਜਵਾਨਾਂ ਦੀ ਸਮਰੱਥਾ ਦੇਖ ਕੇ ਅਚੰਭਿਤ ਹਨ। ਅੱਜ ਦਾ ਵਿਸ਼ਵ ਟੈਕਨੋਲੋਜੀ ਤੋਂ ਪ੍ਰੇਰਿਤ ਹੈ ਅਤੇ ਭਾਰਤ ਦੇ ਪਾਸ ਟੈਕਨੋਲੋਜੀ ਦੇ ਖੇਤਰ ਵਿੱਚ ਜੋ ਪ੍ਰਤਿਭਾ ਹੈ, ਉਸ ਨੂੰ ਦੇਖਦੇ ਹੋਏ ਸਾਨੂੰ ਦੁਨੀਆ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਉਣੀ ਹੋਵੇਗੀ। ਪ੍ਰਧਾਨ ਮੰਤਰੀ ਨੇ ਇਹ ਭੀ ਕਿਹਾ ਕਿ ਸਭ ਤੋਂ ਵਿਕਸਿਤ ਦੇਸ਼ਾਂ ਦੇ ਆਲਮੀ ਨੇਤਾਵਾਂ ਨੇ ਡਿਜੀਟਲ ਇੰਡੀਆ ਦੀ ਸਫ਼ਲਤਾ ਨੂੰ ਸਵੀਕਾਰ ਕੀਤਾ ਹੈ, ਅਤੇ ਇਨ੍ਹਾਂ ਪਹਿਲਾਂ ਬਾਰੇ ਹੋਰ ਅਧਿਕ ਜਾਣਨਾ ਚਾਹੁੰਦੇ ਹਨ।