ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ, ਜਿਸ ਵਿੱਚ ਇਸ ਗੱਲ 'ਤੇ ਚਾਨਣਾ ਪਾਇਆ ਗਿਆ ਕਿ ਕੁਦਰਤ ਦੇ ਨਾਲ ਸੰਤੁਲਨ ਬਣਾ ਕੇ ਸਾਰੇ ਜੀਵਾਂ ਦਾ ਭਲਾ ਕਰਨਾ ਸਾਡੀ ਸੰਸਕ੍ਰਿਤੀ ਦੀ ਮੂਲ ਭਾਵਨਾ ਰਹੀ ਹੈ।

ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਇਸੇ ਵਿਆਪਕ ਦ੍ਰਿਸ਼ਟੀਕੋਣ ਦੇ ਨਾਲ ਭਾਰਤ ਅੱਜ ਤਰੱਕੀ ਅਤੇ ਖ਼ੁਸ਼ਹਾਲੀ ਦੇ ਰਾਹ 'ਤੇ ਲਗਾਤਾਰ ਅੱਗੇ ਵਧ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ:

"ਕੁਦਰਤ ਦੇ ਨਾਲ ਸੰਤੁਲਨ ਬਣਾ ਕੇ ਸਮੁੱਚੇ ਜੀਵਾਂ ਦਾ ਭਲਾ ਹੋਵੇ, ਇਹੀ ਸਾਡੀ ਸੰਸਕ੍ਰਿਤੀ ਦੀ ਮੂਲ ਭਾਵਨਾ ਰਹੀ ਹੈ। ਇਸੇ ਵਿਆਪਕ ਦ੍ਰਿਸ਼ਟੀਕੋਣ ਨਾਲ ਅੱਜ ਭਾਰਤ ਤਰੱਕੀ ਅਤੇ ਖ਼ੁਸ਼ਹਾਲੀ ਦੇ ਰਾਹ 'ਤੇ ਲਗਾਤਾਰ ਅੱਗੇ ਵਧ ਰਿਹਾ ਹੈ।"

यावच्चतस्रः प्रदिशश्चक्षुर्यावत् समश्नुते।

तावत् समैत्विन्द्रियं मयि तद्धस्तिवर्चसम्॥"

ਅਸੀਂ ਅਜਿਹੀ ਖ਼ੁਸ਼ਹਾਲੀ ਹਾਸਲ ਕਰੀਏ, ਜੋ ਚਾਰੋਂ ਦਿਸ਼ਾਵਾਂ ਵਿੱਚ ਫੈਲੀ ਹੋਵੇ ਅਤੇ ਦੂਰ-ਦਰਸ਼ਤਾ ਨਾਲ ਭਰਪੂਰ ਹੋਵੇ - ਜਿੱਥੇ ਕੁਦਰਤ ਦੇ ਨਾਲ ਸਮੁੱਚੇ ਤਾਲਮੇਲ ਵਿੱਚ ਰਹਿੰਦੇ ਹੋਏ, ਵਾਤਾਵਰਣ ਸੁਰੱਖਿਅਤ ਹੋਵੇ ਅਤੇ ਸਾਰੇ ਜੀਵਾਂ ਦਾ ਨਿਰੰਤਰ ਭਲਾ ਯਕੀਨੀ ਹੋਵੇ।

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India’s Defence Exports Explode: ₹40,000 Crore Milestone Signals a New Manufacturing Era

Media Coverage

India’s Defence Exports Explode: ₹40,000 Crore Milestone Signals a New Manufacturing Era
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 6 ਸਤੰਬਰ 2026
September 06, 2026

Building a Safer Bharat — Weapons, Work and a Future for Every Child Under PM Modi