ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕਈ ਤਿਉਹਾਰ ਮਨਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਜੋਸ਼ ਅਤੇ ਖ਼ੁਸ਼ੀ ਨਾਲ ਭਰੇ ਮੌਕਿਆਂ 'ਤੇ ਦੇਸ਼ ਉਨ੍ਹਾਂ ਮਿਹਨਤੀ ਕਿਸਾਨ ਭਰਾਵਾਂ ਅਤੇ ਭੈਣਾਂ ਦਾ ਧੰਨਵਾਦੀ ਹੈ ,ਜੋ ਪੂਰੇ ਦੇਸ਼ ਦਾ ਪਾਲਣ-ਪੋਸ਼ਣ ਕਰਦੇ ਹਨ ।
ਪ੍ਰਧਾਨ ਮੰਤਰੀ ਨੇ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ –
“इत्थं फलति शुद्धेन सिक्तं सङ्कल्पवारिणा।
पुण्यबीजमपि स्वल्पं पुंसां कृषिकृतामिव॥”
ਇਸ ਸੁਭਾਸ਼ਤਮ ਦਾ ਭਾਵ ਹੈ ਕਿ ਜਿਸ ਤਰ੍ਹਾਂ ਕਿਸਾਨ ਵੱਲੋਂ ਬੀਜਿਆ ਗਿਆ ਇੱਕ ਛੋਟਾ ਜਿਹਾ ਬੀਜ ਜੇਕਰ ਸਹੀ ਸਮੇਂ 'ਤੇ ਪਾਣੀ ਨਾਲ ਸਿੰਜਿਆ ਜਾਵੇ ਤਾਂ ਸਮੇਂ ਦੇ ਨਾਲ ਭਰਪੂਰ ਫ਼ਸਲ ਦਿੰਦਾ ਹੈ, ਉਸੇ ਤਰ੍ਹਾਂ ਨੇਕ ਇਰਾਦਿਆਂ ਨਾਲ ਕੀਤਾ ਗਿਆ ਇੱਕ ਛੋਟਾ ਜਿਹਾ ਯਤਨ ਵੀ ਵਿਅਕਤੀ ਨੂੰ ਵੱਡੀ ਸਫਲਤਾ ਪ੍ਰਦਾਨ ਕਰਦਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐੱਕਸ 'ਤੇ ਲਿਖਿਆ:
“ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਹਾਲ ਹੀ ਵਿੱਚ ਕਈ ਤਿਉਹਾਰ ਮਨਾਏ ਗਏ ਹਨ। ਖ਼ੁਸ਼ੀ ਅਤੇ ਉਤਸ਼ਾਹ ਨਾਲ ਭਰੇ ਇਨ੍ਹਾਂ ਮੌਕਿਆਂ ਲਈ ਅਸੀਂ ਆਪਣੇ ਮਿਹਨਤੀ ਕਿਸਾਨ ਭਰਾਵਾਂ ਅਤੇ ਭੈਣਾਂ ਦੇ ਧੰਨਵਾਦੀ ਹਾਂ, ਜੋ ਪੂਰੇ ਦੇਸ਼ ਦਾ ਪਾਲਣ-ਪੋਸ਼ਣ ਕਰਦੇ ਹਨ।
इत्थं फलति शुद्धेन सिक्तं सङ्कल्पवारिणा।
पुण्यबीजमपि स्वल्पं पुंसां कृषिकृतामिव॥”
देश के अलग-अलग हिस्सों में अभी कई पर्व-त्योहार मनाए गए हैं। उमंग और उल्लास से भरे इन अवसरों के लिए हम अपने परिश्रमी किसान भाई-बहनों के कृतज्ञ हैं, जो पूरे देश का पोषण करते हैं।
— Narendra Modi (@narendramodi) April 15, 2026
इत्थं फलति शुद्धेन सिक्तं सङ्कल्पवारिणा।
पुण्यबीजमपि स्वल्पं पुंसां कृषिकृतामिव॥ pic.twitter.com/8SCCgbUDoY


