ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਸਾਡੇ ਵਿਦਿਆਰਥੀ ਵਿਲੱਖਣ ਪ੍ਰਤਿਭਾ ਦੇ ਧਨੀ ਹਨ ਅਤੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਦੀ ਪੂਰੀ ਸਮਰੱਥਾ ਰੱਖਦੇ ਹਨ। ਉਨ੍ਹਾਂ ਕਿਹਾ ਕਿ ‘ਪ੍ਰੀਕਸ਼ਾ ਪੇ ਚਰਚਾ' ਦਾ ਉਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਯੋਗਤਾਵਾਂ ਅਤੇ ਹੁਨਰ ਦੀ ਸਹੀ ਵਰਤੋਂ ਕਰਕੇ ਨਿੱਜੀ ਵਿਕਾਸ ਅਤੇ ਸਫਲਤਾ ਦਾ ਰਸਤਾ ਦਿਖਾਉਣਾ ਹੈ।
ਪ੍ਰਧਾਨ ਮੰਤਰੀ ਨੇ ਇੱਕ ਸੰਸਕ੍ਰਿਤ ਸੁਭਾਸ਼ਤਮ ਵੀ ਸਾਂਝਾ ਕੀਤਾ ਹੈ-
“विद्या वितर्को विज्ञानं स्मृतिस्तत्परता क्रिया।
यस्यैते षड्गुणास्तस्य नासाध्यमतिवर्तते॥”
ਭਾਵ ਜਿਸ ਵਿਅਕਤੀ ਕੋਲ ਗਿਆਨ, ਤਰਕ, ਵਿਗਿਆਨ, ਯਾਦ ਸ਼ਕਤੀ, ਤਿਆਰੀ ਅਤੇ ਕੁਸ਼ਲਤਾ ਹੈ, ਉਹ ਕਿਸੇ ਵੀ ਚੁਣੌਤੀ ’ਤੇ ਜਿੱਤ ਪ੍ਰਾਪਤ ਕਰ ਸਕਦਾ ਹੈ ਅਤੇ ਅਜਿਹੇ ਵਿਅਕਤੀ ਲਈ ਕੁਝ ਵੀ ਅਸੰਭਵ ਨਹੀਂ ਹੈ।
ਪ੍ਰਧਾਨ ਮੰਤਰੀ ਨੇ 'ਐੱਕਸ' ’ਤੇ ਲਿਖਿਆ:
"ਵਿਲੱਖਣ ਪ੍ਰਤਿਭਾ ਨਾਲ ਭਰਪੂਰ ਸਾਡੇ ਵਿਦਿਆਰਥੀਆਂ ਵਿੱਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਦੀ ਪੂਰੀ ਸਮਰੱਥਾ ਹੈ ।
‘ਪ੍ਰੀਕਸ਼ਾ ਪੇ ਚਰਚਾ' ਦਾ ਉਦੇਸ਼ ਇਹ ਵੀ ਹੈ ਕਿ ਕਿਵੇਂ ਉਹ ਆਪਣੀ ਪ੍ਰਤਿਭਾ ਅਤੇ ਹੁਨਰ ਦੀ ਸਾਰਥਕ ਵਰਤੋਂ ਕਰ ਸਕਦੇ ਹਨ।
विद्या वितर्को विज्ञानं स्मृतिस्तत्परता क्रिया।
यस्यैते षड्गुणास्तस्य नासाध्यमतिवर्तते॥”
अद्भुत प्रतिभा के धनी हमारे विद्यार्थियों में अपने सपनों को सच करने की पूरी क्षमता है। 'परीक्षा पे चर्चा' का उद्देश्य भी यही है कि कैसे वे अपनी प्रतिभा और कौशल का सार्थक इस्तेमाल कर सकते हैं।
— Narendra Modi (@narendramodi) February 9, 2026
विद्या वितर्को विज्ञानं स्मृतिस्तत्परता क्रिया।
यस्यैते षड्गुणास्तस्य… pic.twitter.com/7QajrvogC5


