ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਟੀ-20 ਕ੍ਰਿਕਟ ਵਿਸ਼ਵ ਕੱਪ ਜਿੱਤ ਕੇ ਭਾਰਤੀ ਟੀਮ ਨੇ ਸਾਬਤ ਕਰ ਦਿੱਤਾ ਹੈ ਕਿ ਦ੍ਰਿੜ੍ਹ ਸੰਕਲਪ, ਸਬਰ ਅਤੇ ਆਤਮ-ਵਿਸ਼ਵਾਸ ਦਾ ਸੁਮੇਲ ਹੀ ਜ਼ਿੰਦਗੀ ਵਿੱਚ ਸਫਲਤਾ ਦੀ ਕੁੰਜੀ ਹੈ। ਉਨ੍ਹਾਂ ਕਿਹਾ ਕਿ ਇਹ ਜਿੱਤ ਇਹ ਵੀ ਦਰਸਾਉਂਦੀ ਹੈ ਕਿ ਸਹੀ ਦਿਸ਼ਾ ਵਿੱਚ ਸਖ਼ਤ ਮਿਹਨਤ ਨਾਲ ਹਰ ਟੀਚਾ ਪ੍ਰਾਪਤ ਕੀਤਾ ਜਾ ਸਕਦਾ ਹੈ।

ਪ੍ਰਧਾਨ ਮੰਤਰੀ ਨੇ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ:

“अभीप्सां स्वात्मनो रक्षाऽविरतं सुस्थिरं तया। यत्नमातिष्ठ धैर्येण ततः सिद्धिर्भवेद् ध्रुवम्।।”

ਇਸ ਦਾ ਭਾਵ ਹੈ ਕਿ ਜ਼ਿੰਦਗੀ ਵਿੱਚ ਤਰੱਕੀ ਦੀ ਇੱਛਾ ਰੱਖਣ ਵਾਲੇ ਕਿਸੇ ਵੀ ਵਿਅਕਤੀ ਨੂੰ ਦ੍ਰਿੜ੍ਹਤਾ ਅਤੇ ਲਗਨ ਨਾਲ ਕੋਸ਼ਿਸ਼ ਕਰਨੀ ਚਾਹੀਦੀ ਹੈ। ਸਬਰ ਨਾਲ ਕੀਤੀ ਗਈ ਲਗਾਤਾਰ ਮਿਹਨਤ ਯਕੀਨੀ ਤੌਰ ’ਤੇ ਸਫਲਤਾ ਦਾ ਰਾਹ ਪੱਧਰਾ ਕਰਦੀ ਹੈ।

ਪ੍ਰਧਾਨ ਮੰਤਰੀ ਨੇ 'ਐੱਕਸ' 'ਤੇ ਲਿਖਿਆ:

"ਟੀ-20 ਕ੍ਰਿਕਟ ਵਿਸ਼ਵ ਕੱਪ ਜਿੱਤ ਕੇ ਟੀਮ ਇੰਡੀਆ ਨੇ ਸਾਬਤ ਕਰ ਦਿੱਤਾ ਹੈ ਕਿ ਦ੍ਰਿੜ੍ਹ ਸੰਕਲਪ, ਸਬਰ ਅਤੇ ਆਤਮ-ਵਿਸ਼ਵਾਸ ਦਾ ਸੁਮੇਲ ਹੀ ਜ਼ਿੰਦਗੀ ਵਿੱਚ ਸਫਲਤਾ ਦੀ ਕੁੰਜੀ ਹੈ। ਇਹ ਜਿੱਤ ਸਾਨੂੰ ਇਹ ਵੀ ਦੱਸਦੀ ਹੈ ਕਿ ਸਹੀ ਦਿਸ਼ਾ ਵਿੱਚ ਸਖ਼ਤ ਮਿਹਨਤ ਨਾਲ ਹਰ ਟੀਚਾ ਪ੍ਰਾਪਤ ਕੀਤਾ ਜਾ ਸਕਦਾ ਹੈ।

अभीप्सां स्वात्मनो रक्षाऽविरतं सुस्थिरं तया।

यत्नमातिष्ठ धैर्येण ततः सिद्धिर्भवेद् ध्रुवम् ।।”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
The Nari Shakti Decade: How 12 years of policy reforms under Modi govt transformed lives of women in Bharat

Media Coverage

The Nari Shakti Decade: How 12 years of policy reforms under Modi govt transformed lives of women in Bharat
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 7 ਜੂਨ 2026
June 07, 2026

India on the Rise: Celebrating Milestones from Grassroots to the Global Stage Under the Leadership of PM Modi