ਪੀਐੱਮ ਨੇ ਭਾਰਤ ਅਤੇ ਅਰਬ ਵਰਲਡ ਦਰਮਿਆਨ ਡੂੰਘੇ ਅਤੇ ਇਤਿਹਾਸਿਕ ਲੋਕਾਂ ਵਿਚਕਾਰ ਸਬੰਧਾਂ ’ਤੇ ਜ਼ੋਰ ਦਿੱਤਾ
ਪੀਐੱਮ ਨੇ ਵਪਾਰ ਅਤੇ ਨਿਵੇਸ਼, ਊਰਜਾ, ਤਕਨੀਕੀ, ਸਿਹਤ ਸੇਵਾ ਅਤੇ ਹੋਰ ਖੇਤਰਾਂ ਵਿੱਚ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਭਾਰਤ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ
ਪੀਐੱਮ ਨੇ ਫ਼ਲਸਤੀਨ ਦੇ ਲੋਕਾਂ ਲਈ ਭਾਰਤ ਦੇ ਨਿਰੰਤਰ ਸਮਰਥਨ ਨੂੰ ਦੁਹਰਾਇਆ ਅਤੇ ਗਾਜ਼ਾ ਸ਼ਾਂਤੀ ਯੋਜਨਾ ਸਮੇਤ ਚੱਲ ਰਹੇ ਸ਼ਾਂਤੀ ਯਤਨਾਂ ਦਾ ਸਵਾਗਤ ਕੀਤਾ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਰਬ ਦੇਸ਼ਾਂ ਦੇ ਵਿਦੇਸ਼ ਮੰਤਰੀਆਂ, ਅਰਬ ਰਾਜਾਂ ਦੇ ਲੀਗ ਦੇ ਜਨਰਲ ਸਕੱਤਰ ਅਤੇ ਅਰਬ ਪ੍ਰਤੀਨਿਧੀ ਮੰਡਲਾਂ ਦੇ ਪ੍ਰਮੁੱਖਾਂ ਦੇ ਇੱਕ ਵਫ਼ਦ ਨਾਲ ਮੁਲਾਕਾਤ ਕੀਤੀ, ਜੋ ਦੂਜੀ ਭਾਰਤ-ਅਰਬ ਵਿਦੇਸ਼ ਮੰਤਰੀਆਂ ਦੀ ਬੈਠਕ ਲਈ ਭਾਰਤ ਵਿੱਚ ਹਨ।

ਪ੍ਰਧਾਨ ਮੰਤਰੀ ਨੇ ਭਾਰਤ ਅਤੇ ਅਰਬ ਵਰਲਡ ਦਰਮਿਆਨ ਡੂੰਘੇ ਅਤੇ ਇਤਿਹਾਸਿਕ ਲੋਕਾਂ ਦਰਮਿਆਨ ਸਬੰਧਾਂ 'ਤੇ ਜ਼ੋਰ ਦਿੱਤਾ, ਜਿਨ੍ਹਾਂ ਨੇ ਵਰ੍ਹਿਆ ਤੋਂ ਸਾਡੇ ਸਬੰਧਾਂ ਨੂੰ ਪ੍ਰੇਰਿਤ ਅਤੇ ਮਜ਼ਬੂਤ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਆਉਣ ਵਾਲੇ ਵਰ੍ਹਿਆ ਵਿਚ ਭਾਰਤ-ਅਰਬ ਸਾਂਝੇਦਾਰੀ ਲਈ ਆਪਣੇ ਦ੍ਰਿਸ਼ਟੀਕੋਣ ਦੀ ਰੂਪ-ਰੇਖਾ ਬਾਰੇ ਦੱਸਿਆ ਅਤੇ ਸਾਡੇ ਲੋਕਾਂ ਦੇ ਆਪਸੀ ਲਾਭ ਲਈ ਵਪਾਰ ਅਤੇ ਨਿਵੇਸ਼, ਊਰਜਾ, ਤਕਨੀਕੀ, ਸਿਹਤ ਸੇਵਾ ਅਤੇ ਹੋਰ ਤਰਜ਼ੀਹਾ ਵਾਲੇ ਖੇਤਰਾਂ ਵਿੱਚ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਲਈ ਭਾਰਤ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ।

ਪ੍ਰਧਾਨ ਮੰਤਰੀ ਨੇ ਫ਼ਲਸਤੀਨ ਦੇ ਲੋਕਾਂ ਲਈ ਭਾਰਤ ਦੇ ਨਿਰੰਤਰ ਸਮਰਥਨ ਨੂੰ ਦੁਹਰਾਇਆ ਅਤੇ ਗਾਜ਼ਾ ਸ਼ਾਂਤੀ ਯੋਜਨਾ ਸਮੇਤ ਚੱਲ ਰਹੇ ਸ਼ਾਂਤੀ ਯਤਨਾਂ ਦਾ ਸਵਾਗਤ ਕੀਤਾ।  ਉਨ੍ਹਾਂ ਨੇ ਖੇਤਰ ਦੀ ਸ਼ਾਂਤੀ ਅਤੇ ਸਥਿਰਤਾ ਦੀ ਦਿਸ਼ਾ ਵਿੱਚ ਯਤਨਾਂ ਦਾ ਸਮਰਥਨ ਕਰਨ ਵਿੱਚ ਅਰਬ ਲੀਗ ਦੁਆਰਾ ਨਿਭਾਈ ਗਈ ਮਹੱਤਵਪੂਰਨ ਭੂਮਿਕਾ ਲਈ ਆਪਣੀ ਸ਼ਲਾਘਾ ਪ੍ਰਗਟ ਕੀਤੀ।

 

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Stranded in Tehran, 50 Iranian Sikhs return safely to India

Media Coverage

Stranded in Tehran, 50 Iranian Sikhs return safely to India
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 02 ਅਗਸਤ 2026
August 02, 2026

Youth. Manufacturing. Digital Trust. The Three Engines Powering New Bharat Under PM Modi