ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਮਾਨ ਦੇ ਮਹਾਮਹਿਮ ਸੁਲਤਾਨ ਹੈਥਮ ਬਿਨ ਤਾਰਿਕ ਨਾਲ ਗੱਲ ਕੀਤੀ ਅਤੇ ਪੱਛਮੀ ਏਸ਼ੀਆ ਵਿੱਚ ਹਾਲ ਹੀ ਦੇ ਘਟਨਾਕ੍ਰਮਾਂ ਬਾਰੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ।
ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਨੇ ਓਮਾਨ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੀ ਉਲੰਘਣਾ ਦੀ ਨਿੰਦਾ ਕੀਤੀ। ਦੋਵੇਂ ਨੇਤਾਵਾਂ ਨੇ ਇਸ ਗੱਲ 'ਤੇ ਸਹਿਮਤ ਪ੍ਰਗਟ ਕੀਤੀ ਕਿ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਦੀ ਜਲਦੀ ਬਹਾਲੀ ਲਈ ਨਿਰੰਤਰ ਕੂਟਨੀਤਕ ਗੱਲਬਾਤ ਬਹੁਤ ਜ਼ਰੂਰੀ ਹੈ।
ਪ੍ਰਧਾਨ ਮੰਤਰੀ ਨੇ ਓਮਾਨ ਵੱਲੋਂ ਭਾਰਤੀ ਭਾਈਚਾਰੇ ਨੂੰ ਨਿਰੰਤਰ ਦਿੱਤੇ ਜਾ ਰਹੇ ਸਮਰਥਨ ਦੀ ਵੀ ਬਹੁਤ ਸ਼ਲਾਘਾ ਕੀਤੀ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ;
"ਓਮਾਨ ਦੇ ਮਹਾਮਹਿਮ ਸੁਲਤਾਨ ਹੈਥਮ ਬਿਨ ਤਾਰਿਕ ਨਾਲ ਗੱਲ ਕੀਤੀ ਅਤੇ ਪੱਛਮੀ ਏਸ਼ੀਆ ਵਿੱਚ ਹਾਲ ਹੀ ਦੇ ਘਟਨਾਕ੍ਰਮਾਂ ਬਾਰੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ। ਓਮਾਨ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੀ ਉਲੰਘਣਾ ਦੀ ਨਿੰਦਾ ਕੀਤੀ। ਅਸੀਂ ਇਸ ਗੱਲ 'ਤੇ ਸਹਿਮਤੀ ਪ੍ਰਗਟ ਕੀਤੀ ਕਿ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਦੀ ਜਲਦੀ ਬਹਾਲੀ ਲਈ ਨਿਰੰਤਰ ਕੂਟਨੀਤਕ ਗੱਲਬਾਤ ਜ਼ਰੂਰੀ ਹੈ। ਭਾਰਤੀ ਭਾਈਚਾਰੇ ਨੂੰ ਓਮਾਨ ਵੱਲੋਂ ਨਿਰੰਤਰ ਦਿੱਤੇ ਜਾ ਰਹੇ ਸਮਰਥਨ ਦੀ ਬਹੁਤ ਸ਼ਲਾਘਾ ਕੀਤੀ।"
@SultanHaithamb1”
Spoke with His Majesty Sultan Haitham bin Tarik and exchanged views on recent developments in West Asia. Condemned the violation of Oman’s sovereignty and territorial integrity. We agreed that sustained diplomatic engagement is essential for earliest restoration of regional peace…
— Narendra Modi (@narendramodi) March 3, 2026
تحدثتُ مع جلالة السلطان هيثم بن طارق وتبادلنا وجهات النظر حول التطورات الأخيرة في غرب آسيا. وأدنّا انتهاك سيادة سلطنة عُمان ووحدة أراضيها. واتفقنا على أن استمرار الحوار الدبلوماسي ضروري لاستعادة السلام والاستقرار الإقليميين في أقرب وقت. وأعربنا عن تقديرنا العميق للدعم المتواصل…
— Narendra Modi (@narendramodi) March 3, 2026


