ਪ੍ਰਧਾਨ ਮੰਤਰੀ ਨੇ ਈਦ ਦੀਆਂ ਵਧਾਈਆਂ ਦਿੱਤੀਆਂ ਅਤੇ ਊਰਜਾ ਅਤੇ ਨਾਗਰਿਕ ਬੁਨਿਆਦੀ ਢਾਂਚੇ ’ਤੇ ਹਮਲਿਆਂ ਦੀ ਨਿੰਦਾ ਕੀਤੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਹਰੀਨ ਦੇ ਕਿੰਗ ਮਹਾਮਹਿਮ ਹਮਦ ਬਿਨ ਈਸਾ ਅਲ ਖਲੀਫ਼ਾ ਨਾਲ ਸਾਰਥਕ ਚਰਚਾ ਕੀਤੀ। ਇਸ ਚਰਚਾ ਦਾ ਉਦੇਸ਼ ਤਿਉਹਾਰਾਂ ਦੀਆਂ ਵਧਾਈਆਂ ਦਾ ਆਦਾਨ-ਪ੍ਰਦਾਨ ਕਰਨਾ ਅਤੇ ਖੇਤਰੀ ਸੁਰੱਖਿਆ ਨਾਲ ਜੁੜੀਆਂ ਚਿੰਤਾਵਾਂ ’ਤੇ ਗੱਲ ਕਰਨਾ ਸੀ।

ਪ੍ਰਧਾਨ ਮੰਤਰੀ ਨੇ ਮਹਾਮਹਿਮ ਕਿੰਗ ਹਮਦ ਬਿਨ ਈਸਾ ਅਲ ਖਲੀਫ਼ਾ ਨਾਲ ਗੱਲ ਕੀਤੀ ਅਤੇ ਈਦ-ਉਲ-ਫਿਤਰ ਦੇ ਮੌਕੇ ’ਤੇ ਉਨ੍ਹਾਂ ਨੂੰ ਅਤੇ ਬਹਰੀਨ ਦੇ ਲੋਕਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ। ਗੱਲਬਾਤ ਦੌਰਾਨ ਦੋਵਾਂ ਨੇਤਾਵਾਂ ਨੇ ਪੱਛਮੀ ਏਸ਼ੀਆਈ ਖੇਤਰ ਦੀ ਮੌਜੂਦਾ ਸਥਿਤੀ ’ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਊਰਜਾ ਅਤੇ ਨਾਗਰਿਕ ਬੁਨਿਆਦੀ ਢਾਂਚੇ ’ਤੇ ਹਮਲਿਆਂ ਦੀ ਨਿੰਦਾ ਕੀਤੀ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਹਨਾਂ ਹਮਲਿਆਂ ਦਾ ਵਿਸ਼ਵ-ਵਿਆਪੀ ਭੋਜਨ, ਬਾਲਣ ਅਤੇ ਖਾਦ ਸੁਰੱਖਿਆ ’ਤੇ ਬੁਰਾ ਅਸਰ ਪੈਂਦਾ ਹੈ। ਸ਼੍ਰੀ ਮੋਦੀ ਨੇ ਜਹਾਜ਼ਰਾਨੀ  ਦੀ ਆਜ਼ਾਦੀ ਯਕੀਨੀ ਬਣਾਉਣ ਅਤੇ ਸ਼ਿਪਿੰਗ ਲਾਈਨਾਂ ਨੂੰ ਖੁੱਲ੍ਹਾ ਅਤੇ ਸੁਰੱਖਿਅਤ ਰੱਖਣ ਦੇ ਮਹੱਤਵ ਨੂੰ ਦੁਹਰਾਇਆ। ਪ੍ਰਧਾਨ ਮੰਤਰੀ ਨੇ ਬਹਰੀਨ ਵਿੱਚ ਰਹਿ ਰਹੇ ਭਾਰਤੀ ਭਾਈਚਾਰੇ ਦੀ ਭਲਾਈ ਲਈ ਮਹਾਮਹਿਮ ਵੱਲੋਂ ਦਿੱਤੇ ਜਾ ਰਹੇ ਲਗਾਤਾਰ ਸਮਰਥਨ ਲਈ ਧੰਨਵਾਦ ਵੀ ਪ੍ਰਗਟ ਕੀਤਾ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ:

“ਬਹਰੀਨ ਦੇ ਕਿੰਗ ਮਹਾਮਹਿਮ ਹਮਦ ਬਿਨ ਈਸਾ ਅਲ ਖਲੀਫ਼ਾ ਨਾਲ ਸਾਰਥਕ ਚਰਚਾ ਹੋਈ। ਈਦ-ਉਲ-ਫਿਤਰ ਦੇ ਮੌਕੇ ’ਤੇ ਉਨ੍ਹਾਂ ਨੂੰ ਅਤੇ ਬਹਰੀਨ ਦੇ ਲੋਕਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ।

ਅਸੀਂ ਪੱਛਮੀ ਏਸ਼ੀਆਈ ਖੇਤਰ ਦੀ ਮੌਜੂਦਾ ਸਥਿਤੀ ’ਤੇ ਚਰਚਾ ਕੀਤੀ। ਇਸ ਖੇਤਰ ਵਿੱਚ ਊਰਜਾ ਅਤੇ ਨਾਗਰਿਕ ਬੁਨਿਆਦੀ ਢਾਂਚੇ ’ਤੇ ਹਮਲਿਆਂ ਦੀ ਨਿੰਦਾ ਕੀਤੀ ਅਤੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਹਨਾਂ ਹਮਲਿਆਂ ਦਾ ਵਿਸ਼ਵ-ਵਿਆਪੀ ਭੋਜਨ, ਬਾਲਣ ਅਤੇ ਖਾਦ ਸੁਰੱਖਿਆ ’ਤੇ ਬੁਰਾ ਅਸਰ ਪੈਂਦਾ ਹੈ।

ਜਹਾਜ਼ਰਾਨੀ ਦੀ ਆਜ਼ਾਦੀ ਯਕੀਨੀ ਬਣਾਉਣ ਅਤੇ ਸ਼ਿਪਿੰਗ ਲਾਈਨਾਂ ਨੂੰ ਖੁੱਲ੍ਹਾ ਅਤੇ ਸੁਰੱਖਿਅਤ ਰੱਖਣ ਦੇ ਮਹੱਤਵ ਨੂੰ ਦੁਹਰਾਇਆ।

ਬਹਰੀਨ ਵਿੱਚ ਰਹਿ ਰਹੇ ਭਾਰਤੀ ਭਾਈਚਾਰੇ ਦੀ ਭਲਾਈ ਲਈ ਮਹਾਮਹਿਮ ਵੱਲੋਂ ਦਿੱਤੇ ਜਾ ਰਹੇ ਲਗਾਤਾਰ ਸਮਰਥਨ ਲਈ ਧੰਨਵਾਦ ਪ੍ਰਗਟ ਕੀਤਾ।"

 

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
How India’s Rs 175 crore Diving Support Craft projects strengthen Navy’s underwater capabilities

Media Coverage

How India’s Rs 175 crore Diving Support Craft projects strengthen Navy’s underwater capabilities
NM on the go

Nm on the go

Always be the first to hear from the PM. Get the App Now!
...
Governor of Jharkhand meets Prime Minister
August 03, 2026