ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਮਰੀਕਾ ਦੇ ਰਾਸ਼ਟਰਪਤੀ ਸ਼੍ਰੀ ਡੋਨਾਲਡ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ।
ਦੋਵਾਂ ਆਗੂਆਂ ਨੇ ਭਾਰਤ ਅਤੇ ਅਮਰੀਕਾ ਦੇ ਦੁਵੱਲੇ ਸਬੰਧਾਂ ਵਿੱਚ ਹੋ ਰਹੀ ਲਗਾਤਾਰ ਤਰੱਕੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਪ੍ਰਮੁੱਖ ਖੇਤਰੀ ਅਤੇ ਅੰਤਰਰਾਸ਼ਟਰੀ ਮਾਮਲਿਆਂ 'ਤੇ ਵੀ ਵਿਚਾਰ-ਵਟਾਂਦਰਾ ਕੀਤਾ।
ਪ੍ਰਧਾਨ ਮੰਤਰੀ ਸ਼੍ਰੀ ਮੋਦੀ ਅਤੇ ਰਾਸ਼ਟਰਪਤੀ ਸ਼੍ਰੀ ਟਰੰਪ ਨੇ ਇਹ ਗੱਲ ਦੁਹਰਾਈ ਕਿ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖ਼ੁਸ਼ਹਾਲੀ ਨੂੰ ਅੱਗੇ ਵਧਾਉਣ ਲਈ ਭਾਰਤ ਅਤੇ ਅਮਰੀਕਾ ਮਿਲ ਕੇ ਕੰਮ ਕਰਨਾ ਜਾਰੀ ਰੱਖਣਗੇ।
'ਐੱਕਸ' ਉੱਤੇ ਪੋਸਟ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਲਿਖਿਆ:
“ਰਾਸ਼ਟਰਪਤੀ ਟਰੰਪ ਨਾਲ ਬਹੁਤ ਹੀ ਸੁਖਾਵੀਂ ਅਤੇ ਸਾਰਥਕ ਗੱਲਬਾਤ ਹੋਈ। ਅਸੀਂ ਆਪਣੇ ਦੁਵੱਲੇ ਰਿਸ਼ਤਿਆਂ ਵਿੱਚ ਹੋਈ ਤਰੱਕੀ ਦਾ ਜਾਇਜ਼ਾ ਲਿਆ ਅਤੇ ਖੇਤਰੀ ਤੇ ਅੰਤਰਰਾਸ਼ਟਰੀ ਹਾਲਾਤ 'ਤੇ ਚਰਚਾ ਕੀਤੀ। ਭਾਰਤ ਅਤੇ ਅਮਰੀਕਾ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖ਼ੁਸ਼ਹਾਲੀ ਲਈ ਇਕੱਠੇ ਮਿਲ ਕੇ ਕੰਮ ਕਰਨਾ ਜਾਰੀ ਰੱਖਣਗੇ।
@realDonaldTrump
@POTUS”
Had a very warm and engaging conversation with President Trump. We reviewed the progress in our bilateral relations and discussed regional and international developments. India and the U.S. will continue to work together for global peace, stability and prosperity.…
— Narendra Modi (@narendramodi) December 11, 2025


