ਰਾਸ਼ਟਰਪਤੀ ਪੁਤਿਨ ਨੇ ਅਲਾਸਕਾ ਵਿੱਚ ਰਾਸ਼ਟਰਪਤੀ ਟ੍ਰੰਪ ਦੇ ਨਾਲ ਹੋਈ ਆਪਣੀ ਮੀਟਿੰਗ ਬਾਰੇ ਆਪਣਾ ਮੁਲਾਂਕਣ ਸਾਂਝਾ ਕੀਤਾ
ਪ੍ਰਧਾਨ ਮੰਤਰੀ ਨੇ ਸੰਘਰਸ਼ ਦੇ ਸ਼ਾਂਤੀਪੂਰਨ ਸਮਾਧਾਨ ਦੇ ਪ੍ਰਤੀ ਭਾਰਤ ਦੇ ਦ੍ਰਿੜ੍ਹ ਦ੍ਰਿਸ਼ਟੀਕੋਣ ਨੂੰ ਰੇਖਾਂਕਿਤ ਕੀਤਾ ਅਤੇ ਇਸ ਸਬੰਧ ਵਿੱਚ ਸਾਰੇ ਯਤਨਾਂ ਦੇ ਪ੍ਰਤੀ ਭਾਰਤ ਦੇ ਸਮਰਥਨ ਨੂੰ ਦੁਹਰਾਇਆ
ਦੋਨੋਂ ਨੇਤਾਵਾਂ ਨੇ ਦੁਵੱਲੇ ਸਹਿਯੋਗ ਦੇ ਵਿਭਿੰਨ ਮੁੱਦਿਆਂ ‘ਤੇ ਵੀ ਚਰਚਾ ਕੀਤੀ
ਦੋਨੋਂ ਨੇਤਾਵਾਂ ਨੇ ਨੇੜਲੇ ਸੰਪਰਕ ਵਿੱਚ ਬਣੇ ਰਹਿਣ ‘ਤੇ ਸਹਿਮਤੀ ਵਿਅਕਤ ਕੀਤੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅੱਜ ਰੂਸੀ ਸੰਘ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਵਲਾਦਿਮੀਰ ਪੁਤਿਨ ਨਾਲ ਟੈਲੀਫੋਨ ‘ਤੇ ਗੱਲਬਾਤ ਹੋਈ।

ਰਾਸ਼ਟਰਪਤੀ ਪੁਤਿਨ ਨੇ ਪਿਛਲੇ ਹਫਤੇ ਅਲਾਸਕਾ ਵਿੱਚ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਮਹਾਮਹਿਮ ਡੋਨਾਲਡ ਟ੍ਰੰਪ ਦੇ ਨਾਲ ਹੋਈ ਆਪਣੀ ਮੀਟਿੰਗ ਬਾਰੇ ਆਪਣਾ ਮੁਲਾਂਕਣ ਸਾਂਝਾ ਕੀਤਾ।

ਰਾਸ਼ਟਰਪਤੀ ਪੁਤਿਨ ਦਾ ਧੰਨਵਾਦ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕੂਟਨੀਤਕ ਅਤੇ ਸੰਵਾਦ ਦੇ ਜ਼ਰੀਏ ਸੰਘਰਸ਼ ਦੇ ਸ਼ਾਂਤੀਪੂਰਨ ਸਮਾਧਾਨ ਦੇ ਪ੍ਰਤੀ ਭਾਰਤ ਦੇ ਦ੍ਰਿੜ੍ਹ ਦ੍ਰਿਸ਼ਟੀਕੋਣ ਨੂੰ ਰੇਖਾਂਕਿਤ ਕੀਤਾ। ਉਨ੍ਹਾਂ ਨੇ ਦੁਹਰਾਇਆ ਕਿ ਭਾਰਤ ਇਸ ਸਬੰਧ ਵਿੱਚ ਸਾਰੇ ਯਤਨਾਂ ਦਾ ਸਮਰਥਨ ਕਰਦਾ ਹੈ।

ਦੋਨੋਂ ਨੇਤਾਵਾਂ ਨੇ ਭਾਰਤ ਅਤੇ ਰੂਸ ਦਰਮਿਆਨ ਵਿਸ਼ੇਸ਼ ਅਤੇ ਵਿਸ਼ੇਸ਼-ਅਧਿਕਾਰ ਪ੍ਰਾਪਤ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਦੁਵੱਲੇ ਸਹਿਯੋਗ ਦੇ ਵਿਭਿੰਨ ਮੁੱਦਿਆਂ ‘ਤੇ ਵੀ ਚਰਚਾ ਕੀਤੀ।

ਦੋਨੋਂ ਨੇਤਾਵਾਂ ਨੇ ਨੇੜਲੇ ਸੰਪਰਕ ਵਿੱਚ ਬਣੇ ਰਹਿਣ ‘ਤੇ ਸਹਿਮਤੀ ਵਿਅਕਤ ਕੀਤੀ।

 

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India remains fastest-growing major economy, domestic investors power market resilience

Media Coverage

India remains fastest-growing major economy, domestic investors power market resilience
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 14 ਮਾਰਚ 2026
March 14, 2026

Heartening Resolve Meets Bold Action: PM Modi's Transformative Push for a Developed Assam.