ਦੋਹਾਂ ਰਾਜਨੇਤਾਵਾਂ ਨੇ ਭਾਰਤ-ਯੂਕ੍ਰੇਨ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ ‘ਤੇ ਚਰਚਾ ਕੀਤੀ
ਪ੍ਰਧਾਨ ਮੰਤਰੀ ਨੇ ਭਾਰਤ ਦੇ ਜਨ-ਕੇਂਦ੍ਰਿਤ ਦ੍ਰਿਸ਼ਟੀਕੋਣ ਨੂੰ ਦੁਹਰਾਇਆ ਅਤੇ ਸੰਘਰਸ਼ ਦੇ ਸਮਾਧਾਨ ਲਈ ਗੱਲਬਾਤ ਅਤੇ ਕੂਟਨੀਤੀ ਦੇ ਉਪਯੋਗ ਕਰਨ ਦਾ ਸੱਦਾ ਦਿੱਤਾ
ਪ੍ਰਧਾਨ ਮੰਤਰੀ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਭਾਰਤ ਸ਼ਾਂਤੀਪੂਰਨ ਸਮਾਧਾਨ ਦਾ ਸਮਰਥਨ ਕਰਨ ਲਈ ਆਪਣੀ ਸਮਰੱਥਾ ਦੇ ਅਨੁਸਾਰ ਸਭ ਕੁਝ ਕਰਨਾ ਜਾਰੀ ਰੱਖੇਗਾ
ਰਾਸ਼ਟਰਪਤੀ ਜ਼ੇਲੇਨਸਕੀ ਨੇ ਯੂਕ੍ਰੇਨ ਦੇ ਲੋਕਾਂ ਲਈ ਭਾਰਤ ਦੀ ਨਿਰੰਤਰ ਮਾਨਵਤਾਵਾਦੀ ਸਹਾਇਤਾ ਦੀ ਸ਼ਲਾਘਾ ਕੀਤੀ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਯੂਕ੍ਰੇਨ ਦੇ ਰਾਸ਼ਟਰਪਤੀ, ਮਹਾਮਹਿਮ ਵੋਲੋਦੀਮੀਰ ਜ਼ੇਲੇਨਸਕੀ (VolodymyrZelenskyy) ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ।

ਦੋਹਾਂ ਰਾਜਨੇਤਾਵਾਂ ਨੇ ਵਿਭਿੰਨ ਖੇਤਰਾਂ ਵਿੱਚ ਭਾਰਤ-ਯੂਕ੍ਰੇਨ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ ‘ਤੇ ਚਰਚਾ ਕੀਤੀ।

ਵਰਤਮਾਨ ਵਿੱਚ ਜਾਰੀ ਰੂਸ-ਯੂਕ੍ਰੇਨ ਸੰਘਰਸ਼ ‘ਤੇ ਚਰਚਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਭਾਰਤ ਦੇ ਜਨ-ਕੇਂਦ੍ਰਿਤ ਦ੍ਰਿਸ਼ਟੀਕੋਣ ਨੂੰ ਦੁਹਰਾਇਆ ਅਤੇ ਅੱਗੇ ਵਧਣ ਦੇ ਰਸਤੇ ਦੇ ਰੂਪ ਵਿੱਚ ਗੱਲਬਾਤ ਅਤੇ ਕੂਟਨੀਤੀ ਦਾ ਸੱਦਾ ਦਿੱਤਾ।

ਉਨ੍ਹਾਂ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਭਾਰਤ ਦੋਹਾਂ ਪੱਖਾਂ ਦੇ ਦਰਮਿਆਨ ਸਾਰੇ ਮੁੱਦਿਆਂ ਦੇ ਜਲਦੀ ਅਤੇ ਸ਼ਾਂਤੀਪੂਰਨ ਸਮਾਧਾਨ ਦੇ ਸਾਰੇ ਪ੍ਰਯਾਸਾਂ ਦਾ ਸਮਰਥਨ ਕਰਦਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਭਾਰਤ ਸ਼ਾਂਤੀਪੂਰਨ ਸਮਾਧਾਨ ਦਾ ਸਮਰਥਨ ਕਰਨ ਲਈ ਆਪਣੀ ਸਮਰੱਥਾ ਦੇ ਅਨੁਸਾਰ ਸਭ ਕੁਝ ਕਰਨਾ ਜਾਰੀ ਰੱਖੇਗਾ।

ਰਾਸ਼ਟਰਪਤੀ ਜੇਲੇਨਸਕੀ ਨੇ ਯੂਕ੍ਰੇਨ ਦੇ ਲੋਕਾਂ ਦੇ ਪ੍ਰਤੀ ਭਾਰਤ ਦੀ ਨਿਰੰਤਰ ਮਾਨਵਤਾਵਾਦੀ ਸਹਾਇਤਾ ਦੀ ਸ਼ਲਾਘਾ ਕੀਤੀ।

ਦੋਹਾਂ ਰਾਜਨੇਤਾਵਾਂ ਨੇ ਸੰਪਰਕ ਵਿੱਚ ਬਣੇ ਰਹਿਣ ‘ਤੇ ਸਹਿਮਤੀ ਵਿਅਕਤ ਕੀਤੀ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Technical textiles critical to footwear sector

Media Coverage

Technical textiles critical to footwear sector
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 29 ਅਪ੍ਰੈਲ 2026
April 29, 2026

Leadership That Plays, Builds & Delivers: PM Modi’s Vision Igniting Youth, Women & Northeast India