ਰਾਸ਼ਟਰਪਤੀ ਜ਼ੇਲੈਂਸਕੀ ਨੇ ਯੂਕ੍ਰੇਨ ਨਾਲ ਜੁੜੇ ਹਾਲੀਆ ਘਟਨਾਕ੍ਰਮਾਂ ‘ਤੇ ਆਪਣੇ ਵਿਚਾਰ ਸਾਂਝੇ ਕੀਤੇ
ਪ੍ਰਧਾਨ ਮੰਤਰੀ ਨੇ ਸੰਘਰਸ਼ ਦੇ ਸ਼ਾਂਤੀਪੂਰਨ ਹੱਲ ਦੇ ਲਈ ਭਾਰਤ ਦੇ ਦ੍ਰਿੜ੍ਹ ਰੁਖ਼ ਅਤੇ ਜਲਦੀ ਤੋਂ ਜਲਦੀ ਸ਼ਾਂਤੀ ਬਹਾਲੀ ਦੇ ਪ੍ਰਯਾਸਾਂ ਦੇ ਸਮਰਥਨ ਦੀ ਪੁਸ਼ਟੀ ਕੀਤੀ
ਨੇਤਾਵਾਂ ਨੇ ਭਾਰਤ-ਯੂਕ੍ਰੇਨ ਦੁਵੱਲੀ ਸਾਂਝੇਦਾਰੀ ਵਿੱਚ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਯੂਕ੍ਰੇਨ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਵੋਲੋਦੀਮੀਰ ਜ਼ੇਲੈਂਸਕੀ  ਦੇ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ।

ਰਾਸ਼ਟਰਪਤੀ ਸ਼੍ਰੀ ਜ਼ੇਲੈਂਸਕੀ ਨੇ ਯੂਕ੍ਰੇਨ ਨਾਲ ਜੁੜੇ ਹਾਲੀਆ ਘਟਨਾਕ੍ਰਮਾਂ ‘ਤੇ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਦੇ ਨਾਲ ਆਪਣੇ ਵਿਚਾਰ ਸਾਂਝੇ ਕੀਤੇ।

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਜ਼ੇਲੈਂਸਕੀ ਦਾ ਧੰਨਵਾਦ ਕੀਤਾ ਅਤੇ ਸੰਘਰਸ਼ ਦੇ ਸ਼ਾਂਤੀਪੂਰਨ ਸਮਾਧਾਨ ਅਤੇ ਜਲਦੀ ਸ਼ਾਂਤੀ ਬਹਾਲੀ ਦੇ ਪ੍ਰਯਾਸਾਂ  ਦੇ ਪ੍ਰਤੀ ਭਾਰਤ  ਦੇ ਦ੍ਰਿੜ੍ਹ ਅਤੇ ਨਿਰੰਤਰ ਰੁਖ਼ ਦੀ ਪੁਸ਼ਟੀ ਕੀਤੀ। ਪ੍ਰਧਾਨ ਮੰਤਰੀ ਨੇ ਇਸ ਮਾਮਲੇ ਵਿੱਚ ਹਰ ਮੁਮਕਿਨ ਮਦਦ ਕਰਨ ਦੀ ਭਾਰਤ ਦੀ ਪ੍ਰਤੀਬੱਧਤਾ ਦੁਹਰਾਈ।

ਦੋਹਾਂ ਨੇਤਾਵਾਂ ਨੇ ਭਾਰਤ-ਯੂਕ੍ਰੇਨ ਦੁਵੱਲੀ ਸਾਂਝੇਦਾਰੀ ਵਿੱਚ ਹੋਈ ਪ੍ਰਗਤੀ ਦੀ ਵੀ ਸਮੀਖਿਅਕ ਕੀਤੀ ਅਤੇ ਆਪਸੀ ਹਿਤ ਦੇ ਖੇਤਰਾਂ ਵਿੱਚ ਸਹਿਯੋਗ ਨੂੰ ਹੋਰ ਵਧਾਉਣ  ਦੇ ਤਰੀਕਿਆਂ ‘ਤੇ ਚਰਚਾ ਕੀਤੀ। 

ਦੋਹਾਂ ਨੇਤਾਵਾਂ ਨੇ ਅੱਗੇ ਵੀ ਸੰਪਰਕ ਵਿੱਚ ਬਣੇ ਰਹਿਣ ‘ਤੇ ਸਹਿਮਤੀ ਜਤਾਈ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India among Asia's fastest-growing green economies with $110 billion revenue in 2025: LSEG

Media Coverage

India among Asia's fastest-growing green economies with $110 billion revenue in 2025: LSEG
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 26 ਜੂਨ 2026
June 26, 2026

From Buyer to Supplier: PM Modi's India Achieves Record Defence Exports, Tech Investments & Strategic Autonomy