ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਜ਼ਰਾਈਲ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਬੈਂਜਾਮਿਨ ਨੇਤਨਯਾਹੂ ਨਾਲ ਟੈਲੀਫੋਨ 'ਤੇ ਬਾਤ ਕੀਤੀ।
ਚਰਚਾ ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੂੰ ਹਾਲ ਦੇ ਘਟਨਾਕ੍ਰਮਾਂ ਅਤੇ ਇਜ਼ਰਾਈਲ ਅਤੇ ਇਰਾਨ ਦੇ ਦਰਮਿਆਨ ਜਾਰੀ ਸਥਿਤੀ ਤੋਂ ਜਾਣੂ ਕਰਵਾਇਆ।
ਇਸ ਗੱਲਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਭਾਰਤ ਦੀ ਗਹਿਰੀ ਚਿੰਤਾ ਸਾਂਝੀ ਕੀਤੀ ਅਤੇ ਖੇਤਰ ਵਿੱਚ ਜਲਦੀ ਤੋਂ ਜਲਦੀ ਸ਼ਾਂਤੀ ਅਤੇ ਸਥਿਰਤਾ ਦੀ ਬਹਾਲੀ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।
ਦੋਹਾਂ ਨੇਤਾਵਾਂ ਨੇ ਸੰਪਰਕ ਵਿੱਚ ਬਣੇ ਰਹਿਣ ‘ਤੇ ਭੀ ਸਹਿਮਤੀ ਜਤਾਈ।
Received a phone call from PM @netanyahu of Israel. He briefed me on the evolving situation. I shared India's concerns and emphasized the need for early restoration of peace and stability in the region.
— Narendra Modi (@narendramodi) June 13, 2025


